Sri Guru Granth Sahib › Savaiye Sri Mukhbak, Mehl 5 · Bhatt Savaiye

Ang 1389

Ang 1388–1389Savaiye Sri Mukhbak, Mehl 5 · ਸਵਯੇ ਸ੍ਰੀ ਮੁਖਬਾਕ੍ਯ ਮਹਲਾ ੫

SWAIYAS FROM THE MOUTH OF THE GREAT FIFTH MEHL

Guru Arjan Dev · savaiya · part 3 of 3

ਮਾਇਆ ਰੰਗ ਬਿਰੰਗ ਕਰਤ ਭ੍ਰਮ ਮੋਹ ਕੈ ਕੂਪਿ ਗੁਬਾਰਿ ਪਰਿਓ ਹੈ ॥ ਏਤਾ ਗਬੁ ਅਕਾਸਿ ਨ ਮਾਵਤ ਬਿਸਟਾ ਅਸ੍ਤ ਕ੍ਰਿਮਿ ਉਦਰੁ ਭਰਿਓ ਹੈ ॥ ਦਹ ਦਿਸ ਧਾਇ ਮਹਾ ਬਿਖਿਆ ਕਉ ਪਰ ਧਨ ਛੀਨਿ ਅਗਿਆਨ ਹਰਿਓ ਹੈ ॥ ਜੋਬਨ ਬੀਤਿ ਜਰਾ ਰੋਗਿ ਗ੍ਰਸਿਓ ਜਮਦੂਤਨ ਡੰਨੁ ਮਿਰਤੁ ਮਰਿਓ ਹੈ ॥ ਅਨਿਕ ਜੋਨਿ ਸੰਕਟ ਨਰਕ ਭੁੰਚਤ ਸਾਸਨ ਦੂਖ ਗਰਤਿ ਗਰਿਓ ਹੈ ॥ ਪ੍ਰੇਮ ਭਗਤਿ ਉਧਰਹਿ ਸੇ ਨਾਨਕ ਕਰਿ ਕਿਰਪਾ ਸੰਤੁ ਆਪਿ ਕਰਿਓ ਹੈ ॥੮॥ ਗੁਣ ਸਮੂਹ ਫਲ ਸਗਲ ਮਨੋਰਥ ਪੂਰਨ ਹੋਈ ਆਸ ਹਮਾਰੀ ॥ ਅਉਖਧ ਮੰਤ੍ਰ ਤੰਤ੍ਰ ਪਰ ਦੁਖ ਹਰ ਸਰਬ ਰੋਗ ਖੰਡਣ ਗੁਣਕਾਰੀ ॥ ਕਾਮ ਕ੍ਰੋਧ ਮਦ ਮਤਸਰ ਤ੍ਰਿਸਨਾ ਬਿਨਸਿ ਜਾਹਿ ਹਰਿ ਨਾਮੁ ਉਚਾਰੀ ॥ ਇਸਨਾਨ ਦਾਨ ਤਾਪਨ ਸੁਚਿ ਕਿਰਿਆ ਚਰਣ ਕਮਲ ਹਿਰਦੈ ਪ੍ਰਭ ਧਾਰੀ ॥ ਸਾਜਨ ਮੀਤ ਸਖਾ ਹਰਿ ਬੰਧਪ ਜੀਅ ਧਾਨ ਪ੍ਰਭ ਪ੍ਰਾਨ ਅਧਾਰੀ ॥ ਓਟ ਗਹੀ ਸੁਆਮੀ ਸਮਰਥਹ ਨਾਨਕ ਦਾਸ ਸਦਾ ਬਲਿਹਾਰੀ ॥੯॥ ਆਵਧ ਕਟਿਓ ਨ ਜਾਤ ਪ੍ਰੇਮ ਰਸ ਚਰਨ ਕਮਲ ਸੰਗਿ ॥ ਦਾਵਨਿ ਬੰਧਿਓ ਨ ਜਾਤ ਬਿਧੇ ਮਨ ਦਰਸ ਮਗਿ ॥ ਪਾਵਕ ਜਰਿਓ ਨ ਜਾਤ ਰਹਿਓ ਜਨ ਧੂਰਿ ਲਗਿ ॥ ਨੀਰੁ ਨ ਸਾਕਸਿ ਬੋਰਿ ਚਲਹਿ ਹਰਿ ਪੰਥਿ ਪਗਿ ॥ ਨਾਨਕ ਰੋਗ ਦੋਖ ਅਘ ਮੋਹ ਛਿਦੇ ਹਰਿ ਨਾਮ ਖਗਿ ॥੧॥੧੦॥ ਉਦਮੁ ਕਰਿ ਲਾਗੇ ਬਹੁ ਭਾਤੀ ਬਿਚਰਹਿ ਅਨਿਕ ਸਾਸਤ੍ਰ ਬਹੁ ਖਟੂਆ ॥ ਭਸਮ ਲਗਾਇ ਤੀਰਥ ਬਹੁ ਭ੍ਰਮਤੇ ਸੂਖਮ ਦੇਹ ਬੰਧਹਿ ਬਹੁ ਜਟੂਆ ॥ ਬਿਨੁ ਹਰਿ ਭਜਨ ਸਗਲ ਦੁਖ ਪਾਵਤ ਜਿਉ ਪ੍ਰੇਮ ਬਢਾਇ ਸੂਤ ਕੇ ਹਟੂਆ ॥ ਪੂਜਾ ਚਕ੍ਰ ਕਰਤ ਸੋਮਪਾਕਾ ਅਨਿਕ ਭਾਂਤਿ ਥਾਟਹਿ ਕਰਿ ਥਟੂਆ ॥੨॥੧੧॥੨੦॥

Ang 1389–1390Bhatt Savaiye · ਭਟਾਂ ਦੇ ਸਵਈਏ

SWAIYAS IN PRAISE OF THE FIRST MEHL

Bhatts (court bards) · savaiya · part 1 of 2

ਸਵਈਏ ਮਹਲੇ ਪਹਿਲੇ ਕੇ ੧ ੴ ਸਤਿਗੁਰ ਪ੍ਰਸਾਦਿ ॥ ਇਕ ਮਨਿ ਪੁਰਖੁ ਧਿਆਇ ਬਰਦਾਤਾ ॥ ਸੰਤ ਸਹਾਰੁ ਸਦਾ ਬਿਖਿਆਤਾ ॥ ਤਾਸੁ ਚਰਨ ਲੇ ਰਿਦੈ ਬਸਾਵਉ ॥ ਤਉ ਪਰਮ ਗੁਰੂ ਨਾਨਕ ਗੁਨ ਗਾਵਉ ॥੧॥ ਗਾਵਉ ਗੁਨ ਪਰਮ ਗੁਰੂ ਸੁਖ ਸਾਗਰ ਦੁਰਤ ਨਿਵਾਰਣ ਸਬਦ ਸਰੇ ॥ ਗਾਵਹਿ ਗੰਭੀਰ ਧੀਰ ਮਤਿ ਸਾਗਰ ਜੋਗੀ ਜੰਗਮ ਧਿਆਨੁ ਧਰੇ ॥ ਗਾਵਹਿ ਇੰਦ੍ਰਾਦਿ ਭਗਤ ਪ੍ਰਹਿਲਾਦਿਕ ਆਤਮ ਰਸੁ ਜਿਨਿ ਜਾਣਿਓ ॥ ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੨॥ ਗਾਵਹਿ ਜਨਕਾਦਿ ਜੁਗਤਿ ਜੋਗੇਸੁਰ ਹਰਿ ਰਸ ਪੂਰਨ ਸਰਬ ਕਲਾ ॥ ਗਾਵਹਿ ਸਨਕਾਦਿ ਸਾਧ ਸਿਧਾਦਿਕ ਮੁਨਿ ਜਨ ਗਾਵਹਿ ਅਛਲ ਛਲਾ ॥ ਗਾਵੈ ਗੁਣ ਧੋਮੁ ਅਟਲ ਮੰਡਲਵੈ ਭਗਤਿ ਭਾਇ ਰਸੁ ਜਾਣਿਓ ॥ ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੩॥ ਗਾਵਹਿ ਕਪਿਲਾਦਿ ਆਦਿ ਜੋਗੇਸੁਰ ਅਪਰੰਪਰ ਅਵਤਾਰ ਵਰੋ ॥ ਗਾਵੈ ਜਮਦਗਨਿ ਪਰਸਰਾਮੇਸੁਰ ਕਰ ਕੁਠਾਰੁ ਰਘੁ ਤੇਜੁ ਹਰਿਓ ॥ ਉਧੌ ਅਕ੍ਰੂਰੁ ਬਿਦਰੁ ਗੁਣ ਗਾਵੈ ਸਰਬਾਤਮੁ ਜਿਨਿ ਜਾਣਿਓ ॥ ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੪॥ ਗਾਵਹਿ ਗੁਣ ਬਰਨ ਚਾਰਿ ਖਟ ਦਰਸਨ ਬ੍ਰਹਮਾਦਿਕ ਸਿਮਰੰਥਿ ਗੁਨਾ ॥ ਗਾਵੈ ਗੁਣ ਸੇਸੁ ਸਹਸ ਜਿਹਬਾ ਰਸ ਆਦਿ ਅੰਤਿ ਲਿਵ ਲਾਗਿ ਧੁਨਾ ॥ ਗਾਵੈ ਗੁਣ ਮਹਾਦੇਉ ਬੈਰਾਗੀ ਜਿਨਿ ਧਿਆਨ ਨਿਰੰਤਰਿ ਜਾਣਿਓ ॥ ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੫॥

Text: Gurmukhi with English translation (Kulbir S Thind; English by Dr. Sant Singh Khalsa).