FIRST MEHL
ਮਃ ੧ ॥ ਪਹਿਲੈ ਪਿਆਰਿ ਲਗਾ ਥਣ ਦੁਧਿ ॥ ਦੂਜੈ ਮਾਇ ਬਾਪ ਕੀ ਸੁਧਿ ॥ ਤੀਜੈ ਭਯਾ ਭਾਭੀ ਬੇਬ ॥ ਚਉਥੈ ਪਿਆਰਿ ਉਪੰਨੀ ਖੇਡ ॥ ਪੰਜਵੈ ਖਾਣ ਪੀਅਣ ਕੀ ਧਾਤੁ ॥ ਛਿਵੈ ਕਾਮੁ ਨ ਪੁਛੈ ਜਾਤਿ ॥ ਸਤਵੈ ਸੰਜਿ ਕੀਆ ਘਰ ਵਾਸੁ ॥ ਅਠਵੈ ਕ੍ਰੋਧੁ ਹੋਆ ਤਨ ਨਾਸੁ ॥ ਨਾਵੈ ਧਉਲੇ ਉਭੇ ਸਾਹ ॥ ਦਸਵੈ ਦਧਾ ਹੋਆ ਸੁਆਹ ॥ ਗਏ ਸਿਗੀਤ ਪੁਕਾਰੀ ਧਾਹ ॥ ਉਡਿਆ ਹੰਸੁ ਦਸਾਏ ਰਾਹ ॥ ਆਇਆ ਗਇਆ ਮੁਇਆ ਨਾਉ ॥ ਪਿਛੈ ਪਤਲਿ ਸਦਿਹੁ ਕਾਵ ॥ ਨਾਨਕ ਮਨਮੁਖਿ ਅੰਧੁ ਪਿਆਰੁ ॥ ਬਾਝੁ ਗੁਰੂ ਡੁਬਾ ਸੰਸਾਰੁ ॥੨॥ ਮਃ ੧ ॥ ਦਸ ਬਾਲਤਣਿ ਬੀਸ ਰਵਣਿ ਤੀਸਾ ਕਾ ਸੁੰਦਰੁ ਕਹਾਵੈ ॥ ਚਾਲੀਸੀ ਪੁਰੁ ਹੋਇ ਪਚਾਸੀ ਪਗੁ ਖਿਸੈ ਸਠੀ ਕੇ ਬੋਢੇਪਾ ਆਵੈ ॥ ਸਤਰਿ ਕਾ ਮਤਿਹੀਣੁ ਅਸੀਹਾਂ ਕਾ ਵਿਉਹਾਰੁ ਨ ਪਾਵੈ ॥ ਨਵੈ ਕਾ ਸਿਹਜਾਸਣੀ ਮੂਲਿ ਨ ਜਾਣੈ ਅਪ ਬਲੁ ॥ ਢੰਢੋਲਿਮੁ ਢੂਢਿਮੁ ਡਿਠੁ ਮੈ ਨਾਨਕ ਜਗੁ ਧੂਏ ਕਾ ਧਵਲਹਰੁ ॥੩॥ ਪਉੜੀ ॥ ਤੂੰ ਕਰਤਾ ਪੁਰਖੁ ਅਗੰਮੁ ਹੈ ਆਪਿ ਸ੍ਰਿਸਟਿ ਉਪਾਤੀ ॥ ਰੰਗ ਪਰੰਗ ਉਪਾਰਜਨਾ ਬਹੁ ਬਹੁ ਬਿਧਿ ਭਾਤੀ ॥ ਤੂੰ ਜਾਣਹਿ ਜਿਨਿ ਉਪਾਈਐ ਸਭੁ ਖੇਲੁ ਤੁਮਾਤੀ ॥ ਇਕਿ ਆਵਹਿ ਇਕਿ ਜਾਹਿ ਉਠਿ ਬਿਨੁ ਨਾਵੈ ਮਰਿ ਜਾਤੀ ॥ ਗੁਰਮੁਖਿ ਰੰਗਿ ਚਲੂਲਿਆ ਰੰਗਿ ਹਰਿ ਰੰਗਿ ਰਾਤੀ ॥ ਸੋ ਸੇਵਹੁ ਸਤਿ ਨਿਰੰਜਨੋ ਹਰਿ ਪੁਰਖੁ ਬਿਧਾਤੀ ॥ ਤੂੰ ਆਪੇ ਆਪਿ ਸੁਜਾਣੁ ਹੈ ਵਡ ਪੁਰਖੁ ਵਡਾਤੀ ॥ ਜੋ ਮਨਿ ਚਿਤਿ ਤੁਧੁ ਧਿਆਇਦੇ ਮੇਰੇ ਸਚਿਆ ਬਲਿ ਬਲਿ ਹਉ ਤਿਨ ਜਾਤੀ ॥੧॥