SWAIYAS IN PRAISE OF THE SECOND MEHL
ਸਵਈਏ ਮਹਲੇ ਦੂਜੇ ਕੇ ੨ ੴ ਸਤਿਗੁਰ ਪ੍ਰਸਾਦਿ ॥ ਸੋਈ ਪੁਰਖੁ ਧੰਨੁ ਕਰਤਾ ਕਾਰਣ ਕਰਤਾਰੁ ਕਰਣ ਸਮਰਥੋ ॥ ਸਤਿਗੁਰੂ ਧੰਨੁ ਨਾਨਕੁ ਮਸਤਕਿ ਤੁਮ ਧਰਿਓ ਜਿਨਿ ਹਥੋ ॥ ਤ ਧਰਿਓ ਮਸਤਕਿ ਹਥੁ ਸਹਜਿ ਅਮਿਉ ਵੁਠਉ ਛਜਿ ਸੁਰਿ ਨਰ ਗਣ ਮੁਨਿ ਬੋਹਿਯ ਅਗਾਜਿ ॥ ਮਾਰਿਓ ਕੰਟਕੁ ਕਾਲੁ ਗਰਜਿ ਧਾਵਤੁ ਲੀਓ ਬਰਜਿ ਪੰਚ ਭੂਤ ਏਕ ਘਰਿ ਰਾਖਿ ਲੇ ਸਮਜਿ ॥ ਜਗੁ ਜੀਤਉ ਗੁਰ ਦੁਆਰਿ ਖੇਲਹਿ ਸਮਤ ਸਾਰਿ ਰਥੁ ਉਨਮਨਿ ਲਿਵ ਰਾਖਿ ਨਿਰੰਕਾਰਿ ॥ ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੧॥ ਜਾ ਕੀ ਦ੍ਰਿਸਟਿ ਅੰਮ੍ਰਿਤ ਧਾਰ ਕਾਲੁਖ ਖਨਿ ਉਤਾਰ ਤਿਮਰ ਅਗ੍ਯਾਨ ਜਾਹਿ ਦਰਸ ਦੁਆਰ ॥ ਓਇ ਜੁ ਸੇਵਹਿ ਸਬਦੁ ਸਾਰੁ ਗਾਖੜੀ ਬਿਖਮ ਕਾਰ ਤੇ ਨਰ ਭਵ ਉਤਾਰਿ ਕੀਏ ਨਿਰਭਾਰ ॥ ਸਤਸੰਗਤਿ ਸਹਜ ਸਾਰਿ ਜਾਗੀਲੇ ਗੁਰ ਬੀਚਾਰਿ ਨਿੰਮਰੀ ਭੂਤ ਸਦੀਵ ਪਰਮ ਪਿਆਰਿ ॥ ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੨॥ ਤੈ ਤਉ ਦ੍ਰਿੜਿਓ ਨਾਮੁ ਅਪਾਰੁ ਬਿਮਲ ਜਾਸੁ ਬਿਥਾਰੁ ਸਾਧਿਕ ਸਿਧ ਸੁਜਨ ਜੀਆ ਕੋ ਅਧਾਰੁ ॥ ਤੂ ਤਾ ਜਨਿਕ ਰਾਜਾ ਅਉਤਾਰੁ ਸਬਦੁ ਸੰਸਾਰਿ ਸਾਰੁ ਰਹਹਿ ਜਗਤ੍ਰ ਜਲ ਪਦਮ ਬੀਚਾਰ ॥ ਕਲਿਪ ਤਰੁ ਰੋਗ ਬਿਦਾਰੁ ਸੰਸਾਰ ਤਾਪ ਨਿਵਾਰੁ ਆਤਮਾ ਤ੍ਰਿਬਿਧਿ ਤੇਰੈ ਏਕ ਲਿਵ ਤਾਰ ॥ ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੩॥