SWAIYAS IN PRAISE OF THE THIRD MEHL
ਸਵਈਏ ਮਹਲੇ ਤੀਜੇ ਕੇ ੩ ੴ ਸਤਿਗੁਰ ਪ੍ਰਸਾਦਿ ॥ ਸੋਈ ਪੁਰਖੁ ਸਿਵਰਿ ਸਾਚਾ ਜਾ ਕਾ ਇਕੁ ਨਾਮੁ ਅਛਲੁ ਸੰਸਾਰੇ ॥ ਜਿਨਿ ਭਗਤ ਭਵਜਲ ਤਾਰੇ ਸਿਮਰਹੁ ਸੋਈ ਨਾਮੁ ਪਰਧਾਨੁ ॥ ਤਿਤੁ ਨਾਮਿ ਰਸਿਕੁ ਨਾਨਕੁ ਲਹਣਾ ਥਪਿਓ ਜੇਨ ਸ੍ਰਬ ਸਿਧੀ ॥ ਕਵਿ ਜਨ ਕਲ੍ਯ ਸਬੁਧੀ ਕੀਰਤਿ ਜਨ ਅਮਰਦਾਸ ਬਿਸ੍ਤਰੀਯਾ ॥ ਕੀਰਤਿ ਰਵਿ ਕਿਰਣਿ ਪ੍ਰਗਟਿ ਸੰਸਾਰਹ ਸਾਖ ਤਰੋਵਰ ਮਵਲਸਰਾ ॥ ਉਤਰਿ ਦਖਿਣਹਿ ਪੁਬਿ ਅਰੁ ਪਸ੍ਚਮਿ ਜੈ ਜੈ ਕਾਰੁ ਜਪੰਥਿ ਨਰਾ ॥ ਹਰਿ ਨਾਮੁ ਰਸਨਿ ਗੁਰਮੁਖਿ ਬਰਦਾਯਉ ਉਲਟਿ ਗੰਗ ਪਸ੍ਚਮਿ ਧਰੀਆ ॥ ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੧॥ ਸਿਮਰਹਿ ਸੋਈ ਨਾਮੁ ਜਖ੍ਯ ਅਰੁ ਕਿੰਨਰ ਸਾਧਿਕ ਸਿਧ ਸਮਾਧਿ ਹਰਾ ॥ ਸਿਮਰਹਿ ਨਖ੍ਯਤ੍ਰ ਅਵਰ ਧ੍ਰੂ ਮੰਡਲ ਨਾਰਦਾਦਿ ਪ੍ਰਹਲਾਦਿ ਵਰਾ ॥ ਸਸੀਅਰੁ ਅਰੁ ਸੂਰੁ ਨਾਮੁ ਉਲਾਸਹਿ ਸੈਲ ਲੋਅ ਜਿਨਿ ਉਧਰਿਆ ॥ ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੨॥ ਸੋਈ ਨਾਮੁ ਸਿਵਰਿ ਨਵ ਨਾਥ ਨਿਰੰਜਨੁ ਸਿਵ ਸਨਕਾਦਿ ਸਮੁਧਰਿਆ ॥ ਚਵਰਾਸੀਹ ਸਿਧ ਬੁਧ ਜਿਤੁ ਰਾਤੇ ਅੰਬਰੀਕ ਭਵਜਲੁ ਤਰਿਆ ॥ ਉਧਉ ਅਕ੍ਰੂਰੁ ਤਿਲੋਚਨੁ ਨਾਮਾ ਕਲਿ ਕਬੀਰ ਕਿਲਵਿਖ ਹਰਿਆ ॥ ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੩॥ ਤਿਤੁ ਨਾਮਿ ਲਾਗਿ ਤੇਤੀਸ ਧਿਆਵਹਿ ਜਤੀ ਤਪੀਸੁਰ ਮਨਿ ਵਸਿਆ ॥ ਸੋਈ ਨਾਮੁ ਸਿਮਰਿ ਗੰਗੇਵ ਪਿਤਾਮਹ ਚਰਣ ਚਿਤ ਅੰਮ੍ਰਿਤ ਰਸਿਆ ॥ ਤਿਤੁ ਨਾਮਿ ਗੁਰੂ ਗੰਭੀਰ ਗਰੂਅ ਮਤਿ ਸਤ ਕਰਿ ਸੰਗਤਿ ਉਧਰੀਆ ॥ ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੪॥