SWAIYAS IN PRAISE OF THE THIRD MEHL
ਨਾਮ ਕਿਤਿ ਸੰਸਾਰਿ ਕਿਰਣਿ ਰਵਿ ਸੁਰਤਰ ਸਾਖਹ ॥ ਉਤਰਿ ਦਖਿਣਿ ਪੁਬਿ ਦੇਸਿ ਪਸ੍ਚਮਿ ਜਸੁ ਭਾਖਹ ॥ ਜਨਮੁ ਤ ਇਹੁ ਸਕਯਥੁ ਜਿਤੁ ਨਾਮੁ ਹਰਿ ਰਿਦੈ ਨਿਵਾਸੈ ॥ ਸੁਰਿ ਨਰ ਗਣ ਗੰਧਰਬ ਛਿਅ ਦਰਸਨ ਆਸਾਸੈ ॥ ਭਲਉ ਪ੍ਰਸਿਧੁ ਤੇਜੋ ਤਨੌ ਕਲ੍ਯ ਜੋੜਿ ਕਰ ਧ੍ਯਾਇਅਓ ॥ ਸੋਈ ਨਾਮੁ ਭਗਤ ਭਵਜਲ ਹਰਣੁ ਗੁਰ ਅਮਰਦਾਸ ਤੈ ਪਾਇਓ ॥੫॥ ਨਾਮੁ ਧਿਆਵਹਿ ਦੇਵ ਤੇਤੀਸ ਅਰੁ ਸਾਧਿਕ ਸਿਧ ਨਰ ਨਾਮਿ ਖੰਡ ਬ੍ਰਹਮੰਡ ਧਾਰੇ ॥ ਜਹ ਨਾਮੁ ਸਮਾਧਿਓ ਹਰਖੁ ਸੋਗੁ ਸਮ ਕਰਿ ਸਹਾਰੇ ॥ ਨਾਮੁ ਸਿਰੋਮਣਿ ਸਰਬ ਮੈ ਭਗਤ ਰਹੇ ਲਿਵ ਧਾਰਿ ॥ ਸੋਈ ਨਾਮੁ ਪਦਾਰਥੁ ਅਮਰ ਗੁਰ ਤੁਸਿ ਦੀਓ ਕਰਤਾਰਿ ॥੬॥ ਸਤਿ ਸੂਰਉ ਸੀਲਿ ਬਲਵੰਤੁ ਸਤ ਭਾਇ ਸੰਗਤਿ ਸਘਨ ਗਰੂਅ ਮਤਿ ਨਿਰਵੈਰਿ ਲੀਣਾ ॥ ਜਿਸੁ ਧੀਰਜੁ ਧੁਰਿ ਧਵਲੁ ਧੁਜਾ ਸੇਤਿ ਬੈਕੁੰਠ ਬੀਣਾ ॥ ਪਰਸਹਿ ਸੰਤ ਪਿਆਰੁ ਜਿਹ ਕਰਤਾਰਹ ਸੰਜੋਗੁ ॥ ਸਤਿਗੁਰੂ ਸੇਵਿ ਸੁਖੁ ਪਾਇਓ ਅਮਰਿ ਗੁਰਿ ਕੀਤਉ ਜੋਗੁ ॥੭॥ ਨਾਮੁ ਨਾਵਣੁ ਨਾਮੁ ਰਸ ਖਾਣੁ ਅਰੁ ਭੋਜਨੁ ਨਾਮ ਰਸੁ ਸਦਾ ਚਾਯ ਮੁਖਿ ਮਿਸ੍ਟ ਬਾਣੀ ॥ ਧਨਿ ਸਤਿਗੁਰੁ ਸੇਵਿਓ ਜਿਸੁ ਪਸਾਇ ਗਤਿ ਅਗਮ ਜਾਣੀ ॥ ਕੁਲ ਸੰਬੂਹ ਸਮੁਧਰੇ ਪਾਯਉ ਨਾਮ ਨਿਵਾਸੁ ॥ ਸਕਯਥੁ ਜਨਮੁ ਕਲ੍ਯੁਚਰੈ ਗੁਰੁ ਪਰਸ੍ਯਿਉ ਅਮਰ ਪ੍ਰਗਾਸੁ ॥੮॥ ਬਾਰਿਜੁ ਕਰਿ ਦਾਹਿਣੈ ਸਿਧਿ ਸਨਮੁਖ ਮੁਖੁ ਜੋਵੈ ॥ ਰਿਧਿ ਬਸੈ ਬਾਂਵਾਂਗਿ ਜੁ ਤੀਨਿ ਲੋਕਾਂਤਰ ਮੋਹੈ ॥ ਰਿਦੈ ਬਸੈ ਅਕਹੀਉ ਸੋਇ ਰਸੁ ਤਿਨ ਹੀ ਜਾਤਉ ॥ ਮੁਖਹੁ ਭਗਤਿ ਉਚਰੈ ਅਮਰੁ ਗੁਰੁ ਇਤੁ ਰੰਗਿ ਰਾਤਉ ॥ ਮਸਤਕਿ ਨੀਸਾਣੁ ਸਚਉ ਕਰਮੁ ਕਲ੍ਯ ਜੋੜਿ ਕਰ ਧ੍ਯਾਇਅਉ ॥ ਪਰਸਿਅਉ ਗੁਰੂ ਸਤਿਗੁਰ ਤਿਲਕੁ ਸਰਬ ਇਛ ਤਿਨਿ ਪਾਇਅਉ ॥੯॥