Sri Guru Granth Sahib › Bhatt Savaiye

Ang 1396

Ang 1395–1396Bhatt Savaiye · ਭਟਾਂ ਦੇ ਸਵਈਏ

OF BHIKHAA

Bhatts (court bards) · composition

ਭਿਖੇ ਕੇ ॥ ਗੁਰੁ ਗਿਆਨੁ ਅਰੁ ਧਿਆਨੁ ਤਤ ਸਿਉ ਤਤੁ ਮਿਲਾਵੈ ॥ ਸਚਿ ਸਚੁ ਜਾਣੀਐ ਇਕ ਚਿਤਹਿ ਲਿਵ ਲਾਵੈ ॥ ਕਾਮ ਕ੍ਰੋਧ ਵਸਿ ਕਰੈ ਪਵਣੁ ਉਡੰਤ ਨ ਧਾਵੈ ॥ ਨਿਰੰਕਾਰ ਕੈ ਵਸੈ ਦੇਸਿ ਹੁਕਮੁ ਬੁਝਿ ਬੀਚਾਰੁ ਪਾਵੈ ॥ ਕਲਿ ਮਾਹਿ ਰੂਪੁ ਕਰਤਾ ਪੁਰਖੁ ਸੋ ਜਾਣੈ ਜਿਨਿ ਕਿਛੁ ਕੀਅਉ ॥ ਗੁਰੁ ਮਿਲ੍ਯਿਉ ਸੋਇ ਭਿਖਾ ਕਹੈ ਸਹਜ ਰੰਗਿ ਦਰਸਨੁ ਦੀਅਉ ॥੧॥੧੯॥ ਰਹਿਓ ਸੰਤ ਹਉ ਟੋਲਿ ਸਾਧ ਬਹੁਤੇਰੇ ਡਿਠੇ ॥ ਸੰਨਿਆਸੀ ਤਪਸੀਅਹ ਮੁਖਹੁ ਏ ਪੰਡਿਤ ਮਿਠੇ ॥ ਬਰਸੁ ਏਕੁ ਹਉ ਫਿਰਿਓ ਕਿਨੈ ਨਹੁ ਪਰਚਉ ਲਾਯਉ ॥ ਕਹਤਿਅਹ ਕਹਤੀ ਸੁਣੀ ਰਹਤ ਕੋ ਖੁਸੀ ਨ ਆਯਉ ॥ ਹਰਿ ਨਾਮੁ ਛੋਡਿ ਦੂਜੈ ਲਗੇ ਤਿਨ੍ਹ ਕੇ ਗੁਣ ਹਉ ਕਿਆ ਕਹਉ ॥ ਗੁਰੁ ਦਯਿ ਮਿਲਾਯਉ ਭਿਖਿਆ ਜਿਵ ਤੂ ਰਖਹਿ ਤਿਵ ਰਹਉ ॥੨॥੨੦॥ ਪਹਿਰਿ ਸਮਾਧਿ ਸਨਾਹੁ ਗਿਆਨਿ ਹੈ ਆਸਣਿ ਚੜਿਅਉ ॥ ਧ੍ਰੰਮ ਧਨਖੁ ਕਰ ਗਹਿਓ ਭਗਤ ਸੀਲਹ ਸਰਿ ਲੜਿਅਉ ॥ ਭੈ ਨਿਰਭਉ ਹਰਿ ਅਟਲੁ ਮਨਿ ਸਬਦਿ ਗੁਰ ਨੇਜਾ ਗਡਿਓ ॥ ਕਾਮ ਕ੍ਰੋਧ ਲੋਭ ਮੋਹ ਅਪਤੁ ਪੰਚ ਦੂਤ ਬਿਖੰਡਿਓ ॥ ਭਲਉ ਭੂਹਾਲੁ ਤੇਜੋ ਤਨਾ ਨ੍ਰਿਪਤਿ ਨਾਥੁ ਨਾਨਕ ਬਰਿ ॥ ਗੁਰ ਅਮਰਦਾਸ ਸਚੁ ਸਲ੍ਯ ਭਣਿ ਤੈ ਦਲੁ ਜਿਤਉ ਇਵ ਜੁਧੁ ਕਰਿ ॥੧॥੨੧॥ ਘਨਹਰ ਬੂੰਦ ਬਸੁਅ ਰੋਮਾਵਲਿ ਕੁਸਮ ਬਸੰਤ ਗਨੰਤ ਨ ਆਵੈ ॥ ਰਵਿ ਸਸਿ ਕਿਰਣਿ ਉਦਰੁ ਸਾਗਰ ਕੋ ਗੰਗ ਤਰੰਗ ਅੰਤੁ ਕੋ ਪਾਵੈ ॥ ਰੁਦ੍ਰ ਧਿਆਨ ਗਿਆਨ ਸਤਿਗੁਰ ਕੇ ਕਬਿ ਜਨ ਭਲ੍ਯ ਉਨਹ ਜੁੋ ਗਾਵੈ ॥ ਭਲੇ ਅਮਰਦਾਸ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ ॥੧॥੨੨॥

Ang 1396–1397Bhatt Savaiye · ਭਟਾਂ ਦੇ ਸਵਈਏ

SWAIYAS IN PRAISE OF THE FOURTH MEHL

Bhatts (court bards) · savaiya · part 1 of 4

ਸਵਈਏ ਮਹਲੇ ਚਉਥੇ ਕੇ ੪ ੴ ਸਤਿਗੁਰ ਪ੍ਰਸਾਦਿ ॥ ਇਕ ਮਨਿ ਪੁਰਖੁ ਨਿਰੰਜਨੁ ਧਿਆਵਉ ॥ ਗੁਰ ਪ੍ਰਸਾਦਿ ਹਰਿ ਗੁਣ ਸਦ ਗਾਵਉ ॥ ਗੁਨ ਗਾਵਤ ਮਨਿ ਹੋਇ ਬਿਗਾਸਾ ॥ ਸਤਿਗੁਰ ਪੂਰਿ ਜਨਹ ਕੀ ਆਸਾ ॥ ਸਤਿਗੁਰੁ ਸੇਵਿ ਪਰਮ ਪਦੁ ਪਾਯਉ ॥ ਅਬਿਨਾਸੀ ਅਬਿਗਤੁ ਧਿਆਯਉ ॥ ਤਿਸੁ ਭੇਟੇ ਦਾਰਿਦ੍ਰੁ ਨ ਚੰਪੈ ॥ ਕਲ੍ਯ ਸਹਾਰੁ ਤਾਸੁ ਗੁਣ ਜੰਪੈ ॥ ਜੰਪਉ ਗੁਣ ਬਿਮਲ ਸੁਜਨ ਜਨ ਕੇਰੇ ਅਮਿਅ ਨਾਮੁ ਜਾ ਕਉ ਫੁਰਿਆ ॥ ਇਨਿ ਸਤਗੁਰੁ ਸੇਵਿ ਸਬਦ ਰਸੁ ਪਾਯਾ ਨਾਮੁ ਨਿਰੰਜਨ ਉਰਿ ਧਰਿਆ ॥ ਹਰਿ ਨਾਮ ਰਸਿਕੁ ਗੋਬਿੰਦ ਗੁਣ ਗਾਹਕੁ ਚਾਹਕੁ ਤਤ ਸਮਤ ਸਰੇ ॥ ਕਵਿ ਕਲ੍ਯ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੧॥ ਛੁਟਤ ਪਰਵਾਹ ਅਮਿਅ ਅਮਰਾ ਪਦ ਅੰਮ੍ਰਿਤ ਸਰੋਵਰ ਸਦ ਭਰਿਆ ॥ ਤੇ ਪੀਵਹਿ ਸੰਤ ਕਰਹਿ ਮਨਿ ਮਜਨੁ ਪੁਬ ਜਿਨਹੁ ਸੇਵਾ ਕਰੀਆ ॥ ਤਿਨ ਭਉ ਨਿਵਾਰਿ ਅਨਭੈ ਪਦੁ ਦੀਨਾ ਸਬਦ ਮਾਤ੍ਰ ਤੇ ਉਧਰ ਧਰੇ ॥ ਕਵਿ ਕਲ੍ਯ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੨॥ ਸਤਗੁਰ ਮਤਿ ਗੂੜ੍ਹ ਬਿਮਲ ਸਤਸੰਗਤਿ ਆਤਮੁ ਰੰਗਿ ਚਲੂਲੁ ਭਯਾ ॥ ਜਾਗ੍ਯਾ ਮਨੁ ਕਵਲੁ ਸਹਜਿ ਪਰਕਾਸ੍ਯਾ ਅਭੈ ਨਿਰੰਜਨੁ ਘਰਹਿ ਲਹਾ ॥ ਸਤਗੁਰਿ ਦਯਾਲਿ ਹਰਿ ਨਾਮੁ ਦ੍ਰਿੜ੍ਹਾਯਾ ਤਿਸੁ ਪ੍ਰਸਾਦਿ ਵਸਿ ਪੰਚ ਕਰੇ ॥ ਕਵਿ ਕਲ੍ਯ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੩॥ ਅਨਭਉ ਉਨਮਾਨਿ ਅਕਲ ਲਿਵ ਲਾਗੀ ਪਾਰਸੁ ਭੇਟਿਆ ਸਹਜ ਘਰੇ ॥ ਸਤਗੁਰ ਪਰਸਾਦਿ ਪਰਮ ਪਦੁ ਪਾਯਾ ਭਗਤਿ ਭਾਇ ਭੰਡਾਰ ਭਰੇ ॥ ਮੇਟਿਆ ਜਨਮਾਂਤੁ ਮਰਣ ਭਉ ਭਾਗਾ ਚਿਤੁ ਲਾਗਾ ਸੰਤੋਖ ਸਰੇ ॥ ਕਵਿ ਕਲ੍ਯ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੪॥

Text: Gurmukhi with English translation (Kulbir S Thind; English by Dr. Sant Singh Khalsa).