SWAIYAS IN PRAISE OF THE FOURTH MEHL
ਸਵਈਏ ਮਹਲੇ ਚਉਥੇ ਕੇ ੪ ੴ ਸਤਿਗੁਰ ਪ੍ਰਸਾਦਿ ॥ ਇਕ ਮਨਿ ਪੁਰਖੁ ਨਿਰੰਜਨੁ ਧਿਆਵਉ ॥ ਗੁਰ ਪ੍ਰਸਾਦਿ ਹਰਿ ਗੁਣ ਸਦ ਗਾਵਉ ॥ ਗੁਨ ਗਾਵਤ ਮਨਿ ਹੋਇ ਬਿਗਾਸਾ ॥ ਸਤਿਗੁਰ ਪੂਰਿ ਜਨਹ ਕੀ ਆਸਾ ॥ ਸਤਿਗੁਰੁ ਸੇਵਿ ਪਰਮ ਪਦੁ ਪਾਯਉ ॥ ਅਬਿਨਾਸੀ ਅਬਿਗਤੁ ਧਿਆਯਉ ॥ ਤਿਸੁ ਭੇਟੇ ਦਾਰਿਦ੍ਰੁ ਨ ਚੰਪੈ ॥ ਕਲ੍ਯ ਸਹਾਰੁ ਤਾਸੁ ਗੁਣ ਜੰਪੈ ॥ ਜੰਪਉ ਗੁਣ ਬਿਮਲ ਸੁਜਨ ਜਨ ਕੇਰੇ ਅਮਿਅ ਨਾਮੁ ਜਾ ਕਉ ਫੁਰਿਆ ॥ ਇਨਿ ਸਤਗੁਰੁ ਸੇਵਿ ਸਬਦ ਰਸੁ ਪਾਯਾ ਨਾਮੁ ਨਿਰੰਜਨ ਉਰਿ ਧਰਿਆ ॥ ਹਰਿ ਨਾਮ ਰਸਿਕੁ ਗੋਬਿੰਦ ਗੁਣ ਗਾਹਕੁ ਚਾਹਕੁ ਤਤ ਸਮਤ ਸਰੇ ॥ ਕਵਿ ਕਲ੍ਯ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੧॥ ਛੁਟਤ ਪਰਵਾਹ ਅਮਿਅ ਅਮਰਾ ਪਦ ਅੰਮ੍ਰਿਤ ਸਰੋਵਰ ਸਦ ਭਰਿਆ ॥ ਤੇ ਪੀਵਹਿ ਸੰਤ ਕਰਹਿ ਮਨਿ ਮਜਨੁ ਪੁਬ ਜਿਨਹੁ ਸੇਵਾ ਕਰੀਆ ॥ ਤਿਨ ਭਉ ਨਿਵਾਰਿ ਅਨਭੈ ਪਦੁ ਦੀਨਾ ਸਬਦ ਮਾਤ੍ਰ ਤੇ ਉਧਰ ਧਰੇ ॥ ਕਵਿ ਕਲ੍ਯ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੨॥ ਸਤਗੁਰ ਮਤਿ ਗੂੜ੍ਹ ਬਿਮਲ ਸਤਸੰਗਤਿ ਆਤਮੁ ਰੰਗਿ ਚਲੂਲੁ ਭਯਾ ॥ ਜਾਗ੍ਯਾ ਮਨੁ ਕਵਲੁ ਸਹਜਿ ਪਰਕਾਸ੍ਯਾ ਅਭੈ ਨਿਰੰਜਨੁ ਘਰਹਿ ਲਹਾ ॥ ਸਤਗੁਰਿ ਦਯਾਲਿ ਹਰਿ ਨਾਮੁ ਦ੍ਰਿੜ੍ਹਾਯਾ ਤਿਸੁ ਪ੍ਰਸਾਦਿ ਵਸਿ ਪੰਚ ਕਰੇ ॥ ਕਵਿ ਕਲ੍ਯ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੩॥ ਅਨਭਉ ਉਨਮਾਨਿ ਅਕਲ ਲਿਵ ਲਾਗੀ ਪਾਰਸੁ ਭੇਟਿਆ ਸਹਜ ਘਰੇ ॥ ਸਤਗੁਰ ਪਰਸਾਦਿ ਪਰਮ ਪਦੁ ਪਾਯਾ ਭਗਤਿ ਭਾਇ ਭੰਡਾਰ ਭਰੇ ॥ ਮੇਟਿਆ ਜਨਮਾਂਤੁ ਮਰਣ ਭਉ ਭਾਗਾ ਚਿਤੁ ਲਾਗਾ ਸੰਤੋਖ ਸਰੇ ॥ ਕਵਿ ਕਲ੍ਯ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੪॥