SWAIYAS IN PRAISE OF THE FOURTH MEHL
ਜਗਤ ਉਧਾਰਣੁ ਨਵ ਨਿਧਾਨੁ ਭਗਤਹ ਭਵ ਤਾਰਣੁ ॥ ਅੰਮ੍ਰਿਤ ਬੂੰਦ ਹਰਿ ਨਾਮੁ ਬਿਸੁ ਕੀ ਬਿਖੈ ਨਿਵਾਰਣੁ ॥ ਸਹਜ ਤਰੋਵਰ ਫਲਿਓ ਗਿਆਨ ਅੰਮ੍ਰਿਤ ਫਲ ਲਾਗੇ ॥ ਗੁਰ ਪ੍ਰਸਾਦਿ ਪਾਈਅਹਿ ਧੰਨਿ ਤੇ ਜਨ ਬਡਭਾਗੇ ॥ ਤੇ ਮੁਕਤੇ ਭਏ ਸਤਿਗੁਰ ਸਬਦਿ ਮਨਿ ਗੁਰ ਪਰਚਾ ਪਾਇਅਉ ॥ ਗੁਰ ਰਾਮਦਾਸ ਕਲ੍ਯੁਚਰੈ ਤੈ ਸਬਦ ਨੀਸਾਨੁ ਬਜਾਇਅਉ ॥੯॥ ਸੇਜ ਸਧਾ ਸਹਜੁ ਛਾਵਾਣੁ ਸੰਤੋਖੁ ਸਰਾਇਚਉ ਸਦਾ ਸੀਲ ਸੰਨਾਹੁ ਸੋਹੈ ॥ ਗੁਰ ਸਬਦਿ ਸਮਾਚਰਿਓ ਨਾਮੁ ਟੇਕ ਸੰਗਾਦਿ ਬੋਹੈ ॥ ਅਜੋਨੀਉ ਭਲ੍ਯੁ ਅਮਲੁ ਸਤਿਗੁਰ ਸੰਗਿ ਨਿਵਾਸੁ ॥ ਗੁਰ ਰਾਮਦਾਸ ਕਲ੍ਯੁਚਰੈ ਤੁਅ ਸਹਜ ਸਰੋਵਰਿ ਬਾਸੁ ॥੧੦॥ ਗੁਰੁ ਜਿਨ੍ਹ ਕਉ ਸੁਪ੍ਰਸੰਨੁ ਨਾਮੁ ਹਰਿ ਰਿਦੈ ਨਿਵਾਸੈ ॥ ਜਿਨ੍ਹ ਕਉ ਗੁਰੁ ਸੁਪ੍ਰਸੰਨੁ ਦੁਰਤੁ ਦੂਰੰਤਰਿ ਨਾਸੈ ॥ ਗੁਰੁ ਜਿਨ੍ਹ ਕਉ ਸੁਪ੍ਰਸੰਨੁ ਮਾਨੁ ਅਭਿਮਾਨੁ ਨਿਵਾਰੈ ॥ ਜਿਨ੍ਹ ਕਉ ਗੁਰੁ ਸੁਪ੍ਰਸੰਨੁ ਸਬਦਿ ਲਗਿ ਭਵਜਲੁ ਤਾਰੈ ॥ ਪਰਚਉ ਪ੍ਰਮਾਣੁ ਗੁਰ ਪਾਇਅਉ ਤਿਨ ਸਕਯਥਉ ਜਨਮੁ ਜਗਿ ॥ ਸ੍ਰੀ ਗੁਰੂ ਸਰਣਿ ਭਜੁ ਕਲ੍ਯ ਕਬਿ ਭੁਗਤਿ ਮੁਕਤਿ ਸਭ ਗੁਰੂ ਲਗਿ ॥੧੧॥ ਸਤਿਗੁਰਿ ਖੇਮਾ ਤਾਣਿਆ ਜੁਗ ਜੂਥ ਸਮਾਣੇ ॥ ਅਨਭਉ ਨੇਜਾ ਨਾਮੁ ਟੇਕ ਜਿਤੁ ਭਗਤ ਅਘਾਣੇ ॥ ਗੁਰੁ ਨਾਨਕੁ ਅੰਗਦੁ ਅਮਰੁ ਭਗਤ ਹਰਿ ਸੰਗਿ ਸਮਾਣੇ ॥ ਇਹੁ ਰਾਜ ਜੋਗ ਗੁਰ ਰਾਮਦਾਸ ਤੁਮ੍ਹ ਹੂ ਰਸੁ ਜਾਣੇ ॥੧੨॥ ਜਨਕੁ ਸੋਇ ਜਿਨਿ ਜਾਣਿਆ ਉਨਮਨਿ ਰਥੁ ਧਰਿਆ ॥ ਸਤੁ ਸੰਤੋਖੁ ਸਮਾਚਰੇ ਅਭਰਾ ਸਰੁ ਭਰਿਆ ॥ ਅਕਥ ਕਥਾ ਅਮਰਾ ਪੁਰੀ ਜਿਸੁ ਦੇਇ ਸੁ ਪਾਵੈ ॥ ਇਹੁ ਜਨਕ ਰਾਜੁ ਗੁਰ ਰਾਮਦਾਸ ਤੁਝ ਹੀ ਬਣਿ ਆਵੈ ॥੧੩॥