Sri Guru Granth Sahib › Bhatt Savaiye

Ang 1399

Ang 1398–1399Bhatt Savaiye · ਭਟਾਂ ਦੇ ਸਵਈਏ

SWAIYAS IN PRAISE OF THE FOURTH MEHL

Bhatts (court bards) · savaiya · part 4 of 4

ਸਤਿਗੁਰ ਨਾਮੁ ਏਕ ਲਿਵ ਮਨਿ ਜਪੈ ਦ੍ਰਿੜ੍ਹ ਤਿਨ੍ਹ ਜਨ ਦੁਖ ਪਾਪੁ ਕਹੁ ਕਤ ਹੋਵੈ ਜੀਉ ॥ ਤਾਰਣ ਤਰਣ ਖਿਨ ਮਾਤ੍ਰ ਜਾ ਕਉ ਦ੍ਰਿਸ੍ਟਿ ਧਾਰੈ ਸਬਦੁ ਰਿਦ ਬੀਚਾਰੈ ਕਾਮੁ ਕ੍ਰੋਧੁ ਖੋਵੈ ਜੀਉ ॥ ਜੀਅਨ ਸਭਨ ਦਾਤਾ ਅਗਮ ਗ੍ਯਾਨ ਬਿਖ੍ਯਾਤਾ ਅਹਿਨਿਸਿ ਧ੍ਯਾਨ ਧਾਵੈ ਪਲਕ ਨ ਸੋਵੈ ਜੀਉ ॥ ਜਾ ਕਉ ਦੇਖਤ ਦਰਿਦ੍ਰੁ ਜਾਵੈ ਨਾਮੁ ਸੋ ਨਿਧਾਨੁ ਪਾਵੈ ਗੁਰਮੁਖਿ ਗ੍ਯਾਨਿ ਦੁਰਮਤਿ ਮੈਲੁ ਧੋਵੈ ਜੀਉ ॥ ਸਤਿਗੁਰ ਨਾਮੁ ਏਕ ਲਿਵ ਮਨਿ ਜਪੈ ਦ੍ਰਿੜੁ ਤਿਨ ਜਨ ਦੁਖ ਪਾਪ ਕਹੁ ਕਤ ਹੋਵੈ ਜੀਉ ॥੧॥ ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥ ਜਾ ਕੀ ਸੇਵਾ ਸਿਧ ਸਾਧ ਮੁਨਿ ਜਨ ਸੁਰਿ ਨਰ ਜਾਚਹਿ ਸਬਦ ਸਾਰੁ ਏਕ ਲਿਵ ਲਾਈ ਹੈ ॥ ਫੁਨਿ ਜਾਨੈ ਕੋ ਤੇਰਾ ਅਪਾਰੁ ਨਿਰਭਉ ਨਿਰੰਕਾਰੁ ਅਕਥ ਕਥਨਹਾਰੁ ਤੁਝਹਿ ਬੁਝਾਈ ਹੈ ॥ ਭਰਮ ਭੂਲੇ ਸੰਸਾਰ ਛੁਟਹੁ ਜੂਨੀ ਸੰਘਾਰ ਜਮ ਕੋ ਨ ਡੰਡ ਕਾਲ ਗੁਰਮਤਿ ਧ੍ਯਾਈ ਹੈ ॥ ਮਨ ਪ੍ਰਾਣੀ ਮੁਗਧ ਬੀਚਾਰੁ ਅਹਿਨਿਸਿ ਜਪੁ ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥੨॥ ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰ ॥ ਕਵਨ ਉਪਮਾ ਦੇਉ ਕਵਨ ਸੇਵਾ ਸਰੇਉ ਏਕ ਮੁਖ ਰਸਨਾ ਰਸਹੁ ਜੁਗ ਜੋਰਿ ਕਰ ॥ ਫੁਨਿ ਮਨ ਬਚ ਕ੍ਰਮ ਜਾਨੁ ਅਨਤ ਦੂਜਾ ਨ ਮਾਨੁ ਨਾਮੁ ਸੋ ਅਪਾਰੁ ਸਾਰੁ ਦੀਨੋ ਗੁਰਿ ਰਿਦ ਧਰ ॥ ਨਲ੍ਯ ਕਵਿ ਪਾਰਸ ਪਰਸ ਕਚ ਕੰਚਨਾ ਹੁਇ ਚੰਦਨਾ ਸੁਬਾਸੁ ਜਾਸੁ ਸਿਮਰਤ ਅਨ ਤਰ ॥ ਜਾ ਕੇ ਦੇਖਤ ਦੁਆਰੇ ਕਾਮ ਕ੍ਰੋਧ ਹੀ ਨਿਵਾਰੇ ਜੀ ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰ ॥੩॥ ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥ ਪ੍ਰਥਮੇ ਨਾਨਕ ਚੰਦੁ ਜਗਤ ਭਯੋ ਆਨੰਦੁ ਤਾਰਨਿ ਮਨੁਖ੍ਯ ਜਨ ਕੀਅਉ ਪ੍ਰਗਾਸ ॥ ਗੁਰ ਅੰਗਦ ਦੀਅਉ ਨਿਧਾਨੁ ਅਕਥ ਕਥਾ ਗਿਆਨੁ ਪੰਚ ਭੂਤ ਬਸਿ ਕੀਨੇ ਜਮਤ ਨ ਤ੍ਰਾਸ ॥ ਗੁਰ ਅਮਰੁ ਗੁਰੂ ਸ੍ਰੀ ਸਤਿ ਕਲਿਜੁਗਿ ਰਾਖੀ ਪਤਿ ਅਘਨ ਦੇਖਤ ਗਤੁ ਚਰਨ ਕਵਲ ਜਾਸ ॥ ਸਭ ਬਿਧਿ ਮਾਨ੍ਯਿਉ ਮਨੁ ਤਬ ਹੀ ਭਯਉ ਪ੍ਰਸੰਨੁ ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥੪॥

Ang 1399Bhatt Savaiye · ਭਟਾਂ ਦੇ ਸਵਈਏ › SWAIYAS IN PRAISE OF THE FOURTH MEHL

RADD

Bhatts (court bards) · savaiya · part 1 of 2

ਰਡ ॥ ਜਿਸਹਿ ਧਾਿ੍ਰਯਉ ਧਰਤਿ ਅਰੁ ਵਿਉਮੁ ਅਰੁ ਪਵਣੁ ਤੇ ਨੀਰ ਸਰ ਅਵਰ ਅਨਲ ਅਨਾਦਿ ਕੀਅਉ ॥ ਸਸਿ ਰਿਖਿ ਨਿਸਿ ਸੂਰ ਦਿਨਿ ਸੈਲ ਤਰੂਅ ਫਲ ਫੁਲ ਦੀਅਉ ॥ ਸੁਰਿ ਨਰ ਸਪਤ ਸਮੁਦ੍ਰ ਕਿਅ ਧਾਰਿਓ ਤ੍ਰਿਭਵਣ ਜਾਸੁ ॥ ਸੋਈ ਏਕੁ ਨਾਮੁ ਹਰਿ ਨਾਮੁ ਸਤਿ ਪਾਇਓ ਗੁਰ ਅਮਰ ਪ੍ਰਗਾਸੁ ॥੧॥੫॥ ਕਚਹੁ ਕੰਚਨੁ ਭਇਅਉ ਸਬਦੁ ਗੁਰ ਸ੍ਰਵਣਹਿ ਸੁਣਿਓ ॥ ਬਿਖੁ ਤੇ ਅੰਮ੍ਰਿਤੁ ਹੁਯਉ ਨਾਮੁ ਸਤਿਗੁਰ ਮੁਖਿ ਭਣਿਅਉ ॥ ਲੋਹਉ ਹੋਯਉ ਲਾਲੁ ਨਦਰਿ ਸਤਿਗੁਰੁ ਜਦਿ ਧਾਰੈ ॥ ਪਾਹਣ ਮਾਣਕ ਕਰੈ ਗਿਆਨੁ ਗੁਰ ਕਹਿਅਉ ਬੀਚਾਰੈ ॥ ਕਾਠਹੁ ਸ੍ਰੀਖੰਡ ਸਤਿਗੁਰਿ ਕੀਅਉ ਦੁਖ ਦਰਿਦ੍ਰ ਤਿਨ ਕੇ ਗਇਅ ॥ ਸਤਿਗੁਰੂ ਚਰਨ ਜਿਨ੍ਹ ਪਰਸਿਆ ਸੇ ਪਸੁ ਪਰੇਤ ਸੁਰਿ ਨਰ ਭਇਅ ॥੨॥੬॥ ਜਾਮਿ ਗੁਰੂ ਹੋਇ ਵਲਿ ਧਨਹਿ ਕਿਆ ਗਾਰਵੁ ਦਿਜਇ ॥ ਜਾਮਿ ਗੁਰੂ ਹੋਇ ਵਲਿ ਲਖ ਬਾਹੇ ਕਿਆ ਕਿਜਇ ॥ ਜਾਮਿ ਗੁਰੂ ਹੋਇ ਵਲਿ ਗਿਆਨ ਅਰੁ ਧਿਆਨ ਅਨਨ ਪਰਿ ॥ ਜਾਮਿ ਗੁਰੂ ਹੋਇ ਵਲਿ ਸਬਦੁ ਸਾਖੀ ਸੁ ਸਚਹ ਘਰਿ ॥ ਜੋ ਗੁਰੂ ਗੁਰੂ ਅਹਿਨਿਸਿ ਜਪੈ ਦਾਸੁ ਭਟੁ ਬੇਨਤਿ ਕਹੈ ॥ ਜੋ ਗੁਰੂ ਨਾਮੁ ਰਿਦ ਮਹਿ ਧਰੈ ਸੋ ਜਨਮ ਮਰਣ ਦੁਹ ਥੇ ਰਹੈ ॥੩॥੭॥ ਗੁਰ ਬਿਨੁ ਘੋਰੁ ਅੰਧਾਰੁ ਗੁਰੂ ਬਿਨੁ ਸਮਝ ਨ ਆਵੈ ॥ ਗੁਰ ਬਿਨੁ ਸੁਰਤਿ ਨ ਸਿਧਿ ਗੁਰੂ ਬਿਨੁ ਮੁਕਤਿ ਨ ਪਾਵੈ ॥ ਗੁਰੁ ਕਰੁ ਸਚੁ ਬੀਚਾਰੁ ਗੁਰੂ ਕਰੁ ਰੇ ਮਨ ਮੇਰੇ ॥ ਗੁਰੁ ਕਰੁ ਸਬਦ ਸਪੁੰਨ ਅਘਨ ਕਟਹਿ ਸਭ ਤੇਰੇ ॥ ਗੁਰੁ ਨਯਣਿ ਬਯਣਿ ਗੁਰੁ ਗੁਰੁ ਕਰਹੁ ਗੁਰੂ ਸਤਿ ਕਵਿ ਨਲ੍ਯ ਕਹਿ ॥ ਜਿਨਿ ਗੁਰੂ ਨ ਦੇਖਿਅਉ ਨਹੁ ਕੀਅਉ ਤੇ ਅਕਯਥ ਸੰਸਾਰ ਮਹਿ ॥੪॥੮॥

Ang 1399–1400Bhatt Savaiye · ਭਟਾਂ ਦੇ ਸਵਈਏ › SWAIYAS IN PRAISE OF THE FOURTH MEHL

RADD

Bhatts (court bards) · savaiya · part 2 of 2

ਗੁਰੂ ਗੁਰੂ ਗੁਰੁ ਕਰੁ ਮਨ ਮੇਰੇ ॥ ਤਾਰਣ ਤਰਣ ਸਮ੍ਰਥੁ ਕਲਿਜੁਗਿ ਸੁਨਤ ਸਮਾਧਿ ਸਬਦ ਜਿਸੁ ਕੇਰੇ ॥ ਫੁਨਿ ਦੁਖਨਿ ਨਾਸੁ ਸੁਖਦਾਯਕੁ ਸੂਰਉ ਜੋ ਧਰਤ ਧਿਆਨੁ ਬਸਤ ਤਿਹ ਨੇਰੇ ॥ ਪੂਰਉ ਪੁਰਖੁ ਰਿਦੈ ਹਰਿ ਸਿਮਰਤ ਮੁਖੁ ਦੇਖਤ ਅਘ ਜਾਹਿ ਪਰੇਰੇ ॥ ਜਉ ਹਰਿ ਬੁਧਿ ਰਿਧਿ ਸਿਧਿ ਚਾਹਤ ਗੁਰੂ ਗੁਰੂ ਗੁਰੁ ਕਰੁ ਮਨ ਮੇਰੇ ॥੫॥੯॥ ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥ ਹੁਤੀ ਜੁ ਪਿਆਸ ਪਿਊਸ ਪਿਵੰਨ ਕੀ ਬੰਛਤ ਸਿਧਿ ਕਉ ਬਿਧਿ ਮਿਲਾਯਉ ॥ ਪੂਰਨ ਭੋ ਮਨ ਠਉਰ ਬਸੋ ਰਸ ਬਾਸਨ ਸਿਉ ਜੁ ਦਹੰ ਦਿਸਿ ਧਾਯਉ ॥ ਗੋਬਿੰਦ ਵਾਲੁ ਗੋਬਿੰਦ ਪੁਰੀ ਸਮ ਜਲ੍ਯਨ ਤੀਰਿ ਬਿਪਾਸ ਬਨਾਯਉ ॥ ਗਯਉ ਦੁਖੁ ਦੂਰਿ ਬਰਖਨ ਕੋ ਸੁ ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥੬॥੧੦॥ ਸਮਰਥ ਗੁਰੂ ਸਿਰਿ ਹਥੁ ਧ੍ਰਯਉ ॥ ਗੁਰਿ ਕੀਨੀ ਕ੍ਰਿਪਾ ਹਰਿ ਨਾਮੁ ਦੀਅਉ ਜਿਸੁ ਦੇਖਿ ਚਰੰਨ ਅਘੰਨ ਹ੍ਰਯਉ ॥ ਨਿਸਿ ਬਾਸੁਰ ਏਕ ਸਮਾਨ ਧਿਆਨ ਸੁ ਨਾਮ ਸੁਨੇ ਸੁਤੁ ਭਾਨ ਡ੍ਰਯਉ ॥ ਭਨਿ ਦਾਸ ਸੁ ਆਸ ਜਗਤ੍ਰ ਗੁਰੂ ਕੀ ਪਾਰਸੁ ਭੇਟਿ ਪਰਸੁ ਕ੍ਰਯਉ ॥ ਰਾਮਦਾਸੁ ਗੁਰੂ ਹਰਿ ਸਤਿ ਕੀਯਉ ਸਮਰਥ ਗੁਰੂ ਸਿਰਿ ਹਥੁ ਧ੍ਰਯਉ ॥੭॥੧੧॥ ਅਬ ਰਾਖਹੁ ਦਾਸ ਭਾਟ ਕੀ ਲਾਜ ॥ ਜੈਸੀ ਰਾਖੀ ਲਾਜ ਭਗਤ ਪ੍ਰਹਿਲਾਦ ਕੀ ਹਰਨਾਖਸ ਫਾਰੇ ਕਰ ਆਜ ॥ ਫੁਨਿ ਦ੍ਰੋਪਤੀ ਲਾਜ ਰਖੀ ਹਰਿ ਪ੍ਰਭ ਜੀ ਛੀਨਤ ਬਸਤ੍ਰ ਦੀਨ ਬਹੁ ਸਾਜ ॥ ਸੋਦਾਮਾ ਅਪਦਾ ਤੇ ਰਾਖਿਆ ਗਨਿਕਾ ਪੜ੍ਹਤ ਪੂਰੇ ਤਿਹ ਕਾਜ ॥ ਸ੍ਰੀ ਸਤਿਗੁਰ ਸੁਪ੍ਰਸੰਨ ਕਲਜੁਗ ਹੋਇ ਰਾਖਹੁ ਦਾਸ ਭਾਟ ਕੀ ਲਾਜ ॥੮॥੧੨॥

Text: Gurmukhi with English translation (Kulbir S Thind; English by Dr. Sant Singh Khalsa).