RADD
ਗੁਰੂ ਗੁਰੂ ਗੁਰੁ ਕਰੁ ਮਨ ਮੇਰੇ ॥ ਤਾਰਣ ਤਰਣ ਸਮ੍ਰਥੁ ਕਲਿਜੁਗਿ ਸੁਨਤ ਸਮਾਧਿ ਸਬਦ ਜਿਸੁ ਕੇਰੇ ॥ ਫੁਨਿ ਦੁਖਨਿ ਨਾਸੁ ਸੁਖਦਾਯਕੁ ਸੂਰਉ ਜੋ ਧਰਤ ਧਿਆਨੁ ਬਸਤ ਤਿਹ ਨੇਰੇ ॥ ਪੂਰਉ ਪੁਰਖੁ ਰਿਦੈ ਹਰਿ ਸਿਮਰਤ ਮੁਖੁ ਦੇਖਤ ਅਘ ਜਾਹਿ ਪਰੇਰੇ ॥ ਜਉ ਹਰਿ ਬੁਧਿ ਰਿਧਿ ਸਿਧਿ ਚਾਹਤ ਗੁਰੂ ਗੁਰੂ ਗੁਰੁ ਕਰੁ ਮਨ ਮੇਰੇ ॥੫॥੯॥ ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥ ਹੁਤੀ ਜੁ ਪਿਆਸ ਪਿਊਸ ਪਿਵੰਨ ਕੀ ਬੰਛਤ ਸਿਧਿ ਕਉ ਬਿਧਿ ਮਿਲਾਯਉ ॥ ਪੂਰਨ ਭੋ ਮਨ ਠਉਰ ਬਸੋ ਰਸ ਬਾਸਨ ਸਿਉ ਜੁ ਦਹੰ ਦਿਸਿ ਧਾਯਉ ॥ ਗੋਬਿੰਦ ਵਾਲੁ ਗੋਬਿੰਦ ਪੁਰੀ ਸਮ ਜਲ੍ਯਨ ਤੀਰਿ ਬਿਪਾਸ ਬਨਾਯਉ ॥ ਗਯਉ ਦੁਖੁ ਦੂਰਿ ਬਰਖਨ ਕੋ ਸੁ ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥੬॥੧੦॥ ਸਮਰਥ ਗੁਰੂ ਸਿਰਿ ਹਥੁ ਧ੍ਰਯਉ ॥ ਗੁਰਿ ਕੀਨੀ ਕ੍ਰਿਪਾ ਹਰਿ ਨਾਮੁ ਦੀਅਉ ਜਿਸੁ ਦੇਖਿ ਚਰੰਨ ਅਘੰਨ ਹ੍ਰਯਉ ॥ ਨਿਸਿ ਬਾਸੁਰ ਏਕ ਸਮਾਨ ਧਿਆਨ ਸੁ ਨਾਮ ਸੁਨੇ ਸੁਤੁ ਭਾਨ ਡ੍ਰਯਉ ॥ ਭਨਿ ਦਾਸ ਸੁ ਆਸ ਜਗਤ੍ਰ ਗੁਰੂ ਕੀ ਪਾਰਸੁ ਭੇਟਿ ਪਰਸੁ ਕ੍ਰਯਉ ॥ ਰਾਮਦਾਸੁ ਗੁਰੂ ਹਰਿ ਸਤਿ ਕੀਯਉ ਸਮਰਥ ਗੁਰੂ ਸਿਰਿ ਹਥੁ ਧ੍ਰਯਉ ॥੭॥੧੧॥ ਅਬ ਰਾਖਹੁ ਦਾਸ ਭਾਟ ਕੀ ਲਾਜ ॥ ਜੈਸੀ ਰਾਖੀ ਲਾਜ ਭਗਤ ਪ੍ਰਹਿਲਾਦ ਕੀ ਹਰਨਾਖਸ ਫਾਰੇ ਕਰ ਆਜ ॥ ਫੁਨਿ ਦ੍ਰੋਪਤੀ ਲਾਜ ਰਖੀ ਹਰਿ ਪ੍ਰਭ ਜੀ ਛੀਨਤ ਬਸਤ੍ਰ ਦੀਨ ਬਹੁ ਸਾਜ ॥ ਸੋਦਾਮਾ ਅਪਦਾ ਤੇ ਰਾਖਿਆ ਗਨਿਕਾ ਪੜ੍ਹਤ ਪੂਰੇ ਤਿਹ ਕਾਜ ॥ ਸ੍ਰੀ ਸਤਿਗੁਰ ਸੁਪ੍ਰਸੰਨ ਕਲਜੁਗ ਹੋਇ ਰਾਖਹੁ ਦਾਸ ਭਾਟ ਕੀ ਲਾਜ ॥੮॥੧੨॥