JHOLNAA
ਝੋਲਨਾ ॥ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ ॥ ਸਬਦੁ ਹਰਿ ਹਰਿ ਜਪੈ ਨਾਮੁ ਨਵ ਨਿਧਿ ਅਪੈ ਰਸਨਿ ਅਹਿਨਿਸਿ ਰਸੈ ਸਤਿ ਕਰਿ ਜਾਨੀਅਹੁ ॥ ਫੁਨਿ ਪ੍ਰੇਮ ਰੰਗ ਪਾਈਐ ਗੁਰਮੁਖਹਿ ਧਿਆਈਐ ਅੰਨ ਮਾਰਗ ਤਜਹੁ ਭਜਹੁ ਹਰਿ ਗ੍ਯਾਨੀਅਹੁ ॥ ਬਚਨ ਗੁਰ ਰਿਦਿ ਧਰਹੁ ਪੰਚ ਭੂ ਬਸਿ ਕਰਹੁ ਜਨਮੁ ਕੁਲ ਉਧਰਹੁ ਦ੍ਵਾਰਿ ਹਰਿ ਮਾਨੀਅਹੁ ॥ ਜਉ ਤ ਸਭ ਸੁਖ ਇਤ ਉਤ ਤੁਮ ਬੰਛਵਹੁ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ ॥੧॥੧੩॥ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪਿ ਸਤਿ ਕਰਿ ॥ ਅਗਮ ਗੁਨ ਜਾਨੁ ਨਿਧਾਨੁ ਹਰਿ ਮਨਿ ਧਰਹੁ ਧ੍ਯਾਨੁ ਅਹਿਨਿਸਿ ਕਰਹੁ ਬਚਨ ਗੁਰ ਰਿਦੈ ਧਰਿ ॥ ਫੁਨਿ ਗੁਰੂ ਜਲ ਬਿਮਲ ਅਥਾਹ ਮਜਨੁ ਕਰਹੁ ਸੰਤ ਗੁਰਸਿਖ ਤਰਹੁ ਨਾਮ ਸਚ ਰੰਗ ਸਰਿ ॥ ਸਦਾ ਨਿਰਵੈਰੁ ਨਿਰੰਕਾਰੁ ਨਿਰਭਉ ਜਪੈ ਪ੍ਰੇਮ ਗੁਰ ਸਬਦ ਰਸਿ ਕਰਤ ਦ੍ਰਿੜੁ ਭਗਤਿ ਹਰਿ ॥ ਮੁਗਧ ਮਨ ਭ੍ਰਮੁ ਤਜਹੁ ਨਾਮੁ ਗੁਰਮੁਖਿ ਭਜਹੁ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਸਤਿ ਕਰਿ ॥੨॥੧੪॥ ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥ ਉਦਧਿ ਗੁਰੁ ਗਹਿਰ ਗੰਭੀਰ ਬੇਅੰਤੁ ਹਰਿ ਨਾਮ ਨਗ ਹੀਰ ਮਣਿ ਮਿਲਤ ਲਿਵ ਲਾਈਐ ॥ ਫੁਨਿ ਗੁਰੂ ਪਰਮਲ ਸਰਸ ਕਰਤ ਕੰਚਨੁ ਪਰਸ ਮੈਲੁ ਦੁਰਮਤਿ ਹਿਰਤ ਸਬਦਿ ਗੁਰੁ ਧ੍ਯਾਈਐ ॥ ਅੰਮ੍ਰਿਤ ਪਰਵਾਹ ਛੁਟਕੰਤ ਸਦ ਦ੍ਵਾਰਿ ਜਿਸੁ ਗ੍ਯਾਨ ਗੁਰ ਬਿਮਲ ਸਰ ਸੰਤ ਸਿਖ ਨਾਈਐ ॥ ਨਾਮੁ ਨਿਰਬਾਣੁ ਨਿਧਾਨੁ ਹਰਿ ਉਰਿ ਧਰਹੁ ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥੩॥੧੫॥