Sri Guru Granth Sahib › Bhatt Savaiye

Ang 1403

Ang 1402–1403Bhatt Savaiye · ਭਟਾਂ ਦੇ ਸਵਈਏ

JHOLNAA

Bhatts (court bards) · composition · part 4 of 8

ਪੀਤ ਬਸਨ ਕੁੰਦ ਦਸਨ ਪ੍ਰਿਆ ਸਹਿਤ ਕੰਠ ਮਾਲ ਮੁਕਟੁ ਸੀਸਿ ਮੋਰ ਪੰਖ ਚਾਹਿ ਜੀਉ ॥ ਬੇਵਜੀਰ ਬਡੇ ਧੀਰ ਧਰਮ ਅੰਗ ਅਲਖ ਅਗਮ ਖੇਲੁ ਕੀਆ ਆਪਣੈ ਉਛਾਹਿ ਜੀਉ ॥ ਅਕਥ ਕਥਾ ਕਥੀ ਨ ਜਾਇ ਤੀਨਿ ਲੋਕ ਰਹਿਆ ਸਮਾਇ ਸੁਤਹ ਸਿਧ ਰੂਪੁ ਧਰਿਓ ਸਾਹਨ ਕੈ ਸਾਹਿ ਜੀਉ ॥ ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੩॥੮॥ ਸਤਿਗੁਰੂ ਸਤਿਗੁਰੂ ਸਤਿਗੁਰੁ ਗੁਬਿੰਦ ਜੀਉ ॥ ਬਲਿਹਿ ਛਲਨ ਸਬਲ ਮਲਨ ਭਗ੍ਤਿ ਫਲਨ ਕਾਨ੍ਹ ਕੁਅਰ ਨਿਹਕਲੰਕ ਬਜੀ ਡੰਕ ਚੜ੍ਹ ਦਲ ਰਵਿੰਦ ਜੀਉ ॥ ਰਾਮ ਰਵਣ ਦੁਰਤ ਦਵਣ ਸਕਲ ਭਵਣ ਕੁਸਲ ਕਰਣ ਸਰਬ ਭੂਤ ਆਪਿ ਹੀ ਦੇਵਾਧਿ ਦੇਵ ਸਹਸ ਮੁਖ ਫਨਿੰਦ ਜੀਉ ॥ ਜਰਮ ਕਰਮ ਮਛ ਕਛ ਹੁਅ ਬਰਾਹ ਜਮੁਨਾ ਕੈ ਕੂਲਿ ਖੇਲੁ ਖੇਲਿਓ ਜਿਨਿ ਗਿੰਦ ਜੀਉ ॥ ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਤਿਗੁਰੂ ਸਤਿਗੁਰੂ ਸਤਿਗੁਰ ਗੁਬਿੰਦ ਜੀਉ ॥੪॥੯॥ ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥ ਗੁਰ ਕਹਿਆ ਮਾਨੁ ਨਿਜ ਨਿਧਾਨੁ ਸਚੁ ਜਾਨੁ ਮੰਤ੍ਰੁ ਇਹੈ ਨਿਸਿ ਬਾਸੁਰ ਹੋਇ ਕਲ੍ਯਾਨੁ ਲਹਹਿ ਪਰਮ ਗਤਿ ਜੀਉ ॥ ਕਾਮੁ ਕ੍ਰੋਧੁ ਲੋਭੁ ਮੋਹੁ ਜਣ ਜਣ ਸਿਉ ਛਾਡੁ ਧੋਹੁ ਹਉਮੈ ਕਾ ਫੰਧੁ ਕਾਟੁ ਸਾਧਸੰਗਿ ਰਤਿ ਜੀਉ ॥ ਦੇਹ ਗੇਹੁ ਤ੍ਰਿਅ ਸਨੇਹੁ ਚਿਤ ਬਿਲਾਸੁ ਜਗਤ ਏਹੁ ਚਰਨ ਕਮਲ ਸਦਾ ਸੇਉ ਦ੍ਰਿੜਤਾ ਕਰੁ ਮਤਿ ਜੀਉ ॥ ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥੫॥੧੦॥

Ang 1403–1404Bhatt Savaiye · ਭਟਾਂ ਦੇ ਸਵਈਏ

JHOLNAA

Bhatts (court bards) · composition · part 5 of 8

ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥ ਨਿਰੰਕਾਰੁ ਪ੍ਰਭੁ ਸਦਾ ਸਲਾਮਤਿ ਕਹਿ ਨ ਸਕੈ ਕੋਊ ਤੂ ਕਦ ਕਾ ॥ ਬ੍ਰਹਮਾ ਬਿਸਨੁ ਸਿਰੇ ਤੈ ਅਗਨਤ ਤਿਨ ਕਉ ਮੋਹੁ ਭਯਾ ਮਨ ਮਦ ਕਾ ॥ ਚਵਰਾਸੀਹ ਲਖ ਜੋਨਿ ਉਪਾਈ ਰਿਜਕੁ ਦੀਆ ਸਭ ਹੂ ਕਉ ਤਦ ਕਾ ॥ ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥੧॥੧੧॥ ਵਾਹੁ ਵਾਹੁ ਕਾ ਬਡਾ ਤਮਾਸਾ ॥ ਆਪੇ ਹਸੈ ਆਪਿ ਹੀ ਚਿਤਵੈ ਆਪੇ ਚੰਦੁ ਸੂਰੁ ਪਰਗਾਸਾ ॥ ਆਪੇ ਜਲੁ ਆਪੇ ਥਲੁ ਥੰਮ੍ਹਨੁ ਆਪੇ ਕੀਆ ਘਟਿ ਘਟਿ ਬਾਸਾ ॥ ਆਪੇ ਨਰੁ ਆਪੇ ਫੁਨਿ ਨਾਰੀ ਆਪੇ ਸਾਰਿ ਆਪ ਹੀ ਪਾਸਾ ॥ ਗੁਰਮੁਖਿ ਸੰਗਤਿ ਸਭੈ ਬਿਚਾਰਹੁ ਵਾਹੁ ਵਾਹੁ ਕਾ ਬਡਾ ਤਮਾਸਾ ॥੨॥੧੨॥ ਕੀਆ ਖੇਲੁ ਬਡ ਮੇਲੁ ਤਮਾਸਾ ਵਾਹਿਗੁਰੂ ਤੇਰੀ ਸਭ ਰਚਨਾ ॥ ਤੂ ਜਲਿ ਥਲਿ ਗਗਨਿ ਪਯਾਲਿ ਪੂਰਿ ਰਹ੍ਯਾ ਅੰਮ੍ਰਿਤ ਤੇ ਮੀਠੇ ਜਾ ਕੇ ਬਚਨਾ ॥ ਮਾਨਹਿ ਬ੍ਰਹਮਾਦਿਕ ਰੁਦ੍ਰਾਦਿਕ ਕਾਲ ਕਾ ਕਾਲੁ ਨਿਰੰਜਨ ਜਚਨਾ ॥ ਗੁਰ ਪ੍ਰਸਾਦਿ ਪਾਈਐ ਪਰਮਾਰਥੁ ਸਤਸੰਗਤਿ ਸੇਤੀ ਮਨੁ ਖਚਨਾ ॥ ਕੀਆ ਖੇਲੁ ਬਡ ਮੇਲੁ ਤਮਾਸਾ ਵਾਹਗੁਰੂ ਤੇਰੀ ਸਭ ਰਚਨਾ ॥੩॥੧੩॥੪੨॥ ਅਗਮੁ ਅਨੰਤੁ ਅਨਾਦਿ ਆਦਿ ਜਿਸੁ ਕੋਇ ਨ ਜਾਣੈ ॥ ਸਿਵ ਬਿਰੰਚਿ ਧਰਿ ਧ੍ਯਾਨੁ ਨਿਤਹਿ ਜਿਸੁ ਬੇਦੁ ਬਖਾਣੈ ॥ ਨਿਰੰਕਾਰੁ ਨਿਰਵੈਰੁ ਅਵਰੁ ਨਹੀ ਦੂਸਰ ਕੋਈ ॥ ਭੰਜਨ ਗੜ੍ਹਣ ਸਮਥੁ ਤਰਣ ਤਾਰਣ ਪ੍ਰਭੁ ਸੋਈ ॥ ਨਾਨਾ ਪ੍ਰਕਾਰ ਜਿਨਿ ਜਗੁ ਕੀਓ ਜਨੁ ਮਥੁਰਾ ਰਸਨਾ ਰਸੈ ॥ ਸ੍ਰੀ ਸਤਿ ਨਾਮੁ ਕਰਤਾ ਪੁਰਖੁ ਗੁਰ ਰਾਮਦਾਸ ਚਿਤਹ ਬਸੈ ॥੧॥ ਗੁਰੂ ਸਮਰਥੁ ਗਹਿ ਕਰੀਆ ਧ੍ਰੁਵ ਬੁਧਿ ਸੁਮਤਿ ਸਮ੍ਹਾਰਨ ਕਉ ॥ ਫੁਨਿ ਧ੍ਰੰਮ ਧੁਜਾ ਫਹਰੰਤਿ ਸਦਾ ਅਘ ਪੁੰਜ ਤਰੰਗ ਨਿਵਾਰਨ ਕਉ ॥ ਮਥੁਰਾ ਜਨ ਜਾਨਿ ਕਹੀ ਜੀਅ ਸਾਚੁ ਸੁ ਅਉਰ ਕਛੂ ਨ ਬਿਚਾਰਨ ਕਉ ॥ ਹਰਿ ਨਾਮੁ ਬੋਹਿਥੁ ਬਡੌ ਕਲਿ ਮੈ ਭਵ ਸਾਗਰ ਪਾਰਿ ਉਤਾਰਨ ਕਉ ॥੨॥ ਸੰਤਤ ਹੀ ਸਤਸੰਗਤਿ ਸੰਗ ਸੁਰੰਗ ਰਤੇ ਜਸੁ ਗਾਵਤ ਹੈ ॥ ਧ੍ਰਮ ਪੰਥੁ ਧਰਿਓ ਧਰਨੀਧਰ ਆਪਿ ਰਹੇ ਲਿਵ ਧਾਰਿ ਨ ਧਾਵਤ ਹੈ ॥ ਮਥੁਰਾ ਭਨਿ ਭਾਗ ਭਲੇ ਉਨ੍ਹ ਕੇ ਮਨ ਇਛਤ ਹੀ ਫਲ ਪਾਵਤ ਹੈ ॥ ਰਵਿ ਕੇ ਸੁਤ ਕੋ ਤਿਨ੍ਹ ਤ੍ਰਾਸੁ ਕਹਾ ਜੁ ਚਰੰਨ ਗੁਰੂ ਚਿਤੁ ਲਾਵਤ ਹੈ ॥੩॥

Text: Gurmukhi with English translation (Kulbir S Thind; English by Dr. Sant Singh Khalsa).