JHOLNAA
ਨਿਰਮਲ ਨਾਮੁ ਸੁਧਾ ਪਰਪੂਰਨ ਸਬਦ ਤਰੰਗ ਪ੍ਰਗਟਿਤ ਦਿਨ ਆਗਰੁ ॥ ਗਹਿਰ ਗੰਭੀਰੁ ਅਥਾਹ ਅਤਿ ਬਡ ਸੁਭਰੁ ਸਦਾ ਸਭ ਬਿਧਿ ਰਤਨਾਗਰੁ ॥ ਸੰਤ ਮਰਾਲ ਕਰਹਿ ਕੰਤੂਹਲ ਤਿਨ ਜਮ ਤ੍ਰਾਸ ਮਿਟਿਓ ਦੁਖ ਕਾਗਰੁ ॥ ਕਲਜੁਗ ਦੁਰਤ ਦੂਰਿ ਕਰਬੇ ਕਉ ਦਰਸਨੁ ਗੁਰੂ ਸਗਲ ਸੁਖ ਸਾਗਰੁ ॥੪॥ ਜਾ ਕਉ ਮੁਨਿ ਧ੍ਯਾਨੁ ਧਰੈ ਫਿਰਤ ਸਗਲ ਜੁਗ ਕਬਹੁ ਕ ਕੋਊ ਪਾਵੈ ਆਤਮ ਪ੍ਰਗਾਸ ਕਉ ॥ ਬੇਦ ਬਾਣੀ ਸਹਿਤ ਬਿਰੰਚਿ ਜਸੁ ਗਾਵੈ ਜਾ ਕੋ ਸਿਵ ਮੁਨਿ ਗਹਿ ਨ ਤਜਾਤ ਕਬਿਲਾਸ ਕੰਉ ॥ ਜਾ ਕੌ ਜੋਗੀ ਜਤੀ ਸਿਧ ਸਾਧਿਕ ਅਨੇਕ ਤਪ ਜਟਾ ਜੂਟ ਭੇਖ ਕੀਏ ਫਿਰਤ ਉਦਾਸ ਕਉ ॥ ਸੁ ਤਿਨਿ ਸਤਿਗੁਰਿ ਸੁਖ ਭਾਇ ਕ੍ਰਿਪਾ ਧਾਰੀ ਜੀਅ ਨਾਮ ਕੀ ਬਡਾਈ ਦਈ ਗੁਰ ਰਾਮਦਾਸ ਕਉ ॥੫॥ ਨਾਮੁ ਨਿਧਾਨੁ ਧਿਆਨ ਅੰਤਰਗਤਿ ਤੇਜ ਪੁੰਜ ਤਿਹੁ ਲੋਗ ਪ੍ਰਗਾਸੇ ॥ ਦੇਖਤ ਦਰਸੁ ਭਟਕਿ ਭ੍ਰਮੁ ਭਜਤ ਦੁਖ ਪਰਹਰਿ ਸੁਖ ਸਹਜ ਬਿਗਾਸੇ ॥ ਸੇਵਕ ਸਿਖ ਸਦਾ ਅਤਿ ਲੁਭਿਤ ਅਲਿ ਸਮੂਹ ਜਿਉ ਕੁਸਮ ਸੁਬਾਸੇ ॥ ਬਿਦ੍ਯਮਾਨ ਗੁਰਿ ਆਪਿ ਥਪ੍ਯਉ ਥਿਰੁ ਸਾਚਉ ਤਖਤੁ ਗੁਰੂ ਰਾਮਦਾਸੈ ॥੬॥ ਤਾ੍ਰਯਉ ਸੰਸਾਰੁ ਮਾਯਾ ਮਦ ਮੋਹਿਤ ਅੰਮ੍ਰਿਤ ਨਾਮੁ ਦੀਅਉ ਸਮਰਥੁ ॥ ਫੁਨਿ ਕੀਰਤਿਵੰਤ ਸਦਾ ਸੁਖ ਸੰਪਤਿ ਰਿਧਿ ਅਰੁ ਸਿਧਿ ਨ ਛੋਡਇ ਸਥੁ ॥ ਦਾਨਿ ਬਡੌ ਅਤਿਵੰਤੁ ਮਹਾਬਲਿ ਸੇਵਕਿ ਦਾਸਿ ਕਹਿਓ ਇਹੁ ਤਥੁ ॥ ਤਾਹਿ ਕਹਾ ਪਰਵਾਹ ਕਾਹੂ ਕੀ ਜਾ ਕੈ ਬਸੀਸਿ ਧਰਿਓ ਗੁਰਿ ਹਥੁ ॥੭॥੪੯॥ ਤੀਨਿ ਭਵਨ ਭਰਪੂਰਿ ਰਹਿਓ ਸੋਈ ॥ ਅਪਨ ਸਰਸੁ ਕੀਅਉ ਨ ਜਗਤ ਕੋਈ ॥ ਆਪੁਨ ਆਪੁ ਆਪ ਹੀ ਉਪਾਯਉ ॥ ਸੁਰਿ ਨਰ ਅਸੁਰ ਅੰਤੁ ਨਹੀ ਪਾਯਉ ॥ ਪਾਯਉ ਨਹੀ ਅੰਤੁ ਸੁਰੇ ਅਸੁਰਹ ਨਰ ਗਣ ਗੰਧ੍ਰਬ ਖੋਜੰਤ ਫਿਰੇ ॥ ਅਬਿਨਾਸੀ ਅਚਲੁ ਅਜੋਨੀ ਸੰਭਉ ਪੁਰਖੋਤਮੁ ਅਪਾਰ ਪਰੇ ॥ ਕਰਣ ਕਾਰਣ ਸਮਰਥੁ ਸਦਾ ਸੋਈ ਸਰਬ ਜੀਅ ਮਨਿ ਧ੍ਯਾਇਯਉ ॥ ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੧॥