Sri Guru Granth Sahib › Bhatt Savaiye

Ang 1406

Ang 1405–1406Bhatt Savaiye · ਭਟਾਂ ਦੇ ਸਵਈਏ

JHOLNAA

Bhatts (court bards) · composition · part 7 of 8

ਸਤਿਗੁਰਿ ਨਾਨਕਿ ਭਗਤਿ ਕਰੀ ਇਕ ਮਨਿ ਤਨੁ ਮਨੁ ਧਨੁ ਗੋਬਿੰਦ ਦੀਅਉ ॥ ਅੰਗਦਿ ਅਨੰਤ ਮੂਰਤਿ ਨਿਜ ਧਾਰੀ ਅਗਮ ਗ੍ਯਾਨਿ ਰਸਿ ਰਸ੍ਯਉ ਹੀਅਉ ॥ ਗੁਰਿ ਅਮਰਦਾਸਿ ਕਰਤਾਰੁ ਕੀਅਉ ਵਸਿ ਵਾਹੁ ਵਾਹੁ ਕਰਿ ਧ੍ਯਾਇਯਉ ॥ ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੨॥ ਨਾਰਦੁ ਧ੍ਰੂ ਪ੍ਰਹਲਾਦੁ ਸੁਦਾਮਾ ਪੁਬ ਭਗਤ ਹਰਿ ਕੇ ਜੁ ਗਣੰ ॥ ਅੰਬਰੀਕੁ ਜਯਦੇਵ ਤ੍ਰਿਲੋਚਨੁ ਨਾਮਾ ਅਵਰੁ ਕਬੀਰੁ ਭਣੰ ॥ ਤਿਨ ਕੌ ਅਵਤਾਰੁ ਭਯਉ ਕਲਿ ਭਿੰਤਰਿ ਜਸੁ ਜਗਤ੍ਰ ਪਰਿ ਛਾਇਯਉ ॥ ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੩॥ ਮਨਸਾ ਕਰਿ ਸਿਮਰੰਤ ਤੁਝੈ ਨਰ ਕਾਮੁ ਕ੍ਰੋਧੁ ਮਿਟਿਅਉ ਜੁ ਤਿਣੰ ॥ ਬਾਚਾ ਕਰਿ ਸਿਮਰੰਤ ਤੁਝੈ ਤਿਨ੍ਹ ਦੁਖੁ ਦਰਿਦ੍ਰੁ ਮਿਟਯਉ ਜੁ ਖਿਣੰ ॥ ਕਰਮ ਕਰਿ ਤੁਅ ਦਰਸ ਪਰਸ ਪਾਰਸ ਸਰ ਬਲ੍ਯ ਭਟ ਜਸੁ ਗਾਇਯਉ ॥ ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੪॥ ਜਿਹ ਸਤਿਗੁਰ ਸਿਮਰੰਤ ਨਯਨ ਕੇ ਤਿਮਰ ਮਿਟਹਿ ਖਿਨੁ ॥ ਜਿਹ ਸਤਿਗੁਰ ਸਿਮਰੰਥਿ ਰਿਦੈ ਹਰਿ ਨਾਮੁ ਦਿਨੋ ਦਿਨੁ ॥ ਜਿਹ ਸਤਿਗੁਰ ਸਿਮਰੰਥਿ ਜੀਅ ਕੀ ਤਪਤਿ ਮਿਟਾਵੈ ॥ ਜਿਹ ਸਤਿਗੁਰ ਸਿਮਰੰਥਿ ਰਿਧਿ ਸਿਧਿ ਨਵ ਨਿਧਿ ਪਾਵੈ ॥ ਸੋਈ ਰਾਮਦਾਸੁ ਗੁਰੁ ਬਲ੍ਯ ਭਣਿ ਮਿਲਿ ਸੰਗਤਿ ਧੰਨਿ ਧੰਨਿ ਕਰਹੁ ॥ ਜਿਹ ਸਤਿਗੁਰ ਲਗਿ ਪ੍ਰਭੁ ਪਾਈਐ ਸੋ ਸਤਿਗੁਰੁ ਸਿਮਰਹੁ ਨਰਹੁ ॥੫॥੫੪॥ ਜਿਨਿ ਸਬਦੁ ਕਮਾਇ ਪਰਮ ਪਦੁ ਪਾਇਓ ਸੇਵਾ ਕਰਤ ਨ ਛੋਡਿਓ ਪਾਸੁ ॥ ਤਾ ਤੇ ਗਉਹਰੁ ਗ੍ਯਾਨ ਪ੍ਰਗਟੁ ਉਜੀਆਰਉ ਦੁਖ ਦਰਿਦ੍ਰ ਅੰਧ੍ਯਾਰ ਕੋ ਨਾਸੁ ॥ ਕਵਿ ਕੀਰਤ ਜੋ ਸੰਤ ਚਰਨ ਮੁੜਿ ਲਾਗਹਿ ਤਿਨ੍ਹ ਕਾਮ ਕ੍ਰੋਧ ਜਮ ਕੋ ਨਹੀ ਤ੍ਰਾਸੁ ॥ ਜਿਵ ਅੰਗਦੁ ਅੰਗਿ ਸੰਗਿ ਨਾਨਕ ਗੁਰ ਤਿਵ ਗੁਰ ਅਮਰਦਾਸ ਕੈ ਗੁਰੁ ਰਾਮਦਾਸੁ ॥੧॥

Ang 1406Bhatt Savaiye · ਭਟਾਂ ਦੇ ਸਵਈਏ

JHOLNAA

Bhatts (court bards) · composition · part 8 of 8

ਜਿਨਿ ਸਤਿਗੁਰੁ ਸੇਵਿ ਪਦਾਰਥੁ ਪਾਯਉ ਨਿਸਿ ਬਾਸੁਰ ਹਰਿ ਚਰਨ ਨਿਵਾਸੁ ॥ ਤਾ ਤੇ ਸੰਗਤਿ ਸਘਨ ਭਾਇ ਭਉ ਮਾਨਹਿ ਤੁਮ ਮਲੀਆਗਰ ਪ੍ਰਗਟ ਸੁਬਾਸੁ ॥ ਧ੍ਰੂ ਪ੍ਰਹਲਾਦ ਕਬੀਰ ਤਿਲੋਚਨ ਨਾਮੁ ਲੈਤ ਉਪਜ੍ਯੋ ਜੁ ਪ੍ਰਗਾਸੁ ॥ ਜਿਹ ਪਿਖਤ ਅਤਿ ਹੋਇ ਰਹਸੁ ਮਨਿ ਸੋਈ ਸੰਤ ਸਹਾਰੁ ਗੁਰੂ ਰਾਮਦਾਸੁ ॥੨॥ ਨਾਨਕਿ ਨਾਮੁ ਨਿਰੰਜਨ ਜਾਨ੍ਯਉ ਕੀਨੀ ਭਗਤਿ ਪ੍ਰੇਮ ਲਿਵ ਲਾਈ ॥ ਤਾ ਤੇ ਅੰਗਦੁ ਅੰਗ ਸੰਗਿ ਭਯੋ ਸਾਇਰੁ ਤਿਨਿ ਸਬਦ ਸੁਰਤਿ ਕੀ ਨੀਵ ਰਖਾਈ ॥ ਗੁਰ ਅਮਰਦਾਸ ਕੀ ਅਕਥ ਕਥਾ ਹੈ ਇਕ ਜੀਹ ਕਛੁ ਕਹੀ ਨ ਜਾਈ ॥ ਸੋਢੀ ਸ੍ਰਿਸ੍ਟਿ ਸਕਲ ਤਾਰਣ ਕਉ ਅਬ ਗੁਰ ਰਾਮਦਾਸ ਕਉ ਮਿਲੀ ਬਡਾਈ ॥੩॥ ਹਮ ਅਵਗੁਣਿ ਭਰੇ ਏਕੁ ਗੁਣੁ ਨਾਹੀ ਅੰਮ੍ਰਿਤੁ ਛਾਡਿ ਬਿਖੈ ਬਿਖੁ ਖਾਈ ॥ ਮਾਯਾ ਮੋਹ ਭਰਮ ਪੈ ਭੂਲੇ ਸੁਤ ਦਾਰਾ ਸਿਉ ਪ੍ਰੀਤਿ ਲਗਾਈ ॥ ਇਕੁ ਉਤਮ ਪੰਥੁ ਸੁਨਿਓ ਗੁਰ ਸੰਗਤਿ ਤਿਹ ਮਿਲੰਤ ਜਮ ਤ੍ਰਾਸ ਮਿਟਾਈ ॥ ਇਕ ਅਰਦਾਸਿ ਭਾਟ ਕੀਰਤਿ ਕੀ ਗੁਰ ਰਾਮਦਾਸ ਰਾਖਹੁ ਸਰਣਾਈ ॥੪॥੫੮॥ ਮੋਹੁ ਮਲਿ ਬਿਵਸਿ ਕੀਅਉ ਕਾਮੁ ਗਹਿ ਕੇਸ ਪਛਾੜ੍ਯਉ ॥ ਕ੍ਰੋਧੁ ਖੰਡਿ ਪਰਚੰਡਿ ਲੋਭੁ ਅਪਮਾਨ ਸਿਉ ਝਾੜ੍ਯਉ ॥ ਜਨਮੁ ਕਾਲੁ ਕਰ ਜੋੜਿ ਹੁਕਮੁ ਜੋ ਹੋਇ ਸੁ ਮੰਨੈ ॥ ਭਵ ਸਾਗਰੁ ਬੰਧਿਅਉ ਸਿਖ ਤਾਰੇ ਸੁਪ੍ਰਸੰਨੈ ॥ ਸਿਰਿ ਆਤਪਤੁ ਸਚੌ ਤਖਤੁ ਜੋਗ ਭੋਗ ਸੰਜੁਤੁ ਬਲਿ ॥ ਗੁਰ ਰਾਮਦਾਸ ਸਚੁ ਸਲ੍ਯ ਭਣਿ ਤੂ ਅਟਲੁ ਰਾਜਿ ਅਭਗੁ ਦਲਿ ॥੧॥ ਤੂ ਸਤਿਗੁਰੁ ਚਹੁ ਜੁਗੀ ਆਪਿ ਆਪੇ ਪਰਮੇਸਰੁ ॥ ਸੁਰਿ ਨਰ ਸਾਧਿਕ ਸਿਧ ਸਿਖ ਸੇਵੰਤ ਧੁਰਹ ਧੁਰੁ ॥ ਆਦਿ ਜੁਗਾਦਿ ਅਨਾਦਿ ਕਲਾ ਧਾਰੀ ਤ੍ਰਿਹੁ ਲੋਅਹ ॥ ਅਗਮ ਨਿਗਮ ਉਧਰਣ ਜਰਾ ਜੰਮਿਹਿ ਆਰੋਅਹ ॥ ਗੁਰ ਅਮਰਦਾਸਿ ਥਿਰੁ ਥਪਿਅਉ ਪਰਗਾਮੀ ਤਾਰਣ ਤਰਣ ॥ ਅਘ ਅੰਤਕ ਬਦੈ ਨ ਸਲ੍ਯ ਕਵਿ ਗੁਰ ਰਾਮਦਾਸ ਤੇਰੀ ਸਰਣ ॥੨॥੬੦॥

Ang 1406–1407Bhatt Savaiye · ਭਟਾਂ ਦੇ ਸਵਈਏ

SWAIYAS IN PRAISE OF THE FIFTH MEHL

Bhatts (court bards) · savaiya · part 1 of 2

ਸਵਈਏ ਮਹਲੇ ਪੰਜਵੇ ਕੇ ੫ ੴ ਸਤਿਗੁਰ ਪ੍ਰਸਾਦਿ ॥ ਸਿਮਰੰ ਸੋਈ ਪੁਰਖੁ ਅਚਲੁ ਅਬਿਨਾਸੀ ॥ ਜਿਸੁ ਸਿਮਰਤ ਦੁਰਮਤਿ ਮਲੁ ਨਾਸੀ ॥ ਸਤਿਗੁਰ ਚਰਣ ਕਵਲ ਰਿਦਿ ਧਾਰੰ ॥ ਗੁਰ ਅਰਜੁਨ ਗੁਣ ਸਹਜਿ ਬਿਚਾਰੰ ॥ ਗੁਰ ਰਾਮਦਾਸ ਘਰਿ ਕੀਅਉ ਪ੍ਰਗਾਸਾ ॥ ਸਗਲ ਮਨੋਰਥ ਪੂਰੀ ਆਸਾ ॥ ਤੈ ਜਨਮਤ ਗੁਰਮਤਿ ਬ੍ਰਹਮੁ ਪਛਾਣਿਓ ॥ ਕਲ੍ਯ ਜੋੜਿ ਕਰ ਸੁਜਸੁ ਵਖਾਣਿਓ ॥ ਭਗਤਿ ਜੋਗ ਕੌ ਜੈਤਵਾਰੁ ਹਰਿ ਜਨਕੁ ਉਪਾਯਉ ॥ ਸਬਦੁ ਗੁਰੂ ਪਰਕਾਸਿਓ ਹਰਿ ਰਸਨ ਬਸਾਯਉ ॥ ਗੁਰ ਨਾਨਕ ਅੰਗਦ ਅਮਰ ਲਾਗਿ ਉਤਮ ਪਦੁ ਪਾਯਉ ॥ ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਭਗਤ ਉਤਰਿ ਆਯਉ ॥੧॥ ਬਡਭਾਗੀ ਉਨਮਾਨਿਅਉ ਰਿਦਿ ਸਬਦੁ ਬਸਾਯਉ ॥ ਮਨੁ ਮਾਣਕੁ ਸੰਤੋਖਿਅਉ ਗੁਰਿ ਨਾਮੁ ਦ੍ਰਿੜ੍ਹਾਯਉ ॥ ਅਗਮੁ ਅਗੋਚਰੁ ਪਾਰਬ੍ਰਹਮੁ ਸਤਿਗੁਰਿ ਦਰਸਾਯਉ ॥ ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਅਨਭਉ ਠਹਰਾਯਉ ॥੨॥ ਜਨਕ ਰਾਜੁ ਬਰਤਾਇਆ ਸਤਜੁਗੁ ਆਲੀਣਾ ॥ ਗੁਰ ਸਬਦੇ ਮਨੁ ਮਾਨਿਆ ਅਪਤੀਜੁ ਪਤੀਣਾ ॥ ਗੁਰੁ ਨਾਨਕੁ ਸਚੁ ਨੀਵ ਸਾਜਿ ਸਤਿਗੁਰ ਸੰਗਿ ਲੀਣਾ ॥ ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਅਪਰੰਪਰੁ ਬੀਣਾ ॥੩॥ ਖੇਲੁ ਗੂੜ੍ਹਉ ਕੀਅਉ ਹਰਿ ਰਾਇ ਸੰਤੋਖਿ ਸਮਾਚਿ੍ਰਯਓ ਬਿਮਲ ਬੁਧਿ ਸਤਿਗੁਰਿ ਸਮਾਣਉ ॥ ਆਜੋਨੀ ਸੰਭਵਿਅਉ ਸੁਜਸੁ ਕਲ੍ਯ ਕਵੀਅਣਿ ਬਖਾਣਿਅਉ ॥ ਗੁਰਿ ਨਾਨਕਿ ਅੰਗਦੁ ਵ੍ਰਯਉ ਗੁਰਿ ਅੰਗਦਿ ਅਮਰ ਨਿਧਾਨੁ ॥ ਗੁਰਿ ਰਾਮਦਾਸ ਅਰਜੁਨੁ ਵ੍ਰਯਉ ਪਾਰਸੁ ਪਰਸੁ ਪ੍ਰਮਾਣੁ ॥੪॥

Text: Gurmukhi with English translation (Kulbir S Thind; English by Dr. Sant Singh Khalsa).