Sri Guru Granth Sahib › Bhatt Savaiye

Ang 1407

Ang 1406–1407Bhatt Savaiye · ਭਟਾਂ ਦੇ ਸਵਈਏ

SWAIYAS IN PRAISE OF THE FIFTH MEHL

Bhatts (court bards) · savaiya · part 1 of 2

ਸਵਈਏ ਮਹਲੇ ਪੰਜਵੇ ਕੇ ੫ ੴ ਸਤਿਗੁਰ ਪ੍ਰਸਾਦਿ ॥ ਸਿਮਰੰ ਸੋਈ ਪੁਰਖੁ ਅਚਲੁ ਅਬਿਨਾਸੀ ॥ ਜਿਸੁ ਸਿਮਰਤ ਦੁਰਮਤਿ ਮਲੁ ਨਾਸੀ ॥ ਸਤਿਗੁਰ ਚਰਣ ਕਵਲ ਰਿਦਿ ਧਾਰੰ ॥ ਗੁਰ ਅਰਜੁਨ ਗੁਣ ਸਹਜਿ ਬਿਚਾਰੰ ॥ ਗੁਰ ਰਾਮਦਾਸ ਘਰਿ ਕੀਅਉ ਪ੍ਰਗਾਸਾ ॥ ਸਗਲ ਮਨੋਰਥ ਪੂਰੀ ਆਸਾ ॥ ਤੈ ਜਨਮਤ ਗੁਰਮਤਿ ਬ੍ਰਹਮੁ ਪਛਾਣਿਓ ॥ ਕਲ੍ਯ ਜੋੜਿ ਕਰ ਸੁਜਸੁ ਵਖਾਣਿਓ ॥ ਭਗਤਿ ਜੋਗ ਕੌ ਜੈਤਵਾਰੁ ਹਰਿ ਜਨਕੁ ਉਪਾਯਉ ॥ ਸਬਦੁ ਗੁਰੂ ਪਰਕਾਸਿਓ ਹਰਿ ਰਸਨ ਬਸਾਯਉ ॥ ਗੁਰ ਨਾਨਕ ਅੰਗਦ ਅਮਰ ਲਾਗਿ ਉਤਮ ਪਦੁ ਪਾਯਉ ॥ ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਭਗਤ ਉਤਰਿ ਆਯਉ ॥੧॥ ਬਡਭਾਗੀ ਉਨਮਾਨਿਅਉ ਰਿਦਿ ਸਬਦੁ ਬਸਾਯਉ ॥ ਮਨੁ ਮਾਣਕੁ ਸੰਤੋਖਿਅਉ ਗੁਰਿ ਨਾਮੁ ਦ੍ਰਿੜ੍ਹਾਯਉ ॥ ਅਗਮੁ ਅਗੋਚਰੁ ਪਾਰਬ੍ਰਹਮੁ ਸਤਿਗੁਰਿ ਦਰਸਾਯਉ ॥ ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਅਨਭਉ ਠਹਰਾਯਉ ॥੨॥ ਜਨਕ ਰਾਜੁ ਬਰਤਾਇਆ ਸਤਜੁਗੁ ਆਲੀਣਾ ॥ ਗੁਰ ਸਬਦੇ ਮਨੁ ਮਾਨਿਆ ਅਪਤੀਜੁ ਪਤੀਣਾ ॥ ਗੁਰੁ ਨਾਨਕੁ ਸਚੁ ਨੀਵ ਸਾਜਿ ਸਤਿਗੁਰ ਸੰਗਿ ਲੀਣਾ ॥ ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਅਪਰੰਪਰੁ ਬੀਣਾ ॥੩॥ ਖੇਲੁ ਗੂੜ੍ਹਉ ਕੀਅਉ ਹਰਿ ਰਾਇ ਸੰਤੋਖਿ ਸਮਾਚਿ੍ਰਯਓ ਬਿਮਲ ਬੁਧਿ ਸਤਿਗੁਰਿ ਸਮਾਣਉ ॥ ਆਜੋਨੀ ਸੰਭਵਿਅਉ ਸੁਜਸੁ ਕਲ੍ਯ ਕਵੀਅਣਿ ਬਖਾਣਿਅਉ ॥ ਗੁਰਿ ਨਾਨਕਿ ਅੰਗਦੁ ਵ੍ਰਯਉ ਗੁਰਿ ਅੰਗਦਿ ਅਮਰ ਨਿਧਾਨੁ ॥ ਗੁਰਿ ਰਾਮਦਾਸ ਅਰਜੁਨੁ ਵ੍ਰਯਉ ਪਾਰਸੁ ਪਰਸੁ ਪ੍ਰਮਾਣੁ ॥੪॥

Ang 1407–1408Bhatt Savaiye · ਭਟਾਂ ਦੇ ਸਵਈਏ

SWAIYAS IN PRAISE OF THE FIFTH MEHL

Bhatts (court bards) · savaiya · part 2 of 2

ਸਦ ਜੀਵਣੁ ਅਰਜੁਨੁ ਅਮੋਲੁ ਆਜੋਨੀ ਸੰਭਉ ॥ ਭਯ ਭੰਜਨੁ ਪਰ ਦੁਖ ਨਿਵਾਰੁ ਅਪਾਰੁ ਅਨੰਭਉ ॥ ਅਗਹ ਗਹਣੁ ਭ੍ਰਮੁ ਭ੍ਰਾਂਤਿ ਦਹਣੁ ਸੀਤਲੁ ਸੁਖ ਦਾਤਉ ॥ ਆਸੰਭਉ ਉਦਵਿਅਉ ਪੁਰਖੁ ਪੂਰਨ ਬਿਧਾਤਉ ॥ ਨਾਨਕ ਆਦਿ ਅੰਗਦ ਅਮਰ ਸਤਿਗੁਰ ਸਬਦਿ ਸਮਾਇਅਉ ॥ ਧਨੁ ਧੰਨੁ ਗੁਰੂ ਰਾਮਦਾਸ ਗੁਰੁ ਜਿਨਿ ਪਾਰਸੁ ਪਰਸਿ ਮਿਲਾਇਅਉ ॥੫॥ ਜੈ ਜੈ ਕਾਰੁ ਜਾਸੁ ਜਗ ਅੰਦਰਿ ਮੰਦਰਿ ਭਾਗੁ ਜੁਗਤਿ ਸਿਵ ਰਹਤਾ ॥ ਗੁਰੁ ਪੂਰਾ ਪਾਯਉ ਬਡ ਭਾਗੀ ਲਿਵ ਲਾਗੀ ਮੇਦਨਿ ਭਰੁ ਸਹਤਾ ॥ ਭਯ ਭੰਜਨੁ ਪਰ ਪੀਰ ਨਿਵਾਰਨੁ ਕਲ੍ਯ ਸਹਾਰੁ ਤੋਹਿ ਜਸੁ ਬਕਤਾ ॥ ਕੁਲਿ ਸੋਢੀ ਗੁਰ ਰਾਮਦਾਸ ਤਨੁ ਧਰਮ ਧੁਜਾ ਅਰਜੁਨੁ ਹਰਿ ਭਗਤਾ ॥੬॥ ਧ੍ਰੰਮ ਧੀਰੁ ਗੁਰਮਤਿ ਗਭੀਰੁ ਪਰ ਦੁਖ ਬਿਸਾਰਣੁ ॥ ਸਬਦ ਸਾਰੁ ਹਰਿ ਸਮ ਉਦਾਰੁ ਅਹੰਮੇਵ ਨਿਵਾਰਣੁ ॥ ਮਹਾ ਦਾਨਿ ਸਤਿਗੁਰ ਗਿਆਨਿ ਮਨਿ ਚਾਉ ਨ ਹੁਟੈ ॥ ਸਤਿਵੰਤੁ ਹਰਿ ਨਾਮੁ ਮੰਤ੍ਰੁ ਨਵ ਨਿਧਿ ਨ ਨਿਖੁਟੈ ॥ ਗੁਰ ਰਾਮਦਾਸ ਤਨੁ ਸਰਬ ਮੈ ਸਹਜਿ ਚੰਦੋਆ ਤਾਣਿਅਉ ॥ ਗੁਰ ਅਰਜੁਨ ਕਲ੍ਯੁਚਰੈ ਤੈ ਰਾਜ ਜੋਗ ਰਸੁ ਜਾਣਿਅਉ ॥੭॥ ਭੈ ਨਿਰਭਉ ਮਾਣਿਅਉ ਲਾਖ ਮਹਿ ਅਲਖੁ ਲਖਾਯਉ ॥ ਅਗਮੁ ਅਗੋਚਰ ਗਤਿ ਗਭੀਰੁ ਸਤਿਗੁਰਿ ਪਰਚਾਯਉ ॥ ਗੁਰ ਪਰਚੈ ਪਰਵਾਣੁ ਰਾਜ ਮਹਿ ਜੋਗੁ ਕਮਾਯਉ ॥ ਧੰਨਿ ਧੰਨਿ ਗੁਰੁ ਧੰਨਿ ਅਭਰ ਸਰ ਸੁਭਰ ਭਰਾਯਉ ॥ ਗੁਰ ਗਮ ਪ੍ਰਮਾਣਿ ਅਜਰੁ ਜਰਿਓ ਸਰਿ ਸੰਤੋਖ ਸਮਾਇਯਉ ॥ ਗੁਰ ਅਰਜੁਨ ਕਲ੍ਯੁਚਰੈ ਤੈ ਸਹਜਿ ਜੋਗੁ ਨਿਜੁ ਪਾਇਯਉ ॥੮॥ ਅਮਿਉ ਰਸਨਾ ਬਦਨਿ ਬਰ ਦਾਤਿ ਅਲਖ ਅਪਾਰ ਗੁਰ ਸੂਰ ਸਬਦਿ ਹਉਮੈ ਨਿਵਾ੍ਰਯਉ ॥ ਪੰਚਾਹਰੁ ਨਿਦਲਿਅਉ ਸੁੰਨ ਸਹਜਿ ਨਿਜ ਘਰਿ ਸਹਾ੍ਰਯਉ ॥ ਹਰਿ ਨਾਮਿ ਲਾਗਿ ਜਗ ਉਧ੍ਰਯਉ ਸਤਿਗੁਰੁ ਰਿਦੈ ਬਸਾਇਅਉ ॥ ਗੁਰ ਅਰਜੁਨ ਕਲ੍ਯੁਚਰੈ ਤੈ ਜਨਕਹ ਕਲਸੁ ਦੀਪਾਇਅਉ ॥੯॥

Text: Gurmukhi with English translation (Kulbir S Thind; English by Dr. Sant Singh Khalsa).