Sri Guru Granth Sahib › Bhatt Savaiye

Ang 1408

Ang 1407–1408Bhatt Savaiye · ਭਟਾਂ ਦੇ ਸਵਈਏ

SWAIYAS IN PRAISE OF THE FIFTH MEHL

Bhatts (court bards) · savaiya · part 2 of 2

ਸਦ ਜੀਵਣੁ ਅਰਜੁਨੁ ਅਮੋਲੁ ਆਜੋਨੀ ਸੰਭਉ ॥ ਭਯ ਭੰਜਨੁ ਪਰ ਦੁਖ ਨਿਵਾਰੁ ਅਪਾਰੁ ਅਨੰਭਉ ॥ ਅਗਹ ਗਹਣੁ ਭ੍ਰਮੁ ਭ੍ਰਾਂਤਿ ਦਹਣੁ ਸੀਤਲੁ ਸੁਖ ਦਾਤਉ ॥ ਆਸੰਭਉ ਉਦਵਿਅਉ ਪੁਰਖੁ ਪੂਰਨ ਬਿਧਾਤਉ ॥ ਨਾਨਕ ਆਦਿ ਅੰਗਦ ਅਮਰ ਸਤਿਗੁਰ ਸਬਦਿ ਸਮਾਇਅਉ ॥ ਧਨੁ ਧੰਨੁ ਗੁਰੂ ਰਾਮਦਾਸ ਗੁਰੁ ਜਿਨਿ ਪਾਰਸੁ ਪਰਸਿ ਮਿਲਾਇਅਉ ॥੫॥ ਜੈ ਜੈ ਕਾਰੁ ਜਾਸੁ ਜਗ ਅੰਦਰਿ ਮੰਦਰਿ ਭਾਗੁ ਜੁਗਤਿ ਸਿਵ ਰਹਤਾ ॥ ਗੁਰੁ ਪੂਰਾ ਪਾਯਉ ਬਡ ਭਾਗੀ ਲਿਵ ਲਾਗੀ ਮੇਦਨਿ ਭਰੁ ਸਹਤਾ ॥ ਭਯ ਭੰਜਨੁ ਪਰ ਪੀਰ ਨਿਵਾਰਨੁ ਕਲ੍ਯ ਸਹਾਰੁ ਤੋਹਿ ਜਸੁ ਬਕਤਾ ॥ ਕੁਲਿ ਸੋਢੀ ਗੁਰ ਰਾਮਦਾਸ ਤਨੁ ਧਰਮ ਧੁਜਾ ਅਰਜੁਨੁ ਹਰਿ ਭਗਤਾ ॥੬॥ ਧ੍ਰੰਮ ਧੀਰੁ ਗੁਰਮਤਿ ਗਭੀਰੁ ਪਰ ਦੁਖ ਬਿਸਾਰਣੁ ॥ ਸਬਦ ਸਾਰੁ ਹਰਿ ਸਮ ਉਦਾਰੁ ਅਹੰਮੇਵ ਨਿਵਾਰਣੁ ॥ ਮਹਾ ਦਾਨਿ ਸਤਿਗੁਰ ਗਿਆਨਿ ਮਨਿ ਚਾਉ ਨ ਹੁਟੈ ॥ ਸਤਿਵੰਤੁ ਹਰਿ ਨਾਮੁ ਮੰਤ੍ਰੁ ਨਵ ਨਿਧਿ ਨ ਨਿਖੁਟੈ ॥ ਗੁਰ ਰਾਮਦਾਸ ਤਨੁ ਸਰਬ ਮੈ ਸਹਜਿ ਚੰਦੋਆ ਤਾਣਿਅਉ ॥ ਗੁਰ ਅਰਜੁਨ ਕਲ੍ਯੁਚਰੈ ਤੈ ਰਾਜ ਜੋਗ ਰਸੁ ਜਾਣਿਅਉ ॥੭॥ ਭੈ ਨਿਰਭਉ ਮਾਣਿਅਉ ਲਾਖ ਮਹਿ ਅਲਖੁ ਲਖਾਯਉ ॥ ਅਗਮੁ ਅਗੋਚਰ ਗਤਿ ਗਭੀਰੁ ਸਤਿਗੁਰਿ ਪਰਚਾਯਉ ॥ ਗੁਰ ਪਰਚੈ ਪਰਵਾਣੁ ਰਾਜ ਮਹਿ ਜੋਗੁ ਕਮਾਯਉ ॥ ਧੰਨਿ ਧੰਨਿ ਗੁਰੁ ਧੰਨਿ ਅਭਰ ਸਰ ਸੁਭਰ ਭਰਾਯਉ ॥ ਗੁਰ ਗਮ ਪ੍ਰਮਾਣਿ ਅਜਰੁ ਜਰਿਓ ਸਰਿ ਸੰਤੋਖ ਸਮਾਇਯਉ ॥ ਗੁਰ ਅਰਜੁਨ ਕਲ੍ਯੁਚਰੈ ਤੈ ਸਹਜਿ ਜੋਗੁ ਨਿਜੁ ਪਾਇਯਉ ॥੮॥ ਅਮਿਉ ਰਸਨਾ ਬਦਨਿ ਬਰ ਦਾਤਿ ਅਲਖ ਅਪਾਰ ਗੁਰ ਸੂਰ ਸਬਦਿ ਹਉਮੈ ਨਿਵਾ੍ਰਯਉ ॥ ਪੰਚਾਹਰੁ ਨਿਦਲਿਅਉ ਸੁੰਨ ਸਹਜਿ ਨਿਜ ਘਰਿ ਸਹਾ੍ਰਯਉ ॥ ਹਰਿ ਨਾਮਿ ਲਾਗਿ ਜਗ ਉਧ੍ਰਯਉ ਸਤਿਗੁਰੁ ਰਿਦੈ ਬਸਾਇਅਉ ॥ ਗੁਰ ਅਰਜੁਨ ਕਲ੍ਯੁਚਰੈ ਤੈ ਜਨਕਹ ਕਲਸੁ ਦੀਪਾਇਅਉ ॥੯॥

Ang 1408–1409Bhatt Savaiye · ਭਟਾਂ ਦੇ ਸਵਈਏ › SWAIYAS IN PRAISE OF THE FIFTH MEHL

SORAT’H

Bhatts (court bards) · savaiya · part 1 of 2

ਸੋਰਠੇ ॥ ਗੁਰੁ ਅਰਜੁਨੁ ਪੁਰਖੁ ਪ੍ਰਮਾਣੁ ਪਾਰਥਉ ਚਾਲੈ ਨਹੀ ॥ ਨੇਜਾ ਨਾਮ ਨੀਸਾਣੁ ਸਤਿਗੁਰ ਸਬਦਿ ਸਵਾਰਿਅਉ ॥੧॥ ਭਵਜਲੁ ਸਾਇਰੁ ਸੇਤੁ ਨਾਮੁ ਹਰੀ ਕਾ ਬੋਹਿਥਾ ॥ ਤੁਅ ਸਤਿਗੁਰ ਸੰ ਹੇਤੁ ਨਾਮਿ ਲਾਗਿ ਜਗੁ ਉਧ੍ਰਯਉ ॥੨॥ ਜਗਤ ਉਧਾਰਣੁ ਨਾਮੁ ਸਤਿਗੁਰ ਤੁਠੈ ਪਾਇਅਉ ॥ ਅਬ ਨਾਹਿ ਅਵਰ ਸਰਿ ਕਾਮੁ ਬਾਰੰਤਰਿ ਪੂਰੀ ਪੜੀ ॥੩॥੧੨॥ ਜੋਤਿ ਰੂਪਿ ਹਰਿ ਆਪਿ ਗੁਰੂ ਨਾਨਕੁ ਕਹਾਯਉ ॥ ਤਾ ਤੇ ਅੰਗਦੁ ਭਯਉ ਤਤ ਸਿਉ ਤਤੁ ਮਿਲਾਯਉ ॥ ਅੰਗਦਿ ਕਿਰਪਾ ਧਾਰਿ ਅਮਰੁ ਸਤਿਗੁਰੁ ਥਿਰੁ ਕੀਅਉ ॥ ਅਮਰਦਾਸਿ ਅਮਰਤੁ ਛਤ੍ਰੁ ਗੁਰ ਰਾਮਹਿ ਦੀਅਉ ॥ ਗੁਰ ਰਾਮਦਾਸ ਦਰਸਨੁ ਪਰਸਿ ਕਹਿ ਮਥੁਰਾ ਅੰਮ੍ਰਿਤ ਬਯਣ ॥ ਮੂਰਤਿ ਪੰਚ ਪ੍ਰਮਾਣ ਪੁਰਖੁ ਗੁਰੁ ਅਰਜੁਨੁ ਪਿਖਹੁ ਨਯਣ ॥੧॥ ਸਤਿ ਰੂਪੁ ਸਤਿ ਨਾਮੁ ਸਤੁ ਸੰਤੋਖੁ ਧਰਿਓ ਉਰਿ ॥ ਆਦਿ ਪੁਰਖਿ ਪਰਤਖਿ ਲਿਖ੍ਯਉ ਅਛਰੁ ਮਸਤਕਿ ਧੁਰਿ ॥ ਪ੍ਰਗਟ ਜੋਤਿ ਜਗਮਗੈ ਤੇਜੁ ਭੂਅ ਮੰਡਲਿ ਛਾਯਉ ॥ ਪਾਰਸੁ ਪਰਸਿ ਪਰਸੁ ਪਰਸਿ ਗੁਰਿ ਗੁਰੂ ਕਹਾਯਉ ॥ ਭਨਿ ਮਥੁਰਾ ਮੂਰਤਿ ਸਦਾ ਥਿਰੁ ਲਾਇ ਚਿਤੁ ਸਨਮੁਖ ਰਹਹੁ ॥ ਕਲਜੁਗਿ ਜਹਾਜੁ ਅਰਜੁਨੁ ਗੁਰੂ ਸਗਲ ਸ੍ਰਿਸ੍ਟਿ ਲਗਿ ਬਿਤਰਹੁ ॥੨॥ ਤਿਹ ਜਨ ਜਾਚਹੁ ਜਗਤ੍ਰ ਪਰ ਜਾਨੀਅਤੁ ਬਾਸੁਰ ਰਯਨਿ ਬਾਸੁ ਜਾ ਕੋ ਹਿਤੁ ਨਾਮ ਸਿਉ ॥ ਪਰਮ ਅਤੀਤੁ ਪਰਮੇਸੁਰ ਕੈ ਰੰਗਿ ਰੰਗ੍ਯੌ ਬਾਸਨਾ ਤੇ ਬਾਹਰਿ ਪੈ ਦੇਖੀਅਤੁ ਧਾਮ ਸਿਉ ॥ ਅਪਰ ਪਰੰਪਰ ਪੁਰਖ ਸਿਉ ਪ੍ਰੇਮੁ ਲਾਗ੍ਯੌ ਬਿਨੁ ਭਗਵੰਤ ਰਸੁ ਨਾਹੀ ਅਉਰੈ ਕਾਮ ਸਿਉ ॥ ਮਥੁਰਾ ਕੋ ਪ੍ਰਭੁ ਸ੍ਰਬ ਮਯ ਅਰਜੁਨ ਗੁਰੁ ਭਗਤਿ ਕੈ ਹੇਤਿ ਪਾਇ ਰਹਿਓ ਮਿਲਿ ਰਾਮ ਸਿਉ ॥੩॥ ਅੰਤੁ ਨ ਪਾਵਤ ਦੇਵ ਸਬੈ ਮੁਨਿ ਇੰਦ੍ਰ ਮਹਾ ਸਿਵ ਜੋਗ ਕਰੀ ॥ ਫੁਨਿ ਬੇਦ ਬਿਰੰਚਿ ਬਿਚਾਰਿ ਰਹਿਓ ਹਰਿ ਜਾਪੁ ਨ ਛਾਡ੍ਯਿਉ ਏਕ ਘਰੀ ॥ ਮਥੁਰਾ ਜਨ ਕੋ ਪ੍ਰਭੁ ਦੀਨ ਦਯਾਲੁ ਹੈ ਸੰਗਤਿ ਸ੍ਰਿਸ੍ਟਿ ਨਿਹਾਲੁ ਕਰੀ ॥ ਰਾਮਦਾਸਿ ਗੁਰੂ ਜਗ ਤਾਰਨ ਕਉ ਗੁਰ ਜੋਤਿ ਅਰਜੁਨ ਮਾਹਿ ਧਰੀ ॥੪॥

Text: Gurmukhi with English translation (Kulbir S Thind; English by Dr. Sant Singh Khalsa).