Sri Guru Granth Sahib › Bhatt Savaiye

Ang 1409

Ang 1408–1409Bhatt Savaiye · ਭਟਾਂ ਦੇ ਸਵਈਏ › SWAIYAS IN PRAISE OF THE FIFTH MEHL

SORAT’H

Bhatts (court bards) · savaiya · part 1 of 2

ਸੋਰਠੇ ॥ ਗੁਰੁ ਅਰਜੁਨੁ ਪੁਰਖੁ ਪ੍ਰਮਾਣੁ ਪਾਰਥਉ ਚਾਲੈ ਨਹੀ ॥ ਨੇਜਾ ਨਾਮ ਨੀਸਾਣੁ ਸਤਿਗੁਰ ਸਬਦਿ ਸਵਾਰਿਅਉ ॥੧॥ ਭਵਜਲੁ ਸਾਇਰੁ ਸੇਤੁ ਨਾਮੁ ਹਰੀ ਕਾ ਬੋਹਿਥਾ ॥ ਤੁਅ ਸਤਿਗੁਰ ਸੰ ਹੇਤੁ ਨਾਮਿ ਲਾਗਿ ਜਗੁ ਉਧ੍ਰਯਉ ॥੨॥ ਜਗਤ ਉਧਾਰਣੁ ਨਾਮੁ ਸਤਿਗੁਰ ਤੁਠੈ ਪਾਇਅਉ ॥ ਅਬ ਨਾਹਿ ਅਵਰ ਸਰਿ ਕਾਮੁ ਬਾਰੰਤਰਿ ਪੂਰੀ ਪੜੀ ॥੩॥੧੨॥ ਜੋਤਿ ਰੂਪਿ ਹਰਿ ਆਪਿ ਗੁਰੂ ਨਾਨਕੁ ਕਹਾਯਉ ॥ ਤਾ ਤੇ ਅੰਗਦੁ ਭਯਉ ਤਤ ਸਿਉ ਤਤੁ ਮਿਲਾਯਉ ॥ ਅੰਗਦਿ ਕਿਰਪਾ ਧਾਰਿ ਅਮਰੁ ਸਤਿਗੁਰੁ ਥਿਰੁ ਕੀਅਉ ॥ ਅਮਰਦਾਸਿ ਅਮਰਤੁ ਛਤ੍ਰੁ ਗੁਰ ਰਾਮਹਿ ਦੀਅਉ ॥ ਗੁਰ ਰਾਮਦਾਸ ਦਰਸਨੁ ਪਰਸਿ ਕਹਿ ਮਥੁਰਾ ਅੰਮ੍ਰਿਤ ਬਯਣ ॥ ਮੂਰਤਿ ਪੰਚ ਪ੍ਰਮਾਣ ਪੁਰਖੁ ਗੁਰੁ ਅਰਜੁਨੁ ਪਿਖਹੁ ਨਯਣ ॥੧॥ ਸਤਿ ਰੂਪੁ ਸਤਿ ਨਾਮੁ ਸਤੁ ਸੰਤੋਖੁ ਧਰਿਓ ਉਰਿ ॥ ਆਦਿ ਪੁਰਖਿ ਪਰਤਖਿ ਲਿਖ੍ਯਉ ਅਛਰੁ ਮਸਤਕਿ ਧੁਰਿ ॥ ਪ੍ਰਗਟ ਜੋਤਿ ਜਗਮਗੈ ਤੇਜੁ ਭੂਅ ਮੰਡਲਿ ਛਾਯਉ ॥ ਪਾਰਸੁ ਪਰਸਿ ਪਰਸੁ ਪਰਸਿ ਗੁਰਿ ਗੁਰੂ ਕਹਾਯਉ ॥ ਭਨਿ ਮਥੁਰਾ ਮੂਰਤਿ ਸਦਾ ਥਿਰੁ ਲਾਇ ਚਿਤੁ ਸਨਮੁਖ ਰਹਹੁ ॥ ਕਲਜੁਗਿ ਜਹਾਜੁ ਅਰਜੁਨੁ ਗੁਰੂ ਸਗਲ ਸ੍ਰਿਸ੍ਟਿ ਲਗਿ ਬਿਤਰਹੁ ॥੨॥ ਤਿਹ ਜਨ ਜਾਚਹੁ ਜਗਤ੍ਰ ਪਰ ਜਾਨੀਅਤੁ ਬਾਸੁਰ ਰਯਨਿ ਬਾਸੁ ਜਾ ਕੋ ਹਿਤੁ ਨਾਮ ਸਿਉ ॥ ਪਰਮ ਅਤੀਤੁ ਪਰਮੇਸੁਰ ਕੈ ਰੰਗਿ ਰੰਗ੍ਯੌ ਬਾਸਨਾ ਤੇ ਬਾਹਰਿ ਪੈ ਦੇਖੀਅਤੁ ਧਾਮ ਸਿਉ ॥ ਅਪਰ ਪਰੰਪਰ ਪੁਰਖ ਸਿਉ ਪ੍ਰੇਮੁ ਲਾਗ੍ਯੌ ਬਿਨੁ ਭਗਵੰਤ ਰਸੁ ਨਾਹੀ ਅਉਰੈ ਕਾਮ ਸਿਉ ॥ ਮਥੁਰਾ ਕੋ ਪ੍ਰਭੁ ਸ੍ਰਬ ਮਯ ਅਰਜੁਨ ਗੁਰੁ ਭਗਤਿ ਕੈ ਹੇਤਿ ਪਾਇ ਰਹਿਓ ਮਿਲਿ ਰਾਮ ਸਿਉ ॥੩॥ ਅੰਤੁ ਨ ਪਾਵਤ ਦੇਵ ਸਬੈ ਮੁਨਿ ਇੰਦ੍ਰ ਮਹਾ ਸਿਵ ਜੋਗ ਕਰੀ ॥ ਫੁਨਿ ਬੇਦ ਬਿਰੰਚਿ ਬਿਚਾਰਿ ਰਹਿਓ ਹਰਿ ਜਾਪੁ ਨ ਛਾਡ੍ਯਿਉ ਏਕ ਘਰੀ ॥ ਮਥੁਰਾ ਜਨ ਕੋ ਪ੍ਰਭੁ ਦੀਨ ਦਯਾਲੁ ਹੈ ਸੰਗਤਿ ਸ੍ਰਿਸ੍ਟਿ ਨਿਹਾਲੁ ਕਰੀ ॥ ਰਾਮਦਾਸਿ ਗੁਰੂ ਜਗ ਤਾਰਨ ਕਉ ਗੁਰ ਜੋਤਿ ਅਰਜੁਨ ਮਾਹਿ ਧਰੀ ॥੪॥

Ang 1409Bhatt Savaiye · ਭਟਾਂ ਦੇ ਸਵਈਏ › SWAIYAS IN PRAISE OF THE FIFTH MEHL

SORAT’H

Bhatts (court bards) · savaiya · part 2 of 2

ਜਗ ਅਉਰੁ ਨ ਯਾਹਿ ਮਹਾ ਤਮ ਮੈ ਅਵਤਾਰੁ ਉਜਾਗਰੁ ਆਨਿ ਕੀਅਉ ॥ ਤਿਨ ਕੇ ਦੁਖ ਕੋਟਿਕ ਦੂਰਿ ਗਏ ਮਥੁਰਾ ਜਿਨ੍ਹ ਅੰਮ੍ਰਿਤ ਨਾਮੁ ਪੀਅਉ ॥ ਇਹ ਪਧਤਿ ਤੇ ਮਤ ਚੂਕਹਿ ਰੇ ਮਨ ਭੇਦੁ ਬਿਭੇਦੁ ਨ ਜਾਨ ਬੀਅਉ ॥ ਪਰਤਛਿ ਰਿਦੈ ਗੁਰ ਅਰਜੁਨ ਕੈ ਹਰਿ ਪੂਰਨ ਬ੍ਰਹਮਿ ਨਿਵਾਸੁ ਲੀਅਉ ॥੫॥ ਜਬ ਲਉ ਨਹੀ ਭਾਗ ਲਿਲਾਰ ਉਦੈ ਤਬ ਲਉ ਭ੍ਰਮਤੇ ਫਿਰਤੇ ਬਹੁ ਧਾਯਉ ॥ ਕਲਿ ਘੋਰ ਸਮੁਦ੍ਰ ਮੈ ਬੂਡਤ ਥੇ ਕਬਹੂ ਮਿਟਿ ਹੈ ਨਹੀ ਰੇ ਪਛੁਤਾਯਉ ॥ ਤਤੁ ਬਿਚਾਰੁ ਯਹੈ ਮਥੁਰਾ ਜਗ ਤਾਰਨ ਕਉ ਅਵਤਾਰੁ ਬਨਾਯਉ ॥ ਜਪ੍ਯਉ ਜਿਨ੍ਹ ਅਰਜੁਨ ਦੇਵ ਗੁਰੂ ਫਿਰਿ ਸੰਕਟ ਜੋਨਿ ਗਰਭ ਨ ਆਯਉ ॥੬॥ ਕਲਿ ਸਮੁਦ੍ਰ ਭਏ ਰੂਪ ਪ੍ਰਗਟਿ ਹਰਿ ਨਾਮ ਉਧਾਰਨੁ ॥ ਬਸਹਿ ਸੰਤ ਜਿਸੁ ਰਿਦੈ ਦੁਖ ਦਾਰਿਦ੍ਰ ਨਿਵਾਰਨੁ ॥ ਨਿਰਮਲ ਭੇਖ ਅਪਾਰ ਤਾਸੁ ਬਿਨੁ ਅਵਰੁ ਨ ਕੋਈ ॥ ਮਨ ਬਚ ਜਿਨਿ ਜਾਣਿਅਉ ਭਯਉ ਤਿਹ ਸਮਸਰਿ ਸੋਈ ॥ ਧਰਨਿ ਗਗਨ ਨਵ ਖੰਡ ਮਹਿ ਜੋਤਿ ਸ੍ਵਰੂਪੀ ਰਹਿਓ ਭਰਿ ॥ ਭਨਿ ਮਥੁਰਾ ਕਛੁ ਭੇਦੁ ਨਹੀ ਗੁਰੁ ਅਰਜੁਨੁ ਪਰਤਖ੍ਯ ਹਰਿ ॥੭॥੧੯॥ ਅਜੈ ਗੰਗ ਜਲੁ ਅਟਲੁ ਸਿਖ ਸੰਗਤਿ ਸਭ ਨਾਵੈ ॥ ਨਿਤ ਪੁਰਾਣ ਬਾਚੀਅਹਿ ਬੇਦ ਬ੍ਰਹਮਾ ਮੁਖਿ ਗਾਵੈ ॥ ਅਜੈ ਚਵਰੁ ਸਿਰਿ ਢੁਲੈ ਨਾਮੁ ਅੰਮ੍ਰਿਤੁ ਮੁਖਿ ਲੀਅਉ ॥ ਗੁਰ ਅਰਜੁਨ ਸਿਰਿ ਛਤ੍ਰੁ ਆਪਿ ਪਰਮੇਸਰਿ ਦੀਅਉ ॥ ਮਿਲਿ ਨਾਨਕ ਅੰਗਦ ਅਮਰ ਗੁਰ ਗੁਰੁ ਰਾਮਦਾਸੁ ਹਰਿ ਪਹਿ ਗਯਉ ॥ ਹਰਿਬੰਸ ਜਗਤਿ ਜਸੁ ਸੰਚ੍ਰਯਉ ਸੁ ਕਵਣੁ ਕਹੈ ਸ੍ਰੀ ਗੁਰੁ ਮੁਯਉ ॥੧॥ ਦੇਵ ਪੁਰੀ ਮਹਿ ਗਯਉ ਆਪਿ ਪਰਮੇਸ੍ਵਰ ਭਾਯਉ ॥ ਹਰਿ ਸਿੰਘਾਸਣੁ ਦੀਅਉ ਸਿਰੀ ਗੁਰੁ ਤਹ ਬੈਠਾਯਉ ॥ ਰਹਸੁ ਕੀਅਉ ਸੁਰ ਦੇਵ ਤੋਹਿ ਜਸੁ ਜਯ ਜਯ ਜੰਪਹਿ ॥ ਅਸੁਰ ਗਏ ਤੇ ਭਾਗਿ ਪਾਪ ਤਿਨ੍ਹ ਭੀਤਰਿ ਕੰਪਹਿ ॥ ਕਾਟੇ ਸੁ ਪਾਪ ਤਿਨ੍ਹ ਨਰਹੁ ਕੇ ਗੁਰੁ ਰਾਮਦਾਸੁ ਜਿਨ੍ਹ ਪਾਇਯਉ ॥ ਛਤ੍ਰੁ ਸਿੰਘਾਸਨੁ ਪਿਰਥਮੀ ਗੁਰ ਅਰਜੁਨ ਕਉ ਦੇ ਆਇਅਉ ॥੨॥੨੧॥੯॥੧੧॥੧੦॥੧੦॥੨੨॥੬੦॥੧੪੩॥

Text: Gurmukhi with English translation (Kulbir S Thind; English by Dr. Sant Singh Khalsa).