SHALOK, FIRST MEHL
ਸਲੋਕੁ ਮਃ ੧ ॥ ਕੂੜੁ ਬੋਲਿ ਮੁਰਦਾਰੁ ਖਾਇ ॥ ਅਵਰੀ ਨੋ ਸਮਝਾਵਣਿ ਜਾਇ ॥ ਮੁਠਾ ਆਪਿ ਮੁਹਾਏ ਸਾਥੈ ॥ ਨਾਨਕ ਐਸਾ ਆਗੂ ਜਾਪੈ ॥੧॥ ਮਹਲਾ ੪ ॥ ਜਿਸ ਦੈ ਅੰਦਰਿ ਸਚੁ ਹੈ ਸੋ ਸਚਾ ਨਾਮੁ ਮੁਖਿ ਸਚੁ ਅਲਾਏ ॥ ਓਹੁ ਹਰਿ ਮਾਰਗਿ ਆਪਿ ਚਲਦਾ ਹੋਰਨਾ ਨੋ ਹਰਿ ਮਾਰਗਿ ਪਾਏ ॥ ਜੇ ਅਗੈ ਤੀਰਥੁ ਹੋਇ ਤਾ ਮਲੁ ਲਹੈ ਛਪੜਿ ਨਾਤੈ ਸਗਵੀ ਮਲੁ ਲਾਏ ॥ ਤੀਰਥੁ ਪੂਰਾ ਸਤਿਗੁਰੂ ਜੋ ਅਨਦਿਨੁ ਹਰਿ ਹਰਿ ਨਾਮੁ ਧਿਆਏ ॥ ਓਹੁ ਆਪਿ ਛੁਟਾ ਕੁਟੰਬ ਸਿਉ ਦੇ ਹਰਿ ਹਰਿ ਨਾਮੁ ਸਭ ਸ੍ਰਿਸਟਿ ਛਡਾਏ ॥ ਜਨ ਨਾਨਕ ਤਿਸੁ ਬਲਿਹਾਰਣੈ ਜੋ ਆਪਿ ਜਪੈ ਅਵਰਾ ਨਾਮੁ ਜਪਾਏ ॥੨॥ ਪਉੜੀ ॥ ਇਕਿ ਕੰਦ ਮੂਲੁ ਚੁਣਿ ਖਾਹਿ ਵਣ ਖੰਡਿ ਵਾਸਾ ॥ ਇਕਿ ਭਗਵਾ ਵੇਸੁ ਕਰਿ ਫਿਰਹਿ ਜੋਗੀ ਸੰਨਿਆਸਾ ॥ ਅੰਦਰਿ ਤ੍ਰਿਸਨਾ ਬਹੁਤੁ ਛਾਦਨ ਭੋਜਨ ਕੀ ਆਸਾ ॥ ਬਿਰਥਾ ਜਨਮੁ ਗਵਾਇ ਨ ਗਿਰਹੀ ਨ ਉਦਾਸਾ ॥ ਜਮਕਾਲੁ ਸਿਰਹੁ ਨ ਉਤਰੈ ਤ੍ਰਿਬਿਧਿ ਮਨਸਾ ॥ ਗੁਰਮਤੀ ਕਾਲੁ ਨ ਆਵੈ ਨੇੜੈ ਜਾ ਹੋਵੈ ਦਾਸਨਿ ਦਾਸਾ ॥ ਸਚਾ ਸਬਦੁ ਸਚੁ ਮਨਿ ਘਰ ਹੀ ਮਾਹਿ ਉਦਾਸਾ ॥ ਨਾਨਕ ਸਤਿਗੁਰੁ ਸੇਵਨਿ ਆਪਣਾ ਸੇ ਆਸਾ ਤੇ ਨਿਰਾਸਾ ॥੫॥