Sri Guru Granth Sahib › Salok Varan Te Vadhik

Ang 1411

Ang 1410–1411Salok Varan Te Vadhik · ਸਲੋਕ ਵਾਰਾਂ ਤੇ ਵਧੀਕ

SHALOKS IN ADDITION TO THE VAARS. FIRST MEHL

Guru Nanak Dev · salok · part 1 of 3

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਸਲੋਕ ਵਾਰਾਂ ਤੇ ਵਧੀਕ ॥ ਮਹਲਾ ੧ ॥ ਉਤੰਗੀ ਪੈਓਹਰੀ ਗਹਿਰੀ ਗੰਭੀਰੀ ॥ ਸਸੁੜਿ ਸੁਹੀਆ ਕਿਵ ਕਰੀ ਨਿਵਣੁ ਨ ਜਾਇ ਥਣੀ ॥ ਗਚੁ ਜਿ ਲਗਾ ਗਿੜਵੜੀ ਸਖੀਏ ਧਉਲਹਰੀ ॥ ਸੇ ਭੀ ਢਹਦੇ ਡਿਠੁ ਮੈ ਮੁੰਧ ਨ ਗਰਬੁ ਥਣੀ ॥੧॥ ਸੁਣਿ ਮੁੰਧੇ ਹਰਣਾਖੀਏ ਗੂੜਾ ਵੈਣੁ ਅਪਾਰੁ ॥ ਪਹਿਲਾ ਵਸਤੁ ਸਿਞਾਣਿ ਕੈ ਤਾਂ ਕੀਚੈ ਵਾਪਾਰੁ ॥ ਦੋਹੀ ਦਿਚੈ ਦੁਰਜਨਾ ਮਿਤ੍ਰਾਂ ਕੂੰ ਜੈਕਾਰੁ ॥ ਜਿਤੁ ਦੋਹੀ ਸਜਣ ਮਿਲਨਿ ਲਹੁ ਮੁੰਧੇ ਵੀਚਾਰੁ ॥ ਤਨੁ ਮਨੁ ਦੀਜੈ ਸਜਣਾ ਐਸਾ ਹਸਣੁ ਸਾਰੁ ॥ ਤਿਸ ਸਉ ਨੇਹੁ ਨ ਕੀਚਈ ਜਿ ਦਿਸੈ ਚਲਣਹਾਰੁ ॥ ਨਾਨਕ ਜਿਨ੍ਹੀ ਇਵ ਕਰਿ ਬੁਝਿਆ ਤਿਨ੍ਹਾ ਵਿਟਹੁ ਕੁਰਬਾਣੁ ॥੨॥ ਜੇ ਤੂੰ ਤਾਰੂ ਪਾਣਿ ਤਾਹੂ ਪੁਛੁ ਤਿੜੰਨ੍ਹ ਕਲ ॥ ਤਾਹੂ ਖਰੇ ਸੁਜਾਣ ਵੰਞਾ ਏਨ੍ਹੀ ਕਪਰੀ ॥੩॥ ਝੜ ਝਖੜ ਓਹਾੜ ਲਹਰੀ ਵਹਨਿ ਲਖੇਸਰੀ ॥ ਸਤਿਗੁਰ ਸਿਉ ਆਲਾਇ ਬੇੜੇ ਡੁਬਣਿ ਨਾਹਿ ਭਉ ॥੪॥ ਨਾਨਕ ਦੁਨੀਆ ਕੈਸੀ ਹੋਈ ॥ ਸਾਲਕੁ ਮਿਤੁ ਨ ਰਹਿਓ ਕੋਈ ॥ ਭਾਈ ਬੰਧੀ ਹੇਤੁ ਚੁਕਾਇਆ ॥ ਦੁਨੀਆ ਕਾਰਣਿ ਦੀਨੁ ਗਵਾਇਆ ॥੫॥ ਹੈ ਹੈ ਕਰਿ ਕੈ ਓਹਿ ਕਰੇਨਿ ॥ ਗਲ੍ਹਾ ਪਿਟਨਿ ਸਿਰੁ ਖੋਹੇਨਿ ॥ ਨਾਉ ਲੈਨਿ ਅਰੁ ਕਰਨਿ ਸਮਾਇ ॥ ਨਾਨਕ ਤਿਨ ਬਲਿਹਾਰੈ ਜਾਇ ॥੬॥ ਰੇ ਮਨ ਡੀਗਿ ਨ ਡੋਲੀਐ ਸੀਧੈ ਮਾਰਗਿ ਧਾਉ ॥ ਪਾਛੈ ਬਾਘੁ ਡਰਾਵਣੋ ਆਗੈ ਅਗਨਿ ਤਲਾਉ ॥ ਸਹਸੈ ਜੀਅਰਾ ਪਰਿ ਰਹਿਓ ਮਾ ਕਉ ਅਵਰੁ ਨ ਢੰਗੁ ॥ ਨਾਨਕ ਗੁਰਮੁਖਿ ਛੁਟੀਐ ਹਰਿ ਪ੍ਰੀਤਮ ਸਿਉ ਸੰਗੁ ॥੭॥ ਬਾਘੁ ਮਰੈ ਮਨੁ ਮਾਰੀਐ ਜਿਸੁ ਸਤਿਗੁਰ ਦੀਖਿਆ ਹੋਇ ॥ ਆਪੁ ਪਛਾਣੈ ਹਰਿ ਮਿਲੈ ਬਹੁੜਿ ਨ ਮਰਣਾ ਹੋਇ ॥ ਕੀਚੜਿ ਹਾਥੁ ਨ ਬੂਡਈ ਏਕਾ ਨਦਰਿ ਨਿਹਾਲਿ ॥ ਨਾਨਕ ਗੁਰਮੁਖਿ ਉਬਰੇ ਗੁਰੁ ਸਰਵਰੁ ਸਚੀ ਪਾਲਿ ॥੮॥

Ang 1411Salok Varan Te Vadhik · ਸਲੋਕ ਵਾਰਾਂ ਤੇ ਵਧੀਕ

SHALOKS IN ADDITION TO THE VAARS. FIRST MEHL

Guru Nanak Dev · salok · part 2 of 3

ਅਗਨਿ ਮਰੈ ਜਲੁ ਲੋੜਿ ਲਹੁ ਵਿਣੁ ਗੁਰ ਨਿਧਿ ਜਲੁ ਨਾਹਿ ॥ ਜਨਮਿ ਮਰੈ ਭਰਮਾਈਐ ਜੇ ਲਖ ਕਰਮ ਕਮਾਹਿ ॥ ਜਮੁ ਜਾਗਾਤਿ ਨ ਲਗਈ ਜੇ ਚਲੈ ਸਤਿਗੁਰ ਭਾਇ ॥ ਨਾਨਕ ਨਿਰਮਲੁ ਅਮਰ ਪਦੁ ਗੁਰੁ ਹਰਿ ਮੇਲੈ ਮੇਲਾਇ ॥੯॥ ਕਲਰ ਕੇਰੀ ਛਪੜੀ ਕਊਆ ਮਲਿ ਮਲਿ ਨਾਇ ॥ ਮਨੁ ਤਨੁ ਮੈਲਾ ਅਵਗੁਣੀ ਚਿੰਜੁ ਭਰੀ ਗੰਧੀ ਆਇ ॥ ਸਰਵਰੁ ਹੰਸਿ ਨ ਜਾਣਿਆ ਕਾਗ ਕੁਪੰਖੀ ਸੰਗਿ ॥ ਸਾਕਤ ਸਿਉ ਐਸੀ ਪ੍ਰੀਤਿ ਹੈ ਬੂਝਹੁ ਗਿਆਨੀ ਰੰਗਿ ॥ ਸੰਤ ਸਭਾ ਜੈਕਾਰੁ ਕਰਿ ਗੁਰਮੁਖਿ ਕਰਮ ਕਮਾਉ ॥ ਨਿਰਮਲੁ ਨ੍ਹਾਵਣੁ ਨਾਨਕਾ ਗੁਰੁ ਤੀਰਥੁ ਦਰੀਆਉ ॥੧੦॥ ਜਨਮੇ ਕਾ ਫਲੁ ਕਿਆ ਗਣੀ ਜਾਂ ਹਰਿ ਭਗਤਿ ਨ ਭਾਉ ॥ ਪੈਧਾ ਖਾਧਾ ਬਾਦਿ ਹੈ ਜਾਂ ਮਨਿ ਦੂਜਾ ਭਾਉ ॥ ਵੇਖਣੁ ਸੁਨਣਾ ਝੂਠੁ ਹੈ ਮੁਖਿ ਝੂਠਾ ਆਲਾਉ ॥ ਨਾਨਕ ਨਾਮੁ ਸਲਾਹਿ ਤੂ ਹੋਰੁ ਹਉਮੈ ਆਵਉ ਜਾਉ ॥੧੧॥ ਹੈਨਿ ਵਿਰਲੇ ਨਾਹੀ ਘਣੇ ਫੈਲ ਫਕੜੁ ਸੰਸਾਰੁ ॥੧੨॥ ਨਾਨਕ ਲਗੀ ਤੁਰਿ ਮਰੈ ਜੀਵਣ ਨਾਹੀ ਤਾਣੁ ॥ ਚੋਟੈ ਸੇਤੀ ਜੋ ਮਰੈ ਲਗੀ ਸਾ ਪਰਵਾਣੁ ॥ ਜਿਸ ਨੋ ਲਾਏ ਤਿਸੁ ਲਗੈ ਲਗੀ ਤਾ ਪਰਵਾਣੁ ॥ ਪਿਰਮ ਪੈਕਾਮੁ ਨ ਨਿਕਲੈ ਲਾਇਆ ਤਿਨਿ ਸੁਜਾਣਿ ॥੧੩॥ ਭਾਂਡਾ ਧੋਵੈ ਕਉਣੁ ਜਿ ਕਚਾ ਸਾਜਿਆ ॥ ਧਾਤੂ ਪੰਜਿ ਰਲਾਇ ਕੂੜਾ ਪਾਜਿਆ ॥ ਭਾਂਡਾ ਆਣਗੁ ਰਾਸਿ ਜਾਂ ਤਿਸੁ ਭਾਵਸੀ ॥ ਪਰਮ ਜੋਤਿ ਜਾਗਾਇ ਵਾਜਾ ਵਾਵਸੀ ॥੧੪॥ ਮਨਹੁ ਜਿ ਅ���ਧੇ ਘੂਪ ਕਹਿਆ ਬਿਰਦੁ ਨ ਜਾਣਨੀ ॥ ਮਨਿ ਅੰਧੈ ਊਂਧੈ ਕਵਲ ਦਿਸਨਿ ਖਰੇ ਕਰੂਪ ॥ ਇਕਿ ਕਹਿ ਜਾਣਨਿ ਕਹਿਆ ਬੁਝਨਿ ਤੇ ਨਰ ਸੁਘੜ ਸਰੂਪ ॥ ਇਕਨਾ ਨਾਦੁ ਨ ਬੇਦੁ ਨ ਗੀਅ ਰਸੁ ਰਸੁ ਕਸੁ ਨ ਜਾਣੰਤਿ ॥ ਇਕਨਾ ਸਿਧਿ ਨ ਬੁਧਿ ਨ ਅਕਲਿ ਸਰ ਅਖਰ ਕਾ ਭੇਉ ਨ ਲਹੰਤਿ ॥ ਨਾਨਕ ਤੇ ਨਰ ਅਸਲਿ ਖਰ ਜਿ ਬਿਨੁ ਗੁਣ ਗਰਬੁ ਕਰੰਤ ॥੧੫॥

Ang 1411–1412Salok Varan Te Vadhik · ਸਲੋਕ ਵਾਰਾਂ ਤੇ ਵਧੀਕ

SHALOKS IN ADDITION TO THE VAARS. FIRST MEHL

Guru Nanak Dev · salok · part 3 of 3

ਸੋ ਬ੍ਰਹਮਣੁ ਜੋ ਬਿੰਦੈ ਬ੍ਰਹਮੁ ॥ ਜਪੁ ਤਪੁ ਸੰਜਮੁ ਕਮਾਵੈ ਕਰਮੁ ॥ ਸੀਲ ਸੰਤੋਖ ਕਾ ਰਖੈ ਧਰਮੁ ॥ ਬੰਧਨ ਤੋੜੈ ਹੋਵੈ ਮੁਕਤੁ ॥ ਸੋਈ ਬ੍ਰਹਮਣੁ ਪੂਜਣ ਜੁਗਤੁ ॥੧੬॥ ਖਤ੍ਰੀ ਸੋ ਜੁ ਕਰਮਾ ਕਾ ਸੂਰੁ ॥ ਪੁੰਨ ਦਾਨ ਕਾ ਕਰੈ ਸਰੀਰੁ ॥ ਖੇਤੁ ਪਛਾਣੈ ਬੀਜੈ ਦਾਨੁ ॥ ਸੋ ਖਤ੍ਰੀ ਦਰਗਹ ਪਰਵਾਣੁ ॥ ਲਬੁ ਲੋਭੁ ਜੇ ਕੂੜੁ ਕਮਾਵੈ ॥ ਅਪਣਾ ਕੀਤਾ ਆਪੇ ਪਾਵੈ ॥੧੭॥ ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ ॥ ਸਿਰਿ ਪੈਰੀ ਕਿਆ ਫੇੜਿਆ ਅੰਦਰਿ ਪਿਰੀ ਸਮ੍ਹਾਲਿ ॥੧੮॥ ਸਭਨੀ ਘਟੀ ਸਹੁ ਵਸੈ ਸਹ ਬਿਨੁ ਘਟੁ ਨ ਕੋਇ ॥ ਨਾਨਕ ਤੇ ਸੋਹਾਗਣੀ ਜਿਨ੍ਹਾ ਗੁਰਮੁਖਿ ਪਰਗਟੁ ਹੋਇ ॥੧੯॥ ਜਉ ਤਉ ਪ੍ਰੇਮ ਖੇਲਣ ਕਾ ਚਾਉ ॥ ਸਿਰੁ ਧਰਿ ਤਲੀ ਗਲੀ ਮੇਰੀ ਆਉ ॥ ਇਤੁ ਮਾਰਗਿ ਪੈਰੁ ਧਰੀਜੈ ॥ ਸਿਰੁ ਦੀਜੈ ਕਾਣਿ ਨ ਕੀਜੈ ॥੨੦॥ ਨਾਲਿ ਕਿਰਾੜਾ ਦੋਸਤੀ ਕੂੜੈ ਕੂੜੀ ਪਾਇ ॥ ਮਰਣੁ ਨ ਜਾਪੈ ਮੂਲਿਆ ਆਵੈ ਕਿਤੈ ਥਾਇ ॥੨੧॥ ਗਿਆਨ ਹੀਣੰ ਅਗਿਆਨ ਪੂਜਾ ॥ ਅੰਧ ਵਰਤਾਵਾ ਭਾਉ ਦੂਜਾ ॥੨੨॥ ਗੁਰ ਬਿਨੁ ਗਿਆਨੁ ਧਰਮ ਬਿਨੁ ਧਿਆਨੁ ॥ ਸਚ ਬਿਨੁ ਸਾਖੀ ਮੂਲੋ ਨ ਬਾਕੀ ॥੨੩॥ ਮਾਣੂ ਘਲੈ ਉਠੀ ਚਲੈ ॥ ਸਾਦੁ ਨਾਹੀ ਇਵੇਹੀ ਗਲੈ ॥੨੪॥ ਰਾਮੁ ਝੁਰੈ ਦਲ ਮੇਲਵੈ ਅੰਤਰਿ ਬਲੁ ਅਧਿਕਾਰ ॥ ਬੰਤਰ ਕੀ ਸੈਨਾ ਸੇਵੀਐ ਮਨਿ ਤਨਿ ਜੁਝੁ ਅਪਾਰੁ ॥ ਸੀਤਾ ਲੈ ਗਇਆ ਦਹਸਿਰੋ ਲਛਮਣੁ ਮੂਓ ਸਰਾਪਿ ॥ ਨਾਨਕ ਕਰਤਾ ਕਰਣਹਾਰੁ ਕਰਿ ਵੇਖੈ ਥਾਪਿ ਉਥਾਪਿ ॥੨੫॥ ਮਨ ਮਹਿ ਝੂਰੈ ਰਾਮਚੰਦੁ ਸੀਤਾ ਲਛਮਣ ਜੋਗੁ ॥ ਹਣਵੰਤਰੁ ਆਰਾਧਿਆ ਆਇਆ ਕਰਿ ਸੰਜੋਗੁ ॥ ਭੂਲਾ ਦੈਤੁ ਨ ਸਮਝਈ ਤਿਨਿ ਪ੍ਰਭ ਕੀਏ ਕਾਮ ॥ ਨਾਨਕ ਵੇਪਰਵਾਹੁ ਸੋ ਕਿਰਤੁ ਨ ਮਿਟਈ ਰਾਮ ॥੨੬॥ ਲਾਹੌਰ ਸਹਰੁ ਜਹਰੁ ਕਹਰੁ ਸਵਾ ਪਹਰੁ ॥੨੭॥

Text: Gurmukhi with English translation (Kulbir S Thind; English by Dr. Sant Singh Khalsa).