Sri Guru Granth Sahib › Salok Varan Te Vadhik

Ang 1412

Ang 1411–1412Salok Varan Te Vadhik · ਸਲੋਕ ਵਾਰਾਂ ਤੇ ਵਧੀਕ

SHALOKS IN ADDITION TO THE VAARS. FIRST MEHL

Guru Nanak Dev · salok · part 3 of 3

ਸੋ ਬ੍ਰਹਮਣੁ ਜੋ ਬਿੰਦੈ ਬ੍ਰਹਮੁ ॥ ਜਪੁ ਤਪੁ ਸੰਜਮੁ ਕਮਾਵੈ ਕਰਮੁ ॥ ਸੀਲ ਸੰਤੋਖ ਕਾ ਰਖੈ ਧਰਮੁ ॥ ਬੰਧਨ ਤੋੜੈ ਹੋਵੈ ਮੁਕਤੁ ॥ ਸੋਈ ਬ੍ਰਹਮਣੁ ਪੂਜਣ ਜੁਗਤੁ ॥੧੬॥ ਖਤ੍ਰੀ ਸੋ ਜੁ ਕਰਮਾ ਕਾ ਸੂਰੁ ॥ ਪੁੰਨ ਦਾਨ ਕਾ ਕਰੈ ਸਰੀਰੁ ॥ ਖੇਤੁ ਪਛਾਣੈ ਬੀਜੈ ਦਾਨੁ ॥ ਸੋ ਖਤ੍ਰੀ ਦਰਗਹ ਪਰਵਾਣੁ ॥ ਲਬੁ ਲੋਭੁ ਜੇ ਕੂੜੁ ਕਮਾਵੈ ॥ ਅਪਣਾ ਕੀਤਾ ਆਪੇ ਪਾਵੈ ॥੧੭॥ ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ ॥ ਸਿਰਿ ਪੈਰੀ ਕਿਆ ਫੇੜਿਆ ਅੰਦਰਿ ਪਿਰੀ ਸਮ੍ਹਾਲਿ ॥੧੮॥ ਸਭਨੀ ਘਟੀ ਸਹੁ ਵਸੈ ਸਹ ਬਿਨੁ ਘਟੁ ਨ ਕੋਇ ॥ ਨਾਨਕ ਤੇ ਸੋਹਾਗਣੀ ਜਿਨ੍ਹਾ ਗੁਰਮੁਖਿ ਪਰਗਟੁ ਹੋਇ ॥੧੯॥ ਜਉ ਤਉ ਪ੍ਰੇਮ ਖੇਲਣ ਕਾ ਚਾਉ ॥ ਸਿਰੁ ਧਰਿ ਤਲੀ ਗਲੀ ਮੇਰੀ ਆਉ ॥ ਇਤੁ ਮਾਰਗਿ ਪੈਰੁ ਧਰੀਜੈ ॥ ਸਿਰੁ ਦੀਜੈ ਕਾਣਿ ਨ ਕੀਜੈ ॥੨੦॥ ਨਾਲਿ ਕਿਰਾੜਾ ਦੋਸਤੀ ਕੂੜੈ ਕੂੜੀ ਪਾਇ ॥ ਮਰਣੁ ਨ ਜਾਪੈ ਮੂਲਿਆ ਆਵੈ ਕਿਤੈ ਥਾਇ ॥੨੧॥ ਗਿਆਨ ਹੀਣੰ ਅਗਿਆਨ ਪੂਜਾ ॥ ਅੰਧ ਵਰਤਾਵਾ ਭਾਉ ਦੂਜਾ ॥੨੨॥ ਗੁਰ ਬਿਨੁ ਗਿਆਨੁ ਧਰਮ ਬਿਨੁ ਧਿਆਨੁ ॥ ਸਚ ਬਿਨੁ ਸਾਖੀ ਮੂਲੋ ਨ ਬਾਕੀ ॥੨੩॥ ਮਾਣੂ ਘਲੈ ਉਠੀ ਚਲੈ ॥ ਸਾਦੁ ਨਾਹੀ ਇਵੇਹੀ ਗਲੈ ॥੨੪॥ ਰਾਮੁ ਝੁਰੈ ਦਲ ਮੇਲਵੈ ਅੰਤਰਿ ਬਲੁ ਅਧਿਕਾਰ ॥ ਬੰਤਰ ਕੀ ਸੈਨਾ ਸੇਵੀਐ ਮਨਿ ਤਨਿ ਜੁਝੁ ਅਪਾਰੁ ॥ ਸੀਤਾ ਲੈ ਗਇਆ ਦਹਸਿਰੋ ਲਛਮਣੁ ਮੂਓ ਸਰਾਪਿ ॥ ਨਾਨਕ ਕਰਤਾ ਕਰਣਹਾਰੁ ਕਰਿ ਵੇਖੈ ਥਾਪਿ ਉਥਾਪਿ ॥੨੫॥ ਮਨ ਮਹਿ ਝੂਰੈ ਰਾਮਚੰਦੁ ਸੀਤਾ ਲਛਮਣ ਜੋਗੁ ॥ ਹਣਵੰਤਰੁ ਆਰਾਧਿਆ ਆਇਆ ਕਰਿ ਸੰਜੋਗੁ ॥ ਭੂਲਾ ਦੈਤੁ ਨ ਸਮਝਈ ਤਿਨਿ ਪ੍ਰਭ ਕੀਏ ਕਾਮ ॥ ਨਾਨਕ ਵੇਪਰਵਾਹੁ ਸੋ ਕਿਰਤੁ ਨ ਮਿਟਈ ਰਾਮ ॥੨੬॥ ਲਾਹੌਰ ਸਹਰੁ ਜਹਰੁ ਕਹਰੁ ਸਵਾ ਪਹਰੁ ॥੨੭॥

Ang 1412Salok Varan Te Vadhik · ਸਲੋਕ ਵਾਰਾਂ ਤੇ ਵਧੀਕ › SHALOKS IN ADDITION TO THE VAARS. FIRST MEHL

THIRD MEHL

Guru Amar Das · salok

ਮਹਲਾ ੩ ॥ ਲਾਹੌਰ ਸਹਰੁ ਅੰਮ੍ਰਿਤ ਸਰੁ ਸਿਫਤੀ ਦਾ ਘਰੁ ॥੨੮॥

Ang 1412Salok Varan Te Vadhik · ਸਲੋਕ ਵਾਰਾਂ ਤੇ ਵਧੀਕ › SHALOKS IN ADDITION TO THE VAARS. FIRST MEHL

FIRST MEHL

Guru Nanak Dev · salok

ਮਹਲਾ ੧ ॥ ਉਦੋਸਾਹੈ ਕਿਆ ਨੀਸਾਨੀ ਤੋਟਿ ਨ ਆਵੈ ਅੰਨੀ ॥ ਉਦੋਸੀਅ ਘਰੇ ਹੀ ਵੁਠੀ ਕੁੜਿਈਂਰੰਨੀ ਧੰਮੀ ॥ ਸਤੀ ਰੰਨੀ ਘਰੇ ਸਿਆਪਾ ਰੋਵਨਿ ਕੂੜੀ ਕੰਮੀ ॥ ਜੋ ਲੇਵੈ ਸੋ ਦੇਵੈ ਨਾਹੀ ਖਟੇ ਦੰਮ ਸਹੰਮੀ ॥੨੯॥ ਪਬਰ ਤੂੰ ਹਰੀਆਵਲਾ ਕਵਲਾ ਕੰਚਨ ਵੰਨਿ ॥ ਕੈ ਦੋਖੜੈ ਸੜਿਓਹਿ ਕਾਲੀ ਹੋਈਆ ਦੇਹੁਰੀ ਨਾਨਕ ਮੈ ਤਨਿ ਭੰਗੁ ॥ ਜਾਣਾ ਪਾਣੀ ਨਾ ਲਹਾਂ ਜੈ ਸੇਤੀ ਮੇਰਾ ਸੰਗੁ ॥ ਜਿਤੁ ਡਿਠੈ ਤਨੁ ਪਰਫੁੜੈ ਚੜੈ ਚਵਗਣਿ ਵੰਨੁ ॥੩੦॥ ਰਜਿ ਨ ਕੋਈ ਜੀਵਿਆ ਪਹੁਚਿ ਨ ਚਲਿਆ ਕੋਇ ॥ ਗਿਆਨੀ ਜੀਵੈ ਸਦਾ ਸਦਾ ਸੁਰਤੀ ਹੀ ਪਤਿ ਹੋਇ ॥ ਸਰਫੈ ਸਰਫੈ ਸਦਾ ਸਦਾ ਏਵੈ ਗਈ ਵਿਹਾਇ ॥ ਨਾਨਕ ਕਿਸ ਨੋ ਆਖੀਐ ਵਿਣੁ ਪੁਛਿਆ ਹੀ ਲੈ ਜਾਇ ॥੩੧॥ ਦੋਸੁ ਨ ਦੇਅਹੁ ਰਾਇ ਨੋ ਮਤਿ ਚਲੈ ਜਾਂ ਬੁਢਾ ਹੋਵੈ ॥ ਗਲਾਂ ਕਰੇ ਘਣੇਰੀਆ ਤਾਂ ਅੰਨ੍ਹੇ ਪਵਣਾ ਖਾਤੀ ਟੋਵੈ ॥੩੨॥ ਪੂਰੇ ਕਾ ਕੀਆ ਸਭ ਕਿਛੁ ਪੂਰਾ ਘਟਿ ਵਧਿ ਕਿਛੁ ਨਾਹੀ ॥ ਨਾਨਕ ਗੁਰਮੁਖਿ ਐਸਾ ਜਾਣੈ ਪੂਰੇ ਮਾਂਹਿ ਸਮਾਂਹੀ ॥੩੩॥

Text: Gurmukhi with English translation (Kulbir S Thind; English by Dr. Sant Singh Khalsa).