Sri Guru Granth Sahib › Salok Varan Te Vadhik

Ang 1413

Ang 1413Salok Varan Te Vadhik · ਸਲੋਕ ਵਾਰਾਂ ਤੇ ਵਧੀਕ › SHALOKS IN ADDITION TO THE VAARS. FIRST MEHL

SHALOK, THIRD MEHL

Guru Amar Das · salok · part 1 of 11

ਸਲੋਕ ਮਹਲਾ ੩ ੴ ਸਤਿਗੁਰ ਪ੍ਰਸਾਦਿ ॥ ਅਭਿਆਗਤ ਏਹ ਨ ਆਖੀਅਹਿ ਜਿਨ ਕੈ ਮਨ ਮਹਿ ਭਰਮੁ ॥ ਤਿਨ ਕੇ ਦਿਤੇ ਨਾਨਕਾ ਤੇਹੋ ਜੇਹਾ ਧਰਮੁ ॥੧॥ ਅਭੈ ਨਿਰੰਜਨ ਪਰਮ ਪਦੁ ਤਾ ਕਾ ਭੀਖਕੁ ਹੋਇ ॥ ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ ॥੨॥ ਹੋਵਾ ਪੰਡਿਤੁ ਜੋਤਕੀ ਵੇਦ ਪੜਾ ਮੁਖਿ ਚਾਰਿ ॥ ਨਵਾ ਖੰਡਾ ਵਿਚਿ ਜਾਣੀਆ ਅਪਨੇ ਚਜ ਵੀਚਾਰ ॥੩॥ ਬ੍ਰਹਮਣ ਕੈਲੀ ਘਾਤੁ ਕੰਞਕਾ ਅਣਚਾਰੀ ਕਾ ਧਾਨੁ ॥ ਫਿਟਕ ਫਿਟਕਾ ਕੋੜੁ ਬਦੀਆ ਸਦਾ ਸਦਾ ਅਭਿਮਾਨੁ ॥ ਪਾਹਿ ਏਤੇ ਜਾਹਿ ਵੀਸਰਿ ਨਾਨਕਾ ਇਕੁ ਨਾਮੁ ॥ ਸਭ ਬੁਧੀ ਜਾਲੀਅਹਿ ਇਕੁ ਰਹੈ ਤਤੁ ਗਿਆਨੁ ॥੪॥ ਮਾਥੈ ਜੋ ਧੁਰਿ ਲਿਖਿਆ ਸੁ ਮੇਟਿ ਨ ਸਕੈ ਕੋਇ ॥ ਨਾਨਕ ਜੋ ਲਿਖਿਆ ਸੋ ਵਰਤਦਾ ਸੋ ਬੂਝੈ ਜਿਸ ਨੋ ਨਦਰਿ ਹੋਇ ॥੫॥ ਜਿਨੀ ਨਾਮੁ ਵਿਸਾਰਿਆ ਕੂੜੈ ਲਾਲਚਿ ਲਗਿ ॥ ਧੰਧਾ ਮਾਇਆ ਮੋਹਣੀ ਅੰਤਰਿ ਤਿਸਨਾ ਅਗਿ ॥ ਜਿਨ੍ਹਾ ਵੇਲਿ ਨ ਤੂੰਬੜੀ ਮਾਇਆ ਠਗੇ ਠਗਿ ॥ ਮਨਮੁਖ ਬੰਨ੍ਹਿ ਚਲਾਈਅਹਿ ਨਾ ਮਿਲਹੀ ਵਗਿ ਸਗਿ ॥ ਆਪਿ ਭੁਲਾਏ ਭੁਲੀਐ ਆਪੇ ਮੇਲਿ ਮਿਲਾਇ ॥ ਨਾਨਕ ਗੁਰਮੁਖਿ ਛੁਟੀਐ ਜੇ ਚਲੈ ਸਤਿਗੁਰ ਭਾਇ ॥੬॥ ਸਾਲਾਹੀ ਸਾਲਾਹਣਾ ਭੀ ਸਚਾ ਸਾਲਾਹਿ ॥ ਨਾਨਕ ਸਚਾ ਏਕੁ ਦਰੁ ਬੀਭਾ ਪਰਹਰਿ ਆਹਿ ॥੭॥ ਨਾਨਕ ਜਹ ਜਹ ਮੈ ਫਿਰਉ ਤਹ ਤਹ ਸਾਚਾ ਸੋਇ ॥ ਜਹ ਦੇਖਾ ਤਹ ਏਕੁ ਹੈ ਗੁਰਮੁਖਿ ਪਰਗਟੁ ਹੋਇ ॥੮॥ ਦੂਖ ਵਿਸਾਰਣੁ ਸਬਦੁ ਹੈ ਜੇ ਮੰਨਿ ਵਸਾਏ ਕੋਇ ॥ ਗੁਰ ਕਿਰਪਾ ਤੇ ਮਨਿ ਵਸੈ ਕਰਮ ਪਰਾਪਤਿ ਹੋਇ ॥੯॥ ਨਾਨਕ ਹਉ ਹਉ ਕਰਤੇ ਖਪਿ ਮੁਏ ਖੂਹਣਿ ਲਖ ਅਸੰਖ ॥ ਸਤਿਗੁਰ ਮਿਲੇ ਸੁ ਉਬਰੇ ਸਾਚੈ ਸਬਦਿ ਅਲੰਖ ॥੧੦॥

Ang 1413–1414Salok Varan Te Vadhik · ਸਲੋਕ ਵਾਰਾਂ ਤੇ ਵਧੀਕ › SHALOKS IN ADDITION TO THE VAARS. FIRST MEHL

SHALOK, THIRD MEHL

Guru Amar Das · salok · part 2 of 11

ਜਿਨਾ ਸਤਿਗੁਰੁ ਇਕ ਮਨਿ ਸੇਵਿਆ ਤਿਨ ਜਨ ਲਾਗਉ ਪਾਇ ॥ ਗੁਰ ਸਬਦੀ ਹਰਿ ਮਨਿ ਵਸੈ ਮਾਇਆ ਕੀ ਭੁਖ ਜਾਇ ॥ ਸੇ ਜਨ ਨਿਰਮਲ ਊਜਲੇ ਜਿ ਗੁਰਮੁਖਿ ਨਾਮਿ ਸਮਾਇ ॥ ਨਾਨਕ ਹੋਰਿ ਪਤਿਸਾਹੀਆ ਕੂੜੀਆ ਨਾਮਿ ਰਤੇ ਪਾਤਿਸਾਹ ॥੧੧॥ ਜਿਉ ਪੁਰਖੈ ਘਰਿ ਭਗਤੀ ਨਾਰਿ ਹੈ ਅਤਿ ਲੋਚੈ ਭਗਤੀ ਭਾਇ ॥ ਬਹੁ ਰਸ ਸਾਲਣੇ ਸਵਾਰਦੀ ਖਟ ਰਸ ਮੀਠੇ ਪਾਇ ॥ ਤਿਉ ਬਾਣੀ ਭਗਤ ਸਲਾਹਦੇ ਹਰਿ ਨਾਮੈ ਚਿਤੁ ਲਾਇ ॥ ਮਨੁ ਤਨੁ ਧਨੁ ਆਗੈ ਰਾਖਿਆ ਸਿਰੁ ਵੇਚਿਆ ਗੁਰ ਆਗੈ ਜਾਇ ॥ ਭੈ ਭਗਤੀ ਭਗਤ ਬਹੁ ਲੋਚਦੇ ਪ੍ਰਭ ਲੋਚਾ ਪੂਰਿ ਮਿਲਾਇ ॥ ਹਰਿ ਪ੍ਰਭੁ ਵੇਪਰਵਾਹੁ ਹੈ ਕਿਤੁ ਖਾਧੈ ਤਿਪਤਾਇ ॥ ਸਤਿਗੁਰ ਕੈ ਭਾਣੈ ਜੋ ਚਲੈ ਤਿਪਤਾਸੈ ਹਰਿ ਗੁਣ ਗਾਇ ॥ ਧਨੁ ਧਨੁ ਕਲਜੁਗਿ ਨਾਨਕਾ ਜਿ ਚਲੇ ਸਤਿਗੁਰ ਭਾਇ ॥੧੨॥ ਸਤਿਗੁਰੂ ਨ ਸੇਵਿਓ ਸਬਦੁ ਨ ਰਖਿਓ ਉਰ ਧਾਰਿ ॥ ਧਿਗੁ ਤਿਨਾ ਕਾ ਜੀਵਿਆ ਕਿਤੁ ਆਏ ਸੰਸਾਰਿ ॥ ਗੁਰਮਤੀ ਭਉ ਮਨਿ ਪਵੈ ਤਾਂ ਹਰਿ ਰਸਿ ਲਗੈ ਪਿਆਰਿ ॥ ਨਾਉ ਮਿਲੈ ਧੁਰਿ ਲਿਖਿਆ ਜਨ ਨਾਨਕ ਪਾਰਿ ਉਤਾਰਿ ॥੧੩॥ ਮਾਇਆ ਮੋਹਿ ਜਗੁ ਭਰਮਿਆ ਘਰੁ ਮੁਸੈ ਖਬਰਿ ਨ ਹੋਇ ॥ ਕਾਮ ਕ੍ਰੋਧਿ ਮਨੁ ਹਿਰਿ ਲਇਆ ਮਨਮੁਖ ਅੰਧਾ ਲੋਇ ॥ ਗਿਆਨ ਖੜਗ ਪੰਚ ਦੂਤ ਸੰਘਾਰੇ ਗੁਰਮਤਿ ਜਾਗੈ ਸੋਇ ॥ ਨਾਮ ਰਤਨੁ ਪਰਗਾਸਿਆ ਮਨੁ ਤਨੁ ਨਿਰਮਲੁ ਹੋਇ ॥ ਨਾਮਹੀਨ ਨਕਟੇ ਫਿਰਹਿ ਬਿਨੁ ਨਾਵੈ ਬਹਿ ਰੋਇ ॥ ਨਾਨਕ ਜੋ ਧੁਰਿ ਕਰਤੈ ਲਿਖਿਆ ਸੁ ਮੇਟਿ ਨ ਸਕੈ ਕੋਇ ॥੧੪॥ ਗੁਰਮੁਖਾ ਹਰਿ ਧਨੁ ਖਟਿਆ ਗੁਰ ਕੈ ਸਬਦਿ ਵੀਚਾਰਿ ॥ ਨਾਮੁ ਪਦਾਰਥੁ ਪਾਇਆ ਅਤੁਟ ਭਰੇ ਭੰਡਾਰ ॥ ਹਰਿ ਗੁਣ ਬਾਣੀ ਉਚਰਹਿ ਅੰਤੁ ਨ ਪਾਰਾਵਾਰੁ ॥ ਨਾਨਕ ਸਭ ਕਾਰਣ ਕਰਤਾ ਕਰੈ ਵੇਖੈ ਸਿਰਜਨਹਾਰੁ ॥੧੫॥ ਗੁਰਮੁਖਿ ਅੰਤਰਿ ਸਹਜੁ ਹੈ ਮਨੁ ਚੜਿਆ ਦਸਵੈ ਆਕਾਸਿ ॥ ਤਿਥੈ ਊਂਘ ਨ ਭੁਖ ਹੈ ਹਰਿ ਅੰਮ੍ਰਿਤ ਨਾਮੁ ਸੁਖ ਵਾਸੁ ॥ ਨਾਨਕ ਦੁਖੁ ਸੁਖੁ ਵਿਆਪਤ ਨਹੀ ਜਿਥੈ ਆਤਮ ਰਾਮ ਪ੍ਰਗਾਸੁ ॥੧੬॥

Text: Gurmukhi with English translation (Kulbir S Thind; English by Dr. Sant Singh Khalsa).