Sri Guru Granth Sahib › Salok Varan Te Vadhik

Ang 1414

Ang 1413–1414Salok Varan Te Vadhik · ਸਲੋਕ ਵਾਰਾਂ ਤੇ ਵਧੀਕ › SHALOKS IN ADDITION TO THE VAARS. FIRST MEHL

SHALOK, THIRD MEHL

Guru Amar Das · salok · part 2 of 11

ਜਿਨਾ ਸਤਿਗੁਰੁ ਇਕ ਮਨਿ ਸੇਵਿਆ ਤਿਨ ਜਨ ਲਾਗਉ ਪਾਇ ॥ ਗੁਰ ਸਬਦੀ ਹਰਿ ਮਨਿ ਵਸੈ ਮਾਇਆ ਕੀ ਭੁਖ ਜਾਇ ॥ ਸੇ ਜਨ ਨਿਰਮਲ ਊਜਲੇ ਜਿ ਗੁਰਮੁਖਿ ਨਾਮਿ ਸਮਾਇ ॥ ਨਾਨਕ ਹੋਰਿ ਪਤਿਸਾਹੀਆ ਕੂੜੀਆ ਨਾਮਿ ਰਤੇ ਪਾਤਿਸਾਹ ॥੧੧॥ ਜਿਉ ਪੁਰਖੈ ਘਰਿ ਭਗਤੀ ਨਾਰਿ ਹੈ ਅਤਿ ਲੋਚੈ ਭਗਤੀ ਭਾਇ ॥ ਬਹੁ ਰਸ ਸਾਲਣੇ ਸਵਾਰਦੀ ਖਟ ਰਸ ਮੀਠੇ ਪਾਇ ॥ ਤਿਉ ਬਾਣੀ ਭਗਤ ਸਲਾਹਦੇ ਹਰਿ ਨਾਮੈ ਚਿਤੁ ਲਾਇ ॥ ਮਨੁ ਤਨੁ ਧਨੁ ਆਗੈ ਰਾਖਿਆ ਸਿਰੁ ਵੇਚਿਆ ਗੁਰ ਆਗੈ ਜਾਇ ॥ ਭੈ ਭਗਤੀ ਭਗਤ ਬਹੁ ਲੋਚਦੇ ਪ੍ਰਭ ਲੋਚਾ ਪੂਰਿ ਮਿਲਾਇ ॥ ਹਰਿ ਪ੍ਰਭੁ ਵੇਪਰਵਾਹੁ ਹੈ ਕਿਤੁ ਖਾਧੈ ਤਿਪਤਾਇ ॥ ਸਤਿਗੁਰ ਕੈ ਭਾਣੈ ਜੋ ਚਲੈ ਤਿਪਤਾਸੈ ਹਰਿ ਗੁਣ ਗਾਇ ॥ ਧਨੁ ਧਨੁ ਕਲਜੁਗਿ ਨਾਨਕਾ ਜਿ ਚਲੇ ਸਤਿਗੁਰ ਭਾਇ ॥੧੨॥ ਸਤਿਗੁਰੂ ਨ ਸੇਵਿਓ ਸਬਦੁ ਨ ਰਖਿਓ ਉਰ ਧਾਰਿ ॥ ਧਿਗੁ ਤਿਨਾ ਕਾ ਜੀਵਿਆ ਕਿਤੁ ਆਏ ਸੰਸਾਰਿ ॥ ਗੁਰਮਤੀ ਭਉ ਮਨਿ ਪਵੈ ਤਾਂ ਹਰਿ ਰਸਿ ਲਗੈ ਪਿਆਰਿ ॥ ਨਾਉ ਮਿਲੈ ਧੁਰਿ ਲਿਖਿਆ ਜਨ ਨਾਨਕ ਪਾਰਿ ਉਤਾਰਿ ॥੧੩॥ ਮਾਇਆ ਮੋਹਿ ਜਗੁ ਭਰਮਿਆ ਘਰੁ ਮੁਸੈ ਖਬਰਿ ਨ ਹੋਇ ॥ ਕਾਮ ਕ੍ਰੋਧਿ ਮਨੁ ਹਿਰਿ ਲਇਆ ਮਨਮੁਖ ਅੰਧਾ ਲੋਇ ॥ ਗਿਆਨ ਖੜਗ ਪੰਚ ਦੂਤ ਸੰਘਾਰੇ ਗੁਰਮਤਿ ਜਾਗੈ ਸੋਇ ॥ ਨਾਮ ਰਤਨੁ ਪਰਗਾਸਿਆ ਮਨੁ ਤਨੁ ਨਿਰਮਲੁ ਹੋਇ ॥ ਨਾਮਹੀਨ ਨਕਟੇ ਫਿਰਹਿ ਬਿਨੁ ਨਾਵੈ ਬਹਿ ਰੋਇ ॥ ਨਾਨਕ ਜੋ ਧੁਰਿ ਕਰਤੈ ਲਿਖਿਆ ਸੁ ਮੇਟਿ ਨ ਸਕੈ ਕੋਇ ॥੧੪॥ ਗੁਰਮੁਖਾ ਹਰਿ ਧਨੁ ਖਟਿਆ ਗੁਰ ਕੈ ਸਬਦਿ ਵੀਚਾਰਿ ॥ ਨਾਮੁ ਪਦਾਰਥੁ ਪਾਇਆ ਅਤੁਟ ਭਰੇ ਭੰਡਾਰ ॥ ਹਰਿ ਗੁਣ ਬਾਣੀ ਉਚਰਹਿ ਅੰਤੁ ਨ ਪਾਰਾਵਾਰੁ ॥ ਨਾਨਕ ਸਭ ਕਾਰਣ ਕਰਤਾ ਕਰੈ ਵੇਖੈ ਸਿਰਜਨਹਾਰੁ ॥੧੫॥ ਗੁਰਮੁਖਿ ਅੰਤਰਿ ਸਹਜੁ ਹੈ ਮਨੁ ਚੜਿਆ ਦਸਵੈ ਆਕਾਸਿ ॥ ਤਿਥੈ ਊਂਘ ਨ ਭੁਖ ਹੈ ਹਰਿ ਅੰਮ੍ਰਿਤ ਨਾਮੁ ਸੁਖ ਵਾਸੁ ॥ ਨਾਨਕ ਦੁਖੁ ਸੁਖੁ ਵਿਆਪਤ ਨਹੀ ਜਿਥੈ ਆਤਮ ਰਾਮ ਪ੍ਰਗਾਸੁ ॥੧੬॥

Ang 1414–1415Salok Varan Te Vadhik · ਸਲੋਕ ਵਾਰਾਂ ਤੇ ਵਧੀਕ › SHALOKS IN ADDITION TO THE VAARS. FIRST MEHL

SHALOK, THIRD MEHL

Guru Amar Das · salok · part 3 of 11

ਕਾਮ ਕ੍ਰੋਧ ਕਾ ਚੋਲੜਾ ਸਭ ਗਲਿ ਆਏ ਪਾਇ ॥ ਇਕਿ ਉਪਜਹਿ ਇਕਿ ਬਿਨਸਿ ਜਾਂਹਿ ਹੁਕਮੇ ਆਵੈ ਜਾਇ ॥ ਜੰਮਣੁ ਮਰਣੁ ਨ ਚੁਕਈ ਰੰਗੁ ਲਗਾ ਦੂਜੈ ਭਾਇ ॥ ਬੰਧਨਿ ਬੰਧਿ ਭਵਾਈਅਨੁ ਕਰਣਾ ਕਛੂ ਨ ਜਾਇ ॥੧੭॥ ਜਿਨ ਕਉ ਕਿਰਪਾ ਧਾਰੀਅਨੁ ਤਿਨਾ ਸਤਿਗੁਰੁ ਮਿਲਿਆ ਆਇ ॥ ਸਤਿਗੁਰਿ ਮਿਲੇ ਉਲਟੀ ਭਈ ਮਰਿ ਜੀਵਿਆ ਸਹਜਿ ਸੁਭਾਇ ॥ ਨਾਨਕ ਭਗਤੀ ਰਤਿਆ ਹਰਿ ਹਰਿ ਨਾਮਿ ਸਮਾਇ ॥੧੮॥ ਮਨਮੁਖ ਚੰਚਲ ਮਤਿ ਹੈ ਅੰਤਰਿ ਬਹੁਤੁ ਚਤੁਰਾਈ ॥ ਕੀਤਾ ਕਰਤਿਆ ਬਿਰਥਾ ਗਇਆ ਇਕੁ ਤਿਲੁ ਥਾਇ ਨ ਪਾਈ ॥ ਪੁੰਨ ਦਾਨੁ ਜੋ ਬੀਜਦੇ ਸਭ ਧਰਮ ਰਾਇ ਕੈ ਜਾਈ ॥ ਬਿਨੁ ਸਤਿਗੁਰੂ ਜਮਕਾਲੁ ਨ ਛੋਡਈ ਦੂਜੈ ਭਾਇ ਖੁਆਈ ॥ ਜੋਬਨੁ ਜਾਂਦਾ ਨਦਰਿ ਨ ਆਵਈ ਜਰੁ ਪਹੁਚੈ ਮਰਿ ਜਾਈ ॥ ਪੁਤੁ ਕਲਤੁ ਮੋਹੁ ਹੇਤੁ ਹੈ ਅੰਤਿ ਬੇਲੀ ਕੋ ਨ ਸਖਾਈ ॥ ਸਤਿਗੁਰੁ ਸੇਵੇ ਸੋ ਸੁਖੁ ਪਾਏ ਨਾਉ ਵਸੈ ਮਨਿ ਆਈ ॥ ਨਾਨਕ ਸੇ ਵਡੇ ਵਡਭਾਗੀ ਜਿ ਗੁਰਮੁਖਿ ਨਾਮਿ ਸਮਾਈ ॥੧੯॥ ਮਨਮੁਖ ਨਾਮੁ ਨ ਚੇਤਨੀ ਬਿਨੁ ਨਾਵੈ ਦੁਖ ਰੋਇ ॥ ਆਤਮਾ ਰਾਮੁ ਨ ਪੂਜਨੀ ਦੂਜੈ ਕਿਉ ਸੁਖੁ ਹੋਇ ॥ ਹਉਮੈ ਅੰਤਰਿ ਮੈਲੁ ਹੈ ਸਬਦਿ ਨ ਕਾਢਹਿ ਧੋਇ ॥ ਨਾਨਕ ਬਿਨੁ ਨਾਵੈ ਮੈਲਿਆ ਮੁਏ ਜਨਮੁ ਪਦਾਰਥੁ ਖੋਇ ॥੨੦॥ ਮਨਮੁਖ ਬੋਲੇ ਅੰਧੁਲੇ ਤਿਸੁ ਮਹਿ ਅਗਨੀ ਕਾ ਵਾਸੁ ॥ ਬਾਣੀ ਸੁਰਤਿ ਨ ਬੁਝਨੀ ਸਬਦਿ ਨ ਕਰਹਿ ਪ੍ਰਗਾਸੁ ॥ ਓਨਾ ਆਪਣੀ ਅੰਦਰਿ ਸੁਧਿ ਨਹੀ ਗੁਰ ਬਚਨਿ ਨ ਕਰਹਿ ਵਿਸਾਸੁ ॥ ਗਿਆਨੀਆ ਅੰਦਰਿ ਗੁਰ ਸਬਦੁ ਹੈ ਨਿਤ ਹਰਿ ਲਿਵ ਸਦਾ ਵਿਗਾਸੁ ॥ ਹਰਿ ਗਿਆਨੀਆ ਕੀ ਰਖਦਾ ਹਉ ਸਦ ਬਲਿਹਾਰੀ ਤਾਸੁ ॥ ਗੁਰਮੁਖਿ ਜੋ ਹਰਿ ਸੇਵਦੇ ਜਨ ਨਾਨਕੁ ਤਾ ਕਾ ਦਾਸੁ ॥੨੧॥

Text: Gurmukhi with English translation (Kulbir S Thind; English by Dr. Sant Singh Khalsa).