Sri Guru Granth Sahib › Salok Varan Te Vadhik

Ang 1416

Ang 1415–1416Salok Varan Te Vadhik · ਸਲੋਕ ਵਾਰਾਂ ਤੇ ਵਧੀਕ › SHALOKS IN ADDITION TO THE VAARS. FIRST MEHL

SHALOK, THIRD MEHL

Guru Amar Das · salok · part 4 of 11

ਮਾਇਆ ਭੁਇਅੰਗਮੁ ਸਰਪੁ ਹੈ ਜਗੁ ਘੇਰਿਆ ਬਿਖੁ ਮਾਇ ॥ ਬਿਖੁ ਕਾ ਮਾਰਣੁ ਹਰਿ ਨਾਮੁ ਹੈ ਗੁਰ ਗਰੁੜ ਸਬਦੁ ਮੁਖਿ ਪਾਇ ॥ ਜਿਨ ਕਉ ਪੂਰਬਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥ ਮਿਲਿ ਸਤਿਗੁਰ ਨਿਰਮਲੁ ਹੋਇਆ ਬਿਖੁ ਹਉਮੈ ਗਇਆ ਬਿਲਾਇ ॥ ਗੁਰਮੁਖਾ ਕੇ ਮੁਖ ਉਜਲੇ ਹਰਿ ਦਰਗਹ ਸੋਭਾ ਪਾਇ ॥ ਜਨ ਨਾਨਕੁ ਸਦਾ ਕੁਰਬਾਣੁ ਤਿਨ ਜੋ ਚਾਲਹਿ ਸਤਿਗੁਰ ਭਾਇ ॥੨੨॥ ਸਤਿਗੁਰ ਪੁਰਖੁ ਨਿਰਵੈਰੁ ਹੈ ਨਿਤ ਹਿਰਦੈ ਹਰਿ ਲਿਵ ਲਾਇ ॥ ਨਿਰਵੈਰੈ ਨਾਲਿ ਵੈਰੁ ਰਚਾਇਦਾ ਅਪਣੈ ਘਰਿ ਲੂਕੀ ਲਾਇ ॥ ਅੰਤਰਿ ਕ੍ਰੋਧੁ ਅਹੰਕਾਰੁ ਹੈ ਅਨਦਿਨੁ ਜਲੈ ਸਦਾ ਦੁਖੁ ਪਾਇ ॥ ਕੂੜੁ ਬੋਲਿ ਬੋਲਿ ਨਿਤ ਭਉਕਦੇ ਬਿਖੁ ਖਾਧੇ ਦੂਜੈ ਭਾਇ ॥ ਬਿਖੁ ਮਾਇਆ ਕਾਰਣਿ ਭਰਮਦੇ ਫਿਰਿ ਘਰਿ ਘਰਿ ਪਤਿ ਗਵਾਇ ॥ ਬੇਸੁਆ ਕੇਰੇ ਪੂਤ ਜਿਉ ਪਿਤਾ ਨਾਮੁ ਤਿਸੁ ਜਾਇ ॥ ਹਰਿ ਹਰਿ ਨਾਮੁ ਨ ਚੇਤਨੀ ਕਰਤੈ ਆਪਿ ਖੁਆਇ ॥ ਹਰਿ ਗੁਰਮੁਖਿ ਕਿਰਪਾ ਧਾਰੀਅਨੁ ਜਨ ਵਿਛੁੜੇ ਆਪਿ ਮਿਲਾਇ ॥ ਜਨ ਨਾਨਕੁ ਤਿਸੁ ਬਲਿਹਾਰਣੈ ਜੋ ਸਤਿਗੁਰ ਲਾਗੇ ਪਾਇ ॥੨੩॥ ਨਾਮਿ ਲਗੇ ਸੇ ਊਬਰੇ ਬਿਨੁ ਨਾਵੈ ਜਮ ਪੁਰਿ ਜਾਂਹਿ ॥ ਨਾਨਕ ਬਿਨੁ ਨਾਵੈ ਸੁਖੁ ਨਹੀ ਆਇ ਗਏ ਪਛੁਤਾਹਿ ॥੨੪॥ ਚਿੰਤਾ ਧਾਵਤ ਰਹਿ ਗਏ ਤਾਂ ਮਨਿ ਭਇਆ ਅਨੰਦੁ ��� ਗੁਰ ਪ੍ਰਸਾਦੀ ਬੁਝੀਐ ਸਾ ਧਨ ਸੁਤੀ ਨਿਚਿੰਦ ॥ ਜਿਨ ਕਉ ਪੂਰਬਿ ਲਿਖਿਆ ਤਿਨ੍ਹਾ ਭੇਟਿਆ ਗੁਰ ਗੋਵਿੰਦੁ ॥ ਨਾਨਕ ਸਹਜੇ ਮਿਲਿ ਰਹੇ ਹਰਿ ਪਾਇਆ ਪਰਮਾਨੰਦੁ ॥੨੫॥ ਸਤਿਗੁਰੁ ਸੇਵਨਿ ਆਪਣਾ ਗੁਰ ਸਬਦੀ ਵੀਚਾਰਿ ॥ ਸਤਿਗੁਰ ਕਾ ਭਾਣਾ ਮੰਨਿ ਲੈਨਿ ਹਰਿ ਨਾਮੁ ਰਖਹਿ ਉਰ ਧਾਰਿ ॥ ਐਥੈ ਓਥੈ ਮੰਨੀਅਨਿ ਹਰਿ ਨਾਮਿ ਲਗੇ ਵਾਪਾਰਿ ॥ ਗੁਰਮੁਖਿ ਸਬਦਿ ਸਿਞਾਪਦੇ ਤਿਤੁ ਸਾਚੈ ਦਰਬਾਰਿ ॥ ਸਚਾ ਸਉਦਾ ਖਰਚੁ ਸਚੁ ਅੰਤਰਿ ਪਿਰਮੁ ਪਿਆਰੁ ॥ ਜਮਕਾਲੁ ਨੇੜਿ ਨ ਆਵਈ ਆਪਿ ਬਖਸੇ ਕਰਤਾਰਿ ॥ ਨਾਨਕ ਨਾਮ ਰਤੇ ਸੇ ਧਨਵੰਤ ਹੈਨਿ ਨਿਰਧਨੁ ਹੋਰੁ ਸੰਸਾਰੁ ॥੨੬॥

Ang 1416Salok Varan Te Vadhik · ਸਲੋਕ ਵਾਰਾਂ ਤੇ ਵਧੀਕ › SHALOKS IN ADDITION TO THE VAARS. FIRST MEHL

SHALOK, THIRD MEHL

Guru Amar Das · salok · part 5 of 11

ਜਨ ਕੀ ਟੇਕ ਹਰਿ ਨਾਮੁ ਹਰਿ ਬਿਨੁ ਨਾਵੈ ਠਵਰ ਨ ਠਾਉ ॥ ਗੁਰਮਤੀ ਨਾਉ ਮਨਿ ਵਸੈ ਸਹਜੇ ਸਹਜਿ ਸਮਾਉ ॥ ਵਡਭਾਗੀ ਨਾਮੁ ਧਿਆਇਆ ਅਹਿਨਿਸਿ ਲਾਗਾ ਭਾਉ ॥ ਜਨ ਨਾਨਕੁ ਮੰਗੈ ਧੂੜਿ ਤਿਨ ਹਉ ਸਦ ਕੁਰਬਾਣੈ ਜਾਉ ॥੨੭॥ ਲਖ ਚਉਰਾਸੀਹ ਮੇਦਨੀ ਤਿਸਨਾ ਜਲਤੀ ਕਰੇ ਪੁਕਾਰ ॥ ਇਹੁ ਮੋਹੁ ਮਾਇਆ ਸਭੁ ਪਸਰਿਆ ਨਾਲਿ ਚਲੈ ਨ ਅੰਤੀ ਵਾਰ ॥ ਬਿਨੁ ਹਰਿ ਸਾਂਤਿ ਨ ਆਵਈ ਕਿਸੁ ਆਗੈ ਕਰੀ ਪੁਕਾਰ ॥ ਵਡਭਾਗੀ ਸਤਿਗੁਰੁ ਪਾਇਆ ਬੂਝਿਆ ਬ੍ਰਹਮੁ ਬਿਚਾਰੁ ॥ ਤਿਸਨਾ ਅਗਨਿ ਸਭ ਬੁਝਿ ਗਈ ਜਨ ਨਾਨਕ ਹਰਿ ਉਰਿ ਧਾਰਿ ॥੨੮॥ ਅਸੀ ਖਤੇ ਬਹੁਤੁ ਕਮਾਵਦੇ ਅੰਤੁ ਨ ਪਾਰਾਵਾਰੁ ॥ ਹਰਿ ਕਿਰਪਾ ਕਰਿ ਕੈ ਬਖਸਿ ਲੈਹੁ ਹਉ ਪਾਪੀ ਵਡ ਗੁਨਹਗਾਰੁ ॥ ਹਰਿ ਜੀਉ ਲੇਖੈ ਵਾਰ ਨ ਆਵਈ ਤੂੰ ਬਖਸਿ ਮਿਲਾਵਣਹਾਰੁ ॥ ਗੁਰ ਤੁਠੈ ਹਰਿ ਪ੍ਰਭੁ ਮੇਲਿਆ ਸਭ ਕਿਲਵਿਖ ਕਟਿ ਵਿਕਾਰ ॥ ਜਿਨਾ ਹਰਿ ਹਰਿ ਨਾਮੁ ਧਿਆਇਆ ਜਨ ਨਾਨਕ ਤਿਨ੍ਹ ਜੈਕਾਰੁ ॥੨੯॥ ਵਿਛੁੜਿ ਵਿਛੁੜਿ ਜੋ ਮਿਲੇ ਸਤਿਗੁਰ ਕੇ ਭੈ ਭਾਇ ॥ ਜਨਮ ਮਰਣ ਨਿਹਚਲੁ ਭਏ ਗੁਰਮੁਖਿ ਨਾਮੁ ਧਿਆਇ ॥ ਗੁਰ ਸਾਧੂ ਸੰਗਤਿ ਮਿਲੈ ਹੀਰੇ ਰਤਨ ਲਭੰਨ੍ਹਿ ॥ ਨਾਨਕ ਲਾਲੁ ਅਮੋਲਕਾ ਗੁਰਮੁਖਿ ਖੋਜਿ ਲਹੰਨ੍ਹਿ ॥੩੦॥ ਮਨਮੁਖ ਨਾਮੁ ਨ ਚੇਤਿਓ ਧਿਗੁ ਜੀਵਣੁ ਧਿਗੁ ਵਾਸੁ ॥ ਜਿਸ ਦਾ ਦਿਤਾ ਖਾਣਾ ਪੈਨਣਾ ਸੋ ਮਨਿ ਨ ਵਸਿਓ ਗੁਣਤਾਸੁ ॥ ਇਹੁ ਮਨੁ ਸਬਦਿ ਨ ਭੇਦਿਓ ਕਿਉ ਹੋਵੈ ਘਰ ਵਾਸੁ ॥ ਮਨਮੁਖੀਆ ਦੋਹਾਗਣੀ ਆਵਣ ਜਾਣਿ ਮੁਈਆਸੁ ॥ ਗੁਰਮੁਖਿ ਨਾਮੁ ਸੁਹਾਗੁ ਹੈ ਮਸਤਕਿ ਮਣੀ ਲਿਖਿਆਸੁ ॥ ਹਰਿ ਹਰਿ ਨਾਮੁ ਉਰਿ ਧਾਰਿਆ ਹਰਿ ਹਿਰਦੈ ਕਮਲ ਪ੍ਰਗਾਸੁ ॥ ਸਤਿਗੁਰੁ ਸੇਵਨਿ ਆਪਣਾ ਹਉ ਸਦ ਬਲਿਹਾਰੀ ਤਾਸੁ ॥ ਨਾਨਕ ਤਿਨ ਮੁਖ ਉਜਲੇ ਜਿਨ ਅੰਤਰਿ ਨਾਮੁ ਪ੍ਰਗਾਸੁ ॥੩੧॥

Ang 1416–1417Salok Varan Te Vadhik · ਸਲੋਕ ਵਾਰਾਂ ਤੇ ਵਧੀਕ › SHALOKS IN ADDITION TO THE VAARS. FIRST MEHL

SHALOK, THIRD MEHL

Guru Amar Das · salok · part 6 of 11

ਸਬਦਿ ਮਰੈ ਸੋਈ ਜਨੁ ਸਿਝੈ ਬਿਨੁ ਸਬਦੈ ਮੁਕਤਿ ਨ ਹੋਈ ॥ ਭੇਖ ਕਰਹਿ ਬਹੁ ਕਰਮ ਵਿਗੁਤੇ ਭਾਇ ਦੂਜੈ ਪਰਜ ਵਿਗੋਈ ॥ ਨਾਨਕ ਬਿਨੁ ਸਤਿਗੁਰ ਨਾਉ ਨ ਪਾਈਐ ਜੇ ਸਉ ਲੋਚੈ ਕੋਈ ॥੩੨॥ ਹਰਿ ਕਾ ਨਾਉ ਅਤਿ ਵਡ ਊਚਾ ਊਚੀ ਹੂ ਊਚਾ ਹੋਈ ॥ ਅਪੜਿ ਕੋਇ ਨ ਸਕਈ ਜੇ ਸਉ ਲੋਚੈ ਕੋਈ ॥ ਮੁਖਿ ਸੰਜਮ ਹਛਾ ਨ ਹੋਵਈ ਕਰਿ ਭੇਖ ਭਵੈ ਸਭ ਕੋਈ ॥ ਗੁਰ ਕੀ ਪਉੜੀ ਜਾਇ ਚੜੈ ਕਰਮਿ ਪਰਾਪਤਿ ਹੋਈ ॥ ਅੰਤਰਿ ਆਇ ਵਸੈ ਗੁਰ ਸਬਦੁ ਵੀਚਾਰੈ ਕੋਇ ॥ ਨਾਨਕ ਸਬਦਿ ਮਰੈ ਮਨੁ ਮਾਨੀਐ ਸਾਚੇ ਸਾਚੀ ਸੋਇ ॥੩੩॥ ਮਾਇਆ ਮੋਹੁ ਦੁਖੁ ਸਾਗਰੁ ਹੈ ਬਿਖੁ ਦੁਤਰੁ ਤਰਿਆ ਨ ਜਾਇ ॥ ਮੇਰਾ ਮੇਰਾ ਕਰਦੇ ਪਚਿ ਮੁਏ ਹਉਮੈ ਕਰਤ ਵਿਹਾਇ ॥ ਮਨਮੁਖਾ ਉਰਵਾਰੁ ਨ ਪਾਰੁ ਹੈ ਅਧ ਵਿਚਿ ਰਹੇ ਲਪਟਾਇ ॥ ਜੋ ਧੁਰਿ ਲਿਖਿਆ ਸੁ ਕਮਾਵਣਾ ਕਰਣਾ ਕਛੂ ਨ ਜਾਇ ॥ ਗੁਰਮਤੀ ਗਿਆਨੁ ਰਤਨੁ ਮਨਿ ਵਸੈ ਸਭੁ ਦੇਖਿਆ ਬ੍ਰਹਮੁ ਸੁਭਾਇ ॥ ਨਾਨਕ ਸਤਿਗੁਰਿ ਬੋਹਿਥੈ ਵਡਭਾਗੀ ਚੜੈ ਤੇ ਭਉਜਲਿ ਪਾਰਿ ਲੰਘਾਇ ॥੩੪॥ ਬਿਨੁ ਸਤਿਗੁਰ ਦਾਤਾ ਕੋ ਨਹੀ ਜੋ ਹਰਿ ਨਾਮੁ ਦੇਇ ਆਧਾਰੁ ॥ ਗੁਰ ਕਿਰਪਾ ਤੇ ਨਾਉ ਮਨਿ ਵਸੈ ਸਦਾ ਰਹੈ ਉਰਿ ਧਾਰਿ ॥ ਤਿਸਨਾ ਬੁਝੈ ਤਿਪਤਿ ਹੋਇ ਹਰਿ ਕੈ ਨਾਇ ਪਿਆਰਿ ॥ ਨਾਨਕ ਗੁਰਮੁਖਿ ਪਾਈਐ ਹਰਿ ਅਪਨੀ ਕਿਰਪਾ ਧਾਰਿ ॥੩੫॥ ਬਿਨੁ ਸਬਦੈ ਜਗਤੁ ਬਰਲਿਆ ਕਹਣਾ ਕਛੂ ਨ ਜਾਇ ॥ ਹਰਿ ਰਖੇ ਸੇ ਉਬਰੇ ਸਬਦਿ ਰਹੇ ਲਿਵ ਲਾਇ ॥ ਨਾਨਕ ਕਰਤਾ ਸਭ ਕਿਛੁ ਜਾਣਦਾ ਜਿਨਿ ਰਖੀ ਬਣਤ ਬਣਾਇ ॥੩੬॥ ਹੋਮ ਜਗ ਸਭਿ ਤੀਰਥਾ ਪੜ੍ਹਿ ਪੰਡਿਤ ਥਕੇ ਪੁਰਾਣ ॥ ਬਿਖੁ ਮਾਇਆ ਮੋਹੁ ਨ ਮਿਟਈ ਵਿਚਿ ਹਉਮੈ ਆਵਣੁ ਜਾਣੁ ॥ ਸਤਿਗੁਰ ਮਿਲਿਐ ਮਲੁ ਉਤਰੀ ਹਰਿ ਜਪਿਆ ਪੁਰਖੁ ਸੁਜਾਣੁ ॥ ਜਿਨਾ ਹਰਿ ਹਰਿ ਪ੍ਰਭੁ ਸੇਵਿਆ ਜਨ ਨਾਨਕੁ ਸਦ ਕੁਰਬਾਣੁ ॥੩੭॥

Text: Gurmukhi with English translation (Kulbir S Thind; English by Dr. Sant Singh Khalsa).