Sri Guru Granth Sahib › Salok Varan Te Vadhik

Ang 1417

Ang 1416–1417Salok Varan Te Vadhik · ਸਲੋਕ ਵਾਰਾਂ ਤੇ ਵਧੀਕ › SHALOKS IN ADDITION TO THE VAARS. FIRST MEHL

SHALOK, THIRD MEHL

Guru Amar Das · salok · part 6 of 11

ਸਬਦਿ ਮਰੈ ਸੋਈ ਜਨੁ ਸਿਝੈ ਬਿਨੁ ਸਬਦੈ ਮੁਕਤਿ ਨ ਹੋਈ ॥ ਭੇਖ ਕਰਹਿ ਬਹੁ ਕਰਮ ਵਿਗੁਤੇ ਭਾਇ ਦੂਜੈ ਪਰਜ ਵਿਗੋਈ ॥ ਨਾਨਕ ਬਿਨੁ ਸਤਿਗੁਰ ਨਾਉ ਨ ਪਾਈਐ ਜੇ ਸਉ ਲੋਚੈ ਕੋਈ ॥੩੨॥ ਹਰਿ ਕਾ ਨਾਉ ਅਤਿ ਵਡ ਊਚਾ ਊਚੀ ਹੂ ਊਚਾ ਹੋਈ ॥ ਅਪੜਿ ਕੋਇ ਨ ਸਕਈ ਜੇ ਸਉ ਲੋਚੈ ਕੋਈ ॥ ਮੁਖਿ ਸੰਜਮ ਹਛਾ ਨ ਹੋਵਈ ਕਰਿ ਭੇਖ ਭਵੈ ਸਭ ਕੋਈ ॥ ਗੁਰ ਕੀ ਪਉੜੀ ਜਾਇ ਚੜੈ ਕਰਮਿ ਪਰਾਪਤਿ ਹੋਈ ॥ ਅੰਤਰਿ ਆਇ ਵਸੈ ਗੁਰ ਸਬਦੁ ਵੀਚਾਰੈ ਕੋਇ ॥ ਨਾਨਕ ਸਬਦਿ ਮਰੈ ਮਨੁ ਮਾਨੀਐ ਸਾਚੇ ਸਾਚੀ ਸੋਇ ॥੩੩॥ ਮਾਇਆ ਮੋਹੁ ਦੁਖੁ ਸਾਗਰੁ ਹੈ ਬਿਖੁ ਦੁਤਰੁ ਤਰਿਆ ਨ ਜਾਇ ॥ ਮੇਰਾ ਮੇਰਾ ਕਰਦੇ ਪਚਿ ਮੁਏ ਹਉਮੈ ਕਰਤ ਵਿਹਾਇ ॥ ਮਨਮੁਖਾ ਉਰਵਾਰੁ ਨ ਪਾਰੁ ਹੈ ਅਧ ਵਿਚਿ ਰਹੇ ਲਪਟਾਇ ॥ ਜੋ ਧੁਰਿ ਲਿਖਿਆ ਸੁ ਕਮਾਵਣਾ ਕਰਣਾ ਕਛੂ ਨ ਜਾਇ ॥ ਗੁਰਮਤੀ ਗਿਆਨੁ ਰਤਨੁ ਮਨਿ ਵਸੈ ਸਭੁ ਦੇਖਿਆ ਬ੍ਰਹਮੁ ਸੁਭਾਇ ॥ ਨਾਨਕ ਸਤਿਗੁਰਿ ਬੋਹਿਥੈ ਵਡਭਾਗੀ ਚੜੈ ਤੇ ਭਉਜਲਿ ਪਾਰਿ ਲੰਘਾਇ ॥੩੪॥ ਬਿਨੁ ਸਤਿਗੁਰ ਦਾਤਾ ਕੋ ਨਹੀ ਜੋ ਹਰਿ ਨਾਮੁ ਦੇਇ ਆਧਾਰੁ ॥ ਗੁਰ ਕਿਰਪਾ ਤੇ ਨਾਉ ਮਨਿ ਵਸੈ ਸਦਾ ਰਹੈ ਉਰਿ ਧਾਰਿ ॥ ਤਿਸਨਾ ਬੁਝੈ ਤਿਪਤਿ ਹੋਇ ਹਰਿ ਕੈ ਨਾਇ ਪਿਆਰਿ ॥ ਨਾਨਕ ਗੁਰਮੁਖਿ ਪਾਈਐ ਹਰਿ ਅਪਨੀ ਕਿਰਪਾ ਧਾਰਿ ॥੩੫॥ ਬਿਨੁ ਸਬਦੈ ਜਗਤੁ ਬਰਲਿਆ ਕਹਣਾ ਕਛੂ ਨ ਜਾਇ ॥ ਹਰਿ ਰਖੇ ਸੇ ਉਬਰੇ ਸਬਦਿ ਰਹੇ ਲਿਵ ਲਾਇ ॥ ਨਾਨਕ ਕਰਤਾ ਸਭ ਕਿਛੁ ਜਾਣਦਾ ਜਿਨਿ ਰਖੀ ਬਣਤ ਬਣਾਇ ॥੩੬॥ ਹੋਮ ਜਗ ਸਭਿ ਤੀਰਥਾ ਪੜ੍ਹਿ ਪੰਡਿਤ ਥਕੇ ਪੁਰਾਣ ॥ ਬਿਖੁ ਮਾਇਆ ਮੋਹੁ ਨ ਮਿਟਈ ਵਿਚਿ ਹਉਮੈ ਆਵਣੁ ਜਾਣੁ ॥ ਸਤਿਗੁਰ ਮਿਲਿਐ ਮਲੁ ਉਤਰੀ ਹਰਿ ਜਪਿਆ ਪੁਰਖੁ ਸੁਜਾਣੁ ॥ ਜਿਨਾ ਹਰਿ ਹਰਿ ਪ੍ਰਭੁ ਸੇਵਿਆ ਜਨ ਨਾਨਕੁ ਸਦ ਕੁਰਬਾਣੁ ॥੩੭॥

Ang 1417–1418Salok Varan Te Vadhik · ਸਲੋਕ ਵਾਰਾਂ ਤੇ ਵਧੀਕ › SHALOKS IN ADDITION TO THE VAARS. FIRST MEHL

SHALOK, THIRD MEHL

Guru Amar Das · salok · part 7 of 11

ਮਾਇਆ ਮੋਹੁ ਬਹੁ ਚਿਤਵਦੇ ਬਹੁ ਆਸਾ ਲੋਭੁ ਵਿਕਾਰ ॥ ਮਨਮੁਖਿ ਅਸਥਿਰੁ ਨਾ ਥੀਐ ਮਰਿ ਬਿਨਸਿ ਜਾਇ ਖਿਨ ਵਾਰ ॥ ਵਡ ਭਾਗੁ ਹੋਵੈ ਸਤਿਗੁਰੁ ਮਿਲੈ ਹਉਮੈ ਤਜੈ ਵਿਕਾਰ ॥ ਹਰਿ ਨਾਮਾ ਜਪਿ ਸੁਖੁ ਪਾਇਆ ਜਨ ਨਾਨਕ ਸਬਦੁ ਵੀਚਾਰ ॥੩੮॥ ਬਿਨੁ ਸਤਿਗੁਰ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ ਜਨ ਨਾਨਕ ਨਾਮੁ ਅਰਾਧਿਆ ਗੁਰ ਕੈ ਹੇਤਿ ਪਿਆਰਿ ॥੩੯॥ ਲੋਭੀ ਕਾ ਵੇਸਾਹੁ ਨ ਕੀਜੈ ਜੇ ਕਾ ਪਾਰਿ ਵਸਾਇ ॥ ਅੰਤਿ ਕਾਲਿ ਤਿਥੈ ਧੁਹੈ ਜਿਥੈ ਹਥੁ ਨ ਪਾਇ ॥ ਮਨਮੁਖ ਸੇਤੀ ਸੰਗੁ ਕਰੇ ਮੁਹਿ ਕਾਲਖ ਦਾਗੁ ਲਗਾਇ ॥ ਮੁਹ ਕਾਲੇ ਤਿਨ੍ਹ ਲੋਭੀਆਂ ਜਾਸਨਿ ਜਨਮੁ ਗਵਾਇ ॥ ਸਤਸੰਗਤਿ ਹਰਿ ਮੇਲਿ ਪ੍ਰਭ ਹਰਿ ਨਾਮੁ ਵਸੈ ਮਨਿ ਆਇ ॥ ਜਨਮ ਮਰਨ ਕੀ ਮਲੁ ਉਤਰੈ ਜਨ ਨਾਨਕ ਹਰਿ ਗੁਨ ਗਾਇ ॥੪੦॥ ਧੁਰਿ ਹਰਿ ਪ੍ਰਭਿ ਕਰਤੈ ਲਿਖਿਆ ਸੁ ਮੇਟਣਾ ਨ ਜਾਇ ॥ ਜੀਉ ਪਿੰਡੁ ਸਭੁ ਤਿਸ ਦਾ ਪ੍ਰਤਿਪਾਲਿ ਕਰੇ ਹਰਿ ਰਾਇ ॥ ਚੁਗਲ ਨਿੰਦਕ ਭੁਖੇ ਰੁਲਿ ਮੁਏ ਏਨਾ ਹਥੁ ਨ ਕਿਥਾਊ ਪਾਇ ॥ ਬਾਹਰਿ ਪਾਖੰਡ ਸਭ ਕਰਮ ਕਰਹਿ ਮਨਿ ਹਿਰਦੈ ਕਪਟੁ ਕਮਾਇ ॥ ਖੇਤਿ ਸਰੀਰਿ ਜੋ ਬੀਜੀਐ ਸੋ ਅੰਤਿ ਖਲੋਆ ਆਇ ॥ ਨਾਨਕ ਕੀ ਪ੍ਰਭ ਬੇਨਤੀ ਹਰਿ ਭਾਵੈ ਬਖਸਿ ਮਿਲਾਇ ॥੪੧॥ ਮਨ ਆਵਣ ਜਾਣੁ ਨ ਸੁਝਈ ਨਾ ਸੁਝੈ ਦਰਬਾਰੁ ॥ ਮਾਇਆ ਮੋਹਿ ਪਲੇਟਿਆ ਅੰਤਰਿ ਅਗਿਆਨੁ ਗੁਬਾਰੁ ॥ ਤਬ ਨਰੁ ਸੁਤਾ ਜਾਗਿਆ ਸਿਰਿ ਡੰਡੁ ਲਗਾ ਬਹੁ ਭਾਰੁ ॥ ਗੁਰਮੁਖਾਂ ਕਰਾਂ ਉਪਰਿ ਹਰਿ ਚੇਤਿਆ ਸੇ ਪਾਇਨਿ ਮੋਖ ਦੁਆਰੁ ॥ ਨਾਨਕ ਆਪਿ ਓਹਿ ਉਧਰੇ ਸਭ ਕੁਟੰਬ ਤਰੇ ਪਰਵਾਰ ॥੪੨॥ ਸਬਦਿ ਮਰੈ ਸੋ ਮੁਆ ਜਾਪੈ ॥ ਗੁਰ ਪਰਸਾਦੀ ਹਰਿ ਰਸਿ ਧ੍ਰਾਪੈ ॥ ਹਰਿ ਦਰਗਹਿ ਗੁਰ ਸਬਦਿ ਸਿਞਾਪੈ ॥ ਬਿਨੁ ਸਬਦੈ ਮੁਆ ਹੈ ਸਭੁ ਕੋਇ ॥ ਮਨਮੁਖੁ ਮੁਆ ਅਪੁਨਾ ਜਨਮੁ ਖੋਇ ॥ ਹਰਿ ਨਾਮੁ ਨ ਚੇਤਹਿ ਅੰਤਿ ਦੁਖੁ ਰੋਇ ॥ ਨਾਨਕ ਕਰਤਾ ਕਰੇ ਸੁ ਹੋਇ ॥੪੩॥

Text: Gurmukhi with English translation (Kulbir S Thind; English by Dr. Sant Singh Khalsa).