SHALOK, THIRD MEHL
ਮਾਇਆ ਮੋਹੁ ਬਹੁ ਚਿਤਵਦੇ ਬਹੁ ਆਸਾ ਲੋਭੁ ਵਿਕਾਰ ॥ ਮਨਮੁਖਿ ਅਸਥਿਰੁ ਨਾ ਥੀਐ ਮਰਿ ਬਿਨਸਿ ਜਾਇ ਖਿਨ ਵਾਰ ॥ ਵਡ ਭਾਗੁ ਹੋਵੈ ਸਤਿਗੁਰੁ ਮਿਲੈ ਹਉਮੈ ਤਜੈ ਵਿਕਾਰ ॥ ਹਰਿ ਨਾਮਾ ਜਪਿ ਸੁਖੁ ਪਾਇਆ ਜਨ ਨਾਨਕ ਸਬਦੁ ਵੀਚਾਰ ॥੩੮॥ ਬਿਨੁ ਸਤਿਗੁਰ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ ਜਨ ਨਾਨਕ ਨਾਮੁ ਅਰਾਧਿਆ ਗੁਰ ਕੈ ਹੇਤਿ ਪਿਆਰਿ ॥੩੯॥ ਲੋਭੀ ਕਾ ਵੇਸਾਹੁ ਨ ਕੀਜੈ ਜੇ ਕਾ ਪਾਰਿ ਵਸਾਇ ॥ ਅੰਤਿ ਕਾਲਿ ਤਿਥੈ ਧੁਹੈ ਜਿਥੈ ਹਥੁ ਨ ਪਾਇ ॥ ਮਨਮੁਖ ਸੇਤੀ ਸੰਗੁ ਕਰੇ ਮੁਹਿ ਕਾਲਖ ਦਾਗੁ ਲਗਾਇ ॥ ਮੁਹ ਕਾਲੇ ਤਿਨ੍ਹ ਲੋਭੀਆਂ ਜਾਸਨਿ ਜਨਮੁ ਗਵਾਇ ॥ ਸਤਸੰਗਤਿ ਹਰਿ ਮੇਲਿ ਪ੍ਰਭ ਹਰਿ ਨਾਮੁ ਵਸੈ ਮਨਿ ਆਇ ॥ ਜਨਮ ਮਰਨ ਕੀ ਮਲੁ ਉਤਰੈ ਜਨ ਨਾਨਕ ਹਰਿ ਗੁਨ ਗਾਇ ॥੪੦॥ ਧੁਰਿ ਹਰਿ ਪ੍ਰਭਿ ਕਰਤੈ ਲਿਖਿਆ ਸੁ ਮੇਟਣਾ ਨ ਜਾਇ ॥ ਜੀਉ ਪਿੰਡੁ ਸਭੁ ਤਿਸ ਦਾ ਪ੍ਰਤਿਪਾਲਿ ਕਰੇ ਹਰਿ ਰਾਇ ॥ ਚੁਗਲ ਨਿੰਦਕ ਭੁਖੇ ਰੁਲਿ ਮੁਏ ਏਨਾ ਹਥੁ ਨ ਕਿਥਾਊ ਪਾਇ ॥ ਬਾਹਰਿ ਪਾਖੰਡ ਸਭ ਕਰਮ ਕਰਹਿ ਮਨਿ ਹਿਰਦੈ ਕਪਟੁ ਕਮਾਇ ॥ ਖੇਤਿ ਸਰੀਰਿ ਜੋ ਬੀਜੀਐ ਸੋ ਅੰਤਿ ਖਲੋਆ ਆਇ ॥ ਨਾਨਕ ਕੀ ਪ੍ਰਭ ਬੇਨਤੀ ਹਰਿ ਭਾਵੈ ਬਖਸਿ ਮਿਲਾਇ ॥੪੧॥ ਮਨ ਆਵਣ ਜਾਣੁ ਨ ਸੁਝਈ ਨਾ ਸੁਝੈ ਦਰਬਾਰੁ ॥ ਮਾਇਆ ਮੋਹਿ ਪਲੇਟਿਆ ਅੰਤਰਿ ਅਗਿਆਨੁ ਗੁਬਾਰੁ ॥ ਤਬ ਨਰੁ ਸੁਤਾ ਜਾਗਿਆ ਸਿਰਿ ਡੰਡੁ ਲਗਾ ਬਹੁ ਭਾਰੁ ॥ ਗੁਰਮੁਖਾਂ ਕਰਾਂ ਉਪਰਿ ਹਰਿ ਚੇਤਿਆ ਸੇ ਪਾਇਨਿ ਮੋਖ ਦੁਆਰੁ ॥ ਨਾਨਕ ਆਪਿ ਓਹਿ ਉਧਰੇ ਸਭ ਕੁਟੰਬ ਤਰੇ ਪਰਵਾਰ ॥੪੨॥ ਸਬਦਿ ਮਰੈ ਸੋ ਮੁਆ ਜਾਪੈ ॥ ਗੁਰ ਪਰਸਾਦੀ ਹਰਿ ਰਸਿ ਧ੍ਰਾਪੈ ॥ ਹਰਿ ਦਰਗਹਿ ਗੁਰ ਸਬਦਿ ਸਿਞਾਪੈ ॥ ਬਿਨੁ ਸਬਦੈ ਮੁਆ ਹੈ ਸਭੁ ਕੋਇ ॥ ਮਨਮੁਖੁ ਮੁਆ ਅਪੁਨਾ ਜਨਮੁ ਖੋਇ ॥ ਹਰਿ ਨਾਮੁ ਨ ਚੇਤਹਿ ਅੰਤਿ ਦੁਖੁ ਰੋਇ ॥ ਨਾਨਕ ਕਰਤਾ ਕਰੇ ਸੁ ਹੋਇ ॥੪੩॥