Sri Guru Granth Sahib › Salok Varan Te Vadhik

Ang 1419

Ang 1418–1419Salok Varan Te Vadhik · ਸਲੋਕ ਵਾਰਾਂ ਤੇ ਵਧੀਕ › SHALOKS IN ADDITION TO THE VAARS. FIRST MEHL

SHALOK, THIRD MEHL

Guru Amar Das · salok · part 8 of 11

ਗੁਰਮੁਖਿ ਬੁਢੇ ਕਦੇ ਨਾਹੀ ਜਿਨ੍ਹਾ ਅੰਤਰਿ ਸੁਰਤਿ ਗਿਆਨੁ ॥ ਸਦਾ ਸਦਾ ਹਰਿ ਗੁਣ ਰਵਹਿ ਅੰਤਰਿ ਸਹਜ ਧਿਆਨੁ ॥ ਓਇ ਸਦਾ ਅਨੰਦਿ ਬਿਬੇਕ ਰਹਹਿ ਦੁਖਿ ਸੁਖਿ ਏਕ ਸਮਾਨਿ ॥ ਤਿਨਾ ਨਦਰੀ ਇਕੋ ਆਇਆ ਸਭੁ ਆਤਮ ਰਾਮੁ ਪਛਾਨੁ ॥੪੪॥ ਮਨਮੁਖੁ ਬਾਲਕੁ ਬਿਰਧਿ ਸਮਾਨਿ ਹੈ ਜਿਨ੍ਹਾ ਅੰਤਰਿ ਹਰਿ ਸੁਰਤਿ ਨਾਹੀ ॥ ਵਿਚਿ ਹਉਮੈ ਕਰਮ ਕਮਾਵਦੇ ਸਭ ਧਰਮ ਰਾਇ ਕੈ ਜਾਂਹੀ ॥ ਗੁਰਮੁਖਿ ਹਛੇ ਨਿਰਮਲੇ ਗੁਰ ਕੈ ਸਬਦਿ ਸੁਭਾਇ ॥ ਓਨਾ ਮੈਲੁ ਪਤੰਗੁ ਨ ਲਗਈ ਜਿ ਚਲਨਿ ਸਤਿਗੁਰ ਭਾਇ ॥ ਮਨਮੁਖ ਜੂਠਿ ਨ ਉਤਰੈ ਜੇ ਸਉ ਧੋਵਣ ਪਾਇ ॥ ਨਾਨਕ ਗੁਰਮੁਖਿ ਮੇਲਿਅਨੁ ਗੁਰ ਕੈ ਅੰਕਿ ਸਮਾਇ ॥੪੫॥ ਬੁਰਾ ਕਰੇ ਸੁ ਕੇਹਾ ਸਿਝੈ ॥ ਆਪਣੈ ਰੋਹਿ ਆਪੇ ਹੀ ਦਝੈ ॥ ਮਨਮੁਖਿ ਕਮਲਾ ਰਗੜੈ ਲੁਝੈ ॥ ਗੁਰਮੁਖਿ ਹੋਇ ਤਿਸੁ ਸਭ ਕਿਛੁ ਸੁਝੈ ॥ ਨਾਨਕ ਗੁਰਮੁਖਿ ਮਨ ਸਿਉ ਲੁਝੈ ॥੪੬॥ ਜਿਨਾ ਸਤਿਗੁਰੁ ਪੁਰਖੁ ਨ ਸੇਵਿਓ ਸਬਦਿ ਨ ਕੀਤੋ ਵੀਚਾਰੁ ॥ ਓਇ ਮਾਣਸ ਜੂਨਿ ਨ ਆਖੀਅਨਿ ਪਸੂ ਢੋਰ ਗਾਵਾਰ ॥ ਓਨਾ ਅੰਤਰਿ ਗਿਆਨੁ ਨ ਧਿਆਨੁ ਹੈ ਹਰਿ ਸਉ ਪ੍ਰੀਤਿ ਨ ਪਿਆਰੁ ॥ ਮਨਮੁਖ ਮੁਏ ਵਿਕਾਰ ਮਹਿ ਮਰਿ ਜੰਮਹਿ ਵਾਰੋ ਵਾਰ ॥ ਜੀਵਦਿਆ ਨੋ ਮਿਲੈ ਸੁ ਜੀਵਦੇ ਹਰਿ ਜਗਜੀਵਨ ਉਰ ਧਾਰਿ ॥ ਨਾਨਕ ਗੁਰਮੁਖਿ ਸੋਹਣੇ ਤਿਤੁ ਸਚੈ ਦਰਬਾਰਿ ॥੪੭॥ ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ॥ ਗੁਰਮਤੀ ਹਰਿ ਪਾਇਆ ਮਾਇਆ ਮੋਹ ਪਰਜਾਲਿ ॥ ਹਰਿ ਮੰਦਰਿ ਵਸਤੁ ਅਨੇਕ ਹੈ ਨਵ ਨਿਧਿ ਨਾਮੁ ਸਮਾਲਿ ॥ ਧਨੁ ਭਗਵੰਤੀ ਨਾਨਕਾ ਜਿਨਾ ਗੁਰਮੁਖਿ ਲਧਾ ਹਰਿ ਭਾਲਿ ॥ ਵਡਭਾਗੀ ਗੜ ਮੰਦਰੁ ਖੋਜਿਆ ਹਰਿ ਹਿਰਦੈ ਪਾਇਆ ਨਾਲਿ ॥੪੮॥ ਮਨਮੁਖ ਦਹ ਦਿਸਿ ਫਿਰਿ ਰਹੇ ਅਤਿ ਤਿਸਨਾ ਲੋਭ ਵਿਕਾਰ ॥ ਮਾਇਆ ਮੋਹੁ ਨ ਚੁਕਈ ਮਰਿ ਜੰਮਹਿ ਵਾਰੋ ਵਾਰ ॥ ਸਤਿਗੁਰੁ ਸੇਵਿ ਸੁਖੁ ਪਾਇਆ ਅਤਿ ਤਿਸਨਾ ਤਜਿ ਵਿਕਾਰ ॥ ਜਨਮ ਮਰਨ ਕਾ ਦੁਖੁ ਗਇਆ ਜਨ ਨਾਨਕ ਸਬਦੁ ਬੀਚਾਰਿ ॥੪੯॥

Ang 1419Salok Varan Te Vadhik · ਸਲੋਕ ਵਾਰਾਂ ਤੇ ਵਧੀਕ › SHALOKS IN ADDITION TO THE VAARS. FIRST MEHL

SHALOK, THIRD MEHL

Guru Amar Das · salok · part 9 of 11

ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥ ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥ ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥ ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥੫੦॥ ਧਨਾਸਰੀ ਧਨਵੰਤੀ ਜਾਣੀਐ ਭਾਈ ਜਾਂ ਸਤਿਗੁਰ ਕੀ ਕਾਰ ਕਮਾਇ ॥ ਤਨੁ ਮਨੁ ਸਉਪੇ ਜੀਅ ਸਉ ਭਾਈ ਲਏ ਹੁਕਮਿ ਫਿਰਾਉ ॥ ਜਹ ਬੈਸਾਵਹਿ ਬੈਸਹ ਭਾਈ ਜਹ ਭੇਜਹਿ ਤਹ ਜਾਉ ॥ ਏਵਡੁ ਧਨੁ ਹੋਰੁ ਕੋ ਨਹੀ ਭਾਈ ਜੇਵਡੁ ਸਚਾ ਨਾਉ ॥ ਸਦਾ ਸਚੇ ਕੇ ਗੁਣ ਗਾਵਾਂ ਭਾਈ ਸਦਾ ਸਚੇ ਕੈ ਸੰਗਿ ਰਹਾਉ ॥ ਪੈਨਣੁ ਗੁਣ ਚੰਗਿਆਈਆ ਭਾਈ ਆਪਣੀ ਪਤਿ ਕੇ ਸਾਦ ਆਪੇ ਖਾਇ ॥ ਤਿਸ ਕਾ ਕਿਆ ਸਾਲਾਹੀਐ ਭਾਈ ਦਰਸਨ ਕਉ ਬਲਿ ਜਾਇ ॥ ਸਤਿਗੁਰ ਵਿਚਿ ਵਡੀਆ ਵਡਿਆਈਆ ਭਾਈ ਕਰਮਿ ਮਿਲੈ ਤਾਂ ਪਾਇ ॥ ਇਕਿ ਹੁਕਮੁ ਮੰਨਿ ਨ ਜਾਣਨੀ ਭਾਈ ਦੂਜੈ ਭਾਇ ਫਿਰਾਇ ॥ ਸੰਗਤਿ ਢੋਈ ਨਾ ਮਿਲੈ ਭਾਈ ਬੈਸਣਿ ਮਿਲੈ ਨ ਥਾਉ ॥ ਨਾਨਕ ਹੁਕਮੁ ਤਿਨਾ ਮਨਾਇਸੀ ਭਾਈ ਜਿਨਾ ਧੁਰੇ ਕਮਾਇਆ ਨਾਉ ॥ ਤਿਨ੍ਹ ਵਿਟਹੁ ਹਉ ਵਾਰਿਆ ਭਾਈ ਤਿਨ ਕਉ ਸਦ ਬਲਿਹਾਰੈ ਜਾਉ ॥੫੧॥ ਸੇ ਦਾੜੀਆਂ ਸਚੀਆ ਜਿ ਗੁਰ ਚਰਨੀ ਲਗੰਨ੍ਹਿ ॥ ਅਨਦਿਨੁ ਸੇਵਨਿ ਗੁਰੁ ਆਪਣਾ ਅਨਦਿਨੁ ਅਨਦਿ ਰਹੰਨ੍ਹਿ ॥ ਨਾਨਕ ਸੇ ਮੁਹ ਸੋਹਣੇ ਸਚੈ ਦਰਿ ਦਿਸੰਨ੍ਹਿ ॥੫੨॥ ਮੁਖ ਸਚੇ ਸਚੁ ਦਾੜੀਆ ਸਚੁ ਬੋਲਹਿ ਸਚੁ ਕਮਾਹਿ ॥ ਸਚਾ ਸਬਦੁ ਮਨਿ ਵਸਿਆ ਸਤਿਗੁਰ ਮਾਂਹਿ ਸਮਾਂਹਿ ॥ ਸਚੀ ਰਾਸੀ ਸਚੁ ਧਨੁ ਉਤਮ ਪਦਵੀ ਪਾਂਹਿ ॥ ਸਚੁ ਸੁਣਹਿ ਸਚੁ ਮੰਨਿ ਲੈਨਿ ਸਚੀ ਕਾਰ ਕਮਾਹਿ ॥ ਸਚੀ ਦਰਗਹ ਬੈਸਣਾ ਸਚੇ ਮਾਹਿ ਸਮਾਹਿ ॥ ਨਾਨਕ ਵਿਣੁ ਸਤਿਗੁਰ ਸਚੁ ਨ ਪਾਈਐ ਮਨਮੁਖ ਭੂਲੇ ਜਾਂਹਿ ॥੫੩॥

Ang 1419–1420Salok Varan Te Vadhik · ਸਲੋਕ ਵਾਰਾਂ ਤੇ ਵਧੀਕ › SHALOKS IN ADDITION TO THE VAARS. FIRST MEHL

SHALOK, THIRD MEHL

Guru Amar Das · salok · part 10 of 11

ਬਾਬੀਹਾ ਪ੍ਰਿਉ ਪ੍ਰਿਉ ਕਰੇ ਜਲਨਿਧਿ ਪ੍ਰੇਮ ਪਿਆਰਿ ॥ ਗੁਰ ਮਿਲੇ ਸੀਤਲ ਜਲੁ ਪਾਇਆ ਸਭਿ ਦੂਖ ਨਿਵਾਰਣਹਾਰੁ ॥ ਤਿਸ ਚੁਕੈ ਸਹਜੁ ਊਪਜੈ ਚੁਕੈ ਕੂਕ ਪੁਕਾਰ ॥ ਨਾਨਕ ਗੁਰਮੁਖਿ ਸਾਂਤਿ ਹੋਇ ਨਾਮੁ ਰਖਹੁ ਉਰਿ ਧਾਰਿ ॥੫੪॥ ਬਾਬੀਹਾ ਤੂੰ ਸਚੁ ਚਉ ਸਚੇ ਸਉ ਲਿਵ ਲਾਇ ॥ ਬੋਲਿਆ ਤੇਰਾ ਥਾਇ ਪਵੈ ਗੁਰਮੁਖਿ ਹੋਇ ਅਲਾਇ ॥ ਸਬਦੁ ਚੀਨਿ ਤਿਖ ਉਤਰੈ ਮੰਨਿ ਲੈ ਰਜਾਇ ॥ ਚਾਰੇ ਕੁੰਡਾ ਝੋਕਿ ਵਰਸਦਾ ਬੂੰਦ ਪਵੈ ਸਹਜਿ ਸੁਭਾਇ ॥ ਜਲ ਹੀ ਤੇ ਸਭ ਊਪਜੈ ਬਿਨੁ ਜਲ ਪਿਆਸ ਨ ਜਾਇ ॥ ਨਾਨਕ ਹਰਿ ਜਲੁ ਜਿਨਿ ਪੀਆ ਤਿਸੁ ਭੂਖ ਨ ਲਾਗੈ ਆਇ ॥੫੫॥ ਬਾਬੀਹਾ ਤੂੰ ਸਹਜਿ ਬੋਲਿ ਸਚੈ ਸਬਦਿ ਸੁਭਾਇ ॥ ਸਭੁ ਕਿਛੁ ਤੇਰੈ ਨਾਲਿ ਹੈ ਸਤਿਗੁਰਿ ਦੀਆ ਦਿਖਾਇ ॥ ਆਪੁ ਪਛਾਣਹਿ ਪ੍ਰੀਤਮੁ ਮਿਲੈ ਵੁਠਾ ਛਹਬਰ ਲਾਇ ॥ ਝਿਮਿ ਝਿਮਿ ਅੰਮ੍ਰਿਤੁ ਵਰਸਦਾ ਤਿਸਨਾ ਭੁਖ ਸਭ ਜਾਇ ॥ ਕੂਕ ਪੁਕਾਰ ਨ ਹੋਵਈ ਜੋਤੀ ਜੋਤਿ ਮਿਲਾਇ ॥ ਨਾਨਕ ਸੁਖਿ ਸਵਨ੍ਹਿ ਸੋਹਾਗਣੀ ਸਚੈ ਨਾਮਿ ਸਮਾਇ ॥੫੬॥ ਧੁਰਹੁ ਖਸਮਿ ਭੇਜਿਆ ਸਚੈ ਹੁਕਮਿ ਪਠਾਇ ॥ ਇੰਦੁ ਵਰਸੈ ਦਇਆ ਕਰਿ ਗੂੜ੍ਹੀ ਛਹਬਰ ਲਾਇ ॥ ਬਾਬੀਹੇ ਤਨਿ ਮਨਿ ਸੁਖੁ ਹੋਇ ਜਾਂ ਤਤੁ ਬੂੰਦ ਮੁਹਿ ਪਾਇ ॥ ਅਨੁ ਧਨੁ ਬਹੁਤਾ ਉਪਜੈ ਧਰਤੀ ਸੋਭਾ ਪਾਇ ॥ ਅਨਦਿਨੁ ਲੋਕੁ ਭਗਤਿ ਕਰੇ ਗੁਰ ਕੈ ਸਬਦਿ ਸਮਾਇ ॥ ਆਪੇ ਸਚਾ ਬਖਸਿ ਲਏ ਕਰਿ ਕਿਰਪਾ ਕਰੈ ਰਜਾਇ ॥ ਹਰਿ ਗੁਣ ਗਾਵਹੁ ਕਾਮਣੀ ਸਚੈ ਸਬਦਿ ਸਮਾਇ ॥ ਭੈ ਕਾ ਸਹਜੁ ਸੀਗਾਰੁ ਕਰਿਹੁ ਸਚਿ ਰਹਹੁ ਲਿਵ ਲਾਇ ॥ ਨਾਨਕ ਨਾਮੋ ਮਨਿ ਵਸੈ ਹਰਿ ਦਰਗਹ ਲਏ ਛਡਾਇ ॥੫੭॥ ਬਾਬੀਹਾ ਸਗਲੀ ਧਰਤੀ ਜੇ ਫਿਰਹਿ ਊਡਿ ਚੜਹਿ ਆਕਾਸਿ ॥ ਸਤਿਗੁਰਿ ਮਿਲਿਐ ਜਲੁ ਪਾਈਐ ਚੂਕੈ ਭੂਖ ਪਿਆਸ ॥ ਜੀਉ ਪਿੰਡੁ ਸਭੁ ਤਿਸ ਕਾ ਸਭੁ ਕਿਛੁ ਤਿਸ ਕੈ ਪਾਸਿ ॥ ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ ॥ ਨਾਨਕ ਘਟਿ ਘਟਿ ਏਕੋ ਵਰਤਦਾ ਸਬਦਿ ਕਰੇ ਪਰਗਾਸ ॥੫੮॥

Text: Gurmukhi with English translation (Kulbir S Thind; English by Dr. Sant Singh Khalsa).