SHALOK, FIRST MEHL
ਸਲੋਕੁ ਮਃ ੧ ॥ ਮਿਹਰ ਮਸੀਤਿ ਸਿਦਕੁ ਮੁਸਲਾ ਹਕੁ ਹਲਾਲੁ ਕੁਰਾਣੁ ॥ ਸਰਮ ਸੁੰਨਤਿ ਸੀਲੁ ਰੋਜਾ ਹੋਹੁ ਮੁਸਲਮਾਣੁ ॥ ਕਰਣੀ ਕਾਬਾ ਸਚੁ ਪੀਰੁ ਕਲਮਾ ਕਰਮ ਨਿਵਾਜ ॥ ਤਸਬੀ ਸਾ ਤਿਸੁ ਭਾਵਸੀ ਨਾਨਕ ਰਖੈ ਲਾਜ ॥੧॥ ਮਃ ੧ ॥ ਹਕੁ ਪਰਾਇਆ ਨਾਨਕਾ ਉਸੁ ਸੂਅਰ ਉਸੁ ਗਾਇ ॥ ਗੁਰੁ ਪੀਰੁ ਹਾਮਾ ਤਾ ਭਰੇ ਜਾ ਮੁਰਦਾਰੁ ਨ ਖਾਇ ॥ ਗਲੀ ਭਿਸਤਿ ਨ ਜਾਈਐ ਛੁਟੈ ਸਚੁ ਕਮਾਇ ॥ ਮਾਰਣ ਪਾਹਿ ਹਰਾਮ ਮਹਿ ਹੋਇ ਹਲਾਲੁ ਨ ਜਾਇ ॥ ਨਾਨਕ ਗਲੀ ਕੂੜੀਈ ਕੂੜੋ ਪਲੈ ਪਾਇ ॥੨॥ ਮਃ ੧ ॥ ਪੰਜਿ ਨਿਵਾਜਾ ਵਖਤ ਪੰਜਿ ਪੰਜਾ ਪੰਜੇ ਨਾਉ ॥ ਪਹਿਲਾ ਸਚੁ ਹਲਾਲ ਦੁਇ ਤੀਜਾ ਖੈਰ ਖੁਦਾਇ ॥ ਚਉਥੀ ਨੀਅਤਿ ਰਾਸਿ ਮਨੁ ਪੰਜਵੀ ਸਿਫਤਿ ਸਨਾਇ ॥ ਕਰਣੀ ਕਲਮਾ ਆਖਿ ਕੈ ਤਾ ਮੁਸਲਮਾਣੁ ਸਦਾਇ ॥ ਨਾਨਕ ਜੇਤੇ ਕੂੜਿਆਰ ਕੂੜੈ ਕੂੜੀ ਪਾਇ ॥੩॥ ਪਉੜੀ ॥ ਇਕਿ ਰਤਨ ਪਦਾਰਥ ਵਣਜਦੇ ਇਕਿ ਕਚੈ ਦੇ ਵਾਪਾਰਾ ॥ ਸਤਿਗੁਰਿ ਤੁਠੈ ਪਾਈਅਨਿ ਅੰਦਰਿ ਰਤਨ ਭੰਡਾਰਾ ॥ ਵਿਣੁ ਗੁਰ ਕਿਨੈ ਨ ਲਧਿਆ ਅੰਧੇ ਭਉਕਿ ਮੁਏ ਕੂੜਿਆਰਾ ॥ ਮਨਮੁਖ ਦੂਜੈ ਪਚਿ ਮੁਏ ਨਾ ਬੂਝਹਿ ਵੀਚਾਰਾ ॥ ਇਕਸੁ ਬਾਝਹੁ ਦੂਜਾ ਕੋ ਨਹੀ ਕਿਸੁ ਅਗੈ ਕਰਹਿ ਪੁਕਾਰਾ ॥ ਇਕਿ ਨਿਰਧਨ ਸਦਾ ਭਉਕਦੇ ਇਕਨਾ ਭਰੇ ਤੁਜਾਰਾ ॥ ਵਿਣੁ ਨਾਵੈ ਹੋਰੁ ਧਨੁ ਨਾਹੀ ਹੋਰੁ ਬਿਖਿਆ ਸਭੁ ਛਾਰਾ ॥ ਨਾਨਕ ਆਪਿ ਕਰਾਏ ਕਰੇ ਆਪਿ ਹੁਕਮਿ ਸਵਾਰਣਹਾਰਾ ॥੭॥