SHALOK, THIRD MEHL
ਬਾਬੀਹਾ ਪ੍ਰਿਉ ਪ੍ਰਿਉ ਕਰੇ ਜਲਨਿਧਿ ਪ੍ਰੇਮ ਪਿਆਰਿ ॥ ਗੁਰ ਮਿਲੇ ਸੀਤਲ ਜਲੁ ਪਾਇਆ ਸਭਿ ਦੂਖ ਨਿਵਾਰਣਹਾਰੁ ॥ ਤਿਸ ਚੁਕੈ ਸਹਜੁ ਊਪਜੈ ਚੁਕੈ ਕੂਕ ਪੁਕਾਰ ॥ ਨਾਨਕ ਗੁਰਮੁਖਿ ਸਾਂਤਿ ਹੋਇ ਨਾਮੁ ਰਖਹੁ ਉਰਿ ਧਾਰਿ ॥੫੪॥ ਬਾਬੀਹਾ ਤੂੰ ਸਚੁ ਚਉ ਸਚੇ ਸਉ ਲਿਵ ਲਾਇ ॥ ਬੋਲਿਆ ਤੇਰਾ ਥਾਇ ਪਵੈ ਗੁਰਮੁਖਿ ਹੋਇ ਅਲਾਇ ॥ ਸਬਦੁ ਚੀਨਿ ਤਿਖ ਉਤਰੈ ਮੰਨਿ ਲੈ ਰਜਾਇ ॥ ਚਾਰੇ ਕੁੰਡਾ ਝੋਕਿ ਵਰਸਦਾ ਬੂੰਦ ਪਵੈ ਸਹਜਿ ਸੁਭਾਇ ॥ ਜਲ ਹੀ ਤੇ ਸਭ ਊਪਜੈ ਬਿਨੁ ਜਲ ਪਿਆਸ ਨ ਜਾਇ ॥ ਨਾਨਕ ਹਰਿ ਜਲੁ ਜਿਨਿ ਪੀਆ ਤਿਸੁ ਭੂਖ ਨ ਲਾਗੈ ਆਇ ॥੫੫॥ ਬਾਬੀਹਾ ਤੂੰ ਸਹਜਿ ਬੋਲਿ ਸਚੈ ਸਬਦਿ ਸੁਭਾਇ ॥ ਸਭੁ ਕਿਛੁ ਤੇਰੈ ਨਾਲਿ ਹੈ ਸਤਿਗੁਰਿ ਦੀਆ ਦਿਖਾਇ ॥ ਆਪੁ ਪਛਾਣਹਿ ਪ੍ਰੀਤਮੁ ਮਿਲੈ ਵੁਠਾ ਛਹਬਰ ਲਾਇ ॥ ਝਿਮਿ ਝਿਮਿ ਅੰਮ੍ਰਿਤੁ ਵਰਸਦਾ ਤਿਸਨਾ ਭੁਖ ਸਭ ਜਾਇ ॥ ਕੂਕ ਪੁਕਾਰ ਨ ਹੋਵਈ ਜੋਤੀ ਜੋਤਿ ਮਿਲਾਇ ॥ ਨਾਨਕ ਸੁਖਿ ਸਵਨ੍ਹਿ ਸੋਹਾਗਣੀ ਸਚੈ ਨਾਮਿ ਸਮਾਇ ॥੫੬॥ ਧੁਰਹੁ ਖਸਮਿ ਭੇਜਿਆ ਸਚੈ ਹੁਕਮਿ ਪਠਾਇ ॥ ਇੰਦੁ ਵਰਸੈ ਦਇਆ ਕਰਿ ਗੂੜ੍ਹੀ ਛਹਬਰ ਲਾਇ ॥ ਬਾਬੀਹੇ ਤਨਿ ਮਨਿ ਸੁਖੁ ਹੋਇ ਜਾਂ ਤਤੁ ਬੂੰਦ ਮੁਹਿ ਪਾਇ ॥ ਅਨੁ ਧਨੁ ਬਹੁਤਾ ਉਪਜੈ ਧਰਤੀ ਸੋਭਾ ਪਾਇ ॥ ਅਨਦਿਨੁ ਲੋਕੁ ਭਗਤਿ ਕਰੇ ਗੁਰ ਕੈ ਸਬਦਿ ਸਮਾਇ ॥ ਆਪੇ ਸਚਾ ਬਖਸਿ ਲਏ ਕਰਿ ਕਿਰਪਾ ਕਰੈ ਰਜਾਇ ॥ ਹਰਿ ਗੁਣ ਗਾਵਹੁ ਕਾਮਣੀ ਸਚੈ ਸਬਦਿ ਸਮਾਇ ॥ ਭੈ ਕਾ ਸਹਜੁ ਸੀਗਾਰੁ ਕਰਿਹੁ ਸਚਿ ਰਹਹੁ ਲਿਵ ਲਾਇ ॥ ਨਾਨਕ ਨਾਮੋ ਮਨਿ ਵਸੈ ਹਰਿ ਦਰਗਹ ਲਏ ਛਡਾਇ ॥੫੭॥ ਬਾਬੀਹਾ ਸਗਲੀ ਧਰਤੀ ਜੇ ਫਿਰਹਿ ਊਡਿ ਚੜਹਿ ਆਕਾਸਿ ॥ ਸਤਿਗੁਰਿ ਮਿਲਿਐ ਜਲੁ ਪਾਈਐ ਚੂਕੈ ਭੂਖ ਪਿਆਸ ॥ ਜੀਉ ਪਿੰਡੁ ਸਭੁ ਤਿਸ ਕਾ ਸਭੁ ਕਿਛੁ ਤਿਸ ਕੈ ਪਾਸਿ ॥ ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ ॥ ਨਾਨਕ ਘਟਿ ਘਟਿ ਏਕੋ ਵਰਤਦਾ ਸਬਦਿ ਕਰੇ ਪਰਗਾਸ ॥੫੮॥