SHALOK, THIRD MEHL
ਨਾਨਕ ਤਿਸੈ ਬਸੰਤੁ ਹੈ ਜਿ ਸਤਿਗੁਰੁ ਸੇਵਿ ਸਮਾਇ ॥ ਹਰਿ ਵੁਠਾ ਮਨੁ ਤਨੁ ਸਭੁ ਪਰਫੜੈ ਸਭੁ ਜਗੁ ਹਰੀਆਵਲੁ ਹੋਇ ॥੫੯॥ ਸਬਦੇ ਸਦਾ ਬਸੰਤੁ ਹੈ ਜਿਤੁ ਤਨੁ ਮਨੁ ਹਰਿਆ ਹੋਇ ॥ ਨਾਨਕ ਨਾਮੁ ਨ ਵੀਸਰੈ ਜਿਨਿ ਸਿਰਿਆ ਸਭੁ ਕੋਇ ॥੬੦॥ ਨਾਨਕ ਤਿਨਾ ਬਸੰਤੁ ਹੈ ਜਿਨਾ ਗੁਰਮੁਖਿ ਵਸਿਆ ਮਨਿ ਸੋਇ ॥ ਹਰਿ ਵੁਠੈ ਮਨੁ ਤਨੁ ਪਰਫੜੈ ਸਭੁ ਜਗੁ ਹਰਿਆ ਹੋਇ ॥੬੧॥ ਵਡੜੈ ਝਾਲਿ ਝਲੁੰਭਲੈ ਨਾਵੜਾ ਲਈਐ ਕਿਸੁ ॥ ਨਾਉ ਲਈਐ ਪਰਮੇਸਰੈ ਭੰਨਣ ਘੜਣ ਸਮਰਥੁ ॥੬੨॥ ਹਰਹਟ ਭੀ ਤੂੰ ਤੂੰ ਕਰਹਿ ਬੋਲਹਿ ਭਲੀ ਬਾਣਿ ॥ ਸਾਹਿਬੁ ਸਦਾ ਹਦੂਰਿ ਹੈ ਕਿਆ ਉਚੀ ਕਰਹਿ ਪੁਕਾਰ ॥ ਜਿਨਿ ਜਗਤੁ ਉਪਾਇ ਹਰਿ ਰੰਗੁ ਕੀਆ ਤਿਸੈ ਵਿਟਹੁ ਕੁਰਬਾਣੁ ॥ ਆਪੁ ਛੋਡਹਿ ਤਾਂ ਸਹੁ ਮਿਲੈ ਸਚਾ ਏਹੁ ਵੀਚਾਰੁ ॥ ਹਉਮੈ ਫਿਕਾ ਬੋਲਣਾ ਬੁਝਿ ਨ ਸਕਾ ਕਾਰ ॥ ਵਣੁ ਤ੍ਰਿਣੁ ਤ੍ਰਿਭਵਣੁ ਤੁਝੈ ਧਿਆਇਦਾ ਅਨਦਿਨੁ ਸਦਾ ਵਿਹਾਣ ॥ ਬਿਨੁ ਸਤਿਗੁਰ ਕਿਨੈ ਨ ਪਾਇਆ ਕਰਿ ਕਰਿ ਥਕੇ ਵੀਚਾਰ ॥ ਨਦਰਿ ਕਰਹਿ ਜੇ ਆਪਣੀ ਤਾਂ ਆਪੇ ਲੈਹਿ ਸਵਾਰਿ ॥ ਨਾਨਕ ਗੁਰਮੁਖਿ ਜਿਨ੍ਹੀ ਧਿਆਇਆ ਆਏ ਸੇ ਪਰਵਾਣੁ ॥੬੩॥ ਜੋਗੁ ਨ ਭਗਵੀ ਕਪੜੀ ਜੋਗੁ ਨ ਮੈਲੇ ਵੇਸਿ ॥ ਨਾਨਕ ਘਰਿ ਬੈਠਿਆ ਜੋਗੁ ਪਾਈਐ ਸਤਿਗੁਰ ਕੈ ਉਪਦੇਸਿ ॥੬੪॥ ਚਾਰੇ ਕੁੰਡਾ ਜੇ ਭਵਹਿ ਬੇਦ ਪੜਹਿ ਜੁਗ ਚਾਰਿ ॥ ਨਾਨਕ ਸਾਚਾ ਭੇਟੈ ਹਰਿ ਮਨਿ ਵਸੈ ਪਾਵਹਿ ਮੋਖ ਦੁਆਰ ॥੬੫॥ ਨਾਨਕ ਹੁਕਮੁ ਵਰਤੈ ਖਸਮ ਕਾ ਮਤਿ ਭਵੀ ਫਿਰਹਿ ਚਲ ਚਿਤ ॥ ਮਨਮੁਖ ਸਉ ਕਰਿ ਦੋਸਤੀ ਸੁਖ ਕਿ ਪੁਛਹਿ ਮਿਤ ॥ ਗੁਰਮੁਖ ਸਉ ਕਰਿ ਦੋਸਤੀ ਸਤਿਗੁਰ ਸਉ ਲਾਇ ਚਿਤੁ ॥ ਜੰਮਣ ਮਰਣ ਕਾ ਮੂਲੁ ਕਟੀਐ ਤਾਂ ਸੁਖੁ ਹੋਵੀ ਮਿਤ ॥੬੬॥ ਭੁਲਿਆਂ ਆਪਿ ਸਮਝਾਇਸੀ ਜਾ ਕਉ ਨਦਰਿ ਕਰੇ ॥ ਨਾਨਕ ਨਦਰੀ ਬਾਹਰੀ ਕਰਣ ਪਲਾਹ ਕਰੇ ॥੬੭॥