Sri Guru Granth Sahib › Salok Varan Te Vadhik

Ang 1422

Ang 1421–1422Salok Varan Te Vadhik · ਸਲੋਕ ਵਾਰਾਂ ਤੇ ਵਧੀਕ › SHALOKS IN ADDITION TO THE VAARS. FIRST MEHL

SHALOK, FOURTH MEHL

Guru Ram Das · salok · part 1 of 5

ਸਲੋਕ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਵਡਭਾਗੀਆ ਸੋਹਾਗਣੀ ਜਿਨ੍ਹਾ ਗੁਰਮੁਖਿ ਮਿਲਿਆ ਹਰਿ ਰਾਇ ॥ ਅੰਤਰਿ ਜੋਤਿ ਪਰਗਾਸੀਆ ਨਾਨਕ ਨਾਮਿ ਸਮਾਇ ॥੧॥ ਵਾਹੁ ਵਾਹੁ ਸਤਿਗੁਰੁ ਪੁਰਖੁ ਹੈ ਜਿਨਿ ਸਚੁ ਜਾਤਾ ਸੋਇ ॥ ਜਿਤੁ ਮਿਲਿਐ ਤਿਖ ਉਤਰੈ ਤਨੁ ਮਨੁ ਸੀਤਲੁ ਹੋਇ ॥ ਵਾਹੁ ਵਾਹੁ ਸਤਿਗੁਰੁ ਸਤਿ ਪੁਰਖੁ ਹੈ ਜਿਸ ਨੋ ਸਮਤੁ ਸਭ ਕੋਇ ॥ ਵਾਹੁ ਵਾਹੁ ਸਤਿਗੁਰੁ ਨਿਰਵੈਰੁ ਹੈ ਜਿਸੁ ਨਿੰਦਾ ਉਸਤਤਿ ਤੁਲਿ ਹੋਇ ॥ ਵਾਹੁ ਵਾਹੁ ਸਤਿਗੁਰੁ ਸੁਜਾਣੁ ਹੈ ਜਿਸੁ ਅੰਤਰਿ ਬ੍ਰਹਮੁ ਵੀਚਾਰੁ ॥ ਵਾਹੁ ਵਾਹੁ ਸਤਿਗੁਰੁ ਨਿਰੰਕਾਰੁ ਹੈ ਜਿਸੁ ਅੰਤੁ ਨ ਪਾਰਾਵਾਰੁ ॥ ਵਾਹੁ ਵਾਹੁ ਸਤਿਗੁਰੂ ਹੈ ਜਿ ਸਚੁ ਦ੍ਰਿੜਾਏ ਸੋਇ ॥ ਨਾਨਕ ਸਤਿਗੁਰ ਵਾਹੁ ਵਾਹੁ ਜਿਸ ਤੇ ਨਾਮੁ ਪਰਾਪਤਿ ਹੋਇ ॥੨॥ ਹਰਿ ਪ੍ਰਭ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾਇਆ ਪੂਰਨ ਪਰਮਾਨੰਦੁ ॥ ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੩॥ ਮੂੰ ਪਿਰੀਆ ਸਉ ਨੇਹੁ ਕਿਉ ਸਜਣ ਮਿਲਹਿ ਪਿਆਰਿਆ ॥ ਹਉ ਢੂਢੇਦੀ ਤਿਨ ਸਜਣ ਸਚਿ ਸਵਾਰਿਆ ॥ ਸਤਿਗੁਰੁ ਮੈਡਾ ਮਿਤੁ ਹੈ ਜੇ ਮਿਲੈ ਤ ਇਹੁ ਮਨੁ ਵਾਰਿਆ ॥ ਦੇਂਦਾ ਮੂੰ ਪਿਰੁ ਦਸਿ ਹਰਿ ਸਜਣੁ ਸਿਰਜਣਹਾਰਿਆ ॥ ਨਾਨਕ ਹਉ ਪਿਰੁ ਭਾਲੀ ਆਪਣਾ ਸਤਿਗੁਰ ਨਾਲਿ ਦਿਖਾਲਿਆ ॥੪॥ ਹਉ ਖੜੀ ਨਿਹਾਲੀ ਪੰਧੁ ਮਤੁ ਮੂੰ ਸਜਣੁ ਆਵਏ ॥ ਕੋ ਆਣਿ ਮਿਲਾਵੈ ਅਜੁ ਮੈ ਪਿਰੁ ਮੇਲਿ ਮਿਲਾਵਏ ॥ ਹਉ ਜੀਉ ਕਰੀ ਤਿਸ ਵਿਟਉ ਚਉ ਖੰਨੀਐ ਜੋ ਮੈ ਪਿਰੀ ਦਿਖਾਵਏ ॥ ਨਾਨਕ ਹਰਿ ਹੋਇ ਦਇਆਲੁ ਤਾਂ ਗੁਰੁ ਪੂਰਾ ਮੇਲਾਵਏ ॥੫॥

Ang 1422Salok Varan Te Vadhik · ਸਲੋਕ ਵਾਰਾਂ ਤੇ ਵਧੀਕ › SHALOKS IN ADDITION TO THE VAARS. FIRST MEHL

SHALOK, FOURTH MEHL

Guru Ram Das · salok · part 2 of 5

ਅੰਤਰਿ ਜੋਰੁ ਹਉਮੈ ਤਨਿ ਮਾਇਆ ਕੂੜੀ ਆਵੈ ਜਾਇ ॥ ਸਤਿਗੁਰ ਕਾ ਫੁਰਮਾਇਆ ਮੰਨਿ ਨ ਸਕੀ ਦੁਤਰੁ ਤਰਿਆ ਨ ਜਾਇ ॥ ਨਦਰਿ ਕਰੇ ਜਿਸੁ ਆਪਣੀ ਸੋ ਚਲੈ ਸਤਿਗੁਰ ਭਾਇ ॥ ਸਤਿਗੁਰ ਕਾ ਦਰਸਨੁ ਸਫਲੁ ਹੈ ਜੋ ਇਛੈ ਸੋ ਫਲੁ ਪਾਇ ॥ ਜਿਨੀ ਸਤਿਗੁਰੁ ਮੰਨਿਆਂ ਹਉ ਤਿਨ ਕੇ ਲਾਗਉ ਪਾਇ ॥ ਨਾਨਕੁ ਤਾ ਕਾ ਦਾਸੁ ਹੈ ਜਿ ਅਨਦਿਨੁ ਰਹੈ ਲਿਵ ਲਾਇ ॥੬॥ ਜਿਨਾ ਪਿਰੀ ਪਿਆਰੁ ਬਿਨੁ ਦਰਸਨ ਕਿਉ ਤ੍ਰਿਪਤੀਐ ॥ ਨਾਨਕ ਮਿਲੇ ਸੁਭਾਇ ਗੁਰਮੁਖਿ ਇਹੁ ਮਨੁ ਰਹਸੀਐ ॥੭॥ ਜਿਨਾ ਪਿਰੀ ਪਿਆਰੁ ਕਿਉ ਜੀਵਨਿ ਪਿਰ ਬਾਹਰੇ ॥ ਜਾਂ ਸਹੁ ਦੇਖਨਿ ਆਪਣਾ ਨਾਨਕ ਥੀਵਨਿ ਭੀ ਹਰੇ ॥੮॥ ਜਿਨਾ ਗੁਰਮੁਖਿ ਅੰਦਰਿ ਨੇਹੁ ਤੈ ਪ੍ਰੀਤਮ ਸਚੈ ਲਾਇਆ ॥ ਰਾਤੀ ਅਤੈ ਡੇਹੁ ਨਾਨਕ ਪ੍ਰੇਮਿ ਸਮਾਇਆ ॥੯॥ ਗੁਰਮੁਖਿ ਸਚੀ ਆਸਕੀ ਜਿਤੁ ਪ੍ਰੀਤਮੁ ਸਚਾ ਪਾਈਐ ॥ ਅਨਦਿਨੁ ਰਹਹਿ ਅਨੰਦਿ ਨਾਨਕ ਸਹਜਿ ਸਮਾਈਐ ॥੧੦॥ ਸਚਾ ਪ੍ਰੇਮ ਪਿਆਰੁ ਗੁਰ ਪੂਰੇ ਤੇ ਪਾਈਐ ॥ ਕਬਹੂ ਨ ਹੋਵੈ ਭੰਗੁ ਨਾਨਕ ਹਰਿ ਗੁਣ ਗਾਈਐ ॥੧੧॥ ਜਿਨ੍ਹਾ ਅੰਦਰਿ ਸਚਾ ਨੇਹੁ ਕਿਉ ਜੀਵਨ੍ਹਿ ਪਿਰੀ ਵਿਹੂਣਿਆ ॥ ਗੁਰਮੁਖਿ ਮੇਲੇ ਆਪਿ ਨਾਨਕ ਚਿਰੀ ਵਿਛੁੰਨਿਆ ॥੧੨॥ ਜਿਨ ਕਉ ਪ੍ਰੇਮ ਪਿਆਰੁ ਤਉ ਆਪੇ ਲਾਇਆ ਕਰਮੁ ਕਰਿ ॥ ਨਾਨਕ ਲੇਹੁ ਮਿਲਾਇ ਮੈ ਜਾਚਿਕ ਦੀਜੈ ਨਾਮੁ ਹਰਿ ॥੧੩॥ ਗੁਰਮੁਖਿ ਹਸੈ ਗੁਰਮੁਖਿ ਰੋਵੈ ॥ ਜਿ ਗੁਰਮੁਖਿ ਕਰੇ ਸਾਈ ਭਗਤਿ ਹੋਵੈ ॥ ਗੁਰਮੁਖਿ ਹੋਵੈ ਸੁ ਕਰੇ ਵੀਚਾਰੁ ॥ ਗੁਰਮੁਖਿ ਨਾਨਕ ਪਾਵੈ ਪਾਰੁ ॥੧੪॥ ਜਿਨਾ ਅੰਦਰਿ ਨਾਮੁ ਨਿਧਾਨੁ ਹੈ ਗੁਰਬਾਣੀ ਵੀਚਾਰਿ ॥ ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ ॥ ਤਿਨ ਬਹਦਿਆ ਉਠਦਿਆ ਕਦੇ ਨ ਵਿਸਰੈ ਜਿ ਆਪਿ ਬਖਸੇ ਕਰਤਾਰਿ ॥ ਨਾਨਕ ਗੁਰਮੁਖਿ ਮਿਲੇ ਨ ਵਿਛੁੜਹਿ ਜਿ ਮੇਲੇ ਸਿਰਜਣਹਾਰਿ ॥੧੫॥

Ang 1422–1423Salok Varan Te Vadhik · ਸਲੋਕ ਵਾਰਾਂ ਤੇ ਵਧੀਕ › SHALOKS IN ADDITION TO THE VAARS. FIRST MEHL

SHALOK, FOURTH MEHL

Guru Ram Das · salok · part 3 of 5

ਗੁਰ ਪੀਰਾਂ ਕੀ ਚਾਕਰੀ ਮਹਾਂ ਕਰੜੀ ਸੁਖ ਸਾਰੁ ॥ ਨਦਰਿ ਕਰੇ ਜਿਸੁ ਆਪਣੀ ਤਿਸੁ ਲਾਏ ਹੇਤ ਪਿਆਰੁ ॥ ਸਤਿਗੁਰ ਕੀ ਸੇਵੈ ਲਗਿਆ ਭਉਜਲੁ ਤਰੈ ਸੰਸਾਰੁ ॥ ਮਨ ਚਿੰਦਿਆ ਫਲੁ ਪਾਇਸੀ ਅੰਤਰਿ ਬਿਬੇਕ ਬੀਚਾਰੁ ॥ ਨਾਨਕ ਸਤਿਗੁਰਿ ਮਿਲਿਐ ਪ੍ਰਭੁ ਪਾਈਐ ਸਭੁ ਦੂਖ ਨਿਵਾਰਣਹਾਰੁ ॥੧੬॥ ਮਨਮੁਖ ਸੇਵਾ ਜੋ ਕਰੇ ਦੂਜੈ ਭਾਇ ਚਿਤੁ ਲਾਇ ॥ ਪੁਤੁ ਕਲਤੁ ਕੁਟੰਬੁ ਹੈ ਮਾਇਆ ਮੋਹੁ ਵਧਾਇ ॥ ਦਰਗਹਿ ਲੇਖਾ ਮੰਗੀਐ ਕੋਈ ਅੰਤਿ ਨ ਸਕੀ ਛਡਾਇ ॥ ਬਿਨੁ ਨਾਵੈ ਸਭੁ ਦੁਖੁ ਹੈ ਦੁਖਦਾਈ ਮੋਹ ਮਾਇ ॥ ਨਾਨਕ ਗੁਰਮੁਖਿ ਨਦਰੀ ਆਇਆ ਮੋਹ ਮਾਇਆ ਵਿਛੁੜਿ ਸਭ ਜਾਇ ॥੧੭॥ ਗੁਰਮੁਖਿ ਹੁਕਮੁ ਮੰਨੇ ਸਹ ਕੇਰਾ ਹੁਕਮੇ ਹੀ ਸੁਖੁ ਪਾਏ ॥ ਹੁਕਮੋ ਸੇਵੇ ਹੁਕਮੁ ਅਰਾਧੇ ਹੁਕਮੇ ਸਮੈ ਸਮਾਏ ॥ ਹੁਕਮੁ ਵਰਤੁ ਨੇਮੁ ਸੁਚ ਸੰਜਮੁ ਮਨ ਚਿੰਦਿਆ ਫਲੁ ਪਾਏ ॥ ਸਦਾ ਸੁਹਾਗਣਿ ਜਿ ਹੁਕਮੈ ਬੁਝੈ ਸਤਿਗੁਰੁ ਸੇਵੈ ਲਿਵ ਲਾਏ ॥ ਨਾਨਕ ਕ੍ਰਿਪਾ ਕਰੇ ਜਿਨ ਊਪਰਿ ਤਿਨਾ ਹੁਕਮੇ ਲਏ ਮਿਲਾਏ ॥੧੮॥ ਮਨਮੁਖਿ ਹੁਕਮੁ ਨ ਬੁਝੇ ਬਪੁੜੀ ਨਿਤ ਹਉਮੈ ਕਰਮ ਕਮਾਇ ॥ ਵਰਤ ਨੇਮੁ ਸੁਚ ਸੰਜਮੁ ਪੂਜਾ ਪਾਖੰਡਿ ਭਰਮੁ ਨ ਜਾਇ ॥ ਅੰਤਰਹੁ ਕੁਸੁਧੁ ਮਾਇਆ ਮੋਹਿ ਬੇਧੇ ਜਿਉ ਹਸਤੀ ਛਾਰੁ ਉਡਾਏ ॥ ਜਿਨਿ ਉਪਾਏ ਤਿਸੈ ਨ ਚੇਤਹਿ ਬਿਨੁ ਚੇਤੇ ਕਿਉ ਸੁਖੁ ਪਾਏ ॥ ਨਾਨਕ ਪਰਪੰਚੁ ਕੀਆ ਧੁਰਿ ਕਰਤੈ ਪੂਰਬਿ ਲਿਖਿਆ ਕਮਾਏ ॥੧੯॥ ਗੁਰਮੁਖਿ ਪਰਤੀਤਿ ਭਈ ਮਨੁ ਮਾਨਿਆ ਅਨਦਿਨੁ ਸੇਵਾ ਕਰਤ ਸਮਾਇ ॥ ਅੰਤਰਿ ਸਤਿਗੁਰੁ ਗੁਰੂ ਸਭ ਪੂਜੇ ਸਤਿਗੁਰ ਕਾ ਦਰਸੁ ਦੇਖੈ ਸਭ ਆਇ ॥ ਮੰਨੀਐ ਸਤਿਗੁਰ ਪਰਮ ਬੀਚਾਰੀ ਜਿਤੁ ਮਿਲਿਐ ਤਿਸਨਾ ਭੁਖ ਸਭ ਜਾਇ ॥ ਹਉ ਸਦਾ ਸਦਾ ਬਲਿਹਾਰੀ ਗੁਰ ਅਪੁਨੇ ਜੋ ਪ੍ਰਭੁ ਸਚਾ ਦੇਇ ਮਿਲਾਇ ॥ ਨਾਨਕ ਕਰਮੁ ਪਾਇਆ ਤਿਨ ਸਚਾ ਜੋ ਗੁਰ ਚਰਣੀ ਲਗੇ ਆਇ ॥੨੦॥

Text: Gurmukhi with English translation (Kulbir S Thind; English by Dr. Sant Singh Khalsa).