SHALOK, FOURTH MEHL
ਗੁਰ ਪੀਰਾਂ ਕੀ ਚਾਕਰੀ ਮਹਾਂ ਕਰੜੀ ਸੁਖ ਸਾਰੁ ॥ ਨਦਰਿ ਕਰੇ ਜਿਸੁ ਆਪਣੀ ਤਿਸੁ ਲਾਏ ਹੇਤ ਪਿਆਰੁ ॥ ਸਤਿਗੁਰ ਕੀ ਸੇਵੈ ਲਗਿਆ ਭਉਜਲੁ ਤਰੈ ਸੰਸਾਰੁ ॥ ਮਨ ਚਿੰਦਿਆ ਫਲੁ ਪਾਇਸੀ ਅੰਤਰਿ ਬਿਬੇਕ ਬੀਚਾਰੁ ॥ ਨਾਨਕ ਸਤਿਗੁਰਿ ਮਿਲਿਐ ਪ੍ਰਭੁ ਪਾਈਐ ਸਭੁ ਦੂਖ ਨਿਵਾਰਣਹਾਰੁ ॥੧੬॥ ਮਨਮੁਖ ਸੇਵਾ ਜੋ ਕਰੇ ਦੂਜੈ ਭਾਇ ਚਿਤੁ ਲਾਇ ॥ ਪੁਤੁ ਕਲਤੁ ਕੁਟੰਬੁ ਹੈ ਮਾਇਆ ਮੋਹੁ ਵਧਾਇ ॥ ਦਰਗਹਿ ਲੇਖਾ ਮੰਗੀਐ ਕੋਈ ਅੰਤਿ ਨ ਸਕੀ ਛਡਾਇ ॥ ਬਿਨੁ ਨਾਵੈ ਸਭੁ ਦੁਖੁ ਹੈ ਦੁਖਦਾਈ ਮੋਹ ਮਾਇ ॥ ਨਾਨਕ ਗੁਰਮੁਖਿ ਨਦਰੀ ਆਇਆ ਮੋਹ ਮਾਇਆ ਵਿਛੁੜਿ ਸਭ ਜਾਇ ॥੧੭॥ ਗੁਰਮੁਖਿ ਹੁਕਮੁ ਮੰਨੇ ਸਹ ਕੇਰਾ ਹੁਕਮੇ ਹੀ ਸੁਖੁ ਪਾਏ ॥ ਹੁਕਮੋ ਸੇਵੇ ਹੁਕਮੁ ਅਰਾਧੇ ਹੁਕਮੇ ਸਮੈ ਸਮਾਏ ॥ ਹੁਕਮੁ ਵਰਤੁ ਨੇਮੁ ਸੁਚ ਸੰਜਮੁ ਮਨ ਚਿੰਦਿਆ ਫਲੁ ਪਾਏ ॥ ਸਦਾ ਸੁਹਾਗਣਿ ਜਿ ਹੁਕਮੈ ਬੁਝੈ ਸਤਿਗੁਰੁ ਸੇਵੈ ਲਿਵ ਲਾਏ ॥ ਨਾਨਕ ਕ੍ਰਿਪਾ ਕਰੇ ਜਿਨ ਊਪਰਿ ਤਿਨਾ ਹੁਕਮੇ ਲਏ ਮਿਲਾਏ ॥੧੮॥ ਮਨਮੁਖਿ ਹੁਕਮੁ ਨ ਬੁਝੇ ਬਪੁੜੀ ਨਿਤ ਹਉਮੈ ਕਰਮ ਕਮਾਇ ॥ ਵਰਤ ਨੇਮੁ ਸੁਚ ਸੰਜਮੁ ਪੂਜਾ ਪਾਖੰਡਿ ਭਰਮੁ ਨ ਜਾਇ ॥ ਅੰਤਰਹੁ ਕੁਸੁਧੁ ਮਾਇਆ ਮੋਹਿ ਬੇਧੇ ਜਿਉ ਹਸਤੀ ਛਾਰੁ ਉਡਾਏ ॥ ਜਿਨਿ ਉਪਾਏ ਤਿਸੈ ਨ ਚੇਤਹਿ ਬਿਨੁ ਚੇਤੇ ਕਿਉ ਸੁਖੁ ਪਾਏ ॥ ਨਾਨਕ ਪਰਪੰਚੁ ਕੀਆ ਧੁਰਿ ਕਰਤੈ ਪੂਰਬਿ ਲਿਖਿਆ ਕਮਾਏ ॥੧੯॥ ਗੁਰਮੁਖਿ ਪਰਤੀਤਿ ਭਈ ਮਨੁ ਮਾਨਿਆ ਅਨਦਿਨੁ ਸੇਵਾ ਕਰਤ ਸਮਾਇ ॥ ਅੰਤਰਿ ਸਤਿਗੁਰੁ ਗੁਰੂ ਸਭ ਪੂਜੇ ਸਤਿਗੁਰ ਕਾ ਦਰਸੁ ਦੇਖੈ ਸਭ ਆਇ ॥ ਮੰਨੀਐ ਸਤਿਗੁਰ ਪਰਮ ਬੀਚਾਰੀ ਜਿਤੁ ਮਿਲਿਐ ਤਿਸਨਾ ਭੁਖ ਸਭ ਜਾਇ ॥ ਹਉ ਸਦਾ ਸਦਾ ਬਲਿਹਾਰੀ ਗੁਰ ਅਪੁਨੇ ਜੋ ਪ੍ਰਭੁ ਸਚਾ ਦੇਇ ਮਿਲਾਇ ॥ ਨਾਨਕ ਕਰਮੁ ਪਾਇਆ ਤਿਨ ਸਚਾ ਜੋ ਗੁਰ ਚਰਣੀ ਲਗੇ ਆਇ ॥੨੦॥