Sri Guru Granth Sahib › Salok Varan Te Vadhik

Ang 1424

Ang 1423–1424Salok Varan Te Vadhik · ਸਲੋਕ ਵਾਰਾਂ ਤੇ ਵਧੀਕ › SHALOKS IN ADDITION TO THE VAARS. FIRST MEHL

SHALOK, FOURTH MEHL

Guru Ram Das · salok · part 4 of 5

ਜਿਨ ਪਿਰੀਆ ਸਉ ਨੇਹੁ ਸੇ ਸਜਣ ਮੈ ਨਾਲਿ ॥ ਅੰਤਰਿ ਬਾਹਰਿ ਹਉ ਫਿਰਾਂ ਭੀ ਹਿਰਦੈ ਰਖਾ ਸਮਾਲਿ ॥੨੧॥ ਜਿਨਾ ਇਕ ਮਨਿ ਇਕ ਚਿਤਿ ਧਿਆਇਆ ਸਤਿਗੁਰ ਸਉ ਚਿਤੁ ਲਾਇ ॥ ਤਿਨ ਕੀ ਦੁਖ ਭੁਖ ਹਉਮੈ ਵਡਾ ਰੋਗੁ ਗਇਆ ਨਿਰਦੋਖ ਭਏ ਲਿਵ ਲਾਇ ॥ ਗੁਣ ਗਾਵਹਿ ਗੁਣ ਉਚਰਹਿ ਗੁਣ ਮਹਿ ਸਵੈ ਸਮਾਇ ॥ ਨਾਨਕ ਗੁਰ ਪੂਰੇ ਤੇ ਪਾਇਆ ਸਹਜਿ ਮਿਲਿਆ ਪ੍ਰਭੁ ਆਇ ॥੨੨॥ ਮਨਮੁਖਿ ਮਾਇਆ ਮੋਹੁ ਹੈ ਨਾਮਿ ਨ ਲਗੈ ਪਿਆਰੁ ॥ ਕੂੜੁ ਕਮਾਵੈ ਕੂੜੁ ਸੰਘਰੈ ਕੂੜਿ ਕਰੈ ਆਹਾਰੁ ॥ ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤਿ ਹੋਇ ਸਭੁ ਛਾਰੁ ॥ ਕਰਮ ਧਰਮ ਸੁਚਿ ਸੰਜਮੁ ਕਰਹਿ ਅੰਤਰਿ ਲੋਭੁ ਵਿਕਾਰ ॥ ਨਾਨਕ ਮਨਮੁਖਿ ਜਿ ਕਮਾਵੈ ਸੁ ਥਾਇ ਨ ਪਵੈ ਦਰਗਹ ਹੋਇ ਖੁਆਰੁ ॥੨੩॥ ਸਭਨਾ ਰਾਗਾਂ ਵਿਚਿ ਸੋ ਭਲਾ ਭਾਈ ਜਿਤੁ ਵਸਿਆ ਮਨਿ ਆਇ ॥ ਰਾਗੁ ਨਾਦੁ ਸਭੁ ਸਚੁ ਹੈ ਕੀਮਤਿ ਕਹੀ ਨ ਜਾਇ ॥ ਰਾਗੈ ਨਾਦੈ ਬਾਹਰਾ ਇਨੀ ਹੁਕਮੁ ਨ ਬੂਝਿਆ ਜਾਇ ॥ ਨਾਨਕ ਹੁਕਮੈ ਬੂਝੈ ਤਿਨਾ ਰਾਸਿ ਹੋਇ ਸਤਿਗੁਰ ਤੇ ਸੋਝੀ ਪਾਇ ॥ ਸਭੁ ਕਿਛੁ ਤਿਸ ਤੇ ਹੋਇਆ ਜਿਉ ਤਿਸੈ ਦੀ ਰਜਾਇ ॥੨੪॥ ਸਤਿਗੁਰ ਵਿਚਿ ਅੰਮ੍ਰਿਤ ਨਾਮੁ ਹੈ ਅੰਮ੍ਰਿਤੁ ਕਹੈ ਕਹਾਇ ॥ ਗੁਰਮਤੀ ਨਾਮੁ ਨਿਰਮਲੁੋ ਨਿਰਮਲ ਨਾਮੁ ਧਿਆਇ ॥ ਅੰਮ੍ਰਿਤ ਬਾਣੀ ਤਤੁ ਹੈ ਗੁਰਮੁਖਿ ਵਸੈ ਮਨਿ ਆਇ ॥ ਹਿਰਦੈ ਕਮਲੁ ਪਰਗਾਸਿਆ ਜੋਤੀ ਜੋਤਿ ਮਿਲਾਇ ॥ ਨਾਨਕ ਸਤਿਗੁਰੁ ਤਿਨ ਕਉ ਮੇਲਿਓਨੁ ਜਿਨ ਧੁਰਿ ਮਸਤਕਿ ਭਾਗੁ ਲਿਖਾਇ ॥੨੫॥ ਅੰਦਰਿ ਤਿਸਨਾ ਅਗਿ ਹੈ ਮਨਮੁਖ ਭੁਖ ਨ ਜਾਇ ॥ ਮੋਹੁ ਕੁਟੰਬੁ ਸਭੁ ਕੂੜੁ ਹੈ ਕੂੜਿ ਰਹਿਆ ਲਪਟਾਇ ॥ ਅਨਦਿਨੁ ਚਿੰਤਾ ਚਿੰਤਵੈ ਚਿੰਤਾ ਬਧਾ ਜਾਇ ॥ ਜੰਮਣੁ ਮਰਣੁ ਨ ਚੁਕਈ ਹਉਮੈ ਕਰਮ ਕਮਾਇ ॥ ਗੁਰ ਸਰਣਾਈ ਉਬਰੈ ਨਾਨਕ ਲਏ ਛਡਾਇ ॥੨੬॥

Ang 1424Salok Varan Te Vadhik · ਸਲੋਕ ਵਾਰਾਂ ਤੇ ਵਧੀਕ › SHALOKS IN ADDITION TO THE VAARS. FIRST MEHL

SHALOK, FOURTH MEHL

Guru Ram Das · salok · part 5 of 5

ਸਤਿਗੁਰ ਪੁਰਖੁ ਹਰਿ ਧਿਆਇਦਾ ਸਤਸੰਗਤਿ ਸਤਿਗੁਰ ਭਾਇ ॥ ਸਤਸੰਗਤਿ ਸਤਿਗੁਰ ਸੇਵਦੇ ਹਰਿ ਮੇਲੇ ਗੁਰੁ ਮੇਲਾਇ ॥ ਏਹੁ ਭਉਜਲੁ ਜਗਤੁ ਸੰਸਾਰੁ ਹੈ ਗੁਰੁ ਬੋਹਿਥੁ ਨਾਮਿ ਤਰਾਇ ॥ ਗੁਰਸਿਖੀ ਭਾਣਾ ਮੰਨਿਆ ਗੁਰੁ ਪੂਰਾ ਪਾਰਿ ਲੰਘਾਇ ॥ ਗੁਰਸਿਖਾਂ ਕੀ ਹਰਿ ਧੂੜਿ ਦੇਹਿ ਹਮ ਪਾਪੀ ਭੀ ਗਤਿ ਪਾਂਹਿ ॥ ਧੁਰਿ ਮਸਤਕਿ ਹਰਿ ਪ੍ਰਭ ਲਿਖਿਆ ਗੁਰ ਨਾਨਕ ਮਿਲਿਆ ਆਇ ॥ ਜਮਕੰਕਰ ਮਾਰਿ ਬਿਦਾਰਿਅਨੁ ਹਰਿ ਦਰਗਹ ਲਏ ਛਡਾਇ ॥ ਗੁਰਸਿਖਾ ਨੋ ਸਾਬਾਸਿ ਹੈ ਹਰਿ ਤੁਠਾ ਮੇਲਿ ਮਿਲਾਇ ॥੨੭॥ ਗੁਰਿ ਪੂਰੈ ਹਰਿ ਨਾਮੁ ਦਿੜਾਇਆ ਜਿਨਿ ਵਿਚਹੁ ਭਰਮੁ ਚੁਕਾਇਆ ॥ ਰਾਮ ਨਾਮੁ ਹਰਿ ਕੀਰਤਿ ਗਾਇ ਕਰਿ ਚਾਨਣੁ ਮਗੁ ਦੇਖਾਇਆ ॥ ਹਉਮੈ ਮਾਰਿ ਏਕ ਲਿਵ ਲਾਗੀ ਅੰਤਰਿ ਨਾਮੁ ਵਸਾਇਆ ॥ ਗੁਰਮਤੀ ਜਮੁ ਜੋਹਿ ਨ ਸਕੈ ਸਚੈ ਨਾਇ ਸਮਾਇਆ ॥ ਸਭੁ ਆਪੇ ਆਪਿ ਵਰਤੈ ਕਰਤਾ ਜੋ ਭਾਵੈ ਸੋ ਨਾਇ ਲਾਇਆ ॥ ਜਨ ਨਾਨਕੁ ਨਾਉ ਲਏ ਤਾਂ ਜੀਵੈ ਬਿਨੁ ਨਾਵੈ ਖਿਨੁ ਮਰਿ ਜਾਇਆ ॥੨੮॥ ਮਨ ਅੰਤਰਿ ਹਉਮੈ ਰੋਗੁ ਭ੍ਰਮਿ ਭੂਲੇ ਹਉਮੈ ਸਾਕਤ ਦੁਰਜਨਾ ॥ ਨਾਨਕ ਰੋਗੁ ਗਵਾਇ ਮਿਲਿ ਸਤਿਗੁਰ ਸਾਧੂ ਸਜਣਾ ॥੨੯॥ ਗੁਰਮਤੀ ਹਰਿ ਹਰਿ ਬੋਲੇ ॥ ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥ ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥ ਗੁਰ ਸਤਿਗੁਰਿ ਨਾਮੁ ਦਿੜਾਇਆ ਮਨੁ ਅਨਤ ਨ ਕਾਹੂ ਡੋਲੇ ॥ ਜਨ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੁਲ ਗੋਲੇ ॥੩੦॥

Text: Gurmukhi with English translation (Kulbir S Thind; English by Dr. Sant Singh Khalsa).