Sri Guru Granth Sahib › Salok Varan Te Vadhik

Ang 1425

Ang 1425Salok Varan Te Vadhik · ਸਲੋਕ ਵਾਰਾਂ ਤੇ ਵਧੀਕ › SHALOKS IN ADDITION TO THE VAARS. FIRST MEHL

SHALOK, FIFTH MEHL

Guru Arjan Dev · salok · part 1 of 2

ਸਲੋਕ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਰਤੇ ਸੇਈ ਜਿ ਮੁਖੁ ਨ ਮੋੜੰਨ੍ਹਿ ਜਿਨ੍ਹੀ ਸਿਞਾਤਾ ਸਾਈ ॥ ਝੜਿ ਝੜਿ ਪਵਦੇ ਕਚੇ ਬਿਰਹੀ ਜਿਨ੍ਹਾ ਕਾਰਿ ਨ ਆਈ ॥੧॥ ਧਣੀ ਵਿਹੂਣਾ ਪਾਟ ਪਟੰਬਰ ਭਾਹੀ ਸੇਤੀ ਜਾਲੇ ॥ ਧੂੜੀ ਵਿਚਿ ਲੁਡੰਦੜੀ ਸੋਹਾਂ ਨਾਨਕ ਤੈ ਸਹ ਨਾਲੇ ॥੨॥ ਗੁਰ ਕੈ ਸਬਦਿ ਅਰਾਧੀਐ ਨਾਮਿ ਰੰਗਿ ਬੈਰਾਗੁ ॥ ਜੀਤੇ ਪੰਚ ਬੈਰਾਈਆ ਨਾਨਕ ਸਫਲ ਮਾਰੂ ਇਹੁ ਰਾਗੁ ॥੩॥ ਜਾਂ ਮੂੰ ਇਕੁ ਤ ਲਖ ਤਉ ਜਿਤੀ ਪਿਨਣੇ ਦਰਿ ਕਿਤੜੇ ॥ ਬਾਮਣੁ ਬਿਰਥਾ ਗਇਓ ਜਨੰਮੁ ਜਿਨਿ ਕੀਤੋ ਸੋ ਵਿਸਰੇ ॥੪॥ ਸੋਰਠਿ ਸੋ ਰਸੁ ਪੀਜੀਐ ਕਬਹੂ ਨ ਫੀਕਾ ਹੋਇ ॥ ਨਾਨਕ ਰਾਮ ਨਾਮ ਗੁਨ ਗਾਈਅਹਿ ਦਰਗਹ ਨਿਰਮਲ ਸੋਇ ॥੫॥ ਜੋ ਪ੍ਰਭਿ ਰਖੇ ਆਪਿ ਤਿਨ ਕੋਇ ਨ ਮਾਰਈ ॥ ਅੰਦਰਿ ਨਾਮੁ ਨਿਧਾਨੁ ਸਦਾ ਗੁਣ ਸਾਰਈ ॥ ਏਕਾ ਟੇਕ ਅਗੰਮ ਮਨਿ ਤਨਿ ਪ੍ਰਭੁ ਧਾਰਈ ॥ ਲਗਾ ਰੰਗੁ ਅਪਾਰੁ ਕੋ ਨ ਉਤਾਰਈ ॥ ਗੁਰਮੁਖਿ ਹਰਿ ਗੁਣ ਗਾਇ ਸਹਜਿ ਸੁਖੁ ਸਾਰਈ ॥ ਨਾਨਕ ਨਾਮੁ ਨਿਧਾਨੁ ਰਿਦੈ ਉਰਿ ਹਾਰਈ ॥੬॥ ਕਰੇ ਸੁ ਚੰਗਾ ਮਾਨਿ ਦੁਯੀ ਗਣਤ ਲਾਹਿ ॥ ਅਪਣੀ ਨਦਰਿ ਨਿਹਾਲਿ ਆਪੇ ਲੈਹੁ ਲਾਇ ॥ ਜਨ ਦੇਹੁ ਮਤੀ ਉਪਦੇਸੁ ਵਿਚਹੁ ਭਰਮੁ ਜਾਇ ॥ ਜੋ ਧੁਰਿ ਲਿਖਿਆ ਲੇਖੁ ਸੋਈ ਸਭ ਕਮਾਇ ॥ ਸਭੁ ਕਛੁ ਤਿਸ ਦੈ ਵਸਿ ਦੂਜੀ ਨਾਹਿ ਜਾਇ ॥ ਨਾਨਕ ਸੁਖ ਅਨਦ ਭਏ ਪ੍ਰਭ ਕੀ ਮੰਨਿ ਰਜਾਇ ॥੭॥ ਗੁਰੁ ਪੂਰਾ ਜਿਨ ਸਿਮਰਿਆ ਸੇਈ ਭਏ ਨਿਹਾਲ ॥ ਨਾਨਕ ਨਾਮੁ ਅਰਾਧਣਾ ਕਾਰਜੁ ਆਵੈ ਰਾਸਿ ॥੮॥ ਪਾਪੀ ਕਰਮ ਕਮਾਵਦੇ ਕਰਦੇ ਹਾਏ ਹਾਇ ॥ ਨਾਨਕ ਜਿਉ ਮਥਨਿ ਮਾਧਾਣੀਆ ਤਿਉ ਮਥੇ ਧ੍ਰਮ ਰਾਇ ॥੯॥

Ang 1425–1426Salok Varan Te Vadhik · ਸਲੋਕ ਵਾਰਾਂ ਤੇ ਵਧੀਕ › SHALOKS IN ADDITION TO THE VAARS. FIRST MEHL

SHALOK, FIFTH MEHL

Guru Arjan Dev · salok · part 2 of 2

ਨਾਮੁ ਧਿਆਇਨਿ ਸਾਜਨਾ ਜਨਮ ਪਦਾਰਥੁ ਜੀਤਿ ॥ ਨਾਨਕ ਧਰਮ ਐਸੇ ਚਵਹਿ ਕੀਤੋ ਭਵਨੁ ਪੁਨੀਤ ॥੧੦॥ ਖੁਭੜੀ ਕੁਥਾਇ ਮਿਠੀ ਗਲਣਿ ਕੁਮੰਤ੍ਰੀਆ ॥ ਨਾਨਕ ਸੇਈ ਉਬਰੇ ਜਿਨਾ ਭਾਗੁ ਮਥਾਹਿ ॥੧੧॥ ਸੁਤੜੇ ਸੁਖੀ ਸਵੰਨ੍ਹਿ ਜੋ ਰਤੇ ਸਹ ਆਪਣੈ ॥ ਪ੍ਰੇਮ ਵਿਛੋਹਾ ਧਣੀ ਸਉ ਅਠੇ ਪਹਰ ਲਵੰਨ੍ਹਿ ॥੧੨॥ ਸੁਤੜੇ ਅਸੰਖ ਮਾਇਆ ਝੂਠੀ ਕਾਰਣੇ ॥ ਨਾਨਕ ਸੇ ਜਾਗੰਨ੍ਹਿ ਜਿ ਰਸਨਾ ਨਾਮੁ ਉਚਾਰਣੇ ॥੧੩॥ ਮ੍ਰਿਗ ਤਿਸਨਾ ਪੇਖਿ ਭੁਲਣੇ ਵੁਠੇ ਨਗਰ ਗੰਧ੍ਰਬ ॥ ਜਿਨੀ ਸਚੁ ਅਰਾਧਿਆ ਨਾਨਕ ਮਨਿ ਤਨਿ ਫਬ ॥੧੪॥ ਪਤਿਤ ਉਧਾਰਣ ਪਾਰਬ੍ਰਹਮੁ ਸੰਮ੍ਰਥ ਪੁਰਖੁ ਅਪਾਰੁ ॥ ਜਿਸਹਿ ਉਧਾਰੇ ਨਾਨਕਾ ਸੋ ਸਿਮਰੇ ਸਿਰਜਣਹਾਰੁ ॥੧੫॥ ਦੂਜੀ ਛੋਡਿ ਕੁਵਾਟੜੀ ਇਕਸ ਸਉ ਚਿਤੁ ਲਾਇ ॥ ਦੂਜੈ ਭਾਵੀਂ ਨਾਨਕਾ ਵਹਣਿ ਲੁੜ੍ਹੰਦੜੀ ਜਾਇ ॥੧੬॥ ਤਿਹਟੜੇ ਬਾਜਾਰ ਸਉਦਾ ਕਰਨਿ ਵਣਜਾਰਿਆ ॥ ਸਚੁ ਵਖਰੁ ਜਿਨੀ ਲਦਿਆ ਸੇ ਸਚੜੇ ਪਾਸਾਰ ॥੧੭॥ ਪੰਥਾ ਪ੍ਰੇਮ ਨ ਜਾਣਈ ਭੂਲੀ ਫਿਰੈ ਗਵਾਰਿ ॥ ਨਾਨਕ ਹਰਿ ਬਿਸਰਾਇ ਕੈ ਪਉਦੇ ਨਰਕਿ ਅੰਧ੍ਯਾਰ ॥੧੮॥ ਮਾਇਆ ਮਨਹੁ ਨ ਵੀਸਰੈ ਮਾਂਗੈ ਦੰਮਾਂ ਦੰਮ ॥ ਸੋ ਪ੍ਰਭੁ ਚਿਤਿ ਨ ਆਵਈ ਨਾਨਕ ਨਹੀ ਕਰੰਮਿ ॥੧੯॥ ਤਿਚਰੁ ਮੂਲਿ ਨ ਥੁੜੀਂਦੋ ਜਿਚਰੁ ਆਪਿ ਕ੍ਰਿਪਾਲੁ ॥ ਸਬਦੁ ਅਖੁਟੁ ਬਾਬਾ ਨਾਨਕਾ ਖਾਹਿ ਖਰਚਿ ਧਨੁ ਮਾਲੁ ॥੨੦॥ ਖੰਭ ਵਿਕਾਂਦੜੇ ਜੇ ਲਹਾਂ ਘਿੰਨਾ ਸਾਵੀ ਤੋਲਿ ॥ ਤੰਨਿ ਜੜਾਂਈ ਆਪਣੈ ਲਹਾਂ ਸੁ ਸਜਣੁ ਟੋਲਿ ॥੨੧॥ ਸਜਣੁ ਸਚਾ ਪਾਤਿਸਾਹੁ ਸਿਰਿ ਸਾਹਾਂ ਦੈ ਸਾਹੁ ॥ ਜਿਸੁ ਪਾਸਿ ਬਹਿਠਿਆ ਸੋਹੀਐ ਸਭਨਾਂ ਦਾ ਵੇਸਾਹੁ ॥੨੨॥

Text: Gurmukhi with English translation (Kulbir S Thind; English by Dr. Sant Singh Khalsa).