SHALOK, FIFTH MEHL
ਨਾਮੁ ਧਿਆਇਨਿ ਸਾਜਨਾ ਜਨਮ ਪਦਾਰਥੁ ਜੀਤਿ ॥ ਨਾਨਕ ਧਰਮ ਐਸੇ ਚਵਹਿ ਕੀਤੋ ਭਵਨੁ ਪੁਨੀਤ ॥੧੦॥ ਖੁਭੜੀ ਕੁਥਾਇ ਮਿਠੀ ਗਲਣਿ ਕੁਮੰਤ੍ਰੀਆ ॥ ਨਾਨਕ ਸੇਈ ਉਬਰੇ ਜਿਨਾ ਭਾਗੁ ਮਥਾਹਿ ॥੧੧॥ ਸੁਤੜੇ ਸੁਖੀ ਸਵੰਨ੍ਹਿ ਜੋ ਰਤੇ ਸਹ ਆਪਣੈ ॥ ਪ੍ਰੇਮ ਵਿਛੋਹਾ ਧਣੀ ਸਉ ਅਠੇ ਪਹਰ ਲਵੰਨ੍ਹਿ ॥੧੨॥ ਸੁਤੜੇ ਅਸੰਖ ਮਾਇਆ ਝੂਠੀ ਕਾਰਣੇ ॥ ਨਾਨਕ ਸੇ ਜਾਗੰਨ੍ਹਿ ਜਿ ਰਸਨਾ ਨਾਮੁ ਉਚਾਰਣੇ ॥੧੩॥ ਮ੍ਰਿਗ ਤਿਸਨਾ ਪੇਖਿ ਭੁਲਣੇ ਵੁਠੇ ਨਗਰ ਗੰਧ੍ਰਬ ॥ ਜਿਨੀ ਸਚੁ ਅਰਾਧਿਆ ਨਾਨਕ ਮਨਿ ਤਨਿ ਫਬ ॥੧੪॥ ਪਤਿਤ ਉਧਾਰਣ ਪਾਰਬ੍ਰਹਮੁ ਸੰਮ੍ਰਥ ਪੁਰਖੁ ਅਪਾਰੁ ॥ ਜਿਸਹਿ ਉਧਾਰੇ ਨਾਨਕਾ ਸੋ ਸਿਮਰੇ ਸਿਰਜਣਹਾਰੁ ॥੧੫॥ ਦੂਜੀ ਛੋਡਿ ਕੁਵਾਟੜੀ ਇਕਸ ਸਉ ਚਿਤੁ ਲਾਇ ॥ ਦੂਜੈ ਭਾਵੀਂ ਨਾਨਕਾ ਵਹਣਿ ਲੁੜ੍ਹੰਦੜੀ ਜਾਇ ॥੧੬॥ ਤਿਹਟੜੇ ਬਾਜਾਰ ਸਉਦਾ ਕਰਨਿ ਵਣਜਾਰਿਆ ॥ ਸਚੁ ਵਖਰੁ ਜਿਨੀ ਲਦਿਆ ਸੇ ਸਚੜੇ ਪਾਸਾਰ ॥੧੭॥ ਪੰਥਾ ਪ੍ਰੇਮ ਨ ਜਾਣਈ ਭੂਲੀ ਫਿਰੈ ਗਵਾਰਿ ॥ ਨਾਨਕ ਹਰਿ ਬਿਸਰਾਇ ਕੈ ਪਉਦੇ ਨਰਕਿ ਅੰਧ੍ਯਾਰ ॥੧੮॥ ਮਾਇਆ ਮਨਹੁ ਨ ਵੀਸਰੈ ਮਾਂਗੈ ਦੰਮਾਂ ਦੰਮ ॥ ਸੋ ਪ੍ਰਭੁ ਚਿਤਿ ਨ ਆਵਈ ਨਾਨਕ ਨਹੀ ਕਰੰਮਿ ॥੧੯॥ ਤਿਚਰੁ ਮੂਲਿ ਨ ਥੁੜੀਂਦੋ ਜਿਚਰੁ ਆਪਿ ਕ੍ਰਿਪਾਲੁ ॥ ਸਬਦੁ ਅਖੁਟੁ ਬਾਬਾ ਨਾਨਕਾ ਖਾਹਿ ਖਰਚਿ ਧਨੁ ਮਾਲੁ ॥੨੦॥ ਖੰਭ ਵਿਕਾਂਦੜੇ ਜੇ ਲਹਾਂ ਘਿੰਨਾ ਸਾਵੀ ਤੋਲਿ ॥ ਤੰਨਿ ਜੜਾਂਈ ਆਪਣੈ ਲਹਾਂ ਸੁ ਸਜਣੁ ਟੋਲਿ ॥੨੧॥ ਸਜਣੁ ਸਚਾ ਪਾਤਿਸਾਹੁ ਸਿਰਿ ਸਾਹਾਂ ਦੈ ਸਾਹੁ ॥ ਜਿਸੁ ਪਾਸਿ ਬਹਿਠਿਆ ਸੋਹੀਐ ਸਭਨਾਂ ਦਾ ਵੇਸਾਹੁ ॥੨੨॥