SHALOK, NINTH MEHL
ੴ ਸਤਿਗੁਰ ਪ੍ਰਸਾਦਿ ॥ ਸਲੋਕ ਮਹਲਾ ੯ ॥ ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥ ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨੁ ॥੧॥ ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥ ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥੨॥ ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥ ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥੩॥ ਬਿਰਧਿ ਭਇਓ ਸੂਝੈ ਨਹੀ ਕਾਲੁ ਪਹੂਚਿਓ ਆਨਿ ॥ ਕਹੁ ਨਾਨਕ ਨਰ ਬਾਵਰੇ ਕਿਉ ਨ ਭਜੈ ਭਗਵਾਨੁ ॥੪॥ ਧਨੁ ਦਾਰਾ ਸੰਪਤਿ ਸਗਲ ਜਿਨਿ ਅਪੁਨੀ ਕਰਿ ਮਾਨਿ ॥ ਇਨ ਮੈ ਕਛੁ ਸੰਗੀ ਨਹੀ ਨਾਨਕ ਸਾਚੀ ਜਾਨਿ ॥੫॥ ਪਤਿਤ ਉਧਾਰਨ ਭੈ ਹਰਨ ਹਰਿ ਅਨਾਥ ਕੇ ਨਾਥ ॥ ਕਹੁ ਨਾਨਕ ਤਿਹ ਜਾਨੀਐ ਸਦਾ ਬਸਤੁ ਤੁਮ ਸਾਥਿ ॥੬॥ ਤਨੁ ਧਨੁ ਜਿਹ ਤੋ ਕਉ ਦੀਓ ਤਾਂ ਸਿਉ ਨੇਹੁ ਨ ਕੀਨ ॥ ਕਹੁ ਨਾਨਕ ਨਰ ਬਾਵਰੇ ਅਬ ਕਿਉ ਡੋਲਤ ਦੀਨ ॥੭॥ ਤਨੁ ਧਨੁ ਸੰਪੈ ਸੁਖ ਦੀਓ ਅਰੁ ਜਿਹ ਨੀਕੇ ਧਾਮ ॥ ਕਹੁ ਨਾਨਕ ਸੁਨੁ ਰੇ ਮਨਾ ਸਿਮਰਤ ਕਾਹਿ ਨ ਰਾਮੁ ॥੮॥ ਸਭ ਸੁਖ ਦਾਤਾ ਰਾਮੁ ਹੈ ਦੂਸਰ ਨਾਹਿਨ ਕੋਇ ॥ ਕਹੁ ਨਾਨਕ ਸੁਨਿ ਰੇ ਮਨਾ ਤਿਹ ਸਿਮਰਤ ਗਤਿ ਹੋਇ ॥੯॥ ਜਿਹ ਸਿਮਰਤ ਗਤਿ ਪਾਈਐ ਤਿਹ ਭਜੁ ਰੇ ਤੈ ਮੀਤ ॥ ਕਹੁ ਨਾਨਕ ਸੁਨੁ ਰੇ ਮਨਾ ਅਉਧ ਘਟਤ ਹੈ ਨੀਤ ॥੧੦॥ ਪਾਂਚ ਤਤ ਕੋ ਤਨੁ ਰਚਿਓ ਜਾਨਹੁ ਚਤੁਰ ਸੁਜਾਨ ॥ ਜਿਹ ਤੇ ਉਪਜਿਓ ਨਾਨਕਾ ਲੀਨ ਤਾਹਿ ਮੈ ਮਾਨੁ ॥੧੧॥ ਘਟ ਘਟ ਮੈ ਹਰਿ ਜੂ ਬਸੈ ਸੰਤਨ ਕਹਿਓ ਪੁਕਾਰਿ ॥ ਕਹੁ ਨਾਨਕ ਤਿਹ ਭਜੁ ਮਨਾ ਭਉ ਨਿਧਿ ਉਤਰਹਿ ਪਾਰਿ ॥੧੨॥