SHALOK, NINTH MEHL
ਜਉ ਸੁਖ ਕਉ ਚਾਹੈ ਸਦਾ ਸਰਨਿ ਰਾਮ ਕੀ ਲੇਹ ॥ ਕਹੁ ਨਾਨਕ ਸੁਨਿ ਰੇ ਮਨਾ ਦੁਰਲਭ ਮਾਨੁਖ ਦੇਹ ॥੨੭॥ ਮਾਇਆ ਕਾਰਨਿ ਧਾਵਹੀ ਮੂਰਖ ਲੋਗ ਅਜਾਨ ॥ ਕਹੁ ਨਾਨਕ ਬਿਨੁ ਹਰਿ ਭਜਨ ਬਿਰਥਾ ਜਨਮੁ ਸਿਰਾਨ ॥੨੮॥ ਜੋ ਪ੍ਰਾਨੀ ਨਿਸਿ ਦਿਨੁ ਭਜੈ ਰੂਪ ਰਾਮ ਤਿਹ ਜਾਨੁ ॥ ਹਰਿ ਜਨ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੨੯॥ ਮਨੁ ਮਾਇਆ ਮੈ ਫਧਿ ਰਹਿਓ ਬਿਸਰਿਓ ਗੋਬਿੰਦ ਨਾਮੁ ॥ ਕਹੁ ਨਾਨਕ ਬਿਨੁ ਹਰਿ ਭਜਨ ਜੀਵਨ ਕਉਨੇ ਕਾਮ ॥੩੦॥ ਪ੍ਰਾਨੀ ਰਾਮੁ ਨ ਚੇਤਈ ਮਦਿ ਮਾਇਆ ਕੈ ਅੰਧੁ ॥ ਕਹੁ ਨਾਨਕ ਹਰਿ ਭਜਨ ਬਿਨੁ ਪਰਤ ਤਾਹਿ ਜਮ ਫੰਧ ॥੩੧॥ ਸੁਖ ਮੈ ਬਹੁ ਸੰਗੀ ਭਏ ਦੁਖ ਮੈ ਸੰਗਿ ਨ ਕੋਇ ॥ ਕਹੁ ਨਾਨਕ ਹਰਿ ਭਜੁ ਮਨਾ ਅੰਤਿ ਸਹਾਈ ਹੋਇ ॥੩੨॥ ਜਨਮ ਜਨਮ ਭਰਮਤ ਫਿਰਿਓ ਮਿਟਿਓ ਨ ਜਮ ਕੋ ਤ੍ਰਾਸੁ ॥ ਕਹੁ ਨਾਨਕ ਹਰਿ ਭਜੁ ਮਨਾ ਨਿਰਭੈ ਪਾਵਹਿ ਬਾਸੁ ॥੩੩॥ ਜਤਨ ਬਹੁਤੁ ਮੈ ਕਰਿ ਰਹਿਓ ਮਿਟਿਓ ਨ ਮਨ ਕੋ ਮਾਨੁ ॥ ਦੁਰਮਤਿ ਸਿਉ ਨਾਨਕ ਫਧਿਓ ਰਾਖਿ ਲੇਹੁ ਭਗਵਾਨ ॥੩੪॥ ਬਾਲ ਜੁਆਨੀ ਅਰੁ ਬਿਰਧਿ ਫੁਨਿ ਤੀਨਿ ਅਵਸਥਾ ਜਾਨਿ ॥ ਕਹੁ ਨਾਨਕ ਹਰਿ ਭਜਨ ਬਿਨੁ ਬਿਰਥਾ ਸਭ ਹੀ ਮਾਨੁ ॥੩੫॥ ਕਰਣੋ ਹੁਤੋ ਸੁ ਨਾ ਕੀਓ ਪਰਿਓ ਲੋਭ ਕੈ ਫੰਧ ॥ ਨਾਨਕ ਸਮਿਓ ਰਮਿ ਗਇਓ ਅਬ ਕਿਉ ਰੋਵਤ ਅੰਧ ॥੩੬॥ ਮਨੁ ਮਾਇਆ ਮੈ ਰਮਿ ਰਹਿਓ ਨਿਕਸਤ ਨਾਹਿਨ ਮੀਤ ॥ ਨਾਨਕ ਮੂਰਤਿ ਚਿਤ੍ਰ ਜਿਉ ਛਾਡਿਤ ਨਾਹਿਨ ਭੀਤਿ ॥੩੭॥ ਨਰ ਚਾਹਤ ਕਛੁ ਅਉਰ ਅਉਰੈ ਕੀ ਅਉਰੈ ਭਈ ॥ ਚਿਤਵਤ ਰਹਿਓ ਠਗਉਰ ਨਾਨਕ ਫਾਸੀ ਗਲਿ ਪਰੀ ॥੩੮॥ ਜਤਨ ਬਹੁਤ ਸੁਖ ਕੇ ਕੀਏ ਦੁਖ ਕੋ ਕੀਓ ਨ ਕੋਇ ॥ ਕਹੁ ਨਾਨਕ ਸੁਨਿ ਰੇ ਮਨਾ ਹਰਿ ਭਾਵੈ ਸੋ ਹੋਇ ॥੩੯॥