Sri Guru Granth Sahib › Salok Mehl 9 · Mundavani, Mehl 5 · Raagmala

Ang 1429

Ang 1428–1429Salok Mehl 9 · ਸਲੋਕ ਮਹਲਾ ੯

SHALOK, NINTH MEHL

Guru Tegh Bahadur · salok · part 4 of 4

ਜਗਤੁ ਭਿਖਾਰੀ ਫਿਰਤੁ ਹੈ ਸਭ ਕੋ ਦਾਤਾ ਰਾਮੁ ॥ ਕਹੁ ਨਾਨਕ ਮਨ ਸਿਮਰੁ ਤਿਹ ਪੂਰਨ ਹੋਵਹਿ ਕਾਮ ॥੪੦॥ ਝੂਠੈ ਮਾਨੁ ਕਹਾ ਕਰੈ ਜਗੁ ਸੁਪਨੇ ਜਿਉ ਜਾਨੁ ॥ ਇਨ ਮੈ ਕਛੁ ਤੇਰੋ ਨਹੀ ਨਾਨਕ ਕਹਿਓ ਬਖਾਨਿ ॥੪੧॥ ਗਰਬੁ ਕਰਤੁ ਹੈ ਦੇਹ ਕੋ ਬਿਨਸੈ ਛਿਨ ਮੈ ਮੀਤ ॥ ਜਿਹਿ ਪ੍ਰਾਨੀ ਹਰਿ ਜਸੁ ਕਹਿਓ ਨਾਨਕ ਤਿਹਿ ਜਗੁ ਜੀਤਿ ॥੪੨॥ ਜਿਹ ਘਟਿ ਸਿਮਰਨੁ ਰਾਮ ਕੋ ਸੋ ਨਰੁ ਮੁਕਤਾ ਜਾਨੁ ॥ ਤਿਹਿ ਨਰ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥੪੩॥ ਏਕ ਭਗਤਿ ਭਗਵਾਨ ਜਿਹ ਪ੍ਰਾਨੀ ਕੈ ਨਾਹਿ ਮਨਿ ॥ ਜੈਸੇ ਸੂਕਰ ਸੁਆਨ ਨਾਨਕ ਮਾਨੋ ਤਾਹਿ ਤਨੁ ॥੪੪॥ ਸੁਆਮੀ ਕੋ ਗ੍ਰਿਹੁ ਜਿਉ ਸਦਾ ਸੁਆਨ ਤਜਤ ਨਹੀ ਨਿਤ ॥ ਨਾਨਕ ਇਹ ਬਿਧਿ ਹਰਿ ਭਜਉ ਇਕ ਮਨਿ ਹੁਇ ਇਕ ਚਿਤਿ ॥੪੫॥ ਤੀਰਥ ਬਰਤ ਅਰੁ ਦਾਨ ਕਰਿ ਮਨ ਮੈ ਧਰੈ ਗੁਮਾਨੁ ॥ ਨਾਨਕ ਨਿਹਫਲ ਜਾਤ ਤਿਹ ਜਿਉ ਕੁੰਚਰ ਇਸਨਾਨੁ ॥੪੬॥ ਸਿਰੁ ਕੰਪਿਓ ਪਗ ਡਗਮਗੇ ਨੈਨ ਜੋਤਿ ਤੇ ਹੀਨ ॥ ਕਹੁ ਨਾਨਕ ਇਹ ਬਿਧਿ ਭਈ ਤਊ ਨ ਹਰਿ ਰਸਿ ਲੀਨ ॥੪੭॥ ਨਿਜ ਕਰਿ ਦੇਖਿਓ ਜਗਤੁ ਮੈ ਕੋ ਕਾਹੂ ਕੋ ਨਾਹਿ ॥ ਨਾਨਕ ਥਿਰੁ ਹਰਿ ਭਗਤਿ ਹੈ ਤਿਹ ਰਾਖੋ ਮਨ ਮਾਹਿ ॥੪੮॥ ਜਗ ਰਚਨਾ ਸਭ ਝੂਠ ਹੈ ਜਾਨਿ ਲੇਹੁ ਰੇ ਮੀਤ ॥ ਕਹਿ ਨਾਨਕ ਥਿਰੁ ਨਾ ਰਹੈ ਜਿਉ ਬਾਲੂ ਕੀ ਭੀਤਿ ॥੪੯॥ ਰਾਮੁ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰੁ ॥ ਕਹੁ ਨਾਨਕ ਥਿਰੁ ਕਛੁ ਨਹੀ ਸੁਪਨੇ ਜਿਉ ਸੰਸਾਰੁ ॥੫੦॥ ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ ॥ ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ ॥੫੧॥ ਜੋ ਉਪਜਿਓ ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥ ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥੫੨॥

Ang 1429Salok Mehl 9 · ਸਲੋਕ ਮਹਲਾ ੯

DOHRAA

Guru Tegh Bahadur · salok

ਦੋਹਰਾ ॥ ਬਲੁ ਛੁਟਕਿਓ ਬੰਧਨ ਪਰੇ ਕਛੂ ਨ ਹੋਤ ਉਪਾਇ ॥ ਕਹੁ ਨਾਨਕ ਅਬ ਓਟ ਹਰਿ ਗਜ ਜਿਉ ਹੋਹੁ ਸਹਾਇ ॥੫੩॥ ਬਲੁ ਹੋਆ ਬੰਧਨ ਛੁਟੇ ਸਭੁ ਕਿਛੁ ਹੋਤ ਉਪਾਇ ॥ ਨਾਨਕ ਸਭੁ ਕਿਛੁ ਤੁਮਰੈ ਹਾਥ ਮੈ ਤੁਮ ਹੀ ਹੋਤ ਸਹਾਇ ॥੫੪॥ ਸੰਗ ਸਖਾ ਸਭਿ ਤਜਿ ਗਏ ਕੋਊ ਨ ਨਿਬਹਿਓ ਸਾਥਿ ॥ ਕਹੁ ਨਾਨਕ ਇਹ ਬਿਪਤਿ ਮੈ ਟੇਕ ਏਕ ਰਘੁਨਾਥ ॥੫੫॥ ਨਾਮੁ ਰਹਿਓ ਸਾਧੂ ਰਹਿਓ ਰਹਿਓ ਗੁਰੁ ਗੋਬਿੰਦੁ ॥ ਕਹੁ ਨਾਨਕ ਇਹ ਜਗਤ ਮੈ ਕਿਨ ਜਪਿਓ ਗੁਰ ਮੰਤੁ ॥੫੬॥ ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥ ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥੫੭॥੧॥

Ang 1429Mundavani, Mehl 5 · ਮੁੰਦਾਵਣੀ ਮਹਲਾ ੫

MUNDAAVANEE, FIFTH MEHL

Guru Arjan Dev · composition

ਮੁੰਦਾਵਣੀ ਮਹਲਾ ੫ ॥ ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥ ਅੰਮ੍ਰਿਤ ਨਾਮੁ ਠਾਕੁਰ ਕਾ ਪਇਓ ਜਿਸ ਕਾ ਸਭਸੁ ਅਧਾਰੋ ॥ ਜੇ ਕੋ ਖਾਵੈ ਜੇ ਕੋ ਭੁੰਚੈ ਤਿਸ ਕਾ ਹੋਇ ਉਧਾਰੋ ॥ ਏਹ ਵਸਤੁ ਤਜੀ ਨਹ ਜਾਈ ਨਿਤ ਨਿਤ ਰਖੁ ਉਰਿ ਧਾਰੋ ॥ ਤਮ ਸੰਸਾਰੁ ਚਰਨ ਲਗਿ ਤਰੀਐ ਸਭੁ ਨਾਨਕ ਬ੍ਰਹਮ ਪਸਾਰੋ ॥੧॥

Ang 1429Mundavani, Mehl 5 · ਮੁੰਦਾਵਣੀ ਮਹਲਾ ੫ › MUNDAAVANEE, FIFTH MEHL

SHALOK, FIFTH MEHL

Guru Arjan Dev · salok

ਸਲੋਕ ਮਹਲਾ ੫ ॥ ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥ ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ ਪਇਓਈ ॥ ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਲਿਆ ॥ ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥੧॥

Ang 1429–1430Raagmala · ਰਾਗ ਮਾਲਾ

RAAG MAALAA

Guru Arjan Dev · salok · part 1 of 2

ੴ ਸਤਿਗੁਰ ਪ੍ਰਸਾਦਿ॥ ਰਾਗ ਮਾਲਾ ॥ ਰਾਗ ਏਕ ਸੰਗਿ ਪੰਚ ਬਰੰਗਨ ॥ ਸੰਗਿ ਅਲਾਪਹਿ ਆਠਉ ਨੰਦਨ ॥ ਪ੍ਰਥਮ ਰਾਗ ਭੈਰਉ ਵੈ ਰਹੀ ॥ ਪੰਚ ਰਾਗਨੀ ਸੰਗਿ ਉਚਰਹੀ ॥ ਪ੍ਰਥਮ ਭੈਰਵੀ ਬਿਲਾਵਲੀ ॥ ਪੁੰਨਿਆਕੀ ਗਾਵਹਿ ਬੰਗਲੀ ॥ ਪੁਨਿ ਅਸਲੇਖੀ ਕੀ ਭਈ ਬਾਰੀ ॥ ਏ ਭੈਰਉ ਕੀ ਪਾਚਉ ਨਾਰੀ ॥ ਪੰਚਮ ਹਰਖ ਦਿਸਾਖ ਸੁਨਾਵਹਿ ॥ ਬੰਗਾਲਮ ਮਧੁ ਮਾਧਵ ਗਾਵਹਿ ॥੧॥ ਲਲਤ ਬਿਲਾਵਲ ਗਾਵਹੀ ਅਪੁਨੀ ਅਪੁਨੀ ਭਾਂਤਿ ॥ ਅਸਟ ਪੁਤ੍ਰ ਭੈਰਵ ਕੇ ਗਾਵਹਿ ਗਾਇਨ ਪਾਤ੍ਰ ॥੧॥ ਦੁਤੀਆ ਮਾਲਕਉਸਕ ਆਲਾਪਹਿ ॥ ਸੰਗਿ ਰਾਗਨੀ ਪਾਚਉ ਥਾਪਹਿ ॥ ਗੋਂਡਕਰੀ ਅਰੁ ਦੇਵਗੰਧਾਰੀ ॥ ਗੰਧਾਰੀ ਸੀਹੁਤੀ ਉਚਾਰੀ ॥ ਧਨਾਸਰੀ ਏ ਪਾਚਉ ਗਾਈ ॥ ਮਾਲ ਰਾਗ ਕਉਸਕ ਸੰਗਿ ਲਾਈ ॥ ਮਾਰੂ ਮਸਤਅੰਗ ਮੇਵਾਰਾ ॥ ਪ੍ਰਬਲਚੰਡ ਕਉਸਕ ਉਭਾਰਾ ॥ ਖਉਖਟ ਅਉ ਭਉਰਾਨਦ ਗਾਏ ॥ ਅਸਟ ਮਾਲਕਉਸਕ ਸੰਗਿ ਲਾਏ ॥੧॥ ਪੁਨਿ ਆਇਅਉ ਹਿੰਡੋਲੁ ਪੰਚ ਨਾਰਿ ਸੰਗਿ ਅਸਟ ਸੁਤ ॥ ਉਠਹਿ ਤਾਨ ਕਲੋਲ ਗਾਇਨ ਤਾਰ ਮਿਲਾਵਹੀ ॥੧॥

Text: Gurmukhi with English translation (Kulbir S Thind; English by Dr. Sant Singh Khalsa).