Sri Guru Granth Sahib › Raag Majh

Ang 142

Ang 141–142Raag Majh · ਮਾਝ › VAAR IN MAAJH, AND SHALOKS OF THE FIRST MEHL

SHALOK, FIRST MEHL

Guru Nanak Dev · vaar: saloks and pauri

ਸਲੋਕੁ ਮਃ ੧ ॥ ਨਦੀਆ ਹੋਵਹਿ ਧੇਣਵਾ ਸੁੰਮ ਹੋਵਹਿ ਦੁਧੁ ਘੀਉ ॥ ਸਗਲੀ ਧਰਤੀ ਸਕਰ ਹੋਵੈ ਖੁਸੀ ਕਰੇ ਨਿਤ ਜੀਉ ॥ ਪਰਬਤੁ ਸੁਇਨਾ ਰੁਪਾ ਹੋਵੈ ਹੀਰੇ ਲਾਲ ਜੜਾਉ ॥ ਭੀ ਤੂੰਹੈ ਸਾਲਾਹਣਾ ਆਖਣ ਲਹੈ ਨ ਚਾਉ ॥੧॥ ਮਃ ੧ ॥ ਭਾਰ ਅਠਾਰਹ ਮੇਵਾ ਹੋਵੈ ਗਰੁੜਾ ਹੋਇ ਸੁਆਉ ॥ ਚੰਦੁ ਸੂਰਜੁ ਦੁਇ ਫਿਰਦੇ ਰਖੀਅਹਿ ਨਿਹਚਲੁ ਹੋਵੈ ਥਾਉ ॥ ਭੀ ਤੂੰਹੈ ਸਾਲਾਹਣਾ ਆਖਣ ਲਹੈ ਨ ਚਾਉ ॥੨॥ ਮਃ ੧ ॥ ਜੇ ਦੇਹੈ ਦੁਖੁ ਲਾਈਐ ਪਾਪ ਗਰਹ ਦੁਇ ਰਾਹੁ ॥ ਰਤੁ ਪੀਣੇ ਰਾਜੇ ਸਿਰੈ ਉਪਰਿ ਰਖੀਅਹਿ ਏਵੈ ਜਾਪੈ ਭਾਉ ॥ ਭੀ ਤੂੰਹੈ ਸਾਲਾਹਣਾ ਆਖਣ ਲਹੈ ਨ ਚਾਉ ॥੩॥ ਮਃ ੧ ॥ ਅਗੀ ਪਾਲਾ ਕਪੜੁ ਹੋਵੈ ਖਾਣਾ ਹੋਵੈ ਵਾਉ ॥ ਸੁਰਗੈ ਦੀਆ ਮੋਹਣੀਆ ਇਸਤਰੀਆ ਹੋਵਨਿ ਨਾਨਕ ਸਭੋ ਜਾਉ ॥ ਭੀ ਤੂਹੈ ਸਾਲਾਹਣਾ ਆਖਣ ਲਹੈ ਨ ਚਾਉ ॥੪॥ ਪਵੜੀ ॥ ਬਦਫੈਲੀ ਗੈਬਾਨਾ ਖਸਮੁ ਨ ਜਾਣਈ ॥ ਸੋ ਕਹੀਐ ਦੇਵਾਨਾ ਆਪੁ ਨ ਪਛਾਣਈ ॥ ਕਲਹਿ ਬੁਰੀ ਸੰਸਾਰਿ ਵਾਦੇ ਖਪੀਐ ॥ ਵਿਣੁ ਨਾਵੈ ਵੇਕਾਰਿ ਭਰਮੇ ਪਚੀਐ ॥ ਰਾਹ ਦੋਵੈ ਇਕੁ ਜਾਣੈ ਸੋਈ ਸਿਝਸੀ ॥ ਕੁਫਰ ਗੋਅ ਕੁਫਰਾਣੈ ਪਇਆ ਦਝਸੀ ॥ ਸਭ ਦੁਨੀਆ ਸੁਬਹਾਨੁ ਸਚਿ ਸਮਾਈਐ ॥ ਸਿਝੈ ਦਰਿ ਦੀਵਾਨਿ ਆਪੁ ਗਵਾਈਐ ॥੯॥

Ang 142Raag Majh · ਮਾਝ › VAAR IN MAAJH, AND SHALOKS OF THE FIRST MEHL

FIRST MEHL, SHALOK

Guru Nanak Dev · vaar: saloks and pauri

ਮਃ ੧ ਸਲੋਕੁ ॥ ਸੋ ਜੀਵਿਆ ਜਿਸੁ ਮਨਿ ਵਸਿਆ ਸੋਇ ॥ ਨਾਨਕ ਅਵਰੁ ਨ ਜੀਵੈ ਕੋਇ ॥ ਜੇ ਜੀਵੈ ਪਤਿ ਲਥੀ ਜਾਇ ॥ ਸਭੁ ਹਰਾਮੁ ਜੇਤਾ ਕਿਛੁ ਖਾਇ ॥ ਰਾਜਿ ਰੰਗੁ ਮਾਲਿ ਰੰਗੁ ॥ ਰੰਗਿ ਰਤਾ ਨਚੈ ਨੰਗੁ ॥ ਨਾਨਕ ਠਗਿਆ ਮੁਠਾ ਜਾਇ ॥ ਵਿਣੁ ਨਾਵੈ ਪਤਿ ਗਇਆ ਗਵਾਇ ॥੧॥ ਮਃ ੧ ॥ ਕਿਆ ਖਾਧੈ ਕਿਆ ਪੈਧੈ ਹੋਇ ॥ ਜਾ ਮਨਿ ਨਾਹੀ ਸਚਾ ਸੋਇ ॥ ਕਿਆ ਮੇਵਾ ਕਿਆ ਘਿਉ ਗੁੜੁ ਮਿਠਾ ਕਿਆ ਮੈਦਾ ਕਿਆ ਮਾਸੁ ॥ ਕਿਆ ਕਪੜੁ ਕਿਆ ਸੇਜ ਸੁਖਾਲੀ ਕੀਜਹਿ ਭੋਗ ਬਿਲਾਸ ॥ ਕਿਆ ਲਸਕਰ ਕਿਆ ਨੇਬ ਖਵਾਸੀ ਆਵੈ ਮਹਲੀ ਵਾਸੁ ॥ ਨਾਨਕ ਸਚੇ ਨਾਮ ਵਿਣੁ ਸਭੇ ਟੋਲ ਵਿਣਾਸੁ ॥੨॥ ਪਵੜੀ ॥ ਜਾਤੀ ਦੈ ਕਿਆ ਹਥਿ ਸਚੁ ਪਰਖੀਐ ॥ ਮਹੁਰਾ ਹੋਵੈ ਹਥਿ ਮਰੀਐ ਚਖੀਐ ॥ ਸਚੇ ਕੀ ਸਿਰਕਾਰ ਜੁਗੁ ਜੁਗੁ ਜਾਣੀਐ ॥ ਹੁਕਮੁ ਮੰਨੇ ਸਿਰਦਾਰੁ ਦਰਿ ਦੀਬਾਣੀਐ ॥ ਫੁਰਮਾਨੀ ਹੈ ਕਾਰ ਖਸਮਿ ਪਠਾਇਆ ॥ ਤਬਲਬਾਜ ਬੀਚਾਰ ਸਬਦਿ ਸੁਣਾਇਆ ॥ ਇਕਿ ਹੋਏ ਅਸਵਾਰ ਇਕਨਾ ਸਾਖਤੀ ॥ ਇਕਨੀ ਬਧੇ ਭਾਰ ਇਕਨਾ ਤਾਖਤੀ ॥੧੦॥

Ang 142–143Raag Majh · ਮਾਝ › VAAR IN MAAJH, AND SHALOKS OF THE FIRST MEHL

SHALOK, FIRST MEHL

Guru Nanak Dev · vaar: saloks and pauri

ਸਲੋਕੁ ਮਃ ੧ ॥ ਜਾ ਪਕਾ ਤਾ ਕਟਿਆ ਰਹੀ ਸੁ ਪਲਰਿ ਵਾੜਿ ॥ ਸਣੁ ਕੀਸਾਰਾ ਚਿਥਿਆ ਕਣੁ ਲਇਆ ਤਨੁ ਝਾੜਿ ॥ ਦੁਇ ਪੁੜ ਚਕੀ ਜੋੜਿ ਕੈ ਪੀਸਣ ਆਇ ਬਹਿਠੁ ॥ ਜੋ ਦਰਿ ਰਹੇ ਸੁ ਉਬਰੇ ਨਾਨਕ ਅਜਬੁ ਡਿਠੁ ॥੧॥ ਮਃ ੧ ॥ ਵੇਖੁ ਜਿ ਮਿਠਾ ਕਟਿਆ ਕਟਿ ਕੁਟਿ ਬਧਾ ਪਾਇ ॥ ਖੁੰਢਾ ਅੰਦਰਿ ਰਖਿ ਕੈ ਦੇਨਿ ਸੁ ਮਲ ਸਜਾਇ ॥ ਰਸੁ ਕਸੁ ਟਟਰਿ ਪਾਈਐ ਤਪੈ ਤੈ ਵਿਲਲਾਇ ॥ ਭੀ ਸੋ ਫੋਗੁ ਸਮਾਲੀਐ ਦਿਚੈ ਅਗਿ ਜਾਲਾਇ ॥ ਨਾਨਕ ਮਿਠੈ ਪਤਰੀਐ ਵੇਖਹੁ ਲੋਕਾ ਆਇ ॥੨॥ ਪਵੜੀ ॥ ਇਕਨਾ ਮਰਣੁ ਨ ਚਿਤਿ ਆਸ ਘਣੇਰਿਆ ॥ ਮਰਿ ਮਰਿ ਜੰਮਹਿ ਨਿਤ ਕਿਸੈ ਨ ਕੇਰਿਆ ॥ ਆਪਨੜੈ ਮਨਿ ਚਿਤਿ ਕਹਨਿ ਚੰਗੇਰਿਆ ॥ ਜਮਰਾਜੈ ਨਿਤ ਨਿਤ ਮਨਮੁਖ ਹੇਰਿਆ ॥ ਮਨਮੁਖ ਲੂਣ ਹਾਰਾਮ ਕਿਆ ਨ ਜਾਣਿਆ ॥ ਬਧੇ ਕਰਨਿ ਸਲਾਮ ਖਸਮ ਨ ਭਾਣਿਆ ॥ ਸਚੁ ਮਿਲੈ ਮੁਖਿ ਨਾਮੁ ਸਾਹਿਬ ਭਾਵਸੀ ॥ ਕਰਸਨਿ ਤਖਤਿ ਸਲਾਮੁ ਲਿਖਿਆ ਪਾਵਸੀ ॥੧੧॥

Text: Gurmukhi with English translation (Kulbir S Thind; English by Dr. Sant Singh Khalsa).