RAAG MAALAA
ੴ ਸਤਿਗੁਰ ਪ੍ਰਸਾਦਿ॥ ਰਾਗ ਮਾਲਾ ॥ ਰਾਗ ਏਕ ਸੰਗਿ ਪੰਚ ਬਰੰਗਨ ॥ ਸੰਗਿ ਅਲਾਪਹਿ ਆਠਉ ਨੰਦਨ ॥ ਪ੍ਰਥਮ ਰਾਗ ਭੈਰਉ ਵੈ ਰਹੀ ॥ ਪੰਚ ਰਾਗਨੀ ਸੰਗਿ ਉਚਰਹੀ ॥ ਪ੍ਰਥਮ ਭੈਰਵੀ ਬਿਲਾਵਲੀ ॥ ਪੁੰਨਿਆਕੀ ਗਾਵਹਿ ਬੰਗਲੀ ॥ ਪੁਨਿ ਅਸਲੇਖੀ ਕੀ ਭਈ ਬਾਰੀ ॥ ਏ ਭੈਰਉ ਕੀ ਪਾਚਉ ਨਾਰੀ ॥ ਪੰਚਮ ਹਰਖ ਦਿਸਾਖ ਸੁਨਾਵਹਿ ॥ ਬੰਗਾਲਮ ਮਧੁ ਮਾਧਵ ਗਾਵਹਿ ॥੧॥ ਲਲਤ ਬਿਲਾਵਲ ਗਾਵਹੀ ਅਪੁਨੀ ਅਪੁਨੀ ਭਾਂਤਿ ॥ ਅਸਟ ਪੁਤ੍ਰ ਭੈਰਵ ਕੇ ਗਾਵਹਿ ਗਾਇਨ ਪਾਤ੍ਰ ॥੧॥ ਦੁਤੀਆ ਮਾਲਕਉਸਕ ਆਲਾਪਹਿ ॥ ਸੰਗਿ ਰਾਗਨੀ ਪਾਚਉ ਥਾਪਹਿ ॥ ਗੋਂਡਕਰੀ ਅਰੁ ਦੇਵਗੰਧਾਰੀ ॥ ਗੰਧਾਰੀ ਸੀਹੁਤੀ ਉਚਾਰੀ ॥ ਧਨਾਸਰੀ ਏ ਪਾਚਉ ਗਾਈ ॥ ਮਾਲ ਰਾਗ ਕਉਸਕ ਸੰਗਿ ਲਾਈ ॥ ਮਾਰੂ ਮਸਤਅੰਗ ਮੇਵਾਰਾ ॥ ਪ੍ਰਬਲਚੰਡ ਕਉਸਕ ਉਭਾਰਾ ॥ ਖਉਖਟ ਅਉ ਭਉਰਾਨਦ ਗਾਏ ॥ ਅਸਟ ਮਾਲਕਉਸਕ ਸੰਗਿ ਲਾਏ ॥੧॥ ਪੁਨਿ ਆਇਅਉ ਹਿੰਡੋਲੁ ਪੰਚ ਨਾਰਿ ਸੰਗਿ ਅਸਟ ਸੁਤ ॥ ਉਠਹਿ ਤਾਨ ਕਲੋਲ ਗਾਇਨ ਤਾਰ ਮਿਲਾਵਹੀ ॥੧॥