SHALOK, FIRST MEHL
ਸਲੋਕੁ ਮਃ ੧ ॥ ਜਾ ਪਕਾ ਤਾ ਕਟਿਆ ਰਹੀ ਸੁ ਪਲਰਿ ਵਾੜਿ ॥ ਸਣੁ ਕੀਸਾਰਾ ਚਿਥਿਆ ਕਣੁ ਲਇਆ ਤਨੁ ਝਾੜਿ ॥ ਦੁਇ ਪੁੜ ਚਕੀ ਜੋੜਿ ਕੈ ਪੀਸਣ ਆਇ ਬਹਿਠੁ ॥ ਜੋ ਦਰਿ ਰਹੇ ਸੁ ਉਬਰੇ ਨਾਨਕ ਅਜਬੁ ਡਿਠੁ ॥੧॥ ਮਃ ੧ ॥ ਵੇਖੁ ਜਿ ਮਿਠਾ ਕਟਿਆ ਕਟਿ ਕੁਟਿ ਬਧਾ ਪਾਇ ॥ ਖੁੰਢਾ ਅੰਦਰਿ ਰਖਿ ਕੈ ਦੇਨਿ ਸੁ ਮਲ ਸਜਾਇ ॥ ਰਸੁ ਕਸੁ ਟਟਰਿ ਪਾਈਐ ਤਪੈ ਤੈ ਵਿਲਲਾਇ ॥ ਭੀ ਸੋ ਫੋਗੁ ਸਮਾਲੀਐ ਦਿਚੈ ਅਗਿ ਜਾਲਾਇ ॥ ਨਾਨਕ ਮਿਠੈ ਪਤਰੀਐ ਵੇਖਹੁ ਲੋਕਾ ਆਇ ॥੨॥ ਪਵੜੀ ॥ ਇਕਨਾ ਮਰਣੁ ਨ ਚਿਤਿ ਆਸ ਘਣੇਰਿਆ ॥ ਮਰਿ ਮਰਿ ਜੰਮਹਿ ਨਿਤ ਕਿਸੈ ਨ ਕੇਰਿਆ ॥ ਆਪਨੜੈ ਮਨਿ ਚਿਤਿ ਕਹਨਿ ਚੰਗੇਰਿਆ ॥ ਜਮਰਾਜੈ ਨਿਤ ਨਿਤ ਮਨਮੁਖ ਹੇਰਿਆ ॥ ਮਨਮੁਖ ਲੂਣ ਹਾਰਾਮ ਕਿਆ ਨ ਜਾਣਿਆ ॥ ਬਧੇ ਕਰਨਿ ਸਲਾਮ ਖਸਮ ਨ ਭਾਣਿਆ ॥ ਸਚੁ ਮਿਲੈ ਮੁਖਿ ਨਾਮੁ ਸਾਹਿਬ ਭਾਵਸੀ ॥ ਕਰਸਨਿ ਤਖਤਿ ਸਲਾਮੁ ਲਿਖਿਆ ਪਾਵਸੀ ॥੧੧॥