SHALOK, FIRST MEHL
ਸਲੋਕੁ ਮਃ ੧ ॥ ਤੁਧੁ ਭਾਵੈ ਤਾ ਵਾਵਹਿ ਗਾਵਹਿ ਤੁਧੁ ਭਾਵੈ ਜਲਿ ਨਾਵਹਿ ॥ ਜਾ ਤੁਧੁ ਭਾਵਹਿ ਤਾ ਕਰਹਿ ਬਿਭੂਤਾ ਸਿੰਙੀ ਨਾਦੁ ਵਜਾਵਹਿ ॥ ਜਾ ਤੁਧੁ ਭਾਵੈ ਤਾ ਪੜਹਿ ਕਤੇਬਾ ਮੁਲਾ ਸੇਖ ਕਹਾਵਹਿ ॥ ਜਾ ਤੁਧੁ ਭਾਵੈ ਤਾ ਹੋਵਹਿ ਰਾਜੇ ਰਸ ਕਸ ਬਹੁਤੁ ਕਮਾਵਹਿ ॥ ਜਾ ਤੁਧੁ ਭਾਵੈ ਤੇਗ ਵਗਾਵਹਿ ਸਿਰ ਮੁੰਡੀ ਕਟਿ ਜਾਵਹਿ ॥ ਜਾ ਤੁਧੁ ਭਾਵੈ ਜਾਹਿ ਦਿਸੰਤਰਿ ਸੁਣਿ ਗਲਾ ਘਰਿ ਆਵਹਿ ॥ ਜਾ ਤੁਧੁ ਭਾਵੈ ਨਾਇ ਰਚਾਵਹਿ ਤੁਧੁ ਭਾਣੇ ਤੂੰ ਭਾਵਹਿ ॥ ਨਾਨਕੁ ਏਕ ਕਹੈ ਬੇਨੰਤੀ ਹੋਰਿ ਸਗਲੇ ਕੂੜੁ ਕਮਾਵਹਿ ॥੧॥ ਮਃ ੧ ॥ ਜਾ ਤੂੰ ਵਡਾ ਸਭਿ ਵਡਿਆਂਈਆ ਚੰਗੈ ਚੰਗਾ ਹੋਈ ॥ ਜਾ ਤੂੰ ਸਚਾ ਤਾ ਸਭੁ ਕੋ ਸਚਾ ਕੂੜਾ ਕੋਇ ਨ ਕੋਈ ॥ ਆਖਣੁ ਵੇਖਣੁ ਬੋਲਣੁ ਚਲਣੁ ਜੀਵਣੁ ਮਰਣਾ ਧਾਤੁ ॥ ਹੁਕਮੁ ਸਾਜਿ ਹੁਕਮੈ ਵਿਚਿ ਰਖੈ ਨਾਨਕ ਸਚਾ ਆਪਿ ॥੨॥ ਪਉੜੀ ॥ ਸਤਿਗੁਰੁ ਸੇਵਿ ਨਿਸੰਗੁ ਭਰਮੁ ਚੁਕਾਈਐ ॥ ਸਤਿਗੁਰੁ ਆਖੈ ਕਾਰ ਸੁ ਕਾਰ ਕਮਾਈਐ ॥ ਸਤਿਗੁਰੁ ਹੋਇ ਦਇਆਲੁ ਤ ਨਾਮੁ ਧਿਆਈਐ ॥ ਲਾਹਾ ਭਗਤਿ ਸੁ ਸਾਰੁ ਗੁਰਮੁਖਿ ਪਾਈਐ ॥ ਮਨਮੁਖਿ ਕੂੜੁ ਗੁਬਾਰੁ ਕੂੜੁ ਕਮਾਈਐ ॥ ਸਚੇ ਦੈ ਦਰਿ ਜਾਇ ਸਚੁ ਚਵਾਂਈਐ ॥ ਸਚੈ ਅੰਦਰਿ ਮਹਲਿ ਸਚਿ ਬੁਲਾਈਐ ॥ ਨਾਨਕ ਸਚੁ ਸਦਾ ਸਚਿਆਰੁ ਸਚਿ ਸਮਾਈਐ ॥੧੫॥