Sri Guru Granth Sahib › Raag Majh

Ang 146

Ang 145–146Raag Majh · ਮਾਝ › VAAR IN MAAJH, AND SHALOKS OF THE FIRST MEHL

SHALOK, FIRST MEHL

Guru Nanak Dev, Guru Angad Dev · vaar: saloks and pauri

ਸਲੋਕੁ ਮਃ ੧ ॥ ਸਬਾਹੀ ਸਾਲਾਹ ਜਿਨੀ ਧਿਆਇਆ ਇਕ ਮਨਿ ॥ ਸੇਈ ਪੂਰੇ ਸਾਹ ਵਖਤੈ ਉਪਰਿ ਲੜਿ ਮੁਏ ॥ ਦੂਜੈ ਬਹੁਤੇ ਰਾਹ ਮਨ ਕੀਆ ਮਤੀ ਖਿੰਡੀਆ ॥ ਬਹੁਤੁ ਪਏ ਅਸਗਾਹ ਗੋਤੇ ਖਾਹਿ ਨ ਨਿਕਲਹਿ ॥ ਤੀਜੈ ਮੁਹੀ ਗਿਰਾਹ ਭੁਖ ਤਿਖਾ ਦੁਇ ਭਉਕੀਆ ॥ ਖਾਧਾ ਹੋਇ ਸੁਆਹ ਭੀ ਖਾਣੇ ਸਿਉ ਦੋਸਤੀ ॥ ਚਉਥੈ ਆਈ ਊਂਘ ਅਖੀ ਮੀਟਿ ਪਵਾਰਿ ਗਇਆ ॥ ਭੀ ਉਠਿ ਰਚਿਓਨੁ ਵਾਦੁ ਸੈ ਵਿ੍ਰਹਆ ਕੀ ਪਿੜ ਬਧੀ ॥ ਸਭੇ ਵੇਲਾ ਵਖਤ ਸਭਿ ਜੇ ਅਠੀ ਭਉ ਹੋਇ ॥ ਨਾਨਕ ਸਾਹਿਬੁ ਮਨਿ ਵਸੈ ਸਚਾ ਨਾਵਣੁ ਹੋਇ ॥੧॥ ਮਃ ੨ ॥ ਸੇਈ ਪੂਰੇ ਸਾਹ ਜਿਨੀ ਪੂਰਾ ਪਾਇਆ ॥ ਅਠੀ ਵੇਪਰਵਾਹ ਰਹਨਿ ਇਕਤੈ ਰੰਗਿ ॥ ਦਰਸਨਿ ਰੂਪਿ ਅਥਾਹ ਵਿਰਲੇ ਪਾਈਅਹਿ ॥ ਕਰਮਿ ਪੂਰੈ ਪੂਰਾ ਗੁਰੂ ਪੂਰਾ ਜਾ ਕਾ ਬੋਲੁ ॥ ਨਾਨਕ ਪੂਰਾ ਜੇ ਕਰੇ ਘਟੈ ਨਾਹੀ ਤੋਲੁ ॥੨॥ ਪਉੜੀ ॥ ਜਾ ਤੂੰ ਤਾ ਕਿਆ ਹੋਰਿ ਮੈ ਸਚੁ ਸੁਣਾਈਐ ॥ ਮੁਠੀ ਧੰਧੈ ਚੋਰਿ ਮਹਲੁ ਨ ਪਾਈਐ ॥ ਏਨੈ ਚਿਤਿ ਕਠੋਰਿ ਸੇਵ ਗਵਾਈਐ ॥ ਜਿਤੁ ਘਟਿ ਸਚੁ ਨ ਪਾਇ ਸੁ ਭੰਨਿ ਘੜਾਈਐ ॥ ਕਿਉ ਕਰਿ ਪੂਰੈ ਵਟਿ ਤੋਲਿ ਤੁਲਾਈਐ ॥ ਕੋਇ ਨ ਆਖੈ ਘਟਿ ਹਉਮੈ ਜਾਈਐ ॥ ਲਈਅਨਿ ਖਰੇ ਪਰਖਿ ਦਰਿ ਬੀਨਾਈਐ ॥ ਸਉਦਾ ਇਕਤੁ ਹਟਿ ਪੂਰੈ ਗੁਰਿ ਪਾਈਐ ॥੧੭॥

Ang 146–147Raag Majh · ਮਾਝ › VAAR IN MAAJH, AND SHALOKS OF THE FIRST MEHL

SHALOK, SECOND MEHL

Guru Angad Dev, Guru Nanak Dev · vaar: saloks and pauri

ਸਲੋਕ ਮਃ ੨ ॥ ਅਠੀ ਪਹਰੀ ਅਠ ਖੰਡ ਨਾਵਾ ਖੰਡੁ ਸਰੀਰੁ ॥ ਤਿਸੁ ਵਿਚਿ ਨਉ ਨਿਧਿ ਨਾਮੁ ਏਕੁ ਭਾਲਹਿ ਗੁਣੀ ਗਹੀਰੁ ॥ ਕਰਮਵੰਤੀ ਸਾਲਾਹਿਆ ਨਾਨਕ ਕਰਿ ਗੁਰੁ ਪੀਰੁ ॥ ਚਉਥੈ ਪਹਰਿ ਸਬਾਹ ਕੈ ਸੁਰਤਿਆ ਉਪਜੈ ਚਾਉ ॥ ਤਿਨਾ ਦਰੀਆਵਾ ਸਿਉ ਦੋਸਤੀ ਮਨਿ ਮੁਖਿ ਸਚਾ ਨਾਉ ॥ ਓਥੈ ਅੰਮ੍ਰਿਤੁ ਵੰਡੀਐ ਕਰਮੀ ਹੋਇ ਪਸਾਉ ॥ ਕੰਚਨ ਕਾਇਆ ਕਸੀਐ ਵੰਨੀ ਚੜੈ ਚੜਾਉ ॥ ਜੇ ਹੋਵੈ ਨਦਰਿ ਸਰਾਫ ਕੀ ਬਹੁੜਿ ਨ ਪਾਈ ਤਾਉ ॥ ਸਤੀ ਪਹਰੀ ਸਤੁ ਭਲਾ ਬਹੀਐ ਪੜਿਆ ਪਾਸਿ ॥ ਓਥੈ ਪਾਪੁ ਪੁੰਨੁ ਬੀਚਾਰੀਐ ਕੂੜੈ ਘਟੈ ਰਾਸਿ ॥ ਓਥੈ ਖੋਟੇ ਸਟੀਅਹਿ ਖਰੇ ਕੀਚਹਿ ਸਾਬਾਸਿ ॥ ਬੋਲਣੁ ਫਾਦਲੁ ਨਾਨਕਾ ਦੁਖੁ ਸੁਖੁ ਖਸਮੈ ਪਾਸਿ ॥੧॥ ਮਃ ੨ ॥ ਪਉਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ਦਿਨਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ ਵਾਚੇ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਹੋਰ ਕੇਤੀ ਛੁਟੀ ਨਾਲਿ ॥੨॥ ਪਉੜੀ ॥ ਸਚਾ ਭੋਜਨੁ ਭਾਉ ਸਤਿਗੁਰਿ ਦਸਿਆ ॥ ਸਚੇ ਹੀ ਪਤੀਆਇ ਸਚਿ ਵਿਗਸਿਆ ॥ ਸਚੈ ਕੋਟਿ ਗਿਰਾਂਇ ਨਿਜ ਘਰਿ ਵਸਿਆ ॥ ਸਤਿਗੁਰਿ ਤੁਠੈ ਨਾਉ ਪ੍ਰੇਮਿ ਰਹਸਿਆ ॥ ਸਚੈ ਦੈ ਦੀਬਾਣਿ ਕੂੜਿ ਨ ਜਾਈਐ ॥ ਝੂਠੋ ਝੂਠੁ ਵਖਾਣਿ ਸੁ ਮਹਲੁ ਖੁਆਈਐ ॥ ਸਚੈ ਸਬਦਿ ਨੀਸਾਣਿ ਠਾਕ ਨ ਪਾਈਐ ॥ ਸਚੁ ਸੁਣਿ ਬੁਝਿ ਵਖਾਣਿ ਮਹਲਿ ਬੁਲਾਈਐ ॥੧੮॥

Text: Gurmukhi with English translation (Kulbir S Thind; English by Dr. Sant Singh Khalsa).