Sri Guru Granth Sahib › Raag Majh

Ang 147

Ang 146–147Raag Majh · ਮਾਝ › VAAR IN MAAJH, AND SHALOKS OF THE FIRST MEHL

SHALOK, SECOND MEHL

Guru Angad Dev, Guru Nanak Dev · vaar: saloks and pauri

ਸਲੋਕ ਮਃ ੨ ॥ ਅਠੀ ਪਹਰੀ ਅਠ ਖੰਡ ਨਾਵਾ ਖੰਡੁ ਸਰੀਰੁ ॥ ਤਿਸੁ ਵਿਚਿ ਨਉ ਨਿਧਿ ਨਾਮੁ ਏਕੁ ਭਾਲਹਿ ਗੁਣੀ ਗਹੀਰੁ ॥ ਕਰਮਵੰਤੀ ਸਾਲਾਹਿਆ ਨਾਨਕ ਕਰਿ ਗੁਰੁ ਪੀਰੁ ॥ ਚਉਥੈ ਪਹਰਿ ਸਬਾਹ ਕੈ ਸੁਰਤਿਆ ਉਪਜੈ ਚਾਉ ॥ ਤਿਨਾ ਦਰੀਆਵਾ ਸਿਉ ਦੋਸਤੀ ਮਨਿ ਮੁਖਿ ਸਚਾ ਨਾਉ ॥ ਓਥੈ ਅੰਮ੍ਰਿਤੁ ਵੰਡੀਐ ਕਰਮੀ ਹੋਇ ਪਸਾਉ ॥ ਕੰਚਨ ਕਾਇਆ ਕਸੀਐ ਵੰਨੀ ਚੜੈ ਚੜਾਉ ॥ ਜੇ ਹੋਵੈ ਨਦਰਿ ਸਰਾਫ ਕੀ ਬਹੁੜਿ ਨ ਪਾਈ ਤਾਉ ॥ ਸਤੀ ਪਹਰੀ ਸਤੁ ਭਲਾ ਬਹੀਐ ਪੜਿਆ ਪਾਸਿ ॥ ਓਥੈ ਪਾਪੁ ਪੁੰਨੁ ਬੀਚਾਰੀਐ ਕੂੜੈ ਘਟੈ ਰਾਸਿ ॥ ਓਥੈ ਖੋਟੇ ਸਟੀਅਹਿ ਖਰੇ ਕੀਚਹਿ ਸਾਬਾਸਿ ॥ ਬੋਲਣੁ ਫਾਦਲੁ ਨਾਨਕਾ ਦੁਖੁ ਸੁਖੁ ਖਸਮੈ ਪਾਸਿ ॥੧॥ ਮਃ ੨ ॥ ਪਉਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ਦਿਨਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ ਵਾਚੇ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਹੋਰ ਕੇਤੀ ਛੁਟੀ ਨਾਲਿ ॥੨॥ ਪਉੜੀ ॥ ਸਚਾ ਭੋਜਨੁ ਭਾਉ ਸਤਿਗੁਰਿ ਦਸਿਆ ॥ ਸਚੇ ਹੀ ਪਤੀਆਇ ਸਚਿ ਵਿਗਸਿਆ ॥ ਸਚੈ ਕੋਟਿ ਗਿਰਾਂਇ ਨਿਜ ਘਰਿ ਵਸਿਆ ॥ ਸਤਿਗੁਰਿ ਤੁਠੈ ਨਾਉ ਪ੍ਰੇਮਿ ਰਹਸਿਆ ॥ ਸਚੈ ਦੈ ਦੀਬਾਣਿ ਕੂੜਿ ਨ ਜਾਈਐ ॥ ਝੂਠੋ ਝੂਠੁ ਵਖਾਣਿ ਸੁ ਮਹਲੁ ਖੁਆਈਐ ॥ ਸਚੈ ਸਬਦਿ ਨੀਸਾਣਿ ਠਾਕ ਨ ਪਾਈਐ ॥ ਸਚੁ ਸੁਣਿ ਬੁਝਿ ਵਖਾਣਿ ਮਹਲਿ ਬੁਲਾਈਐ ॥੧੮॥

Ang 147Raag Majh · ਮਾਝ › VAAR IN MAAJH, AND SHALOKS OF THE FIRST MEHL

SHALOK, FIRST MEHL

Guru Nanak Dev, Guru Angad Dev · vaar: saloks and pauri

ਸਲੋਕੁ ਮਃ ੧ ॥ ਪਹਿਰਾ ਅਗਨਿ ਹਿਵੈ ਘਰੁ ਬਾਧਾ ਭੋਜਨੁ ਸਾਰੁ ਕਰਾਈ ॥ ਸਗਲੇ ਦੂਖ ਪਾਣੀ ਕਰਿ ਪੀਵਾ ਧਰਤੀ ਹਾਕ ਚਲਾਈ ॥ ਧਰਿ ਤਾਰਾਜੀ ਅੰਬਰੁ ਤੋਲੀ ਪਿਛੈ ਟੰਕੁ ਚੜਾਈ ॥ ਏਵਡੁ ਵਧਾ ਮਾਵਾ ਨਾਹੀ ਸਭਸੈ ਨਥਿ ਚਲਾਈ ॥ ਏਤਾ ਤਾਣੁ ਹੋਵੈ ਮਨ ਅੰਦਰਿ ਕਰੀ ਭਿ ਆਖਿ ਕਰਾਈ ॥ ਜੇਵਡੁ ਸਾਹਿਬੁ ਤੇਵਡ ਦਾਤੀ ਦੇ ਦੇ ਕਰੇ ਰਜਾਈ ॥ ਨਾਨਕ ਨਦਰਿ ਕਰੇ ਜਿਸੁ ਉਪਰਿ ਸਚਿ ਨਾਮਿ ਵਡਿਆਈ ॥੧॥ ਮਃ ੨ ॥ ਆਖਣੁ ਆਖਿ ਨ ਰਜਿਆ ਸੁਨਣਿ ਨ ਰਜੇ ਕੰਨ ॥ ਅਖੀ ਦੇਖਿ ਨ ਰਜੀਆ ਗੁਣ ਗਾਹਕ ਇਕ ਵੰਨ ॥ ਭੁਖਿਆ ਭੁਖ ਨ ਉਤਰੈ ਗਲੀ ਭੁਖ ਨ ਜਾਇ ॥ ਨਾਨਕ ਭੁਖਾ ਤਾ ਰਜੈ ਜਾ ਗੁਣ ਕਹਿ ਗੁਣੀ ਸਮਾਇ ॥੨॥ ਪਉੜੀ ॥ ਵਿਣੁ ਸਚੇ ਸਭੁ ਕੂੜੁ ਕੂੜੁ ਕਮਾਈਐ ॥ ਵਿਣੁ ਸਚੇ ਕੂੜਿਆਰੁ ਬੰਨਿ ਚਲਾਈਐ ॥ ਵਿਣੁ ਸਚੇ ਤਨੁ ਛਾਰੁ ਛਾਰੁ ਰਲਾਈਐ ॥ ਵਿਣੁ ਸਚੇ ਸਭ ਭੁਖ ਜਿ ਪੈਝੈ ਖਾਈਐ ॥ ਵਿਣੁ ਸਚੇ ਦਰਬਾਰੁ ਕੂੜਿ ਨ ਪਾਈਐ ॥ ਕੂੜੈ ਲਾਲਚਿ ਲਗਿ ਮਹਲੁ ਖੁਆਈਐ ॥ ਸਭੁ ਜਗੁ ਠਗਿਓ ਠਗਿ ਆਈਐ ਜਾਈਐ ॥ ਤਨ ਮਹਿ ਤ੍ਰਿਸਨਾ ਅਗਿ ਸਬਦਿ ਬੁਝਾਈਐ ॥੧੯॥

Ang 147Raag Majh · ਮਾਝ › VAAR IN MAAJH, AND SHALOKS OF THE FIRST MEHL

SHALOK, FIRST MEHL

Guru Nanak Dev · vaar: saloks and pauri

ਸਲੋਕ ਮਃ ੧ ॥ ਨਾਨਕ ਗੁਰੁ ਸੰਤੋਖੁ ਰੁਖੁ ਧਰਮੁ ਫੁਲੁ ਫਲ ਗਿਆਨੁ ॥ ਰਸਿ ਰਸਿਆ ਹਰਿਆ ਸਦਾ ਪਕੈ ਕਰਮਿ ਧਿਆਨਿ ॥ ਪਤਿ ਕੇ ਸਾਦ ਖਾਦਾ ਲਹੈ ਦਾਨਾ ਕੈ ਸਿਰਿ ਦਾਨੁ ॥੧॥ ਮਃ ੧ ॥ ਸੁਇਨੇ ਕਾ ਬਿਰਖੁ ਪਤ ਪਰਵਾਲਾ ਫੁਲ ਜਵੇਹਰ ਲਾਲ ॥ ਤਿਤੁ ਫਲ ਰਤਨ ਲਗਹਿ ਮੁਖਿ ਭਾਖਿਤ ਹਿਰਦੈ ਰਿਦੈ ਨਿਹਾਲੁ ॥ ਨਾਨਕ ਕਰਮੁ ਹੋਵੈ ਮੁਖਿ ਮਸਤਕਿ ਲਿਖਿਆ ਹੋਵੈ ਲੇਖੁ ॥ ਅਠਿਸਠਿ ਤੀਰਥ ਗੁਰ ਕੀ ਚਰਣੀ ਪੂਜੈ ਸਦਾ ਵਿਸੇਖੁ ॥ ਹੰਸੁ ਹੇਤੁ ਲੋਭੁ ਕੋਪੁ ਚਾਰੇ ਨਦੀਆ ਅਗਿ ॥ ਪਵਹਿ ਦਝਹਿ ਨਾਨਕਾ ਤਰੀਐ ਕਰਮੀ ਲਗਿ ॥੨॥ ਪਉੜੀ ॥ ਜੀਵਦਿਆ ਮਰੁ ਮਾਰਿ ਨ ਪਛੋਤਾਈਐ ॥ ਝੂਠਾ ਇਹੁ ਸੰਸਾਰੁ ਕਿਨਿ ਸਮਝਾਈਐ ॥ ਸਚਿ ਨ ਧਰੇ ਪਿਆਰੁ ਧੰਧੈ ਧਾਈਐ ॥ ਕਾਲੁ ਬੁਰਾ ਖੈ ਕਾਲੁ ਸਿਰਿ ਦੁਨੀਆਈਐ ॥ ਹੁਕਮੀ ਸਿਰਿ ਜੰਦਾਰੁ ਮਾਰੇ ਦਾਈਐ ॥ ਆਪੇ ਦੇਇ ਪਿਆਰੁ ਮੰਨਿ ਵਸਾਈਐ ॥ ਮੁਹਤੁ ਨ ਚਸਾ ਵਿਲੰਮੁ ਭਰੀਐ ਪਾਈਐ ॥ ਗੁਰ ਪਰਸਾਦੀ ਬੁਝਿ ਸਚਿ ਸਮਾਈਐ ॥੨੦॥

Ang 147–148Raag Majh · ਮਾਝ › VAAR IN MAAJH, AND SHALOKS OF THE FIRST MEHL

SHALOK, FIRST MEHL

Guru Nanak Dev · vaar: saloks and pauri

ਸਲੋਕੁ ਮਃ ੧ ॥ ਤੁਮੀ ਤੁਮਾ ਵਿਸੁ ਅਕੁ ਧਤੂਰਾ ਨਿਮੁ ਫਲੁ ॥ ਮਨਿ ਮੁਖਿ ਵਸਹਿ ਤਿਸੁ ਜਿਸੁ ਤੂੰ ਚਿਤਿ ਨ ਆਵਹੀ ॥ ਨਾਨਕ ਕਹੀਐ ਕਿਸੁ ਹੰਢਨਿ ਕਰਮਾ ਬਾਹਰੇ ॥੧॥ ਮਃ ੧ ॥ ਮਤਿ ਪੰਖੇਰੂ ਕਿਰਤੁ ਸਾਥਿ ਕਬ ਉਤਮ ਕਬ ਨੀਚ ॥ ਕਬ ਚੰਦਨਿ ਕਬ ਅਕਿ ਡਾਲਿ ਕਬ ਉਚੀ ਪਰੀਤਿ ॥ ਨਾਨਕ ਹੁਕਮਿ ਚਲਾਈਐ ਸਾਹਿਬ ਲਗੀ ਰੀਤਿ ॥੨॥ ਪਉੜੀ ॥ ਕੇਤੇ ਕਹਹਿ ਵਖਾਣ ਕਹਿ ਕਹਿ ਜਾਵਣਾ ॥ ਵੇਦ ਕਹਹਿ ਵਖਿਆਣ ਅੰਤੁ ਨ ਪਾਵਣਾ ॥ ਪੜਿਐ ਨਾਹੀ ਭੇਦੁ ਬੁਝਿਐ ਪਾਵਣਾ ॥ ਖਟੁ ਦਰਸਨ ਕੈ ਭੇਖਿ ਕਿਸੈ ਸਚਿ ਸਮਾਵਣਾ ॥ ਸਚਾ ਪੁਰਖੁ ਅਲਖੁ ਸਬਦਿ ਸੁਹਾਵਣਾ ॥ ਮੰਨੇ ਨਾਉ ਬਿਸੰਖ ਦਰਗਹ ਪਾਵਣਾ ॥ ਖਾਲਕ ਕਉ ਆਦੇਸੁ ਢਾਢੀ ਗਾਵਣਾ ॥ ਨਾਨਕ ਜੁਗੁ ਜੁਗੁ ਏਕੁ ਮੰਨਿ ਵਸਾਵਣਾ ॥੨੧॥

Text: Gurmukhi with English translation (Kulbir S Thind; English by Dr. Sant Singh Khalsa).