SHALOK, FIRST MEHL
ਸਲੋਕੁ ਮਃ ੧ ॥ ਤੁਮੀ ਤੁਮਾ ਵਿਸੁ ਅਕੁ ਧਤੂਰਾ ਨਿਮੁ ਫਲੁ ॥ ਮਨਿ ਮੁਖਿ ਵਸਹਿ ਤਿਸੁ ਜਿਸੁ ਤੂੰ ਚਿਤਿ ਨ ਆਵਹੀ ॥ ਨਾਨਕ ਕਹੀਐ ਕਿਸੁ ਹੰਢਨਿ ਕਰਮਾ ਬਾਹਰੇ ॥੧॥ ਮਃ ੧ ॥ ਮਤਿ ਪੰਖੇਰੂ ਕਿਰਤੁ ਸਾਥਿ ਕਬ ਉਤਮ ਕਬ ਨੀਚ ॥ ਕਬ ਚੰਦਨਿ ਕਬ ਅਕਿ ਡਾਲਿ ਕਬ ਉਚੀ ਪਰੀਤਿ ॥ ਨਾਨਕ ਹੁਕਮਿ ਚਲਾਈਐ ਸਾਹਿਬ ਲਗੀ ਰੀਤਿ ॥੨॥ ਪਉੜੀ ॥ ਕੇਤੇ ਕਹਹਿ ਵਖਾਣ ਕਹਿ ਕਹਿ ਜਾਵਣਾ ॥ ਵੇਦ ਕਹਹਿ ਵਖਿਆਣ ਅੰਤੁ ਨ ਪਾਵਣਾ ॥ ਪੜਿਐ ਨਾਹੀ ਭੇਦੁ ਬੁਝਿਐ ਪਾਵਣਾ ॥ ਖਟੁ ਦਰਸਨ ਕੈ ਭੇਖਿ ਕਿਸੈ ਸਚਿ ਸਮਾਵਣਾ ॥ ਸਚਾ ਪੁਰਖੁ ਅਲਖੁ ਸਬਦਿ ਸੁਹਾਵਣਾ ॥ ਮੰਨੇ ਨਾਉ ਬਿਸੰਖ ਦਰਗਹ ਪਾਵਣਾ ॥ ਖਾਲਕ ਕਉ ਆਦੇਸੁ ਢਾਢੀ ਗਾਵਣਾ ॥ ਨਾਨਕ ਜੁਗੁ ਜੁਗੁ ਏਕੁ ਮੰਨਿ ਵਸਾਵਣਾ ॥੨੧॥