SHALOK, FIRST MEHL
ਸਲੋਕੁ ਮਃ ੧ ॥ ਮਾਰੂ ਮੀਹਿ ਨ ਤ੍ਰਿਪਤਿਆ ਅਗੀ ਲਹੈ ਨ ਭੁਖ ॥ ਰਾਜਾ ਰਾਜਿ ਨ ਤ੍ਰਿਪਤਿਆ ਸਾਇਰ ਭਰੇ ਕਿਸੁਕ ॥ ਨਾਨਕ ਸਚੇ ਨਾਮ ਕੀ ਕੇਤੀ ਪੁਛਾ ਪੁਛ ॥੧॥ ਮਹਲਾ ੨ ॥ ਨਿਹਫਲੰ ਤਸਿ ਜਨਮਸਿ ਜਾਵਤੁ ਬ੍ਰਹਮ ਨ ਬਿੰਦਤੇ ॥ ਸਾਗਰੰ ਸੰਸਾਰਸਿ ਗੁਰ ਪਰਸਾਦੀ ਤਰਹਿ ਕੇ ॥ ਕਰਣ ਕਾਰਣ ਸਮਰਥੁ ਹੈ ਕਹੁ ਨਾਨਕ ਬੀਚਾਰਿ ॥ ਕਾਰਣੁ ਕਰਤੇ ਵਸਿ ਹੈ ਜਿਨਿ ਕਲ ਰਖੀ ਧਾਰਿ ॥੨॥ ਪਉੜੀ ॥ ਖਸਮੈ ਕੈ ਦਰਬਾਰਿ ਢਾਢੀ ਵਸਿਆ ॥ ਸਚਾ ਖਸਮੁ ਕਲਾਣਿ ਕਮਲੁ ਵਿਗਸਿਆ ॥ ਖਸਮਹੁ ਪੂਰਾ ਪਾਇ ਮਨਹੁ ਰਹਸਿਆ ॥ ਦੁਸਮਨ ਕਢੇ ਮਾਰਿ ਸਜਣ ਸਰਸਿਆ ॥ ਸਚਾ ਸਤਿਗੁਰੁ ਸੇਵਨਿ ਸਚਾ ਮਾਰਗੁ ਦਸਿਆ ॥ ਸਚਾ ਸਬਦੁ ਬੀਚਾਰਿ ਕਾਲੁ ਵਿਧਉਸਿਆ ॥ ਢਾਢੀ ਕਥੇ ਅਕਥੁ ਸਬਦਿ ਸਵਾਰਿਆ ॥ ਨਾਨਕ ਗੁਣ ਗਹਿ ਰਾਸਿ ਹਰਿ ਜੀਉ ਮਿਲੇ ਪਿਆਰਿਆ ॥੨੩॥