RAAG SIREE RAAG, FIRST MEHL, FIRST HOUSE
ੴ ਸਤਿਗੁਰ ਪ੍ਰਸਾਦਿ ॥ ਰਾਗੁ ਸਿਰੀਰਾਗੁ ਮਹਲਾ ਪਹਿਲਾ ੧ ਘਰੁ ੧ ॥ ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ ॥ ਕਸਤੂਰਿ ਕੁੰਗੂ ਅਗਰਿ ਚੰਦਨਿ ਲੀਪਿ ਆਵੈ ਚਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੧॥ ਹਰਿ ਬਿਨੁ ਜੀਉ ਜਲਿ ਬਲਿ ਜਾਉ ॥ ਮੈ ਆਪਣਾ ਗੁਰੁ ਪੂਛਿ ਦੇਖਿਆ ਅਵਰੁ ਨਾਹੀ ਥਾਉ ॥੧॥ ਰਹਾਉ ॥ ਧਰਤੀ ਤ ਹੀਰੇ ਲਾਲ ਜੜਤੀ ਪਲਘਿ ਲਾਲ ਜੜਾਉ ॥ ਮੋਹਣੀ ਮੁਖਿ ਮਣੀ ਸੋਹੈ ਕਰੇ ਰੰਗਿ ਪਸਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੨॥ ਸਿਧੁ ਹੋਵਾ ਸਿਧਿ ਲਾਈ ਰਿਧਿ ਆਖਾ ਆਉ ॥ ਗੁਪਤੁ ਪਰਗਟੁ ਹੋਇ ਬੈਸਾ ਲੋਕੁ ਰਾਖੈ ਭਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੩॥ ਸੁਲਤਾਨੁ ਹੋਵਾ ਮੇਲਿ ਲਸਕਰ ਤਖਤਿ ਰਾਖਾ ਪਾਉ ॥ ਹੁਕਮੁ ਹਾਸਲੁ ਕਰੀ ਬੈਠਾ ਨਾਨਕਾ ਸਭ ਵਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੪॥੧॥