Sri Guru Granth Sahib › Raag Majh · Raag Gauri

Ang 150

Ang 149–150Raag Majh · ਮਾਝ › VAAR IN MAAJH, AND SHALOKS OF THE FIRST MEHL

SHALOK, FIRST MEHL

Guru Nanak Dev, Guru Angad Dev · vaar: saloks and pauri · part 1 of 2

ਸਲੋਕੁ ਮਃ ੧ ॥ ਸਿਰੁ ਖੋਹਾਇ ਪੀਅਹਿ ਮਲਵਾਣੀ ਜੂਠਾ ਮੰਗਿ ਮੰਗਿ ਖਾਹੀ ॥ ਫੋਲਿ ਫਦੀਹਤਿ ਮੁਹਿ ਲੈਨਿ ਭੜਾਸਾ ਪਾਣੀ ਦੇਖਿ ਸਗਾਹੀ ॥ ਭੇਡਾ ਵਾਗੀ ਸਿਰੁ ਖੋਹਾਇਨਿ ਭਰੀਅਨਿ ਹਥ ਸੁਆਹੀ ॥ ਮਾਊ ਪੀਊ ਕਿਰਤੁ ਗਵਾਇਨਿ ਟਬਰ ਰੋਵਨਿ ਧਾਹੀ ॥ ਓਨਾ ਪਿੰਡੁ ਨ ਪਤਲਿ ਕਿਰਿਆ ਨ ਦੀਵਾ ਮੁਏ ਕਿਥਾਊ ਪਾਹੀ ॥ ਅਠਸਠਿ ਤੀਰਥ ਦੇਨਿ ਨ ਢੋਈ ਬ੍ਰਹਮਣ ਅੰਨੁ ਨ ਖਾਹੀ ॥ ਸਦਾ ਕੁਚੀਲ ਰਹਹਿ ਦਿਨੁ ਰਾਤੀ ਮਥੈ ਟਿਕੇ ਨਾਹੀ ॥ ਝੁੰਡੀ ਪਾਇ ਬਹਨਿ ਨਿਤਿ ਮਰਣੈ ਦੜਿ ਦੀਬਾਣਿ ਨ ਜਾਹੀ ॥ ਲਕੀ ਕਾਸੇ ਹਥੀ ਫੁੰਮਣ ਅਗੋ ਪਿਛੀ ਜਾਹੀ ॥ ਨਾ ਓਇ ਜੋਗੀ ਨਾ ਓਇ ਜੰਗਮ ਨਾ ਓਇ ਕਾਜੀ ਮੁੰਲਾ ॥ ਦਯਿ ਵਿਗੋਏ ਫਿਰਹਿ ਵਿਗੁਤੇ ਫਿਟਾ ਵਤੈ ਗਲਾ ॥ ਜੀਆ ਮਾਰਿ ਜੀਵਾਲੇ ਸੋਈ ਅਵਰੁ ਨ ਕੋਈ ਰਖੈ ॥ ਦਾਨਹੁ ਤੈ ਇਸਨਾਨਹੁ ਵੰਜੇ ਭਸੁ ਪਈ ਸਿਰਿ ਖੁਥੈ ॥ ਪਾਣੀ ਵਿਚਹੁ ਰਤਨ ਉਪੰਨੇ ਮੇਰੁ ਕੀਆ ਮਾਧਾਣੀ ॥ ਅਠਸਠਿ ਤੀਰਥ ਦੇਵੀ ਥਾਪੇ ਪੁਰਬੀ ਲਗੈ ਬਾਣੀ ॥ ਨਾਇ ਨਿਵਾਜਾ ਨਾਤੈ ਪੂਜਾ ਨਾਵਨਿ ਸਦਾ ਸੁਜਾਣੀ ॥ ਮੁਇਆ ਜੀਵਦਿਆ ਗਤਿ ਹੋਵੈ ਜਾਂ ਸਿਰਿ ਪਾਈਐ ਪਾਣੀ ॥ ਨਾਨਕ ਸਿਰਖੁਥੇ ਸੈਤਾਨੀ ਏਨਾ ਗਲ ਨ ਭਾਣੀ ॥ ਵੁਠੈ ਹੋਇਐ ਹੋਇ ਬਿਲਾਵਲੁ ਜੀਆ ਜੁਗਤਿ ਸਮਾਣੀ ॥ ਵੁਠੈ ਅੰਨੁ ਕਮਾਦੁ ਕਪਾਹਾ ਸਭਸੈ ਪੜਦਾ ਹੋਵੈ ॥ ਵੁਠੈ ਘਾਹੁ ਚਰਹਿ ਨਿਤਿ ਸੁਰਹੀ ਸਾ ਧਨ ਦਹੀ ਵਿਲੋਵੈ ॥ ਤਿਤੁ ਘਿਇ ਹੋਮ ਜਗ ਸਦ ਪੂਜਾ ਪਇਐ ਕਾਰਜੁ ਸੋਹੈ ॥ ਗੁਰੂ ਸਮੁੰਦੁ ਨਦੀ ਸਭਿ ਸਿਖੀ ਨਾਤੈ ਜਿਤੁ ਵਡਿਆਈ ॥ ਨਾਨਕ ਜੇ ਸਿਰਖੁਥੇ ਨਾਵਨਿ ਨਾਹੀ ਤਾ ਸਤ ਚਟੇ ਸਿਰਿ ਛਾਈ ॥੧॥

Ang 150Raag Majh · ਮਾਝ › VAAR IN MAAJH, AND SHALOKS OF THE FIRST MEHL

SHALOK, FIRST MEHL

Guru Nanak Dev, Guru Angad Dev · vaar: saloks and pauri · part 2 of 2

ਮਃ ੨ ॥ ਅਗੀ ਪਾਲਾ ਕਿ ਕਰੇ ਸੂਰਜ ਕੇਹੀ ਰਾਤਿ ॥ ਚੰਦ ਅਨੇਰਾ ਕਿ ਕਰੇ ਪਉਣ ਪਾਣੀ ਕਿਆ ਜਾਤਿ ॥ ਧਰਤੀ ਚੀਜੀ ਕਿ ਕਰੇ ਜਿਸੁ ਵਿਚਿ ਸਭੁ ਕਿਛੁ ਹੋਇ ॥ ਨਾਨਕ ਤਾ ਪਤਿ ਜਾਣੀਐ ਜਾ ਪਤਿ ਰਖੈ ਸੋਇ ॥੨॥ ਪਉੜੀ ॥ ਤੁਧੁ ਸਚੇ ਸੁਬਹਾਨੁ ਸਦਾ ਕਲਾਣਿਆ ॥ ਤੂੰ ਸਚਾ ਦੀਬਾਣੁ ਹੋਰਿ ਆਵਣ ਜਾਣਿਆ ॥ ਸਚੁ ਜਿ ਮੰਗਹਿ ਦਾਨੁ ਸਿ ਤੁਧੈ ਜੇਹਿਆ ॥ ਸਚੁ ਤੇਰਾ ਫੁਰਮਾਨੁ ਸਬਦੇ ਸੋਹਿਆ ॥ ਮੰਨਿਐ ਗਿਆਨੁ ਧਿਆਨੁ ਤੁਧੈ ਤੇ ਪਾਇਆ ॥ ਕਰਮਿ ਪਵੈ ਨੀਸਾਨੁ ਨ ਚਲੈ ਚਲਾਇਆ ॥ ਤੂੰ ਸਚਾ ਦਾਤਾਰੁ ਨਿਤ ਦੇਵਹਿ ਚੜਹਿ ਸਵਾਇਆ ॥ ਨਾਨਕੁ ਮੰਗੈ ਦਾਨੁ ਜੋ ਤੁਧੁ ਭਾਇਆ ॥੨੬॥

Ang 150Raag Majh · ਮਾਝ › VAAR IN MAAJH, AND SHALOKS OF THE FIRST MEHL

SHALOK, SECOND MEHL

Guru Angad Dev, Guru Nanak Dev · vaar: saloks and pauri

ਸਲੋਕੁ ਮਃ ੨ ॥ ਦੀਖਿਆ ਆਖਿ ਬੁਝਾਇਆ ਸਿਫਤੀ ਸਚਿ ਸਮੇਉ ॥ ਤਿਨ ਕਉ ਕਿਆ ਉਪਦੇਸੀਐ ਜਿਨ ਗੁਰੁ ਨਾਨਕ ਦੇਉ ॥੧॥ ਮਃ ੧ ॥ ਆਪਿ ਬੁਝਾਏ ਸੋਈ ਬੂਝੈ ॥ ਜਿਸੁ ਆਪਿ ਸੁਝਾਏ ਤਿਸੁ ਸਭੁ ਕਿਛੁ ਸੂਝੈ ॥ ਕਹਿ ਕਹਿ ਕਥਨਾ ਮਾਇਆ ਲੂਝੈ ॥ ਹੁਕਮੀ ਸਗਲ ਕਰੇ ਆਕਾਰ ॥ ਆਪੇ ਜਾਣੈ ਸਰਬ ਵੀਚਾਰ ॥ ਅਖਰ ਨਾਨਕ ਅਖਿਓ ਆਪਿ ॥ ਲਹੈ ਭਰਾਤਿ ਹੋਵੈ ਜਿਸੁ ਦਾਤਿ ॥੨॥ ਪਉੜੀ ॥ ਹਉ ਢਾਢੀ ਵੇਕਾਰੁ ਕਾਰੈ ਲਾਇਆ ॥ ਰਾਤਿ ਦਿਹੈ ਕੈ ਵਾਰ ਧੁਰਹੁ ਫੁਰਮਾਇਆ ॥ ਢਾਢੀ ਸਚੈ ਮਹਲਿ ਖਸਮਿ ਬੁਲਾਇਆ ॥ ਸਚੀ ਸਿਫਤਿ ਸਾਲਾਹ ਕਪੜਾ ਪਾਇਆ ॥ ਸਚਾ ਅੰਮ੍ਰਿਤ ਨਾਮੁ ਭੋਜਨੁ ਆਇਆ ॥ ਗੁਰਮਤੀ ਖਾਧਾ ਰਜਿ ਤਿਨਿ ਸੁਖੁ ਪਾਇਆ ॥ ਢਾਢੀ ਕਰੇ ਪਸਾਉ ਸਬਦੁ ਵਜਾਇਆ ॥ ਨਾਨਕ ਸਚੁ ਸਾਲਾਹਿ ਪੂਰਾ ਪਾਇਆ ॥੨੭॥

Ang 150–151Raag Gauri · ਗਉੜੀ

RAAG GAUREE GWAARAYREE, FIRST MEHL, CHAU-PADAS & DU- PADAS

Guru Nanak Dev · shabad

ਸੁਧੁ ਰਾਗੁ ਗਉੜੀ ਗੁਆਰੇਰੀ ਮਹਲਾ ੧ ਚਉਪਦੇ ਦੁਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਭਉ ਮੁਚੁ ਭਾਰਾ ਵਡਾ ਤੋਲੁ ॥ ਮਨ ਮਤਿ ਹਉਲੀ ਬੋਲੇ ਬੋਲੁ ॥ ਸਿਰਿ ਧਰਿ ਚਲੀਐ ਸਹੀਐ ਭਾਰੁ ॥ ਨਦਰੀ ਕਰਮੀ ਗੁਰ ਬੀਚਾਰੁ ॥੧॥ ਭੈ ਬਿਨੁ ਕੋਇ ਨ ਲੰਘਸਿ ਪਾਰਿ ॥ ਭੈ ਭਉ ਰਾਖਿਆ ਭਾਇ ਸਵਾਰਿ ॥੧॥ ਰਹਾਉ ॥ ਭੈ ਤਨਿ ਅਗਨਿ ਭਖੈ ਭੈ ਨਾਲਿ ॥ ਭੈ ਭਉ ਘੜੀਐ ਸਬਦਿ ਸਵਾਰਿ ॥ ਭੈ ਬਿਨੁ ਘਾੜਤ ਕਚੁ ਨਿਕਚ ॥ ਅੰਧਾ ਸਚਾ ਅੰਧੀ ਸਟ ॥੨॥ ਬੁਧੀ ਬਾਜੀ ਉਪਜੈ ਚਾਉ ॥ ਸਹਸ ਸਿਆਣਪ ਪਵੈ ਨ ਤਾਉ ॥ ਨਾਨਕ ਮਨਮੁਖਿ ਬੋਲਣੁ ਵਾਉ ॥ ਅੰਧਾ ਅਖਰੁ ਵਾਉ ਦੁਆਉ ॥੩॥੧॥

Text: Gurmukhi with English translation (Kulbir S Thind; English by Dr. Sant Singh Khalsa).