GAUREE CHAYTEE, FIRST MEHL
ਗਉੜੀ ਚੇਤੀ ਮਹਲਾ ੧ ॥ ਅੰਮ੍ਰਿਤ ਕਾਇਆ ਰਹੈ ਸੁਖਾਲੀ ਬਾਜੀ ਇਹੁ ਸੰਸਾਰੋ ॥ ਲਬੁ ਲੋਭੁ ਮੁਚੁ ਕੂੜੁ ਕਮਾਵਹਿ ਬਹੁਤੁ ਉਠਾਵਹਿ ਭਾਰੋ ॥ ਤੂੰ ਕਾਇਆ ਮੈ ਰੁਲਦੀ ਦੇਖੀ ਜਿਉ ਧਰ ਉਪਰਿ ਛਾਰੋ ॥੧॥ ਸੁਣਿ ਸੁਣਿ ਸਿਖ ਹਮਾਰੀ ॥ ਸੁਕ੍ਰਿਤੁ ਕੀਤਾ ਰਹਸੀ ਮੇਰੇ ਜੀਅੜੇ ਬਹੁੜਿ ਨ ਆਵੈ ਵਾਰੀ ॥੧॥ ਰਹਾਉ ॥ ਹਉ ਤੁਧੁ ਆਖਾ ਮੇਰੀ ਕਾਇਆ ਤੂੰ ਸੁਣਿ ਸਿਖ ਹਮਾਰੀ ॥ ਨਿੰਦਾ ਚਿੰਦਾ ਕਰਹਿ ਪਰਾਈ ਝੂਠੀ ਲਾਇਤਬਾਰੀ ॥ ਵੇਲਿ ਪਰਾਈ ਜੋਹਹਿ ਜੀਅੜੇ ਕਰਹਿ ਚੋਰੀ ਬੁਰਿਆਰੀ ॥ ਹੰਸੁ ਚਲਿਆ ਤੂੰ ਪਿਛੈ ਰਹੀਏਹਿ ਛੁਟੜਿ ਹੋਈਅਹਿ ਨਾਰੀ ॥੨॥ ਤੂੰ ਕਾਇਆ ਰਹੀਅਹਿ ਸੁਪਨੰਤਰਿ ਤੁਧੁ ਕਿਆ ਕਰਮ ਕਮਾਇਆ ॥ ਕਰਿ ਚੋਰੀ ਮੈ ਜਾ ਕਿਛੁ ਲੀਆ ਤਾ ਮਨਿ ਭਲਾ ਭਾਇਆ ॥ ਹਲਤਿ ਨ ਸੋਭਾ ਪਲਤਿ ਨ ਢੋਈ ਅਹਿਲਾ ਜਨਮੁ ਗਵਾਇਆ ॥੩॥ ਹਉ ਖਰੀ ਦੁਹੇਲੀ ਹੋਈ ਬਾਬਾ ਨਾਨਕ ਮੇਰੀ ਬਾਤ ਨ ਪੁਛੈ ਕੋਈ ॥੧॥ ਰਹਾਉ ॥ ਤਾਜੀ ਤੁਰਕੀ ਸੁਇਨਾ ਰੁਪਾ ਕਪੜ ਕੇਰੇ ਭਾਰਾ ॥ ਕਿਸ ਹੀ ਨਾਲਿ ਨ ਚਲੇ ਨਾਨਕ ਝੜਿ ਝੜਿ ਪਏ ਗਵਾਰਾ ॥ ਕੂਜਾ ਮੇਵਾ ਮੈ ਸਭ ਕਿਛੁ ਚਾਖਿਆ ਇਕੁ ਅੰਮ੍ਰਿਤੁ ਨਾਮੁ ਤੁਮਾਰਾ ॥੪॥ ਦੇ ਦੇ ਨੀਵ ਦਿਵਾਲ ਉਸਾਰੀ ਭਸਮੰਦਰ ਕੀ ਢੇਰੀ ॥ ਸੰਚੇ ਸੰਚਿ ਨ ਦੇਈ ਕਿਸ ਹੀ ਅੰਧੁ ਜਾਣੈ ਸਭ ਮੇਰੀ ॥ ਸੋਇਨ ਲੰਕਾ ਸੋਇਨ ਮਾੜੀ ਸੰਪੈ ਕਿਸੈ ਨ ਕੇਰੀ ॥੫॥ ਸੁਣਿ ਮੂਰਖ ਮੰਨ ਅਜਾਣਾ ॥ ਹੋਗੁ ਤਿਸੈ ਕਾ ਭਾਣਾ ॥੧॥ ਰਹਾਉ ॥ ਸਾਹੁ ਹਮਾਰਾ ਠਾਕੁਰੁ ਭਾਰਾ ਹਮ ਤਿਸ ਕੇ ਵਣਜਾਰੇ ॥ ਜੀਉ ਪਿੰਡੁ ਸਭ ਰਾਸਿ ਤਿਸੈ ਕੀ ਮਾਰਿ ਆਪੇ ਜੀਵਾਲੇ ॥੬॥੧॥੧੩॥
GAUREE CHAYTEE, FIRST MEHL: With your nectar-like body, you live in comfort, but this world is just a passing drama. You practice greed, avarice and great falsehood, and you carry such a heavy burden. O body, I have seen you blowing away like dust on the earth. ||1|| Listen — listen to my advice! Only the good deeds which you have done shall remain with you, O my soul. This opportunity shall not come again! ||1|| Pause|| I say to you, O my body: listen to my advice! You slander, and then praise others; you indulge in lies and gossip. You gaze upon the wives of others, O my soul; you steal and commit evil deeds. But when the swan departs, you shall remain behind, like an abandoned woman. ||2|| O body, you are living in a dream! What good deeds have you done? When I stole something by deception, then my mind was pleased. I have no honor in this world, and I shall find no shelter in the world hereafter. My life has been lost, wasted in vain! ||3|| I am totally miserable! O Baba Nanak, no one cares for me at all! ||1|| Pause|| Turkish horses, gold, silver and loads of gorgeous clothes — none of these shall go with you, O Nanak. They are lost and left behind, you fool! I have tasted all the sugar candy and sweets, but Your Name alone is Ambrosial Nectar. ||4|| Digging deep foundations, the walls are constructed, but in the end, the buildings return to heaps of dust. People gather and hoard their possessions, and give nothing to anyone else — the poor fools think that everything is theirs. Riches do not remain with anyone — not even the golden palaces of Sri Lanka. ||5|| Listen, you foolish and ignorant mind — only His Will prevails. ||1|| Pause|| My Banker is the Great Lord and Master. I am only His petty merchant. This soul and body all are His. He Himself kills, and brings back to life. ||6||1||13||