Sri Guru Granth Sahib › Raag Gauri

Ang 174

Ang 173–174Raag Gauri · ਗਉੜੀ › GAUREE GWAARAYREE, FOURTH MEHL, CHAU-PADAS

GAUREE MAAJH, FOURTH MEHL

Guru Ram Das · shabad

ਗਉੜੀ ਮਾਝ ਮਹਲਾ ੪ ॥ ਮਨ ਮਾਹੀ ਮਨ ਮਾਹੀ ਮੇਰੇ ਗੋਵਿੰਦਾ ਹਰਿ ਰੰਗਿ ਰਤਾ ਮਨ ਮਾਹੀ ਜੀਉ ॥ ਹਰਿ ਰੰਗੁ ਨਾਲਿ ਨ ਲਖੀਐ ਮੇਰੇ ਗੋਵਿਦਾ ਗੁਰੁ ਪੂਰਾ ਅਲਖੁ ਲਖਾਹੀ ਜੀਉ ॥ ਹਰਿ ਹਰਿ ਨਾਮੁ ਪਰਗਾਸਿਆ ਮੇਰੇ ਗੋਵਿੰਦਾ ਸਭ ਦਾਲਦ ਦੁਖ ਲਹਿ ਜਾਹੀ ਜੀਉ ॥ ਹਰਿ ਪਦੁ ਊਤਮੁ ਪਾਇਆ ਮੇਰੇ ਗੋਵਿੰਦਾ ਵਡਭਾਗੀ ਨਾਮਿ ਸਮਾਹੀ ਜੀਉ ॥੧॥ ਨੈਣੀ ਮੇਰੇ ਪਿਆਰਿਆ ਨੈਣੀ ਮੇਰੇ ਗੋਵਿਦਾ ਕਿਨੈ ਹਰਿ ਪ੍ਰਭੁ ਡਿਠੜਾ ਨੈਣੀ ਜੀਉ ॥ ਮੇਰਾ ਮਨੁ ਤਨੁ ਬਹੁਤੁ ਬੈਰਾਗਿਆ ਮੇਰੇ ਗੋਵਿੰਦਾ ਹਰਿ ਬਾਝਹੁ ਧਨ ਕੁਮਲੈਣੀ ਜੀਉ ॥ ਸੰਤ ਜਨਾ ਮਿਲਿ ਪਾਇਆ ਮੇਰੇ ਗੋਵਿਦਾ ਮੇਰਾ ਹਰਿ ਪ੍ਰਭੁ ਸਜਣੁ ਸੈਣੀ ਜੀਉ ॥ ਹਰਿ ਆਇ ਮਿਲਿਆ ਜਗਜੀਵਨੁ ਮੇਰੇ ਗੋਵਿੰਦਾ ਮੈ ਸੁਖਿ ਵਿਹਾਣੀ ਰੈਣੀ ਜੀਉ ॥੨॥ ਮੈ ਮੇਲਹੁ ਸੰਤ ਮੇਰਾ ਹਰਿ ਪ੍ਰਭੁ ਸਜਣੁ ਮੈ ਮਨਿ ਤਨਿ ਭੁਖ ਲਗਾਈਆ ਜੀਉ ॥ ਹਉ ਰਹਿ ਨ ਸਕਉ ਬਿਨੁ ਦੇਖੇ ਮੇਰੇ ਪ੍ਰੀਤਮ ਮੈ ਅੰਤਰਿ ਬਿਰਹੁ ਹਰਿ ਲਾਈਆ ਜੀਉ ॥ ਹਰਿ ਰਾਇਆ ਮੇਰਾ ਸਜਣੁ ਪਿਆਰਾ ਗੁਰੁ ਮੇਲੇ ਮੇਰਾ ਮਨੁ ਜੀਵਾਈਆ ਜੀਉ ॥ ਮੇਰੈ ਮਨਿ ਤਨਿ ਆਸਾ ਪੂਰੀਆ ਮੇਰੇ ਗੋਵਿੰਦਾ ਹਰਿ ਮਿਲਿਆ ਮਨਿ ਵਾਧਾਈਆ ਜੀਉ ॥੩॥ ਵਾਰੀ ਮੇਰੇ ਗੋਵਿੰਦਾ ਵਾਰੀ ਮੇਰੇ ਪਿਆਰਿਆ ਹਉ ਤੁਧੁ ਵਿਟੜਿਅਹੁ ਸਦ ਵਾਰੀ ਜੀਉ ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਮੇਰੇ ਗੋਵਿਦਾ ਹਰਿ ਪੂੰਜੀ ਰਾਖੁ ਹਮਾਰੀ ਜੀਉ ॥ ਸਤਿਗੁਰੁ ਵਿਸਟੁ ਮੇਲਿ ਮੇਰੇ ਗੋਵਿੰਦਾ ਹਰਿ ਮੇਲੇ ਕਰਿ ਰੈਬਾਰੀ ਜੀਉ ॥ ਹਰਿ ਨਾਮੁ ਦਇਆ ਕਰਿ ਪਾਇਆ ਮੇਰੇ ਗੋਵਿੰਦਾ ਜਨ ਨਾਨਕੁ ਸਰਣਿ ਤੁਮਾਰੀ ਜੀਉ ॥੪॥੩॥੨੯॥੬੭॥

Ang 174–175Raag Gauri · ਗਉੜੀ › GAUREE GWAARAYREE, FOURTH MEHL, CHAU-PADAS

GAUREE MAAJH, FOURTH MEHL

Guru Ram Das · shabad

ਗਉੜੀ ਮਾਝ ਮਹਲਾ ੪ ॥ ਚੋਜੀ ਮੇਰੇ ਗੋਵਿੰਦਾ ਚੋਜੀ ਮੇਰੇ ਪਿਆਰਿਆ ਹਰਿ ਪ੍ਰਭੁ ਮੇਰਾ ਚੋਜੀ ਜੀਉ ॥ ਹਰਿ ਆਪੇ ਕਾਨ੍ਹ ਉਪਾਇਦਾ ਮੇਰੇ ਗੋਵਿਦਾ ਹਰਿ ਆਪੇ ਗੋਪੀ ਖੋਜੀ ਜੀਉ ॥ ਹਰਿ ਆਪੇ ਸਭ ਘਟ ਭੋਗਦਾ ਮੇਰੇ ਗੋਵਿੰਦਾ ਆਪੇ ਰਸੀਆ ਭੋਗੀ ਜੀਉ ॥ ਹਰਿ ਸੁਜਾਣੁ ਨ ਭੁਲਈ ਮੇਰੇ ਗੋਵਿੰਦਾ ਆਪੇ ਸਤਿਗੁਰੁ ਜੋਗੀ ਜੀਉ ॥੧॥ ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਆਪਿ ਖੇਲੈ ਬਹੁ ਰੰਗੀ ਜੀਉ ॥ ਇਕਨਾ ਭੋਗ ਭੋਗਾਇਦਾ ਮੇਰੇ ਗੋਵਿੰਦਾ ਇਕਿ ਨਗਨ ਫਿਰਹਿ ਨੰਗ ਨੰਗੀ ਜੀਉ ॥ ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਦਾਨੁ ਦੇਵੈ ਸਭ ਮੰਗੀ ਜੀਉ ॥ ਭਗਤਾ ਨਾਮੁ ਆਧਾਰੁ ਹੈ ਮੇਰੇ ਗੋਵਿੰਦਾ ਹਰਿ ਕਥਾ ਮੰਗਹਿ ਹਰਿ ਚੰਗੀ ਜੀਉ ॥੨॥ ਹਰਿ ਆਪੇ ਭਗਤਿ ਕਰਾਇਦਾ ਮੇਰੇ ਗੋਵਿੰਦਾ ਹਰਿ ਭਗਤਾ ਲੋਚ ਮਨਿ ਪੂਰੀ ਜੀਉ ॥ ਆਪੇ ਜਲਿ ਥਲਿ ਵਰਤਦਾ ਮੇਰੇ ਗੋਵਿਦਾ ਰਵਿ ਰਹਿਆ ਨਹੀ ਦੂਰੀ ਜੀਉ ॥ ਹਰਿ ਅੰਤਰਿ ਬਾਹਰਿ ਆਪਿ ਹੈ ਮੇਰੇ ਗੋਵਿਦਾ ਹਰਿ ਆਪਿ ਰਹਿਆ ਭਰਪੂਰੀ ਜੀਉ ॥ ਹਰਿ ਆਤਮ ਰਾਮੁ ਪਸਾਰਿਆ ਮੇਰੇ ਗੋਵਿੰਦਾ ਹਰਿ ਵੇਖੈ ਆਪਿ ਹਦੂਰੀ ਜੀਉ ॥੩॥ ਹਰਿ ਅੰਤਰਿ ਵਾਜਾ ਪਉਣੁ ਹੈ ਮੇਰੇ ਗੋਵਿੰਦਾ ਹਰਿ ਆਪਿ ਵਜਾਏ ਤਿਉ ਵਾਜੈ ਜੀਉ ॥ ਹਰਿ ਅੰਤਰਿ ਨਾਮੁ ਨਿਧਾਨੁ ਹੈ ਮੇਰੇ ਗੋਵਿੰਦਾ ਗੁਰ ਸਬਦੀ ਹਰਿ ਪ੍ਰਭੁ ਗਾਜੈ ਜੀਉ ॥ ਆਪੇ ਸਰਣਿ ਪਵਾਇਦਾ ਮੇਰੇ ਗੋਵਿੰਦਾ ਹਰਿ ਭਗਤ ਜਨਾ ਰਾਖੁ ਲਾਜੈ ਜੀਉ ॥ ਵਡਭਾਗੀ ਮਿਲੁ ਸੰਗਤੀ ਮੇਰੇ ਗੋਵਿੰਦਾ ਜਨ ਨਾਨਕ ਨਾਮ ਸਿਧਿ ਕਾਜੈ ਜੀਉ ॥੪॥੪॥੩੦॥੬੮॥

Text: Gurmukhi with English translation (Kulbir S Thind; English by Dr. Sant Singh Khalsa).