Sri Guru Granth Sahib › Sri Raag

Ang 18

Ang 17–18Sri Raag · ਸਿਰੀਰਾਗੁ

SIREE RAAG, FIRST MEHL

Guru Nanak Dev · shabad

ਸਿਰੀਰਾਗੁ ਮਹਲਾ ੧ ॥ ਆਵਹੁ ਭੈਣੇ ਗਲਿ ਮਿਲਹ ਅੰਕਿ ਸਹੇਲੜੀਆਹ ॥ ਮਿਲਿ ਕੈ ਕਰਹ ਕਹਾਣੀਆ ਸੰਮ੍ਰਥ ਕੰਤ ਕੀਆਹ ॥ ਸਾਚੇ ਸਾਹਿਬ ਸਭਿ ਗੁਣ ਅਉਗਣ ਸਭਿ ਅਸਾਹ ॥੧॥ ਕਰਤਾ ਸਭੁ ਕੋ ਤੇਰੈ ਜੋਰਿ ॥ ਏਕੁ ਸਬਦੁ ਬੀਚਾਰੀਐ ਜਾ ਤੂ ਤਾ ਕਿਆ ਹੋਰਿ ॥੧॥ ਰਹਾਉ ॥ ਜਾਇ ਪੁਛਹੁ ਸੋਹਾਗਣੀ ਤੁਸੀ ਰਾਵਿਆ ਕਿਨੀ ਗੁਣੀਂ ॥ ਸਹਜਿ ਸੰਤੋਖਿ ਸੀਗਾਰੀਆ ਮਿਠਾ ਬੋਲਣੀ ॥ ਪਿਰੁ ਰੀਸਾਲੂ ਤਾ ਮਿਲੈ ਜਾ ਗੁਰ ਕਾ ਸਬਦੁ ਸੁਣੀ ॥੨॥ ਕੇਤੀਆ ਤੇਰੀਆ ਕੁਦਰਤੀ ਕੇਵਡ ਤੇਰੀ ਦਾਤਿ ॥ ਕੇਤੇ ਤੇਰੇ ਜੀਅ ਜੰਤ ਸਿਫਤਿ ਕਰਹਿ ਦਿਨੁ ਰਾਤਿ ॥ ਕੇਤੇ ਤੇਰੇ ਰੂਪ ਰੰਗ ਕੇਤੇ ਜਾਤਿ ਅਜਾਤਿ ॥੩॥ ਸਚੁ ਮਿਲੈ ਸਚੁ ਊਪਜੈ ਸਚ ਮਹਿ ਸਾਚਿ ਸਮਾਇ ॥ ਸੁਰਤਿ ਹੋਵੈ ਪਤਿ ਊਗਵੈ ਗੁਰਬਚਨੀ ਭਉ ਖਾਇ ॥ ਨਾਨਕ ਸਚਾ ਪਾਤਿਸਾਹੁ ਆਪੇ ਲਏ ਮਿਲਾਇ ॥੪॥੧੦॥

Ang 18Sri Raag · ਸਿਰੀਰਾਗੁ

SIREE RAAG, FIRST MEHL

Guru Nanak Dev · shabad

ਸਿਰੀਰਾਗੁ ਮਹਲਾ ੧ ॥ ਭਲੀ ਸਰੀ ਜਿ ਉਬਰੀ ਹਉਮੈ ਮੁਈ ਘਰਾਹੁ ॥ ਦੂਤ ਲਗੇ ਫਿਰਿ ਚਾਕਰੀ ਸਤਿਗੁਰ ਕਾ ਵੇਸਾਹੁ ॥ ਕਲਪ ਤਿਆਗੀ ਬਾਦਿ ਹੈ ਸਚਾ ਵੇਪਰਵਾਹੁ ॥੧॥ ਮਨ ਰੇ ਸਚੁ ਮਿਲੈ ਭਉ ਜਾਇ ॥ ਭੈ ਬਿਨੁ ਨਿਰਭਉ ਕਿਉ ਥੀਐ ਗੁਰਮੁਖਿ ਸਬਦਿ ਸਮਾਇ ॥੧॥ ਰਹਾਉ ॥ ਕੇਤਾ ਆਖਣੁ ਆਖੀਐ ਆਖਣਿ ਤੋਟਿ ਨ ਹੋਇ ॥ ਮੰਗਣ ਵਾਲੇ ਕੇਤੜੇ ਦਾਤਾ ਏਕੋ ਸੋਇ ॥ ਜਿਸ ਕੇ ਜੀਅ ਪਰਾਣ ਹੈ ਮਨਿ ਵਸਿਐ ਸੁਖੁ ਹੋਇ ॥੨॥ ਜਗੁ ਸੁਪਨਾ ਬਾਜੀ ਬਨੀ ਖਿਨ ਮਹਿ ਖੇਲੁ ਖੇਲਾਇ ॥ ਸੰਜੋਗੀ ਮਿਲਿ ਏਕਸੇ ਵਿਜੋਗੀ ਉਠਿ ਜਾਇ ॥ ਜੋ ਤਿਸੁ ਭਾਣਾ ਸੋ ਥੀਐ ਅਵਰੁ ਨ ਕਰਣਾ ਜਾਇ ॥੩॥ ਗੁਰਮੁਖਿ ਵਸਤੁ ਵੇਸਾਹੀਐ ਸਚੁ ਵਖਰੁ ਸਚੁ ਰਾਸਿ ॥ ਜਿਨੀ ਸਚੁ ਵਣੰਜਿਆ ਗੁਰ ਪੂਰੇ ਸਾਬਾਸਿ ॥ ਨਾਨਕ ਵਸਤੁ ਪਛਾਣਸੀ ਸਚੁ ਸਉਦਾ ਜਿਸੁ ਪਾਸਿ ॥੪॥੧੧॥

Ang 18Sri Raag · ਸਿਰੀਰਾਗੁ

SIREE RAAG, FIRST MEHL

Guru Nanak Dev · shabad

ਸਿਰੀਰਾਗੁ ਮਹਲੁ ੧ ॥ ਧਾਤੁ ਮਿਲੈ ਫੁਨਿ ਧਾਤੁ ਕਉ ਸਿਫਤੀ ਸਿਫਤਿ ਸਮਾਇ ॥ ਲਾਲੁ ਗੁਲਾਲੁ ਗਹਬਰਾ ਸਚਾ ਰੰਗੁ ਚੜਾਉ ॥ ਸਚੁ ਮਿਲੈ ਸੰਤੋਖੀਆ ਹਰਿ ਜਪਿ ਏਕੈ ਭਾਇ ॥੧॥ ਭਾਈ ਰੇ ਸੰਤ ਜਨਾ ਕੀ ਰੇਣੁ ॥ ਸੰਤ ਸਭਾ ਗੁਰੁ ਪਾਈਐ ਮੁਕਤਿ ਪਦਾਰਥੁ ਧੇਣੁ ॥੧॥ ਰਹਾਉ ॥ ਊਚਉ ਥਾਨੁ ਸੁਹਾਵਣਾ ਊਪਰਿ ਮਹਲੁ ਮੁਰਾਰਿ ॥ ਸਚੁ ਕਰਣੀ ਦੇ ਪਾਈਐ ਦਰੁ ਘਰੁ ਮਹਲੁ ਪਿਆਰਿ ॥ ਗੁਰਮੁਖਿ ਮਨੁ ਸਮਝਾਈਐ ਆਤਮ ਰਾਮੁ ਬੀਚਾਰਿ ॥੨॥ ਤ੍ਰਿਬਿਧਿ ਕਰਮ ਕਮਾਈਅਹਿ ਆਸ ਅੰਦੇਸਾ ਹੋਇ ॥ ਕਿਉ ਗੁਰ ਬਿਨੁ ਤ੍ਰਿਕੁਟੀ ਛੁਟਸੀ ਸਹਜਿ ਮਿਲਿਐ ਸੁਖੁ ਹੋਇ ॥ ਨਿਜ ਘਰਿ ਮਹਲੁ ਪਛਾਣੀਐ ਨਦਰਿ ਕਰੇ ਮਲੁ ਧੋਇ ॥੩॥ ਬਿਨੁ ਗੁਰ ਮੈਲੁ ਨ ਉਤਰੈ ਬਿਨੁ ਹਰਿ ਕਿਉ ਘਰ ਵਾਸੁ ॥ ਏਕੋ ਸਬਦੁ ਵੀਚਾਰੀਐ ਅਵਰ ਤਿਆਗੈ ਆਸ ॥ ਨਾਨਕ ਦੇਖਿ ਦਿਖਾਈਐ ਹਉ ਸਦ ਬਲਿਹਾਰੈ ਜਾਸੁ ॥੪॥੧੨॥

Ang 18–19Sri Raag · ਸਿਰੀਰਾਗੁ

SIREE RAAG, FIRST MEHL

Guru Nanak Dev · shabad

ਸਿਰੀਰਾਗੁ ਮਹਲਾ ੧ ॥ ਧ੍ਰਿਗੁ ਜੀਵਣੁ ਦੋਹਾਗਣੀ ਮੁਠੀ ਦੂਜੈ ਭਾਇ ॥ ਕਲਰ ਕੇਰੀ ਕੰਧ ਜਿਉ ਅਹਿਨਿਸਿ ਕਿਰਿ ਢਹਿ ਪਾਇ ॥ ਬਿਨੁ ਸਬਦੈ ਸੁਖੁ ਨਾ ਥੀਐ ਪਿਰ ਬਿਨੁ ਦੂਖੁ ਨ ਜਾਇ ॥੧॥ ਮੁੰਧੇ ਪਿਰ ਬਿਨੁ ਕਿਆ ਸੀਗਾਰੁ ॥ ਦਰਿ ਘਰਿ ਢੋਈ ਨ ਲਹੈ ਦਰਗਹ ਝੂਠੁ ਖੁਆਰੁ ॥੧॥ ਰਹਾਉ ॥ ਆਪਿ ਸੁਜਾਣੁ ਨ ਭੁਲਈ ਸਚਾ ਵਡ ਕਿਰਸਾਣੁ ॥ ਪਹਿਲਾ ਧਰਤੀ ਸਾਧਿ ਕੈ ਸਚੁ ਨਾਮੁ ਦੇ ਦਾਣੁ ॥ ਨਉ ਨਿਧਿ ਉਪਜੈ ਨਾਮੁ ਏਕੁ ਕਰਮਿ ਪਵੈ ਨੀਸਾਣੁ ॥੨॥ ਗੁਰ ਕਉ ਜਾਣਿ ਨ ਜਾਣਈ ਕਿਆ ਤਿਸੁ ਚਜੁ ਅਚਾਰੁ ॥ ਅੰਧੁਲੈ ਨਾਮੁ ਵਿਸਾਰਿਆ ਮਨਮੁਖਿ ਅੰਧ ਗੁਬਾਰੁ ॥ ਆਵਣੁ ਜਾਣੁ ਨ ਚੁਕਈ ਮਰਿ ਜਨਮੈ ਹੋਇ ਖੁਆਰੁ ॥੩॥ ਚੰਦਨੁ ਮੋਲਿ ਅਣਾਇਆ ਕੁੰਗੂ ਮਾਂਗ ਸੰਧੂਰੁ ॥ ਚੋਆ ਚੰਦਨੁ ਬਹੁ ਘਣਾ ਪਾਨਾ ਨਾਲਿ ਕਪੂਰੁ ॥ ਜੇ ਧਨ ਕੰਤਿ ਨ ਭਾਵਈ ਤ ਸਭਿ ਅਡੰਬਰ ਕੂੜੁ ॥੪॥ ਸਭਿ ਰਸ ਭੋਗਣ ਬਾਦਿ ਹਹਿ ਸਭਿ ਸੀਗਾਰ ਵਿਕਾਰ ॥ ਜਬ ਲਗੁ ਸਬਦਿ ਨ ਭੇਦੀਐ ਕਿਉ ਸੋਹੈ ਗੁਰਦੁਆਰਿ ॥ ਨਾਨਕ ਧੰਨੁ ਸੁਹਾਗਣੀ ਜਿਨ ਸਹ ਨਾਲਿ ਪਿਆਰੁ ॥੫॥੧੩॥

Text: Gurmukhi with English translation (Kulbir S Thind; English by Dr. Sant Singh Khalsa).